ਤੁਲਾ ਰਾਸ਼ੀ ਵਾਲਿਆਂ ਦਾ ਜਨਰਲ ਸਿਤਾਰਾ ਸਟ੍ਰਾਂਗ, ਤੁਸੀਂ ਵੀ ਜਾਣੋ ਆਪਣੀ ਰਾਸ਼ੀ ਦਾ ਹਾਲ
Thursday, Sep 26, 2024 - 02:48 AM (IST)
ਮੇਖ : ਸਮਾਂ ਸ਼ਾਮ ਤਕ ਆਪ ਨੂੰ ਕੰਮਕਾਜੀ ਤੌਰ ’ਤੇ ਵਿਅਸਤ ਰੱਖੇਗਾ, ਸ਼ਤਰੂ ਵੀ ਕਮਜ਼ੋਰ ਰਹਿਣਗੇ ਪਰ ਬਾਅਦ ’ਚ ਸਮਾਂ ਸਫਲਤਾ ਦੇਣ ਵਾਲਾ ਹੋਵੇਗਾ।
ਬ੍ਰਿਖ : ਸਿਤਾਰਾ ਸ਼ਾਮ ਤਕ ਕਾਰੋਬਾਰੀ ਕੰਮਾਂ ਲਈ ਬਿਹਤਰ, ਕਾਰੋਬਾਰੀ ਟੂਰਿੰਗ ਵੀ ਚੰਗਾ ਨਤੀਜਾ ਦੇਵੇਗੀ, ਫਿਰ ਬਾਅਦ ’ਚ ਵੀ ਆਪ ਦੀ ਪੈਠ-ਛਾਪ ਵਧੇਗੀ।
ਮਿਥੁਨ : ਸ਼ਾਮ ਤਕ ਕੰਮਕਾਜੀ ਕੰਮਾਂ ਲਈ ਸਥਿਤੀ ਬਿਹਤਰ, ਕੰਮਕਾਜੀ ਟੂਰ-ਪਲਾਨ ਕਰਨਾ ਵੀ ਠੀਕ ਰਹੇਗਾ, ਫਿਰ ਬਾਅਦ ’ਚ ਵੀ ਸਮਾਂ ਹਰ ਫਰੰਟ ’ਤੇ ਬਿਹਤਰ ਬਣਿਆ ਰਹੇਗਾ।
ਕਰਕ : ਸ਼ਾਮ ਤਕ ਨਾ ਤਾਂ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ ਅਤੇ ਨਾ ਹੀ ਉਲਝਣਾਂ ਦੀ ਅਣਦੇਖੀ ਕਰੋ ਪਰ ਬਾਅਦ ’ਚ ਸਮਾਂ ਸਫਲਤਾ ਅਤੇ ਇੱਜ਼ਤ ਮਾਣ ਵਾਲਾ ਹੋਵੇਗਾ।
ਸਿੰਘ : ਸਿਤਾਰਾ ਸ਼ਾਮ ਤਕ ਬਿਹਤਰ, ਯਤਨ ਕਰਨ ’ਤੇ ਕੋਈ ਕੰਮਕਾਜੀ ਰੁਕਾਵਟ ਮੁਸ਼ਕਲ ਹਟੇਗੀ ਪਰ ਬਾਅਦ ’ਚ ਕੋਈ ਨਵੀਂ ਸਮੱਸਿਆ ਮੁਸੀਬਤ ਦਾ ਕਾਰਨ ਬਣ ਸਕਦੀ ਹੈ।
ਕੰਨਿਆ : ਜਨਰਲ ਸਿਤਾਰਾ ਸ਼ਾਮ ਤਕ ਸਫਲਤਾ ਦੇਣ ਅਤੇ ਇੱਜ਼ਤਮਾਣ ਬਣਾਈ ਰੱਖਣ ਵਾਲਾ ਪਰ ਬਾਅਦ ’ਚ ਕਾਰੋਬਾਰੀ ਪਲਾਨਿੰਗ-ਪ੍ਰੋਗਰਾਮਿੰਗ ਕੁਝ ਅੱਗੇ ਵਧਾਉਣ ਵਾਲਾ ਸਮਾਂ ਬਣੇਗਾ।
ਤੁਲਾ : ਜਨਰਲ ਸਿਤਾਰਾ ਸਟ੍ਰਾਂਗ ਜਿਹੜਾ ਆਪ ਦੇ ਹਰ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਆਪ ਦੂਜਿਆਂ ’ਤੇ ਇਫੈਕਟਿਵ ਬਣੇ ਰਹੋਗੇ।
ਬ੍ਰਿਸ਼ਚਕ : ਸ਼ਾਮ ਤਕ ਸਿਹਤ ਅਤੇ ਖਾਣ-ਪੀਣ ਦੇ ਮਾਮਲੇ ’ਚ ਆਪ ਨੂੰ ਸੁਚੇਤ ਰਹਿਣਾ ਹੋਵੇਗਾ ਪਰ ਬਾਅਦ ’ਚ ਹਰ ਮੋਰਚੇ ’ਤੇ ਬਿਹਤਰੀ ਹੋਵੇਗੀ।
ਧਨ : ਸਿਤਾਰਾ ਸ਼ਾਮ ਤਕ ਕਾਰੋਬਾਰੀ ਕੰਮਾਂ ਨੂੰ ਬਿਹਤਰ ਰੱਖਣ ਵਾਲਾ ਪਰ ਬਾਅਦ ’ਚ ਆਪਣੇ ਆਪ ਨੂੰ ਮੌਸਮ ਦੇ ਐਕਸਪੋਜ਼ਰ ਤੋਂ ਬਚਾ ਕੇ ਰੱਖਣਾ ਸਹੀ ਹੋਵੇਗਾ।
