ਧਨ ਰਾਸ਼ੀ ਵਾਲਿਆਂ ਦਾ ਸਿਤਾਰਾ ਕੰਮਕਾਜੀ ਦਸ਼ਾ ਲਈ ਚੰਗਾ, ਦੇਖੋ ਆਪਣੀ ਰਾਸ਼ੀ
Sunday, Mar 09, 2025 - 04:52 AM (IST)

ਮੇਖ : ਸਿਤਾਰਾ ਸ਼ਾਮ ਤੱਕ ਕੰਮਕਾਜੀ ਭੱਜ-ਦੌੜ ਅਤੇ ਵਿਅਸਤਤਾ ਰੱਖੇਗਾ, ਸ਼ਤਰੂ ਵੀ ਕਮਜ਼ੋਰ ਅਤੇ ਤੇਜ਼ਹੀਣ ਰਹਿਣਗੇ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ।
ਬ੍ਰਿਖ : ਸਿਤਾਰਾ ਸ਼ਾਮ ਤੱਕ ਕਾਰੋਬਾਰੀ ਕੰਮਾਂ ’ਚ ਕਦਮ ਬੜ੍ਹਤ ਵਲ ਰਹੇਗਾ, ਫਿਰ ਬਾਅਦ ’ਚ ਆਪ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ।
ਮਿਥੁਨ : ਕੰਮਕਾਜੀ ਕੰਮਾਂ ਦੀ ਦਸ਼ਾ ਬਿਹਤਰ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਵੈਸੇ ਵੀ ਹਰ ਪੱਖੋਂ ਬਿਹਤਰੀ ਹੋਵੇਗੀ।
ਕਰਕ : ਸਿਤਾਰਾ ਸ਼ਾਮ ਤੱਕ ਅਹਿਤਿਆਤ ਪ੍ਰੇਸ਼ਾਨੀ ਵਾਲਾ, ਫਾਲਤੂ ਦੇ ਝਾਂਸਿਆਂ ’ਚ ਫਸਣ ਤੋਂ ਬਚਣਾ ਚਾਹੀਦਾ ਹੈ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ, ਸਫਲਤਾ ਮਿਲੇਗੀ।
ਸਿੰਘ : ਸਿਤਾਰਾ ਸ਼ਾਮ ਤੱਕ ਵਪਾਰ ਕਾਰੋਬਾਰ ’ਚ ਲਾਭ-ਦੇਣ ਅਤੇ ਬਿਹਤਰੀ ਦੇ ਹਾਲਾਤ ਬਣਾਉਣ ਵਾਲਾ ਪਰ ਬਾਅਦ ’ਚ ਸਮਾਂ ਉਲਝਣਾਂ ਝਮੇਲਿਆਂ ਵਾਲਾ ਬਣੇਗਾ।
ਕੰਨਿਆ : ਸਿਤਾਰਾ ਸ਼ਾਮ ਤੱਕ ਸਰਕਾਰੀ ਕੰਮ ’ਚ ਕਦਮ ਬੜ੍ਹਤ ਵੱਲ ਰੱਖਣ ਵਾਲਾ, ਫਿਰ ਬਾਅਦ ’ਚ ਕਾਰੋਬਾਰੀ ਪਲਾਨਿੰਗ ਚੰਗਾ ਨਤੀਜਾ ਦੇਵੇਗੀ।
ਤੁਲਾ : ਜਨਰਲ ਸਿਤਾਰਾ ਬਿਹਤਰ, ਯਤਨ ਕਰਨ ’ਤੇ ਪਲਾਨਿੰਗ ਪ੍ਰੋਗਰਾਮਿੰਗ ਚੰਗਾ ਨਤੀਜਾ ਦੇਵੇਗੀ, ਫਿਰ ਬਾਅਦ ’ਚ ਸਫਲਤਾ ਅਤੇ ਇੱਜ਼ਤ ਮਾਣ ਦੀ ਪ੍ਰਾਪਤੀ।
ਬ੍ਰਿਸ਼ਚਕ : ਸਿਤਾਰਾ ਸ਼ਾਮ ਤੱਕ ਪੇਟ ਲਈ ਕਮਜ਼ੋਰ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਹੀਂ ਕਰਨਾ ਚਾਹੀਦਾ ਪਰ ਬਾਅਦ ’ਚ ਹਰ ਮੋਰਚੇ ’ਤੇ ਸਫਲਤਾ ਮਿਲੇਗੀ।
ਧਨ : ਸਿਤਾਰਾ ਸ਼ਾਮ ਤੱਕ ਕੰਮਕਾਜੀ ਕੰਮਾਂ ਦੀ ਦਸ਼ਾ ਲਈ ਚੰਗਾ, ਕੋਸ਼ਿਸ਼ਾਂ ’ਚ ਸਫਲਤਾ ਮਿਲੇਗੀ ਪਰ ਬਾਅਦ ’ਚ ਸਮਾਂ ਸਿਹਤ ਲਈ ਕਮਜ਼ੋਰ ਸਮਝੋ।
