ਧਨ ਰਾਸ਼ੀ ਵਾਲੇ ਦੁਸ਼ਮਣਾਂ ਤੋਂ ਰਹਿਣ ਸਾਵਧਾਨ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

Tuesday, May 27, 2025 - 01:49 AM (IST)

ਧਨ ਰਾਸ਼ੀ ਵਾਲੇ ਦੁਸ਼ਮਣਾਂ ਤੋਂ ਰਹਿਣ ਸਾਵਧਾਨ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

ਮੇਖ  : ਟੀਚਿੰਗ, ਕੋਚਿੰਗ, ਸਟੇਸ਼ਨਰੀ, ਫੋਟੋਗ੍ਰਾਫੀ, ਟੂਰਿਜ਼ਮ, ਕੰਸਲਟੈਂਸੀ, ਪਬਲੀਸ਼ਿੰਗ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ।
ਬ੍ਰਿਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੁਖਦ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਤਬੀਅਤ ’ਚ ਜ਼ਿੰਦਾਦਿਲੀ ਅਤੇ ਰੰਗੀਨੀ ਰਹੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਮਿਥੁਨ : ਖਰਚਿਆਂ ਦਾ ਜ਼ੋਰ ਪਰ ਜ਼ਿਆਦਾਤਰ ਖਰਚ ਜਾਇਜ਼ ਕੰਮਾਂ ’ਤੇ ਹੀ ਹੋਵੇਗਾ, ਨਾ ਤਾਂ ਉਧਾਰੀ ਦੇ ਚੱਕਰ ’ਚ ਫਸੋ ਅਤੇ ਨਾ ਹੀ ਸਫਰ ਕਰੋ।
ਕਰਕ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ, ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਕਾਰੋਬਾਰੀ ਟੂਰਿੰਗ ਵੀ ਚੰਗਾ ਨਤੀਜਾ ਦੇਵੇਗੀ।
ਸਿੰਘ :  ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਅਫਸਰ ਸਾਫਟ-ਸੁਪੋਰਟਿਵ ਅਤੇ ਹਮਦਰਦਾਨਾ ਰੁਖ ਰੱਖਣਗੇ, ਦੁਸ਼ਮਣ ਕਮਜ਼ੋਰ ਰਹਿਣਗੇ।
ਕੰਨਿਆ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਯਤਨ ਕਰਨ ’ਤੇ ਪਲਾਨਿੰਗ, ਪ੍ਰੋਗਰਾਮਿੰਗ ’ਚ ਵੀ ਕੁਝ ਨਾ ਕੁਝ ਪੇਸ਼ਕਦਮੀ ਹੋਵੇਗੀ।
ਤੁਲਾ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣਾ-ਪੀਣਾ ਸੰਭਲ-ਸੰਭਾਲ ਕੇ ਕਰਨਾ ਸਹੀ ਰਹੇਗਾ, ਡਿੱਗਣ-ਫਿਸਲਣ ਦਾ ਵੀ ਡਰ।
ਬ੍ਰਿਸ਼ਚਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਵੀ ਕੰਮ ਲਈ ਸੋਚੋਗੇ, ਉਸ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਮਿਠਾਸ ਰਹੇਗੀ।
ਧਨ : ਕਿਸੇ ਵੱਡੇ ਦੁਸ਼ਮਣ ਕਰ ਕੇ ਆਪ ਲਈ ਮੁਸ਼ਕਲਾਂ ਪ੍ਰੇਸ਼ਾਨੀਆਂ ਪੈਦਾ ਹੋ ਸਕਦੀਆਂ ਹਨ, ਅਹਿਤਿਆਤ ਰੱਖੋ।
ਮਕਰ : ਸੰਤਾਨ ਦੇ ਸੁਪੋਰਟਿਵ ਰੁਖ ਕਰ ਕੇ ਆਪ ਨੂੰ ਆਪਣੀ ਕਿਸੀ ਫੈਮਿਲੀ ਪ੍ਰਾਬਲਮ ਨੂੰ ਸੁਲਝਾਉਣ ’ਚ ਮਦਦ ਮਿਲੇਗੀ।
ਕੁੰਭ : ਕੋਰਟ-ਕਚਹਿਰੀ ਦੇ ਕੰਮਾਂ ’ਚ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ, ਜਨਰਲ ਹਾਲਾਤ ਬਿਹਤਰ ਬਣਨਗੇ।
ਮੀਨ : ਵੱਡੇ ਲੋਕਾਂ ਦਾ ਰੁਖ ਸਹਿਯੋਗੀ, ਸੁਪੋਰਟਿਵ ਰਹੇਗਾ, ਜੇਕਰ ਉਨ੍ਹਾਂ ਤੋਂ ਮਦਦ ਚਾਹੋਗੇ ਤਾਂ ਉਨ੍ਹਾਂ ਦੀ ਮਦਦ ਮਿਲੇਗੀ, ਵਿਰੋਧੀ ਵੀ ਆਪ ਅੱਗੇ ਠਹਿਰ ਨਾ ਸਕਣਗੇ।

