ਮੀਨ ਰਾਸ਼ੀ ਵਾਲਿਆਂ ਦੀ ਅਰਥ ਤੇ ਕਾਰੋਬਾਰੀ ਦਸ਼ਾ ਰਹੇਗੀ ਚੰਗੀ, ਜਾਣੋ ਆਪਣੀ ਰਾਸ਼ੀ
Friday, Mar 14, 2025 - 02:21 AM (IST)

ਮੇਖ : ਸਿਤਾਰਾ ਦੁਪਹਿਰ ਤੱਕ ਬਿਹਤਰ, ਆਪ ਦੀ ਪਲਾਨਿੰਗ ਸਿਰੇ ਚੜ੍ਹੇਗੀ ਪਰ ਬਾਅਦ ’ਚ ਸਮਾਂ ਮੁਸ਼ਕਿਲਾਂ-ਪ੍ਰੇਸ਼ਾਨੀਆਂ ਨੂੰ ਜਗਾਉਣ ਵਾਲਾ ਬਣੇਗਾ।
ਬ੍ਰਿਖ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਕਦਮ ’ਤੇ, ਹਰ ਫ੍ਰੰਟ ’ਤੇ ਬੜ੍ਹਤ ਵੱਲ ਰੱਖੇਗਾ, ਸ਼ਤਰੂ ਆਪ ਅੱਗੇ ਠਹਿਰਨ ਦੀ ਹਿੰਮਤ ਨਾ ਕਰ ਸਕਣਗੇ।
ਮਿਥੁਨ : ਸਿਤਾਰਾ ਦੁਪਹਿਰ ਤੱਕ ਕੰਮਕਾਜੀ ਭੱਜਦੌੜ ਅਤੇ ਵਿਅਸਤਤਾ ਰੱਖਣ ਵਾਲਾ, ਫਿਰ ਬਾਅਦ ’ਚ ਸਮਾਂ ਸਫ਼ਲਤਾ ਅਤੇ ਇੱਜ਼ਤ ਮਾਣ ਦੇਣ ਵਾਲਾ ਬਣੇਗਾ।
ਕਰਕ : ਸਿਤਾਰਾ ਦੁਪਹਿਰ ਤੱਕ ਧਨ ਲਾਭ ਦੇਣ ਅਤੇ ਕਾਰੋਬਾਰੀ ਯਤਨਾਂ ਨੂੰ ਸਫ਼ਲ ਬਣਾਉਣ ਵਾਲਾ ਹੋਵੇਗਾ, ਫਿਰ ਬਾਅਦ ’ਚ ਭੱਜਦੌੜ ਚੰਗਾ ਨਤੀਜਾ ਦੇਵੇਗੀ।
ਸਿੰਘ : ਸਿਤਾਰਾ ਵਪਾਰ ਕਾਰੋਬਾਰ ਨੂੰ ਸੰਵਾਰਨ ਅਤੇ ਕੰਮਕਾਜੀ ਟੂਰਿੰਗ ਦਾ ਚੰਗਾ ਨਤੀਜਾ ਦੇਣ ਵਾਲਾ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਕੰਨਿਆ : ਸਿਤਾਰਾ ਦੁਪਹਿਰ ਤੱਕ ਨੁਕਸਾਨ ਪ੍ਰੇਸ਼ਾਨੀ ਦੇਣ ਅਤੇੇ ਕਿਸੇ ਝਮੇਲੇ ਨੂੰ ਜਗਾਈ ਰੱਖਣ ਵਾਲਾ ਪਰ ਬਾਅਦ ’ਚ ਸਮਾਂ ਜਨਰਲ ਹਾਲਾਤ ਬਿਹਤਰ ਰੱਖਣ ਵਾਲਾ ਹੈ।
ਤੁਲਾ : ਸਿਤਾਰਾ ਦੁਪਹਿਰ ਤੱਕ ਕਾਰੋਬਾਰੀ ਕੰਮਾਂ ’ਚ ਲਾਭ ਦੇਣ ਅਤੇ ਕੰਮਕਾਜੀ ਪਲਾਨਿੰਗ ਨੂੰ ਅੱਧੇ ਵਧਾਉਣ ਵਾਲਾ ਪਰ ਬਾਅਦ ’ਚ ਮੁਸ਼ਕਿਲਾਂ ਵਾਲੇ ਹਾਲਾਤ ਬਣ ਸਕਦੇ ਹਨ।
ਬ੍ਰਿਸ਼ਚਕ : ਸਿਤਾਰਾ ਦੁਪਹਿਰ ਤੱਕ ਸਰਕਾਰੀ ਕੰਮਾਂ ਨੂੰ ਸੰਵਾਰਨ ਵਾਲਾ ਪਰ ਬਾਅਦ ’ਚ ਕਾਰੋਬਾਰੀ ਪਲਾਨਿੰਗ ਫਰੂਟਫੁੱਲ ਰਹਿ ਸਕਦੀ ਹੈ।
ਧਨ : ਜਨਰਲ ਸਿਤਾਰਾ ਮਜ਼ਬੂਤ, ਜਿਹੜਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਇੱਜ਼ਤ ਮਾਣ ਦੀ ਪ੍ਰਾਪਤੀ।
ਮਕਰ : ਸਿਤਾਰਾ ਦੁਪਹਿਰ ਤੱਕ ਪੇਟ ਲਈ ਕਮਜ਼ੋਰ, ਇਸ ਲਈ ਖਾਣਾ-ਪੀਣਾ ਸੰਭਲ ਸੰਭਾਲ ਕੇ ਕਰਨਾ ਸਹੀ ਰਹੇਗਾ ਪਰ ਬਾਅਦ ’ਚ ਹਰ ਮੋਰਚੇ ’ਤੇ ਬਿਹਤਰੀ ਹੋਵੇਗੀ।
