ਮਿਥੁਨ ਰਾਸ਼ੀ ਵਾਲਿਆਂ ਦੀ ਵਪਾਰਕ ਤੇ ਕੰਮਕਾਜ ਦੀ ਦਸ਼ਾ ਚੰਗੀ, ਪੜ੍ਹੋ ਅੱਜ ਦਾ ਰਾਸ਼ੀਫਲ
Friday, May 16, 2025 - 03:37 AM (IST)

ਮੇਖ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਸ਼ੁਭ ਕੰਮਾ ’ਚ ਧਿਆਨ, ਇਰਾਦਿਆਂ ’ਚ ਸਫ਼ਲਤਾ ਮਿਲੇਗੀ।
ਬ੍ਰਿਖ : ਸਿਤਾਰਾ ਸਿਹਤ ਲਈ ਠੀਕ ਨਹੀਂ, ਇਸਲਈ ਖਾਣ-ਪੀਣ ਦੇ ਮਾਮਲੇ ’ਚ ਲਾਪਰਵਾਹੀ ਨਹੀਂ ਵਰਤਣੀ ਚਾਹੀਦੀ ਹੈ ਪਰ ਜਨਰਲ ਹਾਲਾਤ ਅਨੁਕੂਲ ਚਲਣਗੇ।
ਮਿਥੁਨ : ਵਪਾਰਕ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫ਼ਲਤਾ ਮਿਲੇਗੀ, ਫੈਮਿਲੀ ਫ੍ਰੰਟ ’ਤੇ ਤਾਲਮੇਲ ਅਤੇ ਸਦਭਾਅ ਬਣਿਆ ਰਹੇਗਾ।
ਕਰਕ : ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਕਰਨਾ ਕਿਸੇ ਸਮੇਂ ਮਹਿੰਗਾ ਪੈ ਸਕਦਾ ਹੈ, ਮਨ ਵੀ ਟੈਂਸ-ਅਸ਼ਾਂਤ ਅਤੇ ਅਸਥਿਰ ਜਿਹਾ ਰਹੇਗਾ।
ਸਿੰਘ : ਸੰਤਾਨ ਦੇ ਸਹਿਯੋਗੀ ਅਤੇ ਸਾਫ਼ਟ ਰੁਖ ਕਰ ਕੇ ਆਪ ਦਾ ਕੋਈ ਉਲਝਿਆ ਰੁਕਿਆ ਕੰਮ ਸਿਰੇ ਚੜ੍ਹ ਸਕਦਾ ਹੈ, ਇੱਜ਼ਤ ਮਾਣ ਦੀ ਪ੍ਰਾਪਤੀ।
ਕੰਨਿਆ : ਕੋਰਟ ਕਚਹਿਰੀ ਦੇ ਕੰਮ ਹੱਥ ’ਚ ਲੈਣ ਲਈ ਸਮਾਂ ਬਿਹਤਰ, ਆਪ ਦਾ ਪ੍ਰਭਾਵ-ਦਬਦਬਾ ਬਣਿਆ ਰਹੇਗਾ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਤੁਲਾ : ਕਿਸੇ ਮਿੱਤਰ ਦੀ ਮਦਦ ਨਾਲ ਆਪ ਨੂੰ ਆਪਣੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਸਫ਼ਲਤਾ ਮਿਲੇਗੀ, ਸ਼ਤਰੂ ਕਮਜ਼ੋਰ ਰਹਿਣਗੇ।
ਬ੍ਰਿਸ਼ਚਕ : ਟੀਚਿੰਗ, ਕੋਚਿੰਗ, ਪਬਲੀਸ਼ਿੰਗ, ਮੈਡੀਸਨ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਧਨ : ਅਰਥ ਤੇ ਕਾਰੋਬਾਰੀ ਦਸ਼ਾ ਚੰਗੀ, ਸਫ਼ਲਤਾ ਸਾਥ ਦੇਵੇਗੀ, ਮਾਣ-ਯਸ਼ ਦੀ ਪ੍ਰਾਪਤੀ ਪਰ ਗਲੇ ’ਚ ਖਰਾਬੀ ਦਾ ਡਰ ਰਹੇਗਾ।
ਮਕਰ : ਧਿਆਨ ਰੱਖੋ ਕਿ ਬਗੈਰ ਕਿਸੇ ਕਾਰਨ ਹੀ ਕੋਈ ਪੰਗਾ ਆਪ ਦੇ ਗਲੇ ਨਾ ਪੈ ਜਾਵੇ, ਮਨ ਵੀ ਕੁਝ ਡਰਿਆ-ਡਰਿਆ ਰਹੇਗਾ।
