ਧਨ ਰਾਸ਼ੀ ਵਾਲਿਆਂ ਦੀ ਅਰਥ ਤੇ ਕਾਰੋਬਾਰੀ ਦਸ਼ਾ ਰਹੇਗੀ ਚੰਗੀ, ਤੁਸੀਂ ਵੀ ਜਾਣੋ ਆਪਣੀ ਰਾਸ਼ੀ
Thursday, Sep 12, 2024 - 02:39 AM (IST)
ਮੇਖ : ਜਨਰਲ ਸਿਤਾਰਾ ਮਜ਼ਬੂਤ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਧਾਰਮਿਕ ਅਤੇ ਸਾਮਾਜਿਕ ਕੰਮਾਂ ’ਚ ਰੁਚੀ, ਇੱਜ਼ਤ ਮਾਣ ਦੀ ਪ੍ਰਾਪਤੀ।
ਬ੍ਰਿਖ : ਸਿਤਾਰਾ ਸਿਹਤ ਨੂੰ ਅਪਸੈੱਟ ਰੱਖਣ ਵਾਲਾ ਹੈ, ਇਸ ਲਈ ਲਿਮਟ ’ਚ ਖਾਣਾ-ਪੀਣਾ ਸਹੀ ਰਹੇਗਾ, ਲਿਖਣ-ਪੜ੍ਹਨ ਦਾ ਕੰਮ ਵੀ ਅੱਖਾਂ ਖੋਲ੍ਹ ਕੇ ਕਰਨਾ ਸਹੀ ਰਹੇਗਾ।
ਮਿਥੁਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੰਤੋਖਜਨਕ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਮਿਠਾਸ-ਤਾਲਮੇਲ ਸਦਭਾਅ ਬਣਿਆ ਰਹੇਗਾ।
ਕਰਕ : ਦੁਸ਼ਮਣਾਂ ਦੀਆਂ ਸ਼ਰਾਰਤਾਂ, ਹਰਕਤਾਂ, ਸਰਗਰਮੀਆਂ ’ਤੇ ਨਜ਼ਰ ਰੱਖਣੀ ਸਹੀ ਰਹੇਗੀ, ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਬਹਾਨੇ ਭਾਲਦੇ ਰਹਿ ਸਕਦੇ ਹਨ।
ਸਿੰਘ : ਸੰਤਾਨ ਸਾਥ ਦੇਵੇਗੀ, ਸੁਪਰੋਟ ਕਰੇਗੀ, ਤਾਲਮੇਲ ਰੱਖੇਗੀ, ਸੰਤਾਨ ਦੀ ਮਦਦ ਨਾਲ ਆਪ ਨੂੰ ਆਪਣੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਮਦਦ ਮਿਲ ਸਕਦੀ ਹੈ।
ਕੰਨਿਆ : ਕੋਰਟ-ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ ਸ਼ੁਰੂਆਤੀ ਯਤਨ ਕਰਨ ’ਤੇ ਪਾਜ਼ੇਟਿਵ ਨਤੀਜਾ ਮਿਲਣ ਦੀ ਆਸ, ਇੱਜ਼ਤ ਮਾਣ ਦੀ ਪ੍ਰਾਪਤੀ।
ਤੁਲਾ : ਕਿਸੇ ਸੱਜਣ ਮਿੱਤਰ ਦੇ ਪਾਜ਼ੇਟਿਵ ਰੁਖ ਕਰ ਕੇ ਆਪ ਨੂੰ ਆਪਣੀ ਕਿਸੇ ਪ੍ਰਾਬਲਮ ਨੂੰ ਸੁਲਝਾਉਣ ’ਚ ਮਦਦ ਮਿਲੇਗੀ, ਤੇਜ਼ ਪ੍ਰਭਾਵ ਬਣਿਆ ਰਹੇਗਾ।
ਬ੍ਰਿਸ਼ਚਕ : ਟੀਚਿੰਗ, ਕੋਚਿੰਗ, ਮੈਡੀਸਨ, ਡਿਜ਼ਾਈਨਿੰਗ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਨਜ਼ਲਾ-ਜ਼ੁਕਾਮ ਦੀ ਸ਼ਿਕਾਇਤ ਅਤੇ ਮੌਸਮ ਦੇ ਐਕਸਪੋਜ਼ਰ ਤੋਂ ਆਪਣੇ ਆਪ ਨੂੰ ਬਚਾ ਕੇ ਰੱਖੋ।