ਕੁੰਭ : ਸਿਤਾਰਾ ਦੁਪਹਿਰ ਤੱਕ ਕੰਮਕਾਜੀ ਕੰਮਾਂ ਲਈ ਚੰਗਾ, ਫਿਰ ਬਾਅਦ ’ਚ ਆਪ ਦੀਅਾਂ ਕੋਸ਼ਿਸ਼ਾਂ-ਯਤਨ ਪਾਜ਼ੇਟਿਵ ਨਤੀਜਾ ਦੇਣਗੇ।
ਮੀਨ : ਸਿਤਾਰਾ ਦੁਪਹਿਰ ਤੱਕ ਨੁਕਸਾਨ ਦੇਣ ਅਤੇ ਮਨ ਨੂੰ ਪ੍ਰੇਸ਼ਾਨ ਰੱਖਣ ਵਾਲਾ ਪਰ ਬਾਅਦ ’ਚ ਕੰਮਕਾਜੀ ਦਸ਼ਾ ਸੁਧਰੇਗੀ, ਇੱਜ਼ਤ ਮਾਣ ਦੀ ਪ੍ਰਾਪਤੀ।
14 ਮਾਰਚ 2025, ਸ਼ੁੱਕਰਵਾਰ
ਫੱਗਣ ਸੁਦੀ ਤਿੱਥੀ ਪੁੰਨਿਆ (ਦੁਪਹਿਰ 12.25 ਤੱਕ) ਅਤੇ ਮਗਰੋਂ ਤਿੱਥੀ ਏਕਮ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੁੰਭ ’ਚ
ਚੰਦਰਮਾ ਸਿੰਘ ’ਚ
ਮੰਗਲ ਮਿਥੁਨ ’ਚ
ਬੁੱਧ ਮੀਨ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਮੀਨ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਚੇਤ ਪ੍ਰਵਿਸ਼ਟੇ 1, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 23 (ਫੱਗਣ), ਹਿਜਰੀ ਸਾਲ 1446, ਮਹੀਨਾ : ਰਮਜ਼ਾਨ, ਤਰੀਕ : 13, ਸੂਰਜ ਉਦੇ ਸਵੇਰੇ 6.43 ਵਜੇ, ਸੂਰਜ ਅਸਤ ਸ਼ਾਮ 6.31 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉੱਤਰਾ ਫਾਲਗੁਣੀ (ਪੂਰਾ ਦਿਨ ਰਾਤ), ਯੋਗ : ਸ਼ੂਲ (ਦੁਪਹਿਰ 1.24 ਤੱਕ) ਅਤੇ ਮਗਰੋਂ ਯੋਗ ਗੰਡ, ਚੰਦਰਮਾ : ਸਿੰ ਘ ਰਾਸ਼ੀ ’ਤੇ (ਦੁਪਹਿਰ 12.57 ਤੱਕ) ਅਤੇ ਮਗਰੋਂ ਕੰਨਿਆ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯਾ ਦਿਸ਼ਾ ਲਈ ਰਾਹੂ ਕਾਲ : ਸਵੇਰ 10.30 ਤੋਂ ਦੁਪਹਿਰ 12 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਫੱਗਣ ਪੁੰਨਿਆ, ਹੋਲੀ ਪੁਰਬ, ਹੋਲੀਆਂ ਸਮਾਪਤ, ਧੁਲੀ ਵੰਦਨ, ਸ਼੍ਰੀ ਚੈਤੰਨਿਆ ਮਹਾ ਪ੍ਰਭੂ ਜੈਅੰਤੀ, ਵਿਕ੍ਰਮੀ ਚੇਤ ਸੰਕ੍ਰਾਂਤੀ, ਸੂਰਜ ਸ਼ਾਮ 6.30 (ਜਲੰਧਰ ਟਾਈਮ) ’ਤੇ ਮੀਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਮੇਲਾ ਬਾਬਾ ਬਾਲਕ ਨਾਥ ਅਤੇ ਸੁਜਾਨਪੁਰ ਟਿਹਰਾ (ਹਿਮਾਚਲ) ਸ਼ੁਰੂ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)