ਕੁੰਭ ਰਾਸ਼ੀ ਵਾਲਿਆਂ ਦੀ ਅਰਥ-ਕਾਰੋਬਾਰੀ ਦਸ਼ਾ ਰਹੇਗੀ ਚੰਗੀ, ਦੇਖੋ ਆਪਣੀ ਰਾਸ਼ੀ
Thursday, Feb 13, 2025 - 05:17 AM (IST)

ਮੇਖ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਦੇ ਮਨੋਬਲ ਨੂੰ ਹਾਈ ਰੱਖੇਗਾ, ਆਪ ਦੀ ਪੈਠ, ਪ੍ਰਭਾਵ-ਦਬਦਬਾ ਬਣਾਈ ਰੱਖੇਗਾ, ਇੱਜ਼ਤ ਮਾਣ ਦੀ ਪ੍ਰਾਪਤੀ।
ਬ੍ਰਿਖ : ਕਿਸੇ ਅਦਾਲਤੀ ਕੰਮਾਂ ਲਈ ਸ਼ੁਰੂਆਤੀ ਯਤਨ ਕਰਨ ’ਤੇ ਚੰਗਾ ਨਤੀਜਾ ਮਿਲੇਗਾ, ਸ਼ਤਰੂ ਵੀ ਆਪ ਅੱਗੇ ਠਹਿਰ ਨਾ ਸਕਣਗੇ।
ਮਿਥੁਨ : ਜਨਰਲ ਸਿਤਾਰਾ ਆਪ ਨੂੰ ਹਿੰਮਤੀ-ਉਤਸ਼ਾਹੀ-ਐਕਟਿਵ ਅਤੇ ਇਫੈਕਟਿਵ ਰੱਖੇਗਾ, ਦੂਜਿਆਂ ’ਤੇ ਆਪ ਦੀ ਪੈਠ-ਦਨਦਨਾਹਟ ਵਧੇਗੀ।
ਕਰਕ : ਸਿਤਾਰਾ ਮਜ਼ਬੂਤ,ਨੌਕਰੀ ਪੇਸ਼ਾ ਲੋਕਾਂ ਨੂੰ ਆਪਣੀ ਕਾਰੋਬਾਰੀ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ, ਸੰਪਰਕ ’ਚ ਆਉਣ ਵਾਲੇ ਲਿਹਾਜ਼ ਕਰਨਗੇ।
ਸਿੰਘ: ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ਲਈ ਚੰਗਾ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਠੰਡੀਆਂ ਵਸਤਾਂ ਦੀ ਵਰਤੋਂ ਪਰਹੇਜ਼ ਨਾਲ ਕਰੋ।
ਕੰਨਿਆ : ਕਿਉਂਕਿ ਜਨਰਲ ਸਿਤਾਰਾ ਉਲਝਣਾਂ-ਝਮੇਲਿਆਂ ਨੂੰ ਜਗਾਈ ਰੱਖਣ ਵਾਲਾ ਹੈ, ਇਸ ਲਈ ਧਿਆਨ ਰੱਖੋ ਕਿ ਕੋਈ ਆਪ ਦਾ ਬਣਿਆ ਬਣਾਇਆ ਕੰਮ ਉਖੜ-ਵਿਗੜ ਨਾ ਜਾਵੇ।
ਤੁਲਾ : ਸਿਤਾਰਾ ਧਨ ਲਾਭ ਵਾਲਾ, ਕੰਮਕਾਜੀ ਟੂਰਿੰਗ, ਪਲਾਨਿੰਗ-ਪ੍ਰੋਗਰਾਮਿੰਗ ਬਿਹਤਰ ਨਤੀਜਾ ਦੇਵੇਗੀ, ਕੋਈ ਕੰਮਕਾਜੀ ਰੁਕਾਵਟ ਮੁਸ਼ਕਲ ਵੀ ਹਟੇਗੀ।
ਬ੍ਰਿਸ਼ਚਕ : ਸਰਕਾਰੀ ਕੰਮਾਂ ਲਈ ਆਪ ਦੀ ਭੱਜਦੌੜ ਸਿਰੇ ਚੜ੍ਹੇਗੀ, ਵੱਡੇ ਲੋਕਾਂ ਦੇ ਸੁਪੋਰਟਿਵ ਰੁਖ ਕਰ ਕੇ ਆਪ ਦੀ ਪੈਠ ਵਧੇਗੀ।
ਧਨ : ਧਾਰਮਿਕ-ਸਮਾਜਿਕ ਕੰਮਾਂ ’ਚ ਧਿਆਨ, ਆਪ ਜਿਹੜਾ ਵੀ ਯਤਨ ਕਰੋਗੇ, ਉਸ ਦਾ ਪਾਜ਼ੇਟਿਵ ਨਤੀਜਾ ਮਿਲਣ ਦੀ ਉਮੀਦ।
