ਕਰਕ ਰਾਸ਼ੀ ਵਾਲਿਆਂ ਦੇ ਸ਼ਤਰੂ ਰਹਿਣਗੇ ਕਮਜ਼ੋਰ, ਤੁਸੀਂ ਵੀ ਜਾਣੋ ਆਪਣੀ ਰਾਸ਼ੀ

Thursday, Jan 09, 2025 - 02:10 AM (IST)

ਕਰਕ ਰਾਸ਼ੀ ਵਾਲਿਆਂ ਦੇ ਸ਼ਤਰੂ ਰਹਿਣਗੇ ਕਮਜ਼ੋਰ, ਤੁਸੀਂ ਵੀ ਜਾਣੋ ਆਪਣੀ ਰਾਸ਼ੀ

ਮੇਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਆਪ ਦੀਆਂ ਕੋਸ਼ਿਸ਼ਾਂ ਆਮ ਤੌਰ ’ਤੇ ਫਰੂਟਫੁਲ ਰਹਿਣਗੀਆਂ ਪਰ ਗਲੇ ’ਚ ਖਰਾਬੀ ਦਾ ਡਰ, ਬਚਾਅ ਰੱਖੋ।
ਬ੍ਰਿਖ : ਨੁਕਸਾਨ ਦਾ ਡਰ, ਲੈਣ-ਦੇਣ ਅਤੇ ਲਿਖਣ-ਪੜ੍ਹਨ ਦੇ ਕੰਮ ਅੱਖਾਂ ਖੋਲ੍ਹ ਕੇ ਫਾਈਨਲ  ਕਰਨੇ ਸਹੀ ਰਹਿਣਗੇ,ਉਧਾਰੀ ’ਚ ਨਾ ਫਸੋ, ਸਫਰ ਵੀ ਨਾ ਕਰੋ।
ਮਿਥੁਨ : ਸਿਤਾਰਾ ਧਨ ਲਾਭ ਲਈ ਚੰਗਾ, ਕਾਰੋਬਾਰੀ ਟੂਰਿੰਗ ਪ੍ਰੋਗਰਾਮਿੰਗ ਵੀ ਲਾਭ ਦੇਵੇਗੀ, ਯਤਨ ਕਰਨ ’ਤੇ ਕੋਈ ਕੰਮਕਾਜੀ ਰੁਕਾਵਟ ਮੁਸ਼ਕਲ ਹਟੇਗੀ।
ਕਰਕ : ਕਿਸੇ ਅਫਸਰ ਦੇ ਸਾਫਟ ਰੁਖ ਕਰ ਕੇ ਆਪ ਨੂੰ ਆਪਣੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਮਦਦ ਮਿਲੇਗੀ, ਸ਼ਤਰੂ ਕਮਜ਼ੋਰ ਰਹਿਣਗੇ।
ਸਿੰਘ : ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ’ਚ ਕੁਝ ਪੇਸ਼ਕਦਮੀ ਹੋਵੇਗੀ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ।
ਕੰਨਿਆ : ਅਚਾਨਕ ਕਿਸੇ ਸਮੇਂ ਪੇਟ ਦੇ ਵਿਗੜਣ ਦੀ ਸ਼ਿਕਾਇਤ ਮਹਿਸੂਸ ਹੋ ਸਕਦੀ ਹੈ, ਇਸ ਲਈ ਪਰਹੇਜ਼ ਨਾਲ ਖਾਣਾ-ਪੀਣਾ ਚਾਹੀਦਾ ਹੈ।
ਤੁਲਾ : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੰਤੋਖਜਨਕ, ਸਫਲਤਾ ਸਾਥ ਦੇਵੇਗੀ, ਫੈਮਿਲੀ ਫਰੰਟ ’ਤੇ ਤਾਲਮੇਲ-ਸਹਿਯੋਗ ਰਹੇਗਾ।
ਬ੍ਰਿਸ਼ਚਕ : ਮਨ ਕਿਸੇ ਅਣਜਾਣੇ ਡਰ ’ਚ ਗ੍ਰਸਤ ਰਹੇਗਾ, ਆਪਣੇ ਆਪ ਨੂੰ ਝਮੇਲਿਆਂ ਤੋਂ ਵੀ ਬਚਾ ਕੇ ਰੱਖੋ, ਨੁਕਸਾਨ ਦਾ ਡਰ।
ਧਨ : ਜਨਰਲ ਤੌਰ ’ਤੇ ਆਪ ਦਾ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਮਕਰ : ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਆਪ ਦੀ ਪਕੜ ਹੇਠ ਰਹਿਣਗੇ।
ਕੁੰਭ : ਸਟ੍ਰਾਂਗ ਸਿਤਾਰਾ ਆਪ ਨੂੰ ਹਿੰਮਤੀ, ਉਤਸ਼ਾਹੀ, ਕੰਮਕਾਜੀ ਤੌਰ ’ਤੇ ਐਕਟਿਵ ਅਤੇ ਵਿਅਸਤ ਰੱਖੇਗਾ, ਮਾਣ-ਯਸ਼ ਦੀ ਪ੍ਰਾਪਤੀ।
ਮੀਨ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਵਾਲਾ, ਕੰਮਕਾਜੀ ਟੂਰਿੰਗ ਵੀ ਫਰੂਟਫੁਲ ਰਹੇਗੀ, ਯਤਨ ਕਰਨ ’ਤੇ ਕੋਈ ਕੰਮਕਾਜੀ ਰੁਕਾਵਟ ਮੁਸ਼ਕਲ ਵੀ ਸੈਟਲ ਹੋ ਜਾਵੇਗੀ।

9 ਜਨਵਰੀ 2025, ਵੀਰਵਾਰ

ਪੋਹ ਸੁਦੀ ਤਿੱਥੀ ਦਸਮੀ (ਦੁਪਹਿਰ 12.23 ਤੱਕ) ਅਤੇ ਮਗਰੋਂ ਤਿਥੀ ਇਕਾਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ                 ਧਨ ’ਚ 
ਚੰਦਰਮਾ             ਮੇਖ ’ਚ 
ਮੰਗਲ               ਕਰਕ ’ਚ
ਬੁੱਧ                   ਧਨ ’ਚ 
ਗੁਰੂ                  ਬ੍ਰਿਖ ’ਚ 
ਸ਼ੁੱਕਰ                ਕੁੰਭ ’ਚ 
ਸ਼ਨੀ                  ਕੁੰਭ ’ਚ
ਰਾਹੂ                  ਮੀਨ ’ਚ
ਕੇਤੂ                   ਕੰਨਿਆ ’ਚ  

ਬਿਕ੍ਰਮੀ ਸੰਮਤ : 2081, ਪੋਹ ਪ੍ਰਵਿਸ਼ਟੇ 26, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 19 (ਪੋਹ), ਹਿਜਰੀ ਸਾਲ 1446, ਮਹੀਨਾ : ਰਜਬ ਤਰੀਕ : 8, ਸੂਰਜ ਉਦੇ ਸਵੇਰੇ 7.32 ਵਜੇ, ਸੂਰਜ ਅਸਤ ਸ਼ਾਮ 5.38 ਵਜੇ (ਜਲੰਧਰ  ਟਾਈਮ), ਨਕਸ਼ੱਤਰ: ਭਰਣੀ (ਬਾਅਦ ਦੁਪਹਿਰ 3.07 ਤੱਕ) ਅਤੇ ਮਗਰੋਂ ਨਕਸ਼ੱਤਰ ਕ੍ਰਿਤਿਕਾ, ਯੋਗ : ਸਾਧਿਯ (ਸ਼ਾਮ 5.29  ਤੱਕ) ਅਤੇ ਮਗਰੋਂ ਯੋਗ ਸ਼ੁਭ, ਚੰਦਰਮਾ : ਮੇਖ ਰਾਸ਼ੀ ’ਤੇ (ਰਾਤ 8.47 ਤਕ), ਅਤੇ ਮਗਰੋਂ ਬ੍ਰਿਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਸ਼ੁਰੂ ਹੋਵੇਗੀ, (ਰਾਤ 11.21 ’ਤੇ) ਦਿਸ਼ਾ ਸ਼ੂਲ: ਦੱਖਣ ਅਤੇ ਆਗਨੇਯ, ਦਿਸ਼ਾ ਲਈ ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Inder Prajapati

Content Editor

Related News