ਮਿਥੁਨ ਰਾਸ਼ੀ ਵਾਲਿਆਂ ਦੀ ਅਰਥ ਤੇ ਕਾਰੋਬਾਰੀ ਦਸ਼ਾ ਚੰਗੀ, ਦੇਖੋ ਆਪਣੀ ਰਾਸ਼ੀ

Friday, Jun 13, 2025 - 02:15 AM (IST)

ਮਿਥੁਨ ਰਾਸ਼ੀ ਵਾਲਿਆਂ ਦੀ ਅਰਥ ਤੇ ਕਾਰੋਬਾਰੀ ਦਸ਼ਾ ਚੰਗੀ, ਦੇਖੋ ਆਪਣੀ ਰਾਸ਼ੀ

ਮੇਖ : ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਜਨਰਲ ਹਾਲਾਤ ਵੀ ਸਫ਼ਲਤਾ ਦੇਣ ਵਾਲੇ ਬਣੇ ਰਹਿਣਗੇ।
ਬ੍ਰਿਖ : ਪੂਰਾ ਪਰਹੇਜ਼ ਰੱਖਣ ਦੇ ਬਾਵਜੂਦ ਵੀ ਪੇਟ ’ਚ ਕੁਝ ਨਾ ਕੁਝ ਗੜਬੜੀ ਰਹੇਗੀ, ਲਿਖਣ-ਪੜ੍ਹਨ ਦਾ ਕੰਮ ਵੀ ਸਾਵਧਾਨੀ ਨਾਲ ਕਰਨਾ ਸਹੀ ਰਹੇਗਾ।
ਮਿਥੁਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਪਾਜ਼ੇਟਿਵ ਸੋਚ ਕਰਕੇ ਆਪ ਨੂੰ ਹਰ ਕੰਮ ਆਸਾਨ ਦਿਸੇਗਾ, ਦੋਵੇਂ ਪਤੀ-ਪਤਨੀ ਇਕ ਦੂਜੇ ਦੇ ਪ੍ਰਤੀ ਸਾਫ਼ਟ ਰਹਿਣਗੇ।
ਕਰਕ : ਕਿਸੇ ਸਟ੍ਰਾਂਗ ਸ਼ਤਰੂ ਕਰ ਕੇ ਆਪ ਲਈ ਪ੍ਰੇਸ਼ਾਨੀਆਂ ਵਧ ਸਕਦੀਆਂ ਹਨ, ਸਫ਼ਰ ਦੇ ਦੌਰਾਨ ਵੀ ਸੁਚੇਤ ਰਹਿਣਾ ਸਹੀ ਰਹੇਗਾ।
ਸਿੰਘ :  ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਦੂਜਿਆਂ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਮਾਣ-ਸਨਮਾਨ ’ਚ ਵੀ ਵਾਧਾ ਬਣਿਆ ਰਹੇਗਾ।
ਕੰਨਿਆ : ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੀ ਭੱਜਦੌੜ ਅਤੇ ਮਿਹਨਤ ਚੰਗਾ ਨਤੀਜਾ ਦੇਵੇਗੀ, ਦੁਸ਼ਮਣ ਆਪ ਦੀ ਪਕੜ ਹੇਠ ਬਣੇ ਰਹਿਣਗੇ।
ਤੁਲਾ : ਸਟ੍ਰਾਂਗ ਸਿਤਾਰਾ ਆਪ ਨੂੰ ਹਿੰਮਤੀ, ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਐਕਟਿਵ ਅਤੇ ਇਫੈਕਟਿਵ ਰੱਖੇਗਾ, ਮਾਣ-ਸਨਮਾਨ ਦੀ ਪ੍ਰਾਪਤੀ।
ਬ੍ਰਿਸ਼ਚਕ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਅਰਥ ਦਸ਼ਾ ਕੰਫ਼ਰਟੇਬਲ ਰੱਖਣ ਵਾਲਾ ਹੈ, ਕਾਰੋਬਾਰੀ ਟੂਰਿੰਗ, ਪ੍ਰੋਗਰਾਮਿੰਗ ਵੀ ਫਰੂਟਫੁੱਲ ਰਹੇਗੀ।
ਧਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ ਪ੍ਰੋਗਰਾਮਾਂ ’ਚ ਸਫ਼ਲਤਾ ਮਿਲੇਗੀ, ਧਾਰਮਿਕ ਕੰਮਾਂ ’ਚ ਰੂਚੀ।
ਮਕਰ : ਸਿਤਾਰਾ ਖਰਚਿਆਂ ਨੂੰ ਵਧਾਉਣ ਅਤੇ ਅਰਥ ਦਸ਼ਾ ਤੰਗ ਰੱਖਣ ਵਾਲਾ, ਧਿਆਨ ਰੱਖੋ ਕਿ ਲੈਣ-ਦੇਣ ਦੇ ਕੰਮਾਂ ’ਚ ਆਪ ਦੀ ਕੋਈ ਪੇਮੈਂਟ ਕਿਸੇ ਹੇਠ ਫ਼ਸ ਨਾ ਜਾਵੇ।
ਕੁੰਭ : ਟੀਚਿੰਗ, ਕੋਚਿੰਗ, ਮੈਡੀਸਨ, ਡਿਜ਼ਾਈਨਿੰਗ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕਾਰੋਬਾਰੀ ਮਿਹਨਤ ਦੀ ਚੰਗੀ ਰਿਟਰਨ ਮਿਲੇਗੀ।
ਮੀਨ : ਆਪ ਦੇ ਪ੍ਰਤੀ ਅਫ਼ਸਰਾਂ ਦਾ ਨਰਮ ਰੁਖ, ਦੂਜਿਆਂ ’ਤੇ ਆਪ ਦੀ ਪੈਠ-ਧਾਕ ਵਧਾਏਗਾ, ਸ਼ਤਰੂ ਵੀ ਆਪ ਅੱਗੇ ਘਬਰਾਹਟ ਮਹਿਸੂਸ ਕਰਨਗੇ।