ਅੱਜ ਦਾ ਰਾਸ਼ੀਫਲ
27 ਮਈ 2025, ਮੰਗਲਵਾਰ
ਜੇਠ ਵਦੀ ਤਿੱਥੀ ਮੱਸਿਆ (ਸਵੇਰੇ 8.32 ਤੱਕ) ਅਤੇ ਮਗਰੋਂ ਤਿੱਥੀ ਏਕਮ। (ਜਿਹੜੀ ਕਸ਼ੈਅ ਹੋ ਗਈ)
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ                  ਬ੍ਰਿਖ ’ਚ 
ਚੰਦਰਮਾ               ਬ੍ਰਿਖ ’ਚ 
ਮੰਗਲ                 ਕਰਕ ’ਚ
ਬੁੱਧ                     ਮੇਖ ’ਚ 
ਗੁਰੂ                    ਮਿਥੁਨ ’ਚ 
ਸ਼ੁੱਕਰ                  ਮੀਨ ’ਚ 
ਸ਼ਨੀ                   ਮੀਨ ’ਚ
ਰਾਹੂ                   ਕੁੰਭ ’ਚ                                                     
ਕੇਤੂ                    ਸਿੰਘ ’ਚ  

ਬਿਕ੍ਰਮੀ ਸੰਮਤ :  2082, ਜੇਠ ਪ੍ਰਵਿਸ਼ਟੇ 14, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 6 (ਵਿਸਾਖ), ਹਿਜਰੀ ਸਾਲ 1446, ਮਹੀਨਾ : ਜ਼ਿਲਕਾਦ, ਤਰੀਕ : 28, ਸੂਰਜ ਉਦੇ ਸਵੇਰੇ 5.30 ਵਜੇ, ਸੂਰਜ ਅਸਤ : ਸ਼ਾਮ 7.20 ਵਜੇ (ਜਲੰਧਰ ਟਾਈਮ), ਨਕਸ਼ੱਤਰ : ਕ੍ਰਿਤਿਕਾ (ਸਵੇਰੇ 5.33 ਤਕ) ਅਤੇ ਮਗਰੋਂ ਨਕਸ਼ੱਤਰ ਰੋਹਿਣੀ, ਯੋਗ : ਸੁਕਰਮਾ (ਰਾਤ 10.54 ਤਕ) ਅਤੇ ਮਗਰੋਂ ਯੋਗ ਪ੍ਰੀਤੀ, ਚੰਦਰਮਾ : ਬ੍ਰਿਖ ਰਾਸ਼ੀ ’ਤੇ (ਪੂਰਾ ਦਿਨ ਰਾਤ),ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਜੇਠ ਮੱਸਿਆ, (ਸਨਾਨਦਾਨ ਆਦਿ ਸਵੇਰੇ 8.32 ਤਕ),ਭੌਮਵਤੀ ਮੱਸਿਆ, ਭਾਵੁਕਾ ਮੱਸਿਆ, ਕਰਵੀਰ ਵਰਤ, ਸ਼੍ਰੀ ਗੰਗਾ ਸਨਾਨ ਸ਼ੁਰੂ (ਹਰਿਦੁਆਰ), ਸ਼੍ਰੀ ਜਵਾਹਰ ਲਾਲ ਨਹਿਰੂ  ਪੁੰਨ ਤਿਥੀ। 
(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Inder Prajapati

Content Editor

Related News