ਮੀਨ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਰਹੇਗੀ ਚੰਗੀ, ਦੇਖੋ ਆਪਣੀ ਰਾਸ਼ੀ

Friday, Jun 20, 2025 - 03:51 AM (IST)

ਮੀਨ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਰਹੇਗੀ ਚੰਗੀ, ਦੇਖੋ ਆਪਣੀ ਰਾਸ਼ੀ

ਮੇਖ  : ਕਿਉਂਕਿ ਸਿਤਾਰਾ ਖਰਚਿਆਂ ਨੂੰ ਵਧਾਉਣ ਅਤੇ ਅਰਥ ਦਸ਼ਾ ਤੰਗ ਰੱਖਣ ਵਾਲਾ ਹੈ, ਇਸ ਲਈ ਸੋਚ ਸਮਝ ਕੇ ਖਰਚ ਕਰੋ ਅਤੇ ਟਾਲੇ ਜਾਣ ਵਾਲੇ ਖਰਚਿਆਂ ਨੂੰ ਟਾਲ ਦਿਓ।
ਬ੍ਰਿਖ : ਸਿਤਾਰਾ ਆਮਦਨ ਵਾਲਾ, ਕਾਰੋਬਾਰੀ ਟੂਰਿੰਗ ਵੀ ਲਾਭਕਾਰੀ ਰਹੇਗੀ, ਭੱਜਦੌੜ ਕਰਨ ’ਤੇ ਕੰਮਕਾਜੀ ਪਲਾਨਿੰਗ-ਪ੍ਰੋਗਰਾਮਿੰਗ ਕੁਝ ਅੱਗੇ ਵਧ ਸਕਦੀ ਹੈ।
ਮਿਥੁਨ : ਜਿਹੜੇ ਕੰਮ ਲਈ ਮਨ ਬਣਾਉਗੇ ਜਾਂ ਸੋਚ ਵਿਚਾਰ ਕਰੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਹੋਵੇਗੀ, ਸ਼ਤਰੂ ਵੀ ਆਪ ਅੱਗੇ ਠਹਿਰ ਨਾ ਸਕਣਗੇ।
ਕਰਕ : ਯਤਨ ਕਰਨ ’ਤੇ ਆਪ ਦੀ ਪਲਾਨਿੰਗ ਸਿਰੇ ਚੜ੍ਹੇਗੀ, ਕੋਈ ਸਕੀਮ ਵੀ ਸਿਰੇ ਚੜ੍ਹਨ ਦੇ ਨੇੜੇ ਪਹੁੰਚ ਸਕਦੀ ਹੈ, ਮਾਣ-ਸਨਮਾਨ ਦੀ ਪ੍ਰਾਪਤੀ।
ਸਿੰਘ : ਖਾਣ-ਪੀਣ ’ਚ ਸੀਮਾ ਰੱਖੋ, ਕਿਉਂਕਿ ਪੇਟ ’ਚ ਕੁਝ ਨਾ ਕੁਝ ਗੜਬੜੀ ਰਹਿਣ ਦਾ ਡਰ ਰਹੇਗਾ ਪਰ ਜਨਰਲ ਹਾਲਾਤ ਅਨੁਕੂਲ ਚਲਣਗੇ।
ਕੰਨਿਆ  : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫ਼ਲਤਾ ਮਿਲੇਗੀ, ਦੋਵੇਂ ਪਤੀ ਪਤਨੀ ਇਕ ਦੂਜੇ ਦੀ ਗੱਲ ਧਿਆਨ ਨਾਲ ਸੁਣਨਗੇ।
ਤੁਲਾ : ਕਮਜ਼ੋਰ ਮਨੋਬਲ ਕਰਕੇ ਆਪ ਕਿਸੇ ਵੀ ਕੰਮ ਨੂੰ ਉਸ ਦੇ ਟਾਰਗੈੱਟ ਜਾਂ ਮੰਜ਼ਿਲ ਵੱਲ ਅੱਗੇ ਨਾ ਵਧਾ ਸਕੋਗੇ।
ਬ੍ਰਿਸ਼ਚਕ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ ’ਚ ਜੀਅ ਨਾ ਲੱਗੇਗਾ।
ਧਨ : ਜਾਇਦਾਦੀ ਕੰਮਾਂ ਨੂੰ ਹੱਥ ’ਚ ਲੈਣ ’ਤੇ ਸਫ਼ਲਤਾ ਮਿਲਣ ਦਾ ਸਕੋਪ, ਤੇਜ-ਪ੍ਰਭਾਅ-ਦਬਦਬਾ ਬਣਿਆ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਮਕਰ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਿੰਮਤੀ-ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਐਕਟਿਵ ਅਤੇ ਇਫੈਕਟਿਵ ਰੱਖੇਗਾ।
ਕੁੰਭ : ਟੀਚਿੰਗ, ਕੋਚਿੰਗ, ਮੈਡੀਸਨ, ਟੂਰਿਜ਼ਮ, ਕੰਸਲਟੈਂਸੀ, ਡਿਜ਼ਾਈਨਿੰਗ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਮੀਨ : ਵਪਾਰ ਅਤੇ ਕੰਮਕਾਜ ਦੇ ਕੰਮਾਂ ਦੀ ਦਸ਼ਾ ਚੰਗੀ, ਸਫ਼ਲਤਾ ਸਾਥ ਦੇਵੇਗੀ, ਪਰ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖੋ।

