ਬ੍ਰਿਸ਼ਤਕ ਰਾਸ਼ੀ ਵਾਲਿਆਂ ਦਾ ਸਿਤਾਰਾ ਸਿਹਤ ਲਈ ਰਹੇਗਾ ਖਰਾਬ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
Thursday, Oct 24, 2024 - 02:56 AM (IST)
ਮੇਖ : ਕੋਰਟ-ਕਚਹਿਰੀ ’ਚ ਜਾਣ ਜਾਂ ਕੋਰਟ-ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਚੰਗਾ, ਵੱਡੇ ਲੋਕਾਂ ’ਚ ਲਿਹਾਜ਼ਦਾਰੀ ਬਣੀ ਰਹੇਗੀ।
ਬ੍ਰਿਖ : ਕਿਸੇ ਵੱਡੇ ਆਦਮੀ ਦੀ ਮਦਦ ਅਤੇ ਸਹਿਯੋਗ ਆਪ ਦੇ ਕਿਸੇ ਉਲਝੇ ਰੁਕੇ ਕੰਮ ਨੂੰ ਸੰਵਾਰਨ ’ਚ ਬੜਾ ਹੈਲਪਫੁਲ ਹੋ ਸਕਦਾ ਹੈ, ਮਾਣ-ਯਸ਼ ਦੀ ਪ੍ਰਾਪਤੀ।
ਮਿਥੁਨ : ਡ੍ਰਿੰਕਸ, ਕੈਮੀਕਲਸ,ਪੇਂਟਸ, ਪੈਟ੍ਰੋਲੀਅਮ ਅਤੇ ਸੀ. ਪ੍ਰੋਡਕਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ।
ਕਰਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਹਾਈ ਮੋਰੇਲ ਕਰ ਕੇ ਆਪ ਨੂੰ ਹਰ ਕੰਮ ਆਸਾਨ ਨਜ਼ਰ ਆਵੇਗਾ, ਮਨ ਸਫਰ ਲਈ ਰਾਜ਼ੀ ਰਹੇਗਾ।
ਸਿੰਘ : ਖਰਚਿਆਂ ਦਾ ਜ਼ੋਰ ਪਰ ਚੰਗਾ ਪਹਿਲੂ ਇਹ ਹੈ ਕਿ ਜ਼ਿਆਦਾਤਰ ਖਰਚ ਜਾਇਜ਼ ਕੰਮਾਂ ’ਤੇ ਹੀ ਹੋਵੇਗਾ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਹੀਂ ਕਰਨਾ ਚਾਹੀਦਾ।
ਕੰਨਿਆ : ਸਿਤਾਰਾ ਆਮਦਨ ਵਾਲਾ, ਅਰਥ ਦਸ਼ਾ ਕੰਫਰਟੇਬਲ ਰਹੇਗੀ, ਸ਼ਤਰੂ ਕਮਜ਼ੋਰ ਰਹਿਣਗੇ ਪਰ ਘਰੇਲੂ ਮੋਰਚੇ ’ਤੇ ਟੈਨਸ਼ਨ ਪ੍ਰੇਸ਼ਾਨੀ ਰਹੇਗੀ।
ਤੁਲਾ : ਰਾਜਕੀ ਕੰਮਾਂ ’ਚ ਆਪ ਦੇ ਯਤਨ ਅਤੇ ਭੱਜਦੌੜ ਚੰਗਾ ਨਤੀਜਾ ਦੇਵੇਗੀ, ਅਫਸਰ ਆਪ ਦੇ ਪ੍ਰਤੀ ਸਾਫਟ -ਸੁਪੋਰਟਿਵ ਰੁਖ ਰੱਖਣਗੇ, ਪ੍ਰਭਾਵ ਬਣਿਆ ਰਹੇਗਾ।
ਬ੍ਰਿਸ਼ਚਕ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਕੰਮਕਾਜੀ ਭੱਜਦੌੜ ਵੀ ਚੰਗਾ ਨਤੀਜਾ ਦੇਵੇਗੀ, ਯਤਨ ਕਰਨ ’ਤੇ ਕੋਈ ਸਕੀਮ ਪ੍ਰੋਗਰਾਮਿੰਗ ਸਿਰੇ ਚੜ੍ਹੇਗੀ।
ਧਨ : ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਬੇਤੁਕੇ ਖਾਣ-ਪੀਣ ਤੋਂ ਬਚਣਾ ਚਾਹੀਦਾ ਹੈ ਪਰ ਜਨਰਲ ਹਾਲਾਤ ਸੁਧਰੇ ਰਹਿਣਗੇ।
