ਮੀਨ ਰਾਸ਼ੀ ਵਾਲਿਆਂ ਦੀ ਵਪਾਰ ਤੇ ਕੰਮਕਾਜ ਦੀ ਦਸ਼ਾ ਰਹੇਗੀ ਚੰਗੀ, ਜਾਣੋ ਆਪਣੀ ਰਾਸ਼ੀ

Thursday, Jun 05, 2025 - 01:58 AM (IST)

ਮੀਨ ਰਾਸ਼ੀ ਵਾਲਿਆਂ ਦੀ ਵਪਾਰ ਤੇ ਕੰਮਕਾਜ ਦੀ ਦਸ਼ਾ ਰਹੇਗੀ ਚੰਗੀ, ਜਾਣੋ ਆਪਣੀ ਰਾਸ਼ੀ

ਮੇਖ : ਮਨੋਬਲ ’ਚ ਟੁੱਟਣ ਅਤੇ ਕਮਜ਼ੋਰ ਮਨ ਸਥਿਤੀ ਕਰ ਕੇ ਆਪ ਕਿਸੇ ਵੀ ਕੰਮ ਨੂੰ ਉਸ ਦੇ ਟਾਰਗੈੱਟ ਵੱਲ ਵਧਾਉਣ ’ਚ ਨਾਕਾਮ ਰਹੋਗੇ।
ਬ੍ਰਿਖ : ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ’ਚੋਂ ਕੋਈ ਰੁਕਾਵਟ ਮੁਸ਼ਕਲ ਹਟੇਗੀ , ਇਰਾਦਿਆਂ ’ਚ ਮਜ਼ਬੂਤੀ, ਧਾਰਮਿਕ ਅਤੇ  ਸਾਮਾਜਿਕ ਕੰਮਾਂ ’ਚ ਧਿਆਨ।
ਮਿਥੁਨ : ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਵੱਡੇ ਲੋਕਾਂ ’ਚ ਆਪ ਦੀ ਲਿਹਾਜ਼ਦਾਰੀ ਬਣੀ ਰਹੇਗੀ, ਜਨਰਲ ਹਾਲਾਤ ਅਨੁਕੂਲ ਚੱਲਣਗੇ।
ਕਰਕ : ਜਨਰਲ ਸਿਤਾਰਾ ਆਪ ਨੂੰ ਹਿੰਮਤੀ-ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਐਕਟਿਵ ਅਤੇ ਇਫੈਕਟਿਵ ਰੱਖੇਗਾ, ਦੁਸ਼ਮਣ ਕਮਜ਼ੋਰ ਰਹਿਣਗੇ।
ਸਿੰਘ :  ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕੰਮਕਾਜੀ ਟੂਰਿੰਗ ਲਾਭਦਾਇਕ ਰਹੇਗੀ, ਵੈਸੇ ਵੀ ਆਪ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰਹੋਗੇ।
ਕੰਨਿਆ  : ਅਰਥ ਅਤੇ ਕਾਰੋਬਾਰੀ ਦਸ਼ਾ ਸੰਤੋਖਜਨਕ, ਜਿਹੜੇ ਕੰਮ ਲਈ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਤੁਲਾ : ਸਿਤਾਰਾ ਖਰਚਿਆਂ ਨੂੰ ਵਧਾਉਣ, ਅਰਥ ਦਸ਼ਾ ਤੰਗ ਰੱਖਣ ਅਤੇ ਆਪ ਦੀ ਕਿਸੇ ਪੇਮੈਂਟ ਨੂੰ ਫਸਾਉਣ ਵਾਲਾ, ਨੁਕਸਾਨ ਦਾ ਡਰ।
ਬ੍ਰਿਸ਼ਚਕ : ਸਿਤਾਰਾ ਖੇਤੀ ਉਤਪਾਦਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ, ਬੁਟੀਕ, ਗਾਰਮੈਂਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਧਨ :  ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ,ਅਫਸਰ ਮਿਹਰਬਾਨ ਰਹਿਣਗੇ, ਯਤਨ ਕਰਨ ’ਤੇ ਕੋਈ ਕੰਮਕਾਜੀ ਰੁਕਾਵਟ ਮੁਸ਼ਕਲ ਹਟੇਗੀ।
ਮਕਰ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਦੇ ਕਦਮ ਨੂੰ ਹਰ ਫਰੰਟ ’ਤੇ ਬੜ੍ਹਤ ਵੱਲ ਰੱਖੇਗਾ, ਕੰਮਕਾਜੀ ਵਿਅਸਤਤਾ ਵੀ ਰਹੇਗੀ।
ਕੁੰਭ : ਲਾਪਰਵਾਹੀ ਨਾਲ ਖਾਣਾ-ਪੀਣਾ ਨਾ ਕਰੋ, ਕਿਉਂਕਿ ਪੇਟ ਦੇ ਵਿਗੜਣ ਦਾ ਡਰ ਰਹੇਗਾ, ਮਨ ਵੀ ਅਸ਼ਾਂਤ-ਡਿਸਟਰਬ ਜਿਹਾ ਰਹੇਗਾ।
ਮੀਨ :  ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਦੋਵੇਂ ਪਤੀ-ਪਤਨੀ ਇਕ-ਦੂਜੇ ਦਾ ਲਿਹਾਜ਼ ਕਰਨਗੇ।