ਮਕਰ : ਸਿਤਾਰਾ ਸ਼ਾਮ ਤੱਕ ਕਮਜ਼ੋਰ, ਮਾਨਸਿਕ ਪ੍ਰੇਸ਼ਾਨੀ ਤਣਾਅ ਰਹੇਗਾ, ਨੁਕਸਾਨ ਦਾ ਵੀ ਡਰ ਪਰ ਬਾਅਦ ’ਚ ਸਮਾਂ ਅਤੇ ਹਾਲਾਤ ਬਿਹਤਰ ਬਣਨਗੇ।
ਕੁੰਭ : ਸਿਤਾਰਾ ਸ਼ਾਮ ਤੱਕ ਬਿਹਤਰ, ਇਰਾਦਿਆਂ ’ਚ ਮਜ਼ਬੂਤੀ ਧਾਰਮਿਕ ਕੰਮਾਂ ’ਚ ਵੀ ਰੁਚੀ ਪਰ ਬਾਅਦ ’ਚ ਸਮਾਂ ਮੁਸ਼ਕਿਲਾਂ ਵਾਲਾ ਰਹੇਗਾ।
ਮੀਨ : ਸਿਤਾਰਾ ਸ਼ਾਮ ਤੱਕ ਪ੍ਰਾਪਰਟੀ ਦੇ ਕੰਮ ਸੰਵਾਰਨ ਅਤੇ ਬਿਹਤਰੀ ਦੇ ਹਾਲਾਤ ਬਣਾਉਣ ਵਾਲਾ, ਫਿਰ ਬਾਅਦ ’ਚ ਸਕੀਮਾਂ ਪ੍ਰੋਗਰਾਮ ਸਿਰੇ ਚੜ੍ਹਨਗੇ।
9 ਮਾਰਚ 2025, ਐਤਵਾਰ
ਫੱਗਣ ਸੁਦੀ ਤਿੱਥੀ ਦਸਮੀ (ਸਵੇਰੇ 7.46 ਤੱਕ) ਅਤੇ ਮਗਰੋਂ ਤਿੱਥੀ ਇਕਾਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੁੰਭ ’ਚ
ਚੰਦਰਮਾ ਮਿਥੁਨ ’ਚ
ਮੰਗਲ ਮਿਥੁਨ ’ਚ
ਬੁੱਧ ਮੀਨ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਮੀਨ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਫੱਗਣ ਪ੍ਰਵਿਸ਼ਟੇ 26, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 18 (ਫੱਗਣ), ਹਿਜਰੀ ਸਾਲ 1446, ਮਹੀਨਾ : ਰਮਜ਼ਾਨ, ਤਰੀਕ : 8, ਸੂਰਜ ਉਦੇ ਸਵੇਰੇ 6.49 ਵਜੇ, ਸੂਰਜ ਅਸਤ ਸ਼ਾਮ 6.28 ਵਜੇ (ਜਲੰਧਰ ਟਾਈਮ), ਨਕਸ਼ੱਤਰ :ਪੁਨਰਵਸੁ (ਰਾਤ 11.55 ਤੱਕ) ਅਤੇ ਮਗਰੋਂ ਨਕੱਸ਼ਤਰ ਪੁੱਖ, ਯੋਗ : ਸੋਭਾਗਿਯ, (ਬਾਅਦ ਦੁਪਹਿਰ 2.58 ਤੱਕ) ਅਤੇ ਮਗਰੋਂ ਸ਼ੋਭਨ, ਚੰਦਰਮਾ : ਮਿਥੁਨ ਰਾਸ਼ੀ ’ਤੇ (ਸ਼ਾਮ 5.46 ਤੱਕ) ਅਤੇ ਮਗਰੋਂ ਕਰਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭੱਦਰਾ ਸ਼ੁਰੂ ਹੋਵੇਗੀ। (ਸ਼ਾਮ 7.46 ’ਤੇ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ।
-(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)