ਮੀਨ ਰਾਸ਼ੀ ਵਾਲਿਆਂ ਦਾ ਸਿਤਾਰਾ ਰੁਕਾਵਟਾਂ-ਮੁਸ਼ਕਲਾਂ ਭਰਿਆ ਰਹੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
Friday, Mar 21, 2025 - 04:30 AM (IST)

ਮੇਖ : ਸਿਤਾਰਾ ਪੇਟ ਲਈ ਕਮਜ਼ੋਰ, ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖਣਾ ਸਹੀ ਰਹੇਗ ਪਰ ਜਨਰਲ ਹਾਲਾਤ ਅਨੁਕੂਲ ਚਲਣਗੇ।
ਬ੍ਰਿਖ : ਅਰਥ ਅਤੇ ਕਾਰੋਬਾਰੀ ਦਸ਼ਾ ਠੀਕ, ਕੋਈ ਵੀ ਯਤਨ ਅਨਮੰਨੇ ਮਨ ਨਾਲ ਨਾ ਕਰੋ, ਦੋਵੇਂ ਪਤੀ-ਪਤਨੀ ਕਿਸੇ ਨਾ ਕਿਸੇ ਪੁਆਇੰਟ ’ਤੇ ਇਕ ਦੂਜੇ ਤੋਂ ਨਾਰਾਜ਼ ਦਿਸਣਗੇ।
ਮਿਥੁਨ : ਵਿਰੋਧੀਆਂ, ਖਾਸ ਕਰ ਕੇ ਹਲਕੀ ਨੇਚਰ ਵਾਲੇ ਸ਼ਤਰੂਆਂ ਤੋਂ ਫਾਸਲਾ ਰੱਖੋ, ਕਿਉਂਕਿ ਉਨ੍ਹਾਂ ਨਾਲ ਨੇੜਤਾ ਆਪ ਨੂੰ ਪ੍ਰੇਸ਼ਾਨੀ ਦੇਣ ਵਾਲੀ ਹੋਵੇਗੀ।
ਕਰਕ : ਸੰਤਾਨ ਦੇ ਰੁਖ ’ਚ ਸਹਿਯੋਗ ਨਾ ਰਹੇਗਾ, ਇਸ ਲਈ ਸੰਤਾਨ ਨਾਲ ਜੁੜੀ ਕੋਈ ਸਮੱਸਿਆ ਹੋਵੇ ਤਾਂ ਉਸ ਨੂੰ ਗੰਭੀਰਤਾ ਨਾਲ ਟੈਕਲ ਕਰਨ ਦਾ ਯਤਨ ਕਰੋ।
ਸਿੰਘ : ਪ੍ਰਾਪਰਟੀ ਨਾਲ ਜੁੜੀ ਕਿਸੇ ਸਮੱਸਿਆ ਨੂੰ ਸੁਲਝਾਉਣ ਲਈ ਆਪ ਦੇ ਕਿਸੇ ਯਤਨ ਦੇ ਸਿਰੇ ਚੜ੍ਹਣ ਦੀ ਆਸ ਨਾ ਹੋਵੇਗੀ।
ਕੰਨਿਆ : ਆਪ ਦੀ ਹਿੰਮਤ, ਉਤਸ਼ਾਹ ਕੰਮਕਾਜੀ ਭੱਜਦੌੜ ਅਤੇ ਵਿਅਸਤਤਾ ਬੇ-ਨਤੀਜਾ ਸਿੱਧ ਹੋਵੇਗੀ ਪਰ ਜਨਰਲ ਹਾਲਾਤ ਨਾਰਮਲ ਜਿਹੇ ਰਹਿਣਗੇ।
ਤੁਲਾ : ਧਿਆਨ ਰੱਖੋ ਕਿ ਕੰਮਕਾਜੀ ਕੰਮ ਨਿਪਟਾਉਂਦੇ ਸਮੇਂ ਆਪ ਦੀ ਕੋਈ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ, ਅਰਥ ਤੰਗੀ ਵੀ ਮਹਿਸੂਸ ਹੋ ਸਕਦੀ ਹੈ।
ਬ੍ਰਿਸ਼ਚਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਠੀਕ, ਮਨ ਅਤੇ ਸੋਚ ’ਤੇ ਨੈਗੇਟਿਵਿਟੀ ਪ੍ਰਭਾਵੀ ਰਹੇਗੀ, ਮਨ ਵੀ ਬੇਚੈਨ ਅਤੇ ਅਸਥਿਰ ਜਿਹਾ ਰਹੇਗਾ।
ਧਨ : ਸਿਤਾਰਾ ਖਰਚਿਆਂ ਵਾਲਾ, ਖਰਚ ਜਾਇਜ਼ ਅਤੇ ਫਿਜ਼ੂਲ ਦੋਵੇਂ ਤਰ੍ਹਾਂ ਦੇ ਹੋਣਗੇ, ਨੁਕਸਾਨ ਦਾ ਵੀ ਡਰ, ਆਪਣੇ ਆਪ ਨੂੰ ਝਮੇਲਿਆਂ ਤੋਂ ਵੀ ਬਚਾਅ ਕੇ ਰੱਖੋ।
ਮਕਰ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕਾਰੋਬਾਰੀ ਟੂਰਿੰਗ ਵੀ ਫਰੂਟਫੁੱਲ ਰਹੇਗੀ, ਜਨਰਲ ਹਾਲਾਤ ਬਿਹਤਰ, ਮਾਣ-ਸਨਮਾਨ ਦੀ ਪ੍ਰਾਪਤੀ।