20 ਜੂਨ 2025, ਸ਼ੁੱਕਰਵਾਰ
ਹਾੜ੍ਹ ਵਦੀ ਤਿੱਥੀ ਨੌਮੀ (ਸਵੇਰੇ 9.50 ਤੱਕ) ਅਤੇ ਮਗਰੋਂ ਤਿੱਥੀ ਦਸਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ               ਮਿਥੁਨ ’ਚ 
ਚੰਦਰਮਾ            ਮੀਨ ’ਚ 
ਮੰਗਲ              ਸਿੰਘ ’ਚ
ਬੁੱਧ                 ਮਿਥੁਨ ’ਚ 
ਗੁਰੂ                 ਮਿਥੁਨ ’ਚ 
ਸ਼ੁੱਕਰ               ਮੇਖ ’ਚ 
ਸ਼ਨੀ                 ਮੀਨ ’ਚ
ਰਾਹੂ                 ਕੁੰਭ ’ਚ                                                     
ਕੇਤੂ                  ਸਿੰਘ ’ਚ  

ਬਿਕ੍ਰਮੀ ਸੰਮਤ :  2082, ਹਾੜ੍ਹ  ਪ੍ਰਵਿਸ਼ਟੇ 6, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 30 (ਜੇਠ), ਹਿਜਰੀ ਸਾਲ 1446, ਮਹੀਨਾ : ਜਿਲਹਿਜ਼ , ਤਰੀਕ : 23, ਸੂਰਜ ਉਦੇ ਸਵੇਰੇ 5.28 ਵਜੇ, ਸੂਰਜ ਅਸਤ : ਸ਼ਾਮ 7.31 ਵਜੇ (ਜਲੰਧਰ ਟਾਈਮ), ਨਕਸ਼ੱਤਰ : ਰੇਵਤੀ (ਰਾਤ 9.45 ਤਕ) ਅਤੇ ਮਗਰੋਂ ਨਕਸ਼ੱਤਰ ਅਸ਼ਵਨੀ, ਯੋਗ : ਸ਼ੋਭਨ (ਰਾਤ 11.47 ਤਕ) ਅਤੇ ਮਗਰੋਂ ਯੋਗ ਅਤਿਗੰਡ, ਚੰਦਰਮਾ : ਮੀਨ ਰਾਸ਼ੀ ’ਤੇ (ਰਾਤ 9.45 ਤੱਕ) ਅਤੇ ਮਗਰੋਂ ਮੇਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਲੱਗੀ ਰਹੇਗੀ (ਰਾਤ 9.45 ਤੱਕ), ਰਾਤ 9.45 ਤੱਕ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਅਤੇ ਮਗਰੋਂ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਸ਼ੁਰੂ ਹੋਵੇਗੀ (ਰਾਤ 8.35 ’ਤੇ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਆ, ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ।
(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Inder Prajapati

Content Editor

Related News