ਕੁੰਭ : ਵਪਾਰ ਕਾਰੋਬਾਰੀ ’ਚ ਲਾਭ, ਕਾਰੋਬਾਰੀ ਟੂਰਿੰਗ-ਪਲਾਨਿੰਗ ਵੀ ਲਾਭ ਦੇਵੇਗੀ, ਜਨਰਲ ਤੌਰ ’ਤੇ ਆਪ ਦਾ ਕਦਮ ਹਰ ਫ੍ਰੰਟ ’ਤੇ ਬੜ੍ਹਤ ਵੱਲ ਰਹੇਗਾ।
ਮੀਨ : ਸਰਕਾਰੀ ਅਤੇ ਗੈਰ ਸਰਕਾਰੀ ਕੰਮਾਂ ’ਚ ਪੱਖ ਮਜ਼ਬੂਤ, ਵੱਡੇ ਲੋਕ ਮਿਹਰਬਾਨ ਅਤੇ ਸਾਫ਼ਟ ਰਹਿਣਗੇ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।
16 ਮਈ 2025, ਸ਼ੁੱਕਰਵਾਰ
ਜੇਠ ਵਦੀ ਤਿੱਥੀ ਚੌਥ (16 ਮਈ ਦਿਨ ਰਾਤ ਅਤੇ 17 ਨੂੰ ਸਵੇਰੇ 5.14 ਤੱਕ) ਅਤੇ ਮਗਰੋਂ ਤਿੱਥੀ ਪੰਚਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਖ ’ਚ
ਚੰਦਰਮਾ ਧਨ ’ਚ
ਮੰਗਲ ਕਰਕ ’ਚ
ਬੁੱਧ ਮੇਖ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਮੀਨ ’ਚ
ਸ਼ਨੀ ਮੀਨ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2082, ਜੇਠ ਪ੍ਰਵਿਸ਼ਟੇ 3, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 26 (ਵਿਸਾਖ), ਹਿਜਰੀ ਸਾਲ 1446, ਮਹੀਨਾ : ਜ਼ਿਲਕਾਦ, ਤਰੀਕ : 17, ਸੂਰਜ ਉਦੇ ਸਵੇਰੇ 5.35 ਵਜੇ, ਸੂਰਜ ਅਸਤ : ਸ਼ਾਮ 7.13 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮੁਲਾ (ਸ਼ਾਮ 4.08) ਅਤੇ ਮਗਰੋਂ ਨਕਸ਼ੱਤਰ ਪੁਰਵਾ ਖਾੜਾ, ਯੋਗ : ਸਿੱਧ (ਸਵੇਰੇ 7.14 ਤੱਕ) ਅਤੇ ਮਗਰੋਂ ਯੋਗ ਸਾਧਿਆ, ਚੰਦਰਮਾ : ਧਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਸ਼ਾਮ 4.08 ਤੱਕ ਜੰਮੇ ਬੱਚੇ ਨੂੰ ਮੂਲਾ ਨਕਸ਼ੱਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਪੱਛਮ ਅਤੇ ਨੇਰੇਤਿਆ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ। ਪੁਰਬ,ਦਿਵਸ ਅਤੇ ਤਿਉਹਾਰ : ਸ਼੍ਰੀ ਗਣੇਸ਼ ਚੌਥ ਵਰਤ।
(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)