ਮਕਰ ਰਾਸ਼ੀ ਵਾਲਿਆਂ ਦੀ ਅਰਥ ਤੇ ਕਾਰੋਬਾਰੀ ਦਸ਼ਾ ਚੰਗੀ, ਜਾਣੋ ਆਪਣੀ ਰਾਸ਼ੀ ਦਾ ਹਾਲ

Friday, Jun 27, 2025 - 03:28 AM (IST)

ਮਕਰ ਰਾਸ਼ੀ ਵਾਲਿਆਂ ਦੀ ਅਰਥ ਤੇ ਕਾਰੋਬਾਰੀ ਦਸ਼ਾ ਚੰਗੀ, ਜਾਣੋ ਆਪਣੀ ਰਾਸ਼ੀ ਦਾ ਹਾਲ

ਮੇਖ  : ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ ਕੀਤੇ ਗਏ ਸ਼ੁਰੂਆਤੀ ਯਤਨ  ਦਾ ਚੰਗਾ ਨਤੀਜਾ ਮਿਲੇਗਾ, ਸ਼ਤਰੂ ਵੀ ਆਪ  ਦੀ ਪਕੜ ਹੇਠ ਰਹਿਣਗੇ।
ਬ੍ਰਿਖ : ਮਿੱਤਰਾਂ ਨਾਲ ਮੇਲ ