ਮੇਖ ਰਾਸ਼ੀ ਵਾਲਿਆਂ ਲਈ ਸਿਤਾਰਾ ਸਰਕਾਰੀ ਕੰਮਾਂ ਲਈ ਸਟ੍ਰਾਂਗ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

Thursday, Jan 30, 2025 - 02:20 AM (IST)

ਮੇਖ ਰਾਸ਼ੀ ਵਾਲਿਆਂ ਲਈ ਸਿਤਾਰਾ ਸਰਕਾਰੀ ਕੰਮਾਂ ਲਈ ਸਟ੍ਰਾਂਗ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

ਮੇਖ : ਸਿਤਾਰਾ ਸ਼ਾਮ ਤਕ ਸਰਕਾਰੀ ਕੰਮਾਂ ਲਈ ਸਟ੍ਰਾਂਗ, ਯਤਨ ਕਰਨ ’ਤੇ ਕੋਈ ਉਲਝਿਆ ਰੁਕਿਆ ਕੰਮ ਸਿਰੇ ਚੜ੍ਹ ਸਕਦਾ ਹੈ, ਫਿਰ ਬਾਅਦ ’ਚ ਸਮਾਂ ਅਰਥ ਦਸ਼ਾ ਕੰਫਰਟੇਬਲ ਰੱਖੇਗਾ।
ਬ੍ਰਿਖ : ਰੁਕਾਵਟਾਂ ਮੁਸ਼ਕਲਾਂ ’ਤੇ ਆਪ ਦਾ ਕੰਟ੍ਰੋਲ ਵਧੇਗਾ, ਸ਼ੁਭ ਕੰਮਾਂ ’ਚ ਧਿਆਨ, ਵੈਸੇ ਜਨਰਲ ਤੌਰ ’ਤੇ ਹਰ ਫਰੰਟ ’ਤੇ ਸਫਲਤਾ ਮਿਲੇਗੀ ਅਤੇ ਬਿਹਤਰੀ ਹੋਵੇਗੀ।
ਮਿਥੁਨ : ਸ਼ਾਮ ਤਕ ਖਾਣਾ-ਪੀਣਾ ਸੰਭਲ-ਸੰਭਾਲ ਕੇ ਕਰੋ, ਕਿਉਂਕਿ ਸਿਤਾਰਾ ਪੇਟ ਨੂੰ ਵਿਗਾੜਣ ਵਾਲਾ ਹੈ ਪਰ ਬਾਅਦ ’ਚ ਹਰ ਪੱਖੋਂ ਬਿਹਤਰੀ ਹੋਵੇਗੀ ਅਤੇ ਸਫਲਤਾ ਮਿਲੇੇਗੀ।
ਕਰਕ : ਸ਼ਾਮ ਤਕ ਸਮਾਂ ਕਾਰੋਬਾਰੀ ਦਸ਼ਾ ਸੰਤੋਖਜਨਕ ਰੱਖੇਗਾ, ਮਨ ’ਚ ਸੈਰ ਸਫਰ ਦੀ ਚਾਹਤ ਰਹੇਗੀ ਪਰ ਬਾਅਦ ’ਚ ਸਮਾਂ ਪੇਟ ਲਈ ਕਮਜ਼ੋਰ ਬਣੇਗਾ।
ਸਿੰਘ : ਸਿਤਾਰਾ ਸ਼ਾਮ ਤਕ ਨੁਕਸਾਨ ਪ੍ਰੇਸ਼ਾਨੀ ਅਤੇ ਮਨ ਨੂੰ ਪ੍ਰੇਸ਼ਾਨ ਰੱਖਣ ਵਾਲਾ ਪਰ ਬਾਅਦ ’ਚ ਕੰਮਕਾਜੀ ਦਸ਼ਾ ਸੁਧਰੇਗੀ।
ਕੰਨਿਆ : ਸਿਤਾਰਾ ਸ਼ਾਮ ਤਕ ਬਿਹਤਰ, ਹਰ ਪੱਖੋਂ ਸਫਲਤਾ ਦੇਣ ਅਤੇ ਕਦਮ ਬੜ੍ਹਤ ਵੱਲ ਰੱਖਣ ਵਾਲਾ ਪਰ ਬਾਅਦ ’ਚ ਵਿਪਰੀਤ ਹਾਲਾਤ ਬਣਾਉਣ ਵਾਲਾ।
ਤੁਲਾ :  ਸ਼ਾਮ ਤਕ ਸਿਤਾਰਾ ਪ੍ਰਾਪਰਟੀ ਦੇ ਕੰਮਾਂ ਨੂੰ ਸੰਵਾਰਨ ਅਤੇ ਸਫਲਤਾ ਦੇਣ ਵਾਲਾ ਪਰ ਬਾਅਦ ’ਚ ਸਮਾਂ ਪ੍ਰੋਗਰਾਮਾਂ, ਸਕੀਮਾਂ ਨੂੰ ਅੱਗੇ ਵਧਾਉਣ ਵਾਲਾ।
ਬ੍ਰਿਸ਼ਚਕ : ਸਿਤਾਰਾ ਸ਼ਾਮ ਤਕ ਆਪ ਨੂੰ ਹਿੰਮਤੀ-ਉਤਸ਼ਾਹੀ, ਕੰਮਕਾਜੀ ਤੌਰ ’ਤੇ ਵਿਅਸਤ ਅਤੇ ਐਕਟਿਵ ਰੱਖੇਗਾ ਫਿਰ ਬਾਅਦ ’ਚ ਜਨਰਲ ਹਾਲਾਤ ਬਿਹਤਰ ਰਹਿਣਗੇ।
ਧਨ : ਸਿਤਾਰਾ ਸ਼ਾਮ ਤਕ ਅਰਥ ਦਸ਼ਾ ਕੰਫਰਟੇਬਲ ਰੱਖਣ ਅਤੇ ਬਿਹਤਰੀ ਦੇ ਹਾਲਾਤ ਬਣਾਉਣ ਵਾਲਾ, ਫਿਰ ਬਾਅਦ ’ਚ ਸਮਾਂ ਸਫਲਤਾ ਅਤੇ ਇੱਜ਼ਤਮਾਣ ਵਧਾਉਣ ਵਾਲਾ।
ਮਕਰ : ਸਿਤਾਰਾ ਕੰਮਕਾਜੀ ਕੰਮਾਂ ਨੂੰ ਸੰਵਾਰਨ ਅਤੇ ਕੰਮਕਾਜੀ ਟੂਰਿੰਗ ਪਲਾਨ ਕਰਨ ਅਤੇ ਕਦਮ ਬੜ੍ਹਤ ਵੱਲ ਰੱਖਣ ਵਾਲਾ।
ਕੁੰਭ : ਸਿਤਾਰਾ ਸ਼ਾਮ ਤਕ  ਨੁਕਸਾਨ ਦੇਣ ਵਾਲਾ, ਇਸ ਲਈ ਕਿਸੇ ’ਤੇ ਨਾ ਤਾਂ ਭਰੋਸਾ ਕਰੋ ਅਤੇ ਨਾ ਹੀ ਆਪਣੀ ਪੇਮੈਂਟ ਫਸਾਓ ਪਰ ਬਾਅਦ ’ਚ ਬਿਹਤਰੀ ਵਾਲਾ ਸਮਾਂ।
ਮੀਨ : ਸਿਤਾਰਾ ਸ਼ਾਮ ਤਕ ਵਪਾਰ ਕਾਰੋਬਾਰੀ ਕੰਮਾਂ ’ਚ ਲਾਭ ਦੇਣ ਅਤੇ ਇੱਜ਼ਤਮਾਣ ਵਧਾਉਣ ਵਾਲਾ  ਪਰ ਬਾਅਦ ’ਚ ਸਮਾਂ ਵਿਪਰੀਤ ਹਾਲਾਤ ਬਣਾਉਣ ਵਾਲਾ ਬਣ ਸਕਦਾ ਹੈ। 

