ਮਕਰ ਰਾਸ਼ੀ ਵਾਲਿਆਂ ਦੀ ਅਰਥ ਤੇ ਕਾਰੋਬਾਰੀ ਦਸ਼ਾ ਚੰਗੀ, ਤੁਸੀਂ ਵੀ ਜਾਣੋ ਆਪਣੀ ਰਾਸ਼ੀ
Saturday, May 03, 2025 - 02:28 AM (IST)

ਮੇਖ : ਕੋਰਟ ਕੈਚਹਿਰੀ ਨਾਲ ਜੁੜੇ ਕਿਸੇ ਕੰਮ ਲਈ ਸ਼ੁਰੂਆਤੀ ਯਤਨ ਕਰਨ ’ਤੇ ਚੰਗਾ ਨਤੀਜਾ ਮਿਲਣ ਦੀ ਆਸ, ਮਾਣ-ਸਨਮਾਨ ਦੀ ਪ੍ਰਾਪਤੀ।
ਬ੍ਰਿਖ : ਕਿਸੇ ਮਿੱਤਰ ਦੀ ਮਦਦ ਨਾਲ ਆਪ ਨੂੰ ਆਪਣੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਸਫ਼ਲਤਾ ਮਿਲੇਗੀ, ਸ਼ਤਰੂ ਕਮਜ਼ੋਰ-ਤੇਜਹੀਣ ਰਹਿਣਗੇ।
ਮਿਥੁਨ : ਡ੍ਰਿੰਕਸ, ਆਈਸਕ੍ਰੀਮ, ਕੈਮੀਕਲਜ਼, ਰੰਗ ਰੋਗਨ, ਪੈਟ੍ਰੋਲੀਅਮ ਅਤੇ ਸੀ. ਪ੍ਰੋਡਕਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਕਰਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ, ਇਰਾਦਿਆਂ ’ਚ ਸਫ਼ਲਤਾ ਮਿਲੇਗੀ, ਮਨ ਸੈਰ ਸਫ਼ਰ ਲਈ ਰਾਜ਼ੀ ਰਹੇਗਾ, ਤਬੀਅਤ ’ਚ ਜ਼ਿੰਦਾਦਿਲੀ।
ਸਿੰਘ : ਧਿਆਨ ਰੱਖੋ ਕਿ ਉਲਝਣਾਂ, ਮੁਸ਼ਕਿਲਾਂ ਕਰ ਕੇ ਆਪ ਦਾ ਕੋਈ ਬਣਿਆ ਬਣਾਇਆ ਕੰਮ ਉਖੜ ਵਿਗੜ ਨਾ ਜਾਵੇ ਪਰ ਜਨਰਲ ਹਾਲਾਤ ਅਨੁਕੂਲ ਚਲਣਗੇ।
ਕੰਨਿਆ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕਾਰੋਬਾਰੀ ਟੂਰਿੰਗ-ਪਲਾਨਿੰਗ ਪ੍ਰੋਗਰਾਮਿੰਗ ਫਰੂਟਫੁੱਲ ਰਹੇਗੀ, ਵੈਸੇ ਵੀ ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ।
ਤੁਲਾ : ਰਾਜਕੀ ਕੰਮ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲੇਗਾ, ਵੱਡੇ ਲੋਕ, ਮਿਹਰਬਾਨ ਰਹਿਣਗੇ ਅਤੇ ਆਪ ਦੀ ਗੱਲ ਧਿਆਨ ਨਾਲ ਸੁਣਨਗੇ।
ਬ੍ਰਿਸ਼ਚਕ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਧਾਰਮਿਕ ਅਤੇ ਸਮਾਜਿਕ ਕੰਮ ’ਚ ਧਿਆਨ।
ਧਨ : ਸਿਤਾਰਾ ਸਿਹਤ ਲਈ ਕਮਜ਼ੋਰ, ਖਾਣ-ਪੀਣ ’ਚ ਲਾਪਰਵਾਹੀ ਨਾ ਵਰਤੋਂ, ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫ਼ਲਤਾ ਮਿਲੇਗੀ, ਫੈਮਿਲੀ ਫ੍ਰੰਟ ’ਤੇ ਤਾਲਮੇਲ ਸਦਭਾਅ ਬਣਿਆ ਰਹੇਗਾ।
ਕੁੰਭ : ਕਿਸੀ ਸਟ੍ਰਾਂਗ ਸ਼ਤਰੂ ਦੇ ਟਕਰਾਵੀ ਮੂਡ ਕਾਰਨ ਆਪ ਦੀਆਂ ਪਰੇਸ਼ਾਨੀਆਂ ਵਧਣ ਦਾ ਡਰ, ਮਨ ਵੀ ਅਸ਼ਾਂਤ- ਡਿਸਟਰਬ ਜਿਹਾ ਰਹੇਗਾ।
ਮੀਨ : ਜਨਰਲ ਸਿਤਾਰਾ ਬਿਹਤਰ, ਤੁਸੀਂ ਹਰ ਮੋਰਚੇ ’ਤੇ ਹਾਵੀ, ਪ੍ਰਭਾਵੀ ਵਿਜਈ ਰਹੋਗੇ, ਸ਼ੁੱਭ ਕੰਮਾਂ ਵੱਲ ਧਿਆਨ, ਮਾਣ-ਸਨਮਾਨ ਦੀ ਪ੍ਰਾਪਤੀ।
3 ਮਈ 2025, ਸ਼ਨੀਵਾਰ
ਵਿਸਾਖ ਸੁਦੀ ਤਿੱਥੀ ਛੱਠ (ਸਵੇਰੇ 7.53 ਤੱਕ) ਅਤੇ ਮਗਰੋਂ ਤਿੱਥੀ ਸਪਤਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੇਖ ’ਚ
ਚੰਦਰਮਾ ਮਿਥੁਨ ’ਚ
ਮੰਗਲ ਕਰਕ ’ਚ
ਬੁੱਧ ਮੀਨ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਮੀਨ ’ਚ
ਸ਼ਨੀ ਮੀਨ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2082, ਵਿਸਾਖ ਪ੍ਰਵਿਸ਼ਟੇ 21, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 13 (ਵਿਸਾਖ), ਹਿਜਰੀ ਸਾਲ 1446, ਮਹੀਨਾ : ਜ਼ਿਲਕਾਦ, ਤਰੀਕ : 4, ਸੂਰਜ ਉਦੇ ਸਵੇਰੇ 5.45 ਵਜੇ, ਸੂਰਜ ਅਸਤ : ਸ਼ਾਮ 7.04 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਨਰਵਸ (ਦੁਪਹਿਰ 12.34 ਤਕ) ਅਤੇ ਮਗਰੋਂ ਨਕਸ਼ੱਤਰ ਪੁਖ , ਯੋਗ : ਸ਼ੂਲ (3-4 ਮੱਧ ਰਾਤ 1.41 ਤੱਕ) ਅਤੇ ਮਗਰੋਂ ਯੋਗ ਗੰਡ, ਚੰਦਰਮਾ : ਮਿਥੁਨ ਰਾਸ਼ੀ ’ਤੇ (ਸਵੇਰੇ 6.37 ਤੱਕ) ਅਤੇ ਮਗਰੋਂ ਕਰਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਸ਼੍ਰੀ ਰਾਮਾਨੁਜਾਚਾਰਿਆ ਜੈਅੰਤੀ, ਸ਼੍ਰੀ ਗੰਗਾ ਜੈਅੰਤੀ, ਮੇਲਾ ਗੰਗਾ ਸਪਤਮੀ (ਹਰਿਦੁਆਰ)।
(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)