ਮਕਰ : ਕਾਰੋਬਾਰੀ ਕੰਮਾਂ, ਕਾਰੋਬਾਰੀ ਪਲਾਨਿੰਗ ਲਈ ਸਿਤਾਰਾ ਚੰਗਾ, ਹਰ ਮਾਮਲੇ ਦੇ ਪ੍ਰਤੀ ਦੋਵੇਂ ਪਤੀ-ਪਤਨੀ ਦੀ ਇਕੋ-ਜਿਹੀ ਸੋਚ ਅਪਰੋਚ ਰਹੇਗੀ।
ਕੁੰਭ : ਕਿਸੇ ਪਾਵਰਫੁੱਲ ਸ਼ਤਰੂ ਕਰ ਕੇ ਆਪ ਦੀਆਂ ਪ੍ਰੇਸ਼ਾਨੀਆਂ ਵਧ ਸਕਦੀਆਂ ਹਨ, ਇਸ ਲਈ ਹਰ ਪੱਖੋਂ ਸੁਚੇਤ ਰਹਿਣਾ ਸਹੀ ਰਹੇਗਾ।
ਮੀਨ : ਜਨਰਲ ਸਿਤਾਰਾ ਸਟ੍ਰਾਂਗ, ਸੰਤਾਨ ਦੇ ਸੁਪੋਰਟਿਵ ਰੁਖ ’ਤੇ ਭਰੋਸਾ ਕੀਤਾ ਜਾ ਸਕਦਾ ਹੈ ਪਰ ਸਿਹਤ ਦੇ ਵਿਗੜਣ ਅਤੇ ਪੈਰ ਫਿਸਲਣ ਦਾ ਡਰ ਰਹਿ ਸਕਦਾ ਹੈ।
24 ਅਕਤੂਬਰ 2024, ਵੀਰਵਾਰ
ਕੱਤਕ ਵਦੀ ਤਿੱਥੀ ਅਸ਼ਟਮੀ (24-25 ਮੱਧ ਰਾਤ 1.59 ਤੱਕ) ਅਤੇ ਮਗਰੋਂ ਤਿੱਥੀ ਨੌਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਤੁਲਾ ’ਚ
ਚੰਦਰਮਾ ਕਰਕ ’ਚ
ਮੰਗਲ ਕਰਕ ’ਚ
ਬੁੱਧ ਤੁਲਾ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਬ੍ਰਿਸ਼ਚਕ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਕੱਤਕ ਪ੍ਰਵਿਸ਼ਟੇ 8, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 2 (ਕੱਤਕ), ਹਿਜਰੀ ਸਾਲ 1446, ਮਹੀਨਾ : ਰਬਿ ਉਲਸਾਨੀ, ਤਰੀਕ : 20 , ਸੂਰਜ ਉਦੇ ਸਵੇਰੇ 6.41 ਵਜੇ, ਸੂਰਜ ਅਸਤ ਸ਼ਾਮ 5.42 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਖ (ਪੂਰਾ ਦਿਨ ਰਾਤ), ਯੋਗ : ਸਾਧਿਯ (24-25 ਮੱਧ ਰਾਤ 5.22 ਤਕ) ਅਤੇ ਮਗਰੋਂ ਯੋਗ ਸ਼ੁਭ, ਚੰਦਰਮਾ : ਕਰਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ, ਦਿਸ਼ਾ ਲਈ ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਵਰਤ ਅਹੋਈ ਅਸ਼ਟਮੀ, ਸੰਯੁਕਤ ਰਾਸ਼ਟਰ ਦਿਵਸ, ਵਿਸ਼ਵ ਪੋਲੀਓ ਦਿਵਸ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)