13 ਜੂਨ 2025, ਸ਼ੁੱਕਰਵਾਰ
ਹਾੜ੍ਹ ਵਦੀ ਤਿੱਥੀ ਦੂਜ (ਬਾਅਦ ਦੁਪਹਿਰ 3.19 ਤੱਕ) ਅਤੇ ਮਗਰੋਂ ਤਿੱਥੀ ਤੀਜ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ               ਬ੍ਰਿਖ ’ਚ 
ਚੰਦਰਮਾ           ਧਨ ’ਚ 
ਮੰਗਲ             ਸਿੰਘ ’ਚ
ਬੁੱਧ                ਮਿਥੁਨ ’ਚ 
ਗੁਰੂ               ਮਿਥੁਨ ’ਚ 
ਸ਼ੁੱਕਰ             ਮੇਖ ’ਚ 
ਸ਼ਨੀ              ਮੀਨ ’ਚ
ਰਾਹੂ              ਕੁੰਭ ’ਚ                                                     
ਕੇਤੂ               ਸਿੰਘ ’ਚ  

ਬਿਕ੍ਰਮੀ ਸੰਮਤ :  2082, ਜੇਠ ਪ੍ਰਵਿਸ਼ਟੇ 31, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 23 (ਜੇਠ), ਹਿਜਰੀ ਸਾਲ 1446, ਮਹੀਨਾ : ਜਿਲਹਿਜ਼, ਤਰੀਕ : 16, ਸੂਰਜ ਉਦੇ ਸਵੇਰੇ 5.27 ਵਜੇ, ਸੂਰਜ ਅਸਤ : ਸ਼ਾਮ 7.29 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾਖਾੜਾ  (ਰਾਤ 11.21 ਤਕ) ਅਤੇ ਮਗਰੋਂ ਨਕਸ਼ੱਤਰ ਉਤਰਾਖਾੜਾ, ਯੋਗ : ਸ਼ੁਕਲ (ਦੁਪਹਿਰ 1.48 ਤਕ) ਅਤੇ ਮਗਰੋਂ ਯੋਗ ਬ੍ਰਹਮ, ਚੰਦਰਮਾ : ਧਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਸ਼ੁਰੂ ਹੋਵੇਗੀ (13-14 ਮੱਧ ਰਾਤ 3.33 ’ਤੇ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਆ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ।
(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Inder Prajapati

Content Editor

Related News