ਕਰਕ ਰਾਸ਼ੀ ਵਾਲਿਆਂ ਦੇ ਕੋਰਟ-ਕਚਹਿਰੀ ਦੇ ਮਸਲੇ ਹੋਣਗੇ ਹੱਲ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
Tuesday, Feb 18, 2025 - 05:01 AM (IST)

ਮੇਖ : ਵਪਾਰ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਬਿਹਤਰ, ਕੋਸ਼ਿਸ਼ਾਂ ’ਚ ਸਫਲਤਾ ਮਿਲੇਗੀ, ਦੋਨੋਂ ਪਤੀ-ਪਤਨੀ ਇਕ ਦੂਜੇ ਦੇ ਪ੍ਰਤੀ ਸਾਫਟ ਕੰਸੀਡ੍ਰੇਟ ਰਹਿਣਗੇ ।
ਬ੍ਰਿਖ : ਦੁਸ਼ਮਣਾਂ ਦੀਆਂ ਸ਼ਰਾਰਤਾਂ-ਹਰਕਤਾਂ ’ਤੇ ਨਜ਼ਰ ਰੱਖਣੀ ਜ਼ਰੂਰੀ, ਕਿਉਂਕਿ ਉਹ ਡਾਇਰੈਕਟ ਜਾਂ ਇਨਡਾਇਰੈਕਟ ਤੌਰ ’ਤੇ ਆਪ ਦੀ ਲੱਤ ਖਿੱਚਣ ਦੇ ਕੰਮ ’ਚ ਲੱਗੇ ਰਹਿਣਗੇ ।
ਮਿਥੁਨ : ਸੰਤਾਨ ਸਾਥ ਦੇਵੇਗੀ, ਸੁਪਰੋਟ ਕਰੇਗੀ ਅਤੇ ਆਪ ਦੀ ਕਿਸੇ ਪ੍ਰਾਬਲਮ ਨੂੰ ਸੁਲਝਾਉਣ ’ਚ ਕਾਫੀ ਹੈਲਪਫੁਲ ਰਹਿ ਸਕਦੀ ਹੈ, ਦੁਸ਼ਮਣ ਕਮਜ਼ੋਰ ਰਹਿਣਗੇ।
ਕਰਕ : ਕੋਰਟ ਕਚਹਿਰੀ ’ਚ ਜਾਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋ ਸਕਦੀ ਹੈ, ਮਾਣ-ਸਨਮਾਨ ਦੀ ਪ੍ਰਾਪਤੀ ਪਰ ਘਟੀਆ ਲੋਕਾਂ ’ਤੇ ਜ਼ਿਆਦਾ ਭਰੋਸਾ ਨਾ ਕਰੋ ।
ਸਿੰਘ : ਜੇ ਕਿਸੇ ਵੱਡੇ ਆਦਮੀ ਦੀ ਮਦਦ ਜਾਂ ਸਹਿਯੋਗ ਲੈਣ ਲਈ ਆਪ ਉਸ ਨੂੰ ਮਿਲੋਗੇ ਤਾਂ ਉਹ ਆਪ ਦੀ ਗੱਲ ਧਿਆਨ ਨਾਲ ਸੁਣੇਗਾ।
ਕੰਨਿਆ : ਟੀਚਿੰਗ, ਕੋਚਿੰਗ, ਟੂਰਿਜ਼ਮ, ਕੰਸਲਟੈਂਸੀ, ਹੋਟਲਿੰਗ, ਪ੍ਰਕਾਸ਼ਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮ-ਧੰਦੇ ’ਚ ਚੰਗਾ ਲਾਭ ਮਿਲੇਗਾ।
ਤੁਲਾ : ਕਾਰੋਬਾਰੀ ਕੰਮਾਂ ਦੀਆਂ ਕੋਸ਼ਿਸ਼ਾਂ ਸਫਲ ਹੋਣਗੀਆਂ, ਮਾਣ-ਸਨਮਾਨ, ਸਫਲਤਾ ਮਿਲੇਗੀ ਪਰ ਠੰਡੀਆਂ ਵਸਤਾਂ ਦੀ ਵਰਤੋਂ ਪ੍ਰਹੇਜ਼ ਨਾਲ ਕਰੋ।
ਬ੍ਰਿਸ਼ਚਕ : ਸਿਤਾਰਾ ਕਿਉਂਕਿ ਕਮਜ਼ੋਰ ਹੈ ਇਸ ਲਈ ਲੈਣ-ਦੇਣ ਅਤੇ ਲਿਖਣ-ਪੜ੍ਹਨ ਦੇ ਕੰਮ ਅੱਖਾਂ ਖੋਲ੍ਹ ਕੇ ਕਰਨੇ ਸਹੀ ਰਹਿਣਗੇ, ਸਫਰ ਵੀ ਨਾ ਕਰੋ।