ਮਕਰ : ਸ਼ਾਮ ਤਕ ਹਰ ਫਰੰਟ ’ਤੇ ਸੰਭਲ-ਸੰਭਾਲ ਕੇ ਰਹੋ, ਨੁਕਸਾਨ ਦਾ ਡਰ, ਸਫਰ ਵੀ ਨਾ ਕਰੋ ਪਰ ਬਾਅਦ ’ਚ ਕੰਮਕਾਜੀ ਦਸ਼ਾ ਬਿਹਤਰ।
ਕੁੰਭ : ਸ਼ਾਮ ਤਕ ਸਿਤਾਰਾ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ ਪਰ ਬਾਅਦ ’ਚ ਮਾਨਸਿਕ ਤਣਾਅ ਪ੍ਰੇਸ਼ਾਨੀ ਵਧਣ ਦਾ ਡਰ।
ਮੀਨ : ਜਨਰਲ ਸਿਤਾਰਾ ਬਿਹਤਰ, ਕੰਮਕਾਜੀ ਭੱਜਦੌੜ ਅਤੇ ਜਨਰਲ ਕੰਮਾਂ ਲਈ ਆਪ ਦੀਆਂ ਕੋਸ਼ਿਸ਼ਾਂ ਚੰਗਾ ਨਤੀਜਾ ਦੇਣਗੀਆਂ, ਮਾਣ-ਸਨਮਾਨ ਦੀ ਵੀ ਪ੍ਰਾਪਤੀ।
26 ਸਤੰਬਰ 2024, ਵੀਰਵਾਰ
ਅੱਸੂ ਵਦੀ ਤਿੱਥੀ ਨੌਮੀ (ਦੁਪਹਿਰ 12.26 ਤੱਕ) ਅਤੇ ਮਗਰੋਂ ਤਿੱਥੀ ਦਸਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੰਨਿਆ ’ਚ
ਚੰਦਰਮਾ ਮਿਥੁਨ ’ਚ
ਮੰਗਲ ਮਿਥੁਨ ’ਚ
ਬੁੱਧ ਕੰਨਿਆ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਤੁਲਾ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਅੱਸੂ ਪ੍ਰਵਿਸ਼ਟੇ 11, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 4 (ਅੱਸੂ), ਹਿਜਰੀ ਸਾਲ 1446, ਮਹੀਨਾ : ਰਬਿ ਉਲ ਅੱਵਲ, ਤਰੀਕ : 22, ਸੂਰਜ ਉਦੇ ਸਵੇਰੇ 6.22 ਵਜੇ, ਸੂਰਜ ਅਸਤ ਸ਼ਾਮ 6.15 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਨਰਵਸੁ (ਰਾਤ 11.34 ਤੱਕ) ਅਤੇ ਮਗਰੋਂ ਨਕਸ਼ੱਤਰ ਪੁੱਖ, ਯੋਗ : ਪਰਿਧ (ਰਾਤ 11.41 ਤੱਕ) ਅਤੇ ਮਗਰੋਂ ਯੋਗ ਸ਼ਿਵ, ਚੰਦਰਮਾ : ਮਿਥੁਨ ਰਾਸ਼ੀ ’ਤੇ (ਸ਼ਾਮ 5.13 ਤਕ) ਅਤੇ ਮਗਰੋਂ ਕਰਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਸ਼ੁਰੂ ਹੋਵੇਗੀ, (26-27 ਮੱਧ ਰਾਤ 12.53 ’ਤੇ), ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ, ਦਿਸ਼ਾ ਲਈ ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਤਿੱਥੀ ਦਸਮੀ ਦਾ ਸਰਾਧ (ਦੁਪਹਿਰ 12.26 ਤੋਂ ਬਾਅਦ)।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)