30 ਜਨਵਰੀ 2025,  ਵੀਰਵਾਰ

ਮਾਘ ਵਦੀ ਤਿੱਥੀ ਏਕਮ (ਸ਼ਾਮ 4.11 ਤੱਕ) ਅਤੇ ਮਗਰੋਂ ਤਿੱਥੀ ਦੂਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ                     ਮਕਰ ’ਚ 
ਚੰਦਰਮਾ                 ਮਕਰ ’ਚ 
ਮੰਗਲ                   ਮਿਥੁਨ ’ਚ
ਬੁੱਧ                       ਮਕਰ ’ਚ 
ਗੁਰੂ                      ਬ੍ਰਿਖ ’ਚ 
ਸ਼ੁੱਕਰ                    ਮੀਨ ’ਚ 
ਸ਼ਨੀ                      ਕੁੰਭ ’ਚ
ਰਾਹੂ                      ਮੀਨ ’ਚ                                                     
ਕੇਤੂ                       ਕੰਨਿਆ ’ਚ  

ਬਿਕ੍ਰਮੀ ਸੰਮਤ : 2081, ਮਾਘ ਪ੍ਰਵਿਸ਼ਟੇ 17, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 10 (ਮਾਘ), ਹਿਜਰੀ ਸਾਲ 1446, ਮਹੀਨਾ : ਰਜਬ, ਤਰੀਕ : 29, ਸੂਰਜ ਉਦੇ ਸਵੇਰੇ 7.25 ਵਜੇ, ਸੂਰਜ ਅਸਤ ਸ਼ਾਮ 5.57 ਵਜੇ (ਜਲੰਧਰ  ਟਾਈਮ), ਨਕਸ਼ੱਤਰ: ਧਨਿਸ਼ਠਾ (30 ਜਨਵਰੀ ਦਿਨ ਰਾਤ ਅਤੇ 31 ਨੂੰ ਸਵੇਰੇ 5.51 ਤਕ) ਅਤੇ ਮਗਰੋਂ ਨਕੱਸ਼ਤਰ ਸ਼ਤਭਿਖਾ, ਯੋਗ : ਵਿਅਤੀਘਾਤ (ਸ਼ਾਮ 6.33 ਤੱਕ) ਅਤੇ ਮਗਰੋਂ ਯੋਗ ਵਰਿਆਨ, ਚੰਦਰਮਾ : ਮਕਰ ਰਾਸ਼ੀ ’ਤੇ (ਸ਼ਾਮ 6.35 ਤਕ)ਅਤੇ ਮਗਰੋਂ ਕੁੰਭ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਸ਼ੁਰੂ ਹੋਵੇਗੀ (ਸ਼ਾਮ 6.35 ’ਤੇ), ਦਿਸ਼ਾ ਸ਼ੂਲ: ਦੱਖਣ ਅਤੇ ਆਗਨੇਯ ਦਿਸ਼ਾ ਲਈ ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ, ਪੁਰਬ, ਦਿਵਸ ਅਤੇ ਤਿਉਹਾਰ :ਮਾਘ ਸੁਦੀ ਪੱਖ ਅਤੇ ਮਾਘ ਗੁਪਤ ਨਵਰਾਤਰੇ ਸ਼ੁਰੂ, ਚੰਦਰ ਦਰਸ਼ਨ, ਮਹਾਤਾਮਾ ਗਾਂਧੀ ਬਲਿਦਾਨ ਦਿਵਸ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Inder Prajapati

Content Editor

Related News