ਤੁਲਾ ਰਾਸ਼ੀ ਵਾਲਿਆਂ ਦੀ ਵਪਾਰਕ ਤੇ ਕੰਮਕਾਜੀ ਦਸ਼ਾ ਬਿਹਤਰ, ਜਾਣੋ ਆਪਣੀ ਰਾਸ਼ੀ ਦਾ ਹਾਲ

Thursday, Dec 26, 2024 - 03:21 AM (IST)

ਤੁਲਾ ਰਾਸ਼ੀ ਵਾਲਿਆਂ ਦੀ ਵਪਾਰਕ ਤੇ ਕੰਮਕਾਜੀ ਦਸ਼ਾ ਬਿਹਤਰ, ਜਾਣੋ ਆਪਣੀ ਰਾਸ਼ੀ ਦਾ ਹਾਲ

ਮੇਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ ਜਾਂ ਪ੍ਰੋਗਰਾਮ ਬਣਾਓਗੇ, ਉਸ ’ਚ ਸਫਲਤਾ ਜ਼ਰੂਰ ਮਿਲੇਗੀ, ਫੈਮਿਲੀ ਫਰੰਟ ’ਤੇ ਤਾਲਮੇਲ ਬਣਿਆ ਰਹੇਗਾ।
ਬ੍ਰਿਖ : ਸਮਾਂ ਵਿਪਰੀਤ ਹਾਲਾਤ ਬਣਾਉਣ ਅਤੇ ਟੈਨਸ਼ਨ ਪ੍ਰੇਸ਼ਾਨੀ ਰੱਖਣ ਵਾਲਾ, ਖਰਚ ਵੀ ਵਧਣਗੇ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਮਿਥੁਨ : ਯਤਨ ਕਰਨ ’ਤੇ ਪਲਾਨਿੰਗ-ਪ੍ਰੋਗਰਾਮਿੰਗ ਨੂੰ ਅੱਗੇ ਵਧਾਉਣ ਲਈ ਸਮਾਂ ਚੰਗਾ, ਸੰਤਾਨ ਹਰ ਮੌਕੇ ’ਤੇ ਸਾਥ ਦੇਵੇਗੀ, ਸੁਪੋਰਟ ਕਰੇਗੀ।
ਕਰਕ : ਜ਼ਮੀਨੀ ਕੰਮਾਂ ਲਈ ਆਪ ਦੀ ਮਿਹਨਤ ਅਤੇ ਭੱਜਦੌੜ ਚੰਗਾ ਨਤੀਜਾ ਦੇ ਸਕਦੀ ਹੈ ਪਰ ਚਲ ਰਿਹਾ ਢਇਆ ਆਪ ਨੂੰ ਕੁਝ ਅਪਸੈੱਟ ਰੱਖ ਸਕਦਾ  ਹੈ।
ਸਿੰਘ : ਸਿਤਾਰਾ ਆਪ ਨੂੰ ਹਿੰਮਤੀ-ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਐਕਟਿਵ ਅਤੇ ਸੁਭਾਅ ਇਫੈਕਟਿਵ ਰੱਖੇਗਾ ਪਰ ਗੁੱਸਾ ਬਣਿਆ ਰਹੇਗਾ।
ਕੰਨਿਆ :  ਸਿਤਾਰਾ ਧਨ ਲਾਭ ਦੇਣ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਕੰਮਕਾਜੀ ਟੂਰਿੰਗ, ਪਲਾਨਿੰਗ-ਪ੍ਰੋਗਰਾਮਿੰਗ ਚੰਗਾ ਨਤੀਜਾ ਦੇਵੇਗੀ।
ਤੁਲਾ : ਵਪਾਰਕ ਅਤੇ ਕੰਮਕਾਜੀ ਦਸ਼ਾ ਬਿਹਤਰ, ਮੁਸ਼ਕਲਾਂ ’ਤੇ ਆਪ ਦਾ ਕੰਟ੍ਰੋਲ ਵਧੇਗਾ, ਮਾਣ-ਸਨਮਾਨ ਦੀ ਪ੍ਰਾਪਤੀ, ਸ਼ਤਰੂ ਕਮਜ਼ੋਰ ਰਹਿਣਗੇ।
ਬ੍ਰਿਸ਼ਚਕ : ਸਮਾਂ ਕਿਉਂਕਿ ਨੁਕਸਾਨ ਦੇਣ ਵਾਲਾ ਹੈ, ਇਸ ਲਈ ਲੈਣ-ਦੇਣ ਅਤੇ ਲਿਖਤ ਦਾ ਪੜ੍ਹਨ ਦਾ ਕੰਮ ਸੁਚੇਤ ਰਹਿ ਕੇ ਕਰਨਾ ਸਹੀ ਰਹੇਗਾ।
ਧਨ : ਟੀਚਿੰਗ, ਕੋਚਿੰਗ, ਟੂਰਿਜ਼ਮ, ਕੰਸਲਟੈਂਸੀ, ਪ੍ਰਿੰਟਿੰਗ, ਪਬਲੀਸ਼ਿੰਗ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕਾਰੋਬਾਰੀ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ।
ਮਕਰ : ਜਿਹੜੇ ਕੰਮ ਲਈ ਆਪ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਵੱਡੇ ਲੋਕਾਂ ਦੇ ਰੁਖ ’ਚ ਨਰਮੀ ਆਪ ਦੀ ਕਿਸੇ ਪ੍ਰਾਬਲਮ ਨੂੰ ਸੁਲਝਾਉਣ ’ਟ ਹੈਲਪਫੁਲ ਹੋਵੇਗੀ।
ਕੁੰਭ : ਜਨਰਲ ਸਿਤਾਰਾ ਬਿਹਤਰ, ਆਪ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।
ਮੀਨ : ਪੇਟ ਦੇ ਮਾਮਲੇ ’ਚ ਅਹਿਤਿਆਤ ਵਰਤਣੀ ਚਾਹੀਦੀ ਹੈ, ਕਿਉਂਕਿ ਸਿਤਾਰਾ ਕਮਜ਼ੋਰ ਹੈ, ਕਿਸੇ ’ਤੇ ਜ਼ਿਆਦਾ ਭਰੋਸਾ ਕਰਨਾ ਕਿਸੇ ਸਮੇਂ ਮਹਿੰਗਾ ਪੈ ਸਕਦਾ ਹੈ।