ਕੁੰਭ : ਕੋਈ ਸਰਕਾਰੀ ਕੋਸ਼ਿਸ਼ ਨਾ ਕਰਨਾ ਸਹੀ ਰਹੇਗਾ, ਕਿਉਂਕਿ ਕਿਸੇ ਵੀ ਕੋਸ਼ਿਸ਼ ਦੇ ਸਿਰੇ ਚੜ੍ਹਨ ਦੀ ਉਮੀਦ ਨਾ ਹੋਵੇਗੀ।
ਮੀਨ : ਸਿਤਾਰਾ ਰੁਕਾਵਟਾਂ ਮੁਸ਼ਕਿਲਾਂ ਵਾਲਾ, ਇਸ ਲਈ ਆਪ ਨੂੰ ਵਿਪਰੀਤ ਹਾਲਾਤ ਨਾਲ ਨਿਪਟਣਾ ਪੈ ਸਕਦਾ ਹੈ, ਮਨ ’ਤੇ ਨੈਗੇਟਿਵਿਟੀ ਪ੍ਰਭਾਵੀ ਰਹੇਗੀ।
21 ਮਾਰਚ 2025, ਸ਼ੁੱਕਰਵਾਰ
ਚੇਤ ਵਦੀ ਤਿੱਥੀ ਸਮਤਮੀ (21-22 ਮੱਧ ਰਾਤ 4.24 ਤੱਕ) ਅਤੇ ਮਗਰੋਂ ਤਿੱਥੀ ਅਸ਼ਟਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੀਨ ’ਚ
ਚੰਦਰਮਾ ਬ੍ਰਿਸ਼ਚਕ ’ਚ
ਮੰਗਲ ਮਿਥੁਨ ’ਚ
ਬੁੱਧ ਮੀਨ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਮੀਨ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਚੇਤ ਪ੍ਰਵਿਸ਼ਟੇ 8, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 30 (ਫੱਗਣ), ਹਿਜਰੀ ਸਾਲ 1446, ਮਹੀਨਾ : ਰਮਜ਼ਾਨ, ਤਰੀਕ : 20, ਸੂਰਜ ਉਦੇ ਸਵੇਰੇ 6.34 ਵਜੇ, ਸੂਰਜ ਅਸਤ ਸ਼ਾਮ 6.36 ਵਜੇ (ਜਲੰਧਰ ਟਾਈਮ), ਨਕਸ਼ੱਤਰ : ਜੇਸ਼ਠਾ (21-22 ਮੱਧ ਰਾਤ 1.46 ਤੱਕ) ਅਤੇ ਮਗਰੋਂ ਨਕਸ਼ੱਤਰ ਮੁਲਾ, ਯੋਗ : ਸਿੱਧੀ (ਸ਼ਾਮ 6.42 ਤੱਕ) ਅਤੇ ਮਗਰੋਂ ਯੋਗ ਵਿਅਤੀਪਾਤ, ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (21-22 ਮੱਧ ਰਾਤ 1.46 ਤੱਕ) ਅਤੇ ਮਗਰੋਂ ਧਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ,21-22 ਮੱਧ ਰਾਤ 1.46ਤਕ ਜੰਮੇ ਬੱਚੇ ਨੂੰ ਜੇਸ਼ਠਾ ਨਕਸ਼ੱਤਰ ਦੀ ਅਤੇ ਮਗਰੋਂ ਮੁਲਾ ਨਕਸ਼ਤਰ ਦੀ ਪੂਜਾ ਲੱਗੇਗੀ, ਭਦਰਾ ਰਹੇਗੀ (ਬਾਅਦ ਦੁਪਹਿਰ 3.34 ਤੱਕ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਆ ਦਿਸ਼ਾ ਲਈ ਰਾਹੂਕਾਲ ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ। ਪੁਰਬ,ਦਿਵਸ ਅਤੇ ਤਿਉਹਾਰ: ਸ਼ੀਤਲਾ ਸਪਤਮੀ, ਰਾਸ਼ਟਰੀ ਸ਼ਕ ਸੰਮਤ ਸਮਾਪਤ 1946।
(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)