ਮਕਰ : ਉਲਝਣਾਂ-ਝਮੇਲਿਆਂ ਤੋਂ ਆਪਣੇ ਆਪ ਨੂੰ ਬਚਾ ਕੇ ਰੱਖੋ, ਕਿਉਂਕਿ ਆਪ ਦੇ ਵਿਰੋਧੀ ਆਪ ਨੂੰ ਕਿਸੇ ਨਾ ਕਿਸੇ ਪ੍ਰਾਬਲਮ ’ਚ ਫਸਾਉਣ ਦਾ ਯਤਨ ਕਰਦੇ ਰਹਿਣਗੇ।
ਕੁੰਭ : ਸਿਤਾਰਾ ਧਨ ਲਾਭ ਵਾਲਾ, ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ’ਚੋਂ ਕੋਈ ਰੁਕਾਵਟ ਮੁਸ਼ਕਲ ਹਟੇਗੀ, ਵੈਸੇ ਹਰ ਫਰੰਟ ’ਤੇ ਬਿਹਤਰੀ ਹੋਵੇਗੀ।
ਮੀਨ : ਸਰਕਾਰੀ-ਗੈਰ ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ, ਵੱਡੇ ਲੋਕ ਵੀ ਸਾਫਟ- ਸੁਪੋਰਟਿਵ, ਹਮਦਰਦਾਨਾ ਰੁਖ ਰੱਖਣਗੇ।
12 ਸਤੰਬਰ 2024, ਵੀਰਵਾਰ
ਭਾਦੋਂ ਸੁਦੀ ਤਿੱਥੀ ਨੌਮੀ (ਰਾਤ 11.33 ਤੱਕ) ਅਤੇ ਮਗਰੋਂ ਤਿੱਥੀ ਦਸਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਧਨ ’ਚ
ਮੰਗਲ ਮਿਥੁਨ ’ਚ
ਬੁੱਧ ਸਿੰਘ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਕੰਨਿਆ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਭਾਦੋਂ ਪ੍ਰਵਿਸ਼ਟੇ 28 , ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 21 (ਭਾਦੋਂ), ਹਿਜਰੀ ਸਾਲ 1446, ਮਹੀਨਾ : ਰਬਿ ਉਲ ਅੱਵਲ, ਤਰੀਕ : 8, ਸੂਰਜ ਉਦੇ ਸਵੇਰੇ 6.14 ਵਜੇ, ਸੂਰਜ ਅਸਤ ਸ਼ਾਮ 6.33 ਵਜੇ (ਜਲੰਧਰ ਟਾਈਮ), ਨਕਸ਼ੱਤਰ: ਮੂਲਾ (ਰਾਤ 9.53 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਖਾੜਾ, ਯੋਗ : ਆਯੁਸ਼ਮਾਨ (ਰਾਤ 10.41 ਤੱਕ) ਅਤੇ ਮਗਰੋਂ ਯੋਗ ਸੌਭਾਗਿਆ, ਚੰਦਰਮਾ : ਧਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਰਾਤ 9.53 ਤੱਕ ਜੰਮੇ ਬੱਚੇ ਨੂੰ ਮੂਲਾ ਨਕਸ਼ੱਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ, ਦਿਸ਼ਾ ਲਈ ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਚੰਦ ਨੌਮੀ (ਉਦਾਸੀਨ ਸੰਪ੍ਰਦਾਇ),ਬਾਬਾ ਸ਼੍ਰੀਚੰਦ ਜਯੰਤੀ, ਆਚਾਰੀਆ ਸ਼੍ਰੀ ਤੁਲਸੀ ਪਟ ਆਰੋਹਣ (ਜੈਨ) ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)