26 ਦਸੰਬਰ 2024, ਵੀਰਵਾਰ

ਪੋਹ ਵਦੀ ਤਿੱਥੀ ਇਕਾਦਸ਼ੀ (26-27 ਮੱਧ ਰਾਤ 12.44 ਤੱਕ) ਅਤੇ ਮਗਰੋਂ ਤਿਥੀ ਦੁਆਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ               ਧਨ ’ਚ 
ਚੰਦਰਮਾ           ਤੁਲਾ ’ਚ 
ਮੰਗਲ             ਕਰਕ ’ਚ
ਬੁੱਧ                 ਬ੍ਰਿਸ਼ਚਕ ’ਚ 
ਗੁਰੂ                ਬ੍ਰਿਖ ’ਚ 
ਸ਼ੁੱਕਰ              ਮਕਰ ’ਚ 
ਸ਼ਨੀ                ਕੁੰਭ ’ਚ
ਰਾਹੂ                ਮੀਨ ’ਚ                                                     
ਕੇਤੂ                 ਕੰਨਿਆ ’ਚ  

ਬਿਕ੍ਰਮੀ ਸੰਮਤ : 2081, ਪੋਹ ਪ੍ਰਵਿਸ਼ਟੇ 12, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 5 (ਪੋਹ), ਹਿਜਰੀ ਸਾਲ 1446, ਮਹੀਨਾ : ਜਮਾਦਿ ਉੱਲ ਸਾਨੀ, ਤਰੀਕ : 24, ਸੂਰਜ ਉਦੇ ਸਵੇਰੇ 7.29 ਵਜੇ, ਸੂਰਜ ਅਸਤ ਸ਼ਾਮ 5.28 ਵਜੇ (ਜਲੰਧਰ  ਟਾਈਮ), ਨਕਸ਼ੱਤਰ: ਸਵਾਤੀ (ਸ਼ਾਮ 6.10 ਤੱਕ) ਅਤੇ ਮਗਰੋਂ ਨਕੱਸ਼ਤਰ ਵਿਸ਼ਾਖਾ, ਯੋਗ : ਸੁਕਰਮਾ (ਰਾਤ 10.23 ਤੱਕ) ਅਤੇ ਮਗਰੋਂ ਯੋਗ ਧ੍ਰਿਤੀ, ਚੰਦਰਮਾ : ਤੁਲਾ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ: ਦੱਖਣ ਅਤੇ ਆਗਨੇਯ, ਦਿਸ਼ਾ ਲਈ ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ:- ਸਫਲਾ ਇਕਾਦਸ਼ੀ ਵਰਤ, ਸ਼ਹੀਦ ਉਧਮ ਸਿੰਘ ਜਯੰਤੀ, ਮੇਲਾ ਜੋੜ (ਸ਼੍ਰੀ ਫਤਿਹਗੜ੍ਹ ਸਾਹਿਬ) ਸ਼ੁਰੂ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
 


author

Inder Prajapati

Content Editor

Related News