ਕੰਨਿਆ ਰਾਸ਼ੀ ਵਾਲਿਆਂ ਦਾ ਸਿਤਾਰਾ ਧਨ ਲਾਭ ਵਾਲਾ ਹੋਵੇਗਾ, ਦੇਖੋ ਆਪਣੀ ਰਾਸ਼ੀ
Monday, Mar 10, 2025 - 01:50 AM (IST)

ਮੇਖ : ਸਿਤਾਰਾ ਮਜ਼ਬੂਤ, ਕੋਰਟ ਕਚਹਿਰੀ ਦੇ ਕੰਮਾਂ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਵੈਸੇ ਵੀ ਹਰ ਫਰੰਟ ਤੇ ਬਿਹਤਰੀ ਹੋਵੇਗੀ, ਸਫਲਤਾ ਮਿਲੇਗੀ, ਮਾਣ-ਸਨਮਾਨ ਬਣਿਆ ਰਹੇਗਾ।
ਬ੍ਰਿਖ : ਵੱਡੇ ਲੋਕਾਂ ਨਾਲ ਮੇਲ-ਮਿਲਾਪ ਫਰੂਟਫੁਲ ਅਤੇ ਉਹ ਆਪ ਦੀ ਗੱਲ ਧੀਰਜ ਨਾਲ ਅਤੇ ਧਿਆਨ ਨਾਲ ਸੁਨਣਗੇ, ਤੇਜ਼ ਪ੍ਰਭਾਵ ਬਣਿਆ ਰਹੇਗਾ।
ਮਿਥੁਨ : ਸਿਤਾਰਾ ਆਮਦਨ ਵਾਲਾ, ਅਰਥ ਦਸ਼ਾ ਕੰਫਰਟੇਬਲ ਰਹੇਗੀ, ਕਾਰੋਬਾਰੀ ਟੂਰਿੰਗ-ਪਲਾਨਿੰਗ-ਪ੍ਰੋਗਰਾਮਿੰਗ ਲਾਭਕਾਰੀ, ਵੈਸੇ ਹਰ ਫਰੰਟ ਬਿਹਤਰੀ ਹੋਵੇਗੀ।
ਕਰਕ : ਵਪਾਰਿਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਮਨ ਸੈਰ ਸਫਰ ਲਈ ਰਾਜ਼ੀ ਰਹੇਗਾ, ਪਰ ਪੈਰ ਫਿਸਲਣ ਦਾ ਡਰ ਰਹੇਗਾ।
ਸਿੰਘ : ਚੂੰਕਿ ਸਿਤਾਰਾ ਕਮਜ਼ੋਰ ਹੈ, ਇਸ ਲਈ ਆਪਣੇ-ਆਪ ਨੂੰ ਪੰਗਿਆਂ ਝਮੇਲਿਆਂ ਤੋਂ ਬਚਾ ਕੇ ਰੱਖੋ, ਸਫਰ ਵੀ ਟਾਲ ਦਿਉ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਾ ਕਰੋ।
ਕੰਨਿਆ : ਸਿਤਾਰਾ ਧਨ ਲਾਭ ਵਾਲਾ, ਯਤਨ ਕਰਨ ’ਤੇ ਕੋਈ ਕੰਮਕਾਜੀ ਬਾਧਾ ਮੁਸ਼ਕਿਲ ਹਟੇਗੀ, ਕੰਮਕਾਜੀ ਟੂਰਿੰਗ ਵੀ ਫਰੂਟਫੁਲ ਰਹੇਗੀ।
ਤੁਲਾ : ਰਾਜਕੀਯ ਕੰਮਾਂ ’ਚ ਕਦਮ ਬੜ੍ਹਤ ਵਲ, ਮਾਣ-ਸਨਮਾਨ, ਪ੍ਰਭਾਵ-ਦਬਦਬਾ ਵੀ ਬਣਿਆ ਰਹੇਗਾ, ਸ਼ਤਰੂ ਵੀ ਕਮਜ਼ੋਰ ਰਹਿਣਗੇ।
ਬ੍ਰਿਸ਼ਚਕ : ਜਨਰਲ ਸਿਤਾਰਾ ਸਟਰਾਂਗ ਜਿਹੜਾ ਆਪ ਨੂੰ ਦੂਜਿਆਂ ਤੇ ਹਾਵੀ-ਪ੍ਰਭਾਵੀ ਵਿਜਈ ਰਖੇਗਾ, ਯਤਨ ਕਰਨ ’ਤੇ ਕੋਈ ਯਤਨ ਸਿਰੇ ਚੜੇਗਾ।
ਧਨ : ਸਿਹਤ ਦੇ ਮਾਮਲੇ ’ਚ ਸੁਚੇਤ ਰਹਿਣਾ ਸਹੀ ਰਹੇਗਾ, ਪਾਣੀ ਲਿਮਿਟ ’ਚ ਅਤੇ ਬਾਈ ਵਸਤਾਂ ਨੂੰ ਪ੍ਰਹੇਜ਼ ਨਾਲ ਖਾਣ-ਪੀਣ ’ਚ ਯੂਜ਼ ਕਰੋ।
ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਦੋਨੋਂ ਪਤੀ-ਪਤਨੀ ਇਕ ਦੂਜੇ ਦੇ ਪ੍ਰਤੀ ਸਾਫਟ ਕੰਸੀਡ੍ਰੇਟ ਰਹਿਣਗੇ।
ਕੁੰਭ : ਦੁਸ਼ਮਣਾਂ ਦੀ ਉਛਲਕੂਦ ਆਪ ਨੂੰ ਪ੍ਰੇਸ਼ਾਨ ਰੱਖ ਸਕਦੀ ਹੈ, ਇਸ ਲਈ ਉਨ੍ਹਾਂ ਦੀ ਸ਼ਰਾਰਤਾਂ-ਹਰਕਤਾਂ ’ਤੇ ਨਜ਼ਰ ਰਖੋ।
ਮੀਨ : ਜਨਰਲ ਸਿਤਾਰਾ, ਸੰਤਾਨ ਦੇ ਸਹਿਯੋਗੀ ਰੁਖ ਤੇ ਭਰੋਸਾ ਕਰ ਲੈਣਾ ਸਹੀ ਰਹੇਗਾ, ਪ੍ਰੋਗਰਾਮਿੰਗ-ਪਲਾਨਿੰਗ ’ਚ ਪੇਸ਼ਕਦਮੀ ਹੋਵੇਗੀ।
10 ਮਾਰਚ 2025, ਸੋਮਵਾਰ
ਫੱਗਣ ਸੁਦੀ ਤਿੱਥੀ ਇਕਾਦਸ਼ੀ (ਸਵੇਰੇ 7.45 ਤੱਕ) ਅਤੇ ਮਗਰੋਂ ਦੁਆਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੁੰਭ ’ਚ
ਚੰਦਰਮਾ ਕਰਕ ’ਚ
ਮੰਗਲ ਮਿਥੁਨ ’ਚ
ਬੁੱਧ ਮੀਨ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਮੀਨ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਫੱਗਣ ਪ੍ਰਵਿਸ਼ਟੇ 27, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 19 (ਫੱਗਣ), ਹਿਜਰੀ ਸਾਲ 1446, ਮਹੀਨਾ : ਰਮਜ਼ਾਨ, ਤਰੀਕ : 9, ਸੂਰਜ ਉਦੇ ਸਵੇਰੇ 6.48 ਵਜੇ, ਸੂਰਜ ਅਸਤ ਸ਼ਾਮ 6.28 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁੱਖ (10.11ਮੱਧ ਰਾਤ 12.52 ਤੱਕ) ਅਤੇ ਮਗਰੋਂ ਨਕੱਸ਼ਤਰ ਅਸ਼ਲੇਖਾ, ਯੋਗ : ਸ਼ੋਭਨ (ਦੁਪਹਿਰ 1.57 ਤੱਕ) ਅਤੇ ਮਗਰੋਂ ਯੋਗ ਅਤਿਗੰਡ, ਚੰਦਰਮਾ : ਕਰਕ ਰਾਸ਼ੀ ’ਤੇ (ਪੂਰਾ ਦਿਨ ਰਾਤ), 10-11 ਮੱਧ ਰਾਤ 12.56 ਤੋਂ ਬਾਅਦ ਜੰਮੇ ਬੱਚੇ ਨੂੰ ਅਸ਼ਲੇਖਾ ਨਕੱਸ਼ਤਰ ਦੀ ਪੂਜਾ ਲੱਗੇਗੀ, ਭੱਦਰਾ ਰਹੇਗੀ (ਸਵੇਰੇ 7.45 ਤੱਕ) ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ :ਸਵੇਰੇ ਸਾਡੇ ਸਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਆਮ ਲਈ ਇਕਾਦਸ਼ੀ ਵਰਤ, ਗੋਵਿੰਦ ਦੁਆਦਸ਼ੀ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)