ਅੱਜ ਦਾ ਰਾਸ਼ੀਫਲ
5 ਜੂਨ 2025, ਵੀਰਵਾਰ
ਜੇਠ ਵਦੀ ਤਿੱਥੀ ਦਸਮੀ (5-6 ਮੱਧ ਰਾਤ 2.17 ਤੱਕ) ਅਤੇ ਮਗਰੋਂ ਤਿੱਥੀ ਇਕਾਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ                ਬ੍ਰਿਖ ’ਚ 
ਚੰਦਰਮਾ             ਕੰਨਿਆ ’ਚ 
ਮੰਗਲ               ਕਰਕ ’ਚ
ਬੁੱਧ                   ਬ੍ਰਿਖ ’ਚ 
ਗੁਰੂ                   ਮਿਥੁਨ ’ਚ 
ਸ਼ੁੱਕਰ                 ਮੇਖ ’ਚ 
ਸ਼ਨੀ                  ਮੀਨ ’ਚ
ਰਾਹੂ                  ਕੁੰਭ ’ਚ                                                     
ਕੇਤੂ                   ਸਿੰਘ ’ਚ  

ਬਿਕ੍ਰਮੀ ਸੰਮਤ :  2082, ਜੇਠ ਪ੍ਰਵਿਸ਼ਟੇ 23, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 15 (ਵਿਸਾਖ), ਹਿਜਰੀ ਸਾਲ 1446, ਮਹੀਨਾ : ਜ਼ਿਲਕਾਦ, ਤਰੀਕ : 8, ਸੂਰਜ ਉਦੇ ਸਵੇਰੇ 5.27 ਵਜੇ, ਸੂਰਜ ਅਸਤ : ਸ਼ਾਮ 7.25 ਵਜੇ (ਜਲੰਧਰ ਟਾਈਮ), ਨਕਸ਼ੱਤਰ : ਹਸਤ (ਪੂਰਾ ਦਿਨ ਰਾਤ), ਯੋਗ : ਸਿੱਧੀ (ਸਵੇਰੇ 9.14 ਤਕ) ਅਤੇ ਮਗਰੋਂ ਯੋਗ ਵਿਅਤੀਘਾਤ, ਚੰਦਰਮਾ : ਕੰਨਿਆ ਰਾਸ਼ੀ ’ਤੇ (ਪੂਰਾ ਦਿਨ ਰਾਤ),ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ, ਦਿਸ਼ਾ ਲਈ ਰਾਹੂਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ, ਪੁਰਬ ਦਿਵਸ ਅਤੇ ਤਿਓਹਾਰ : ਸ਼੍ਰੀ ਗੰਗਾ ਦਸਹਿਰਾ ਪੁਰਬ, ਮੇਲਾ ਗੰਗਾ ਦਸਹਿਰਾ (ਹਰਿਦੁਆਰ) ਸਪੋਰ ਯਾਤਰਾ(ਧਾਰਲਦਾ, ਊਧਮਪੁਰ) ਵਿਸ਼ਵ ਪਰਿਆਵਰਣ ਦਿਵਸ। 
(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
 


author

Inder Prajapati

Content Editor

Related News