ਧਨ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ ਵਾਲਾ, ਕਾਰੋਬਾਰੀ ਟੂਰਿੰਗ ਵੀ ਲਾਭ ਦੇਵੇਗੀ, ਕੰਮਕਾਜੀ ਤੌਰ ’ਤੇ ਤੁਸੀਂ ਐਕਟਿਵ ਰਹੋਗੇ।
ਮਕਰ : ਸਰਕਾਰੀ ਕੰਮਾਂ ’ਚ ਆਪ ਦਾ ਪੱਖ ਮਜ਼ਬੂਤ ਰਹੇਗਾ, ਵੱਡੇ ਲੋਕ ਆਪ ਦਾ ਲਿਹਾਜ਼ ਕਰਨਗੇ, ਦੁਸ਼ਮਣ ਵੀ ਆਪ ਅੱਗੇ ਟਿਕ ਨਾ ਸਕਣਗੇ।
ਕੁੰਭ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਨ, ਧਾਰਮਿਕ ਲਿਟਰੇਚਰ ਪੜ੍ਹਨ ਅਤੇ ਕਥਾ-ਵਾਰਤਾ, ਭਜਨ-ਕੀਰਤਨ ਸੁਣਨ ’ਚ ਜੀਅ ਲੱਗੇਗਾ।
ਮੀਨ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਨਾਪ-ਤੋਲ ਕੇ ਖਾਣਾ-ਪੀਣਾ ਸਹੀ ਰਹੇਗਾ, ਜਨਰਲ ਡੀਲਿੰਗ ’ਚ ਦੂਜਿਆਂ ’ਤੇ ਭਰੋਸਾ ਵੀ ਸੋਚ ਸਮਝ ਕੇ ਹੀ ਕਰੋ।
ਅੱਜ ਦਾ ਰਾਸ਼ੀਫਲ
18 ਫਰਵਰੀ 2025, ਮੰਗਲਵਾਰ
ਫੱਗਣ ਵਦੀ ਤਿੱਥੀ ਛੱਠ (ਪੂਰਾ ਦਿਨ ਅਤੇ ਰਾਤ)
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੁੰਭ ’ਚ
ਚੰਦਰਮਾ ਕੰਨਿਆ ’ਚ
ਮੰਗਲ ਮਿਥੁਨ ’ਚ
ਬੁੱਧ ਕੁੰਭ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਮੀਨ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਫੱਗਣ ਪ੍ਰਵਿਸ਼ਟੇ 7, ਰਾਸ਼ਟਰੀ ਸ਼ਕ ਸੰਮਤ : 1946, ਮਿਤੀ :29(ਮਾਘ), ਹਿਜਰੀ ਸਾਲ 1446, ਮਹੀਨਾ : ਸ਼ਾਬਾਨ, ਤਰੀਕ : 19, ਸੂਰਜ ਉਦੇ ਸਵੇਰੇ 7.10 ਵਜੇ, ਸੂਰਜ ਅਸਤ ਸ਼ਾਮ 6.13 ਵਜੇ (ਜਲੰਧਰ ਟਾਈਮ), ਨਕਸ਼ੱਤਰ: ਚਿਤਰਾ (ਸਵੇਰੇ 7.36 ਤੱਕ) ਅਤੇ ਮਗਰੋਂ ਨਕਸ਼ੱਤਰ ਸਵਾਤੀ, ਯੋਗ ਗੰਡ (ਸਵੇਰੇ 9.52 ਤੱਕ) ਅਤੇ ਮਗਰੋਂ ਯੋਗ ਵ੍ਰਿਧੀ, ਚੰਦਰਮਾ : ਤੁਲਾ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਉਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ, ਪੁਰਬ, ਦਿਵਸ ਅਤੇ ਤਿਉਹਰ : ਬਸੰਤ ਰੁੱਤ ਸ਼ੁਰੂ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)