ਸਿੰਘ ਰਾਸ਼ੀ ਵਾਲਿਆਂ ਨੂੰ ਸਰਕਾਰੀ ਕੰਮਾਂ ’ਚ ਮਿਲੇਗੀ ਸਫਲਤਾ, ਤੁਸੀ ਵੀ ਦੇਖੋ ਆਪਣੀ ਰਾਸ਼ੀ

Wednesday, Mar 05, 2025 - 02:32 AM (IST)

ਸਿੰਘ ਰਾਸ਼ੀ ਵਾਲਿਆਂ ਨੂੰ ਸਰਕਾਰੀ ਕੰਮਾਂ ’ਚ ਮਿਲੇਗੀ ਸਫਲਤਾ, ਤੁਸੀ ਵੀ ਦੇਖੋ ਆਪਣੀ ਰਾਸ਼ੀ

ਮੇਖ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਪਬਲੀਸ਼ਿੰਗ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਮਿਹਨਤ-ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ।
ਬ੍ਰਿਖ : ਵਪਾਰ ਅਤੇ ਕੰਮਕਾਜ ਦੀ ਚੰਗੀ ਰਿਟਰਨ ਮਿਲੇਗੀ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਮੂਡ ’ਚ ਖੁਸ਼ਦਿਲੀ ਅਤੇ ਜ਼ਿੰਦਾਦਿਲੀ ਬਣੀ ਰਹੇਗੀ।
ਮਿਥੁਨ : ਖਰਚਿਆਂ ਦਾ ਜ਼ੋਰ ਪਰ ਜ਼ਿਆਦਾਤਰ ਖਰਚ ਜਾਇਜ਼ ਹੀ ਹੋਣਗੇ, ਧਿਆਨ ਰੱਖੋ ਕਿ ਲੈਣ-ਦੇਣ ਦੇ ਕੰਮ ਫਾਈਨਲ ਕਰਦੇ ਸਮੇਂ ਆਪ ਦੀ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ।
ਕਰਕ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਭੱਜਦੌੜ ਕਰਨ ’ਤੇ ਆਪ ਆਪਣੀ ਪਲਾਨਿੰਗ-ਪ੍ਰੋਗਰਾਮਿੰਗ ਨੂੰ ਅੱਗੇ ਵਧਾ ਸਕਦੇ ਹੋ।
ਸਿੰਘ : ਸਰਕਾਰੀ -ਗੈਰ ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਅਫਸਰ ਅਤੇ ਵੱਡੇ ਲੋਕ ਸਾਫਟ ਅਤੇ ਹਮਦਰਦਾਨਾ ਰੁਖ ਰੱਖਣਗੇ, ਇੱਜ਼ਤ ਮਾਣ ਦੀ ਪ੍ਰਾਪਤੀ।
ਕੰਨਿਆ : ਜਨਰਲ ਸਿਤਾਰਾ ਸਟ੍ਰਾਂਗ ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਵਿਰੋਧੀ ਵੀ ਆਪ ਦੀ ਪਕੜ ਹੇਠ ਰਹਿਣਗੇ।
ਤੁਲਾ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣਾ-ਪੀਣਾ ਵੀ ਸੰਭਲ-ਸੰਭਾਲ ਕੇ ਕਰਨਾ ਸਹੀ ਰਹੇਗਾ, ਮਨ ਵੀ ਉਦਾਸ ਅਤੇ ਡਿਸਟਰਬ ਜਿਹਾ ਰਹੇਗਾ।
ਬ੍ਰਿਸ਼ਚਕ : ਸਿਤਾਰਾ ਬਿਹਤਰ, ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਫੈਮਿਲੀ ਫਰੰਟ ’ਤੇ ਮਿਠਾਸ ਤਾਲਮੇਲ-ਸਦਭਾਅ ਬਣਿਆ ਰਹੇਗਾ, ਇੱਜ਼ਤ ਮਾਣ ਦੀ ਪ੍ਰਾਪਤੀ।
ਧਨ : ਕਿਸੇ ਸਟ੍ਰਾਂਗ ਸ਼ਤਰੂ ਨਾਲ ਟਕਰਾਅ ਦਾ ਖਤਰਾ ਵਧ ਸਕਦਾ ਹੈ, ਇਸ ਲਈ ਉਨ੍ਹਾਂ ਨਾਲ ਨੇੜਤਾ ਰੱਖਣੀ ਕਿਸੇ ਸਮੇਂ ਮਹਿੰਗੀ ਪੈ ਸਕਦੀ ਹੈ।
ਮਕਰ : ਸੰਤਾਨ ਸਾਥ ਦੇਵੇਗੀ, ਸੁਪੋਰਟ ਕਰੇਗੀ ਅਤੇ ਸੰਤਾਨ ਦੇ ਸਹਿਯੋਗੀ ਰੁਖ ਕਰ ਕੇ ਆਪ ਨੂੰ ਆਪਣੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਸਫਲਤਾ ਮਿਲੇਗੀ।
ਕੁੰਭ : ਕੋਰਟ-ਕਚਹਿਰੀ ’ਚ ਜਾਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਮੀਨ : ਮਿੱਤਰ ਅਤੇ ਕੰਮਕਾਜੀ ਸਾਥੀ ਸਹਿਯੋਗ ਦੇਣਗੇ, ਭੱਜਦੌੜ ਕਰਨ ’ਤੇ ਆਪ ਦੀ ਕੋਈ ਮੁਸ਼ਕਲ ਸਮੱਸਿਆ ਹੱਲ ਹੋਵੇਗੀ।