ਮਕਰ : ਸਿਹਤ ਦੇ ਮਾਮਲੇ ’ਚ ਲਾਪਰਵਾਹ ਨਾ ਰਹੋ, ਉਨ੍ਹਾਂ ਵਸਤਾਂ ਦੀ ਵਰਤੋਂ ਖਾਣ-ਪੀਣ ’ਚ ਨਾ ਕਰੋ ਜਿਹੜੀਆਂ ਤਬੀਅਤ ਨੂੰ ਸੂਟ ਨਾ ਕਰਦੀਆਂ ਹੋਣ।
ਕੁੰਭ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਫੈਮਿਲੀ ਫਰੰਟ ’ਤੇ ਆਪ ਦੀ ਧਾਕ-ਛਾਪ-ਪੈਠ ਵਧੇਗੀ।
ਮੀਨ : ਸ਼ਤਰੂ ਹਰ ਖੇਤਰ ’ਚ ਸਿਰ ਚੁਕਦੇ ਨਜ਼ਰ ਆ ਸਕਦੇ ਹਨ, ਇਸ ਲਈ ਉਨ੍ਹਾਂ ਨਾਲ ਟਕਰਾਅ ਨਾ ਕਰੋ ਅਤੇ ਨਾ ਹੀ ਕਿਸੇ ਪੰਗੇ ’ਚ ਫਸੋ।
ਅੱਜ ਦਾ ਰਾਸ਼ੀਫਲ
13 ਫਰਵਰੀ 2025, ਵੀਰਵਾਰ
ਫੱਗਣ ਵਦੀ ਤਿੱਥੀ ਏਕਮ (ਰਾਤ 8.22 ਤੱਕ) ਅਤੇ ਮਗਰੋਂ ਤਿੱਥੀ ਦੂਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੁੰਭ ’ਚ
ਚੰਦਰਮਾ ਸਿੰਘ ’ਚ
ਮੰਗਲ ਮਿਥੁਨ ’ਚ
ਬੁੱਧ ਕੁੰਭ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਮੀਨ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਫੱਗਣ ਪ੍ਰਵਿਸ਼ਟੇ 2, ਰਾਸ਼ਟਰੀ ਸ਼ਕ ਸੰਮਤ : 1946, ਮਿਤੀ :24 (ਮਾਘ), ਹਿਜਰੀ ਸਾਲ 1446, ਮਹੀਨਾ : ਸ਼ਾਬਾਨ, ਤਰੀਕ : 14, ਸੂਰਜ ਉਦੇ ਸਵੇਰੇ 7.15 ਵਜੇ, ਸੂਰਜ ਅਸਤ ਸ਼ਾਮ 6.09 ਵਜੇ (ਜਲੰਧਰ ਟਾਈਮ), ਨਕਸ਼ੱਤਰ: ਮਘਾ (ਰਾਤ 9.07 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਫਾਲਗੁਣੀ, ਯੋਗ : ਸ਼ੌਭਨ (ਸਵੇਰੇ 7.31 ਤਕ) ਅਤੇ ਮਗਰੋਂ ਯੋਗ ਅਤਿਗੰਡ, ਚੰਦਰਮਾ : ਸਿੰਘ ਰਾਸ਼ੀ ’ਤੇ (ਪੂਰਾ ਦਿਨ ਰਾਤ) ,ਰਾਤ 9.07 ਤਕ ਜੰਮੇ ਬੱਚੇ ਨੂੰ ਮਘਾ ਨਕੱਸ਼ਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ, ਦਿਸ਼ਾ ਲਈ ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ, ਪੁਰਬ ਦਿਵਸ ਅਤੇ ਤਿਓਹਾਰ : ਫੱਗਣ ਸੁਦੀ ਪੱਖ ਸ਼ੁਰੂ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)