5 ਮਾਰਚ 2025, ਬੁੱਧਵਾਰ
ਫੱਗਣ ਸੁਦੀ ਤਿੱਥੀ ਛੱਠ ( ਦੁਪਹਿਰ 12.52 ਤੱਕ) ਅਤੇ ਮਗਰੋਂ ਤਿੱਥੀ ਸਪਤਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ                    ਕੁੰਭ ’ਚ 
ਚੰਦਰਮਾ                ਮੇਖ  ’ਚ 
ਮੰਗਲ                  ਮਿਥੁਨ ’ਚ
ਬੁੱਧ                      ਮੀਨ ’ਚ 
ਗੁਰੂ                     ਬ੍ਰਿਖ ’ਚ 
ਸ਼ੁੱਕਰ                   ਮੀਨ ’ਚ 
ਸ਼ਨੀ                     ਕੁੰਭ ’ਚ
ਰਾਹੂ                     ਮੀਨ ’ਚ                                                     
ਕੇਤੂ                     ਕੰਨਿਆ ’ਚ  

ਬਿਕ੍ਰਮੀ ਸੰਮਤ : 2081, ਫੱਗਣ ਪ੍ਰਵਿਸ਼ਟੇ 22, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 14 (ਫੱਗਣ), ਹਿਜਰੀ ਸਾਲ 1446, ਮਹੀਨਾ : ਰਮਜ਼ਾਨ, ਤਰੀਕ : 4, ਸੂਰਜ ਉਦੇ ਸਵੇਰੇ 6.54 ਵਜੇ, ਸੂਰਜ ਅਸਤ ਸ਼ਾਮ 6.25 ਵਜੇ (ਜਲੰਧਰ ਟਾਈਮ), ਨਕਸ਼ੱਤਰ : ਕ੍ਰਿਤਿਕਾ (5-6 ਮੱਧ ਰਾਤ 1.09 ਤੱਕ) ਅਤੇ ਮਗਰੋਂ ਨਕਸ਼ੱਤਰ ਰੋਹਿਣੀ, ਯੋਗ :  ਵੈਧ੍ਰਿਤੀ (ਰਾਤ 11.07 ਤਕ) ਅਤੇ ਮਗਰੋਂ ਯੋਗ ਵਿਸ਼ਕੁੰਭ, ਚੰਦਰਮਾ : ਮੇਖ ਰਾਸ਼ੀ ’ਤੇ (ਸਵੇਰੇ 8.13 ਤਕ)ਅਤੇ ਮਗਰੋਂ ਬ੍ਰਿਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ : ਦੁਪਹਿਰ 12 ਤੋਂ  ਡੇਢ ਵਜੇ ਤੱਕ। 
– (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Inder Prajapati

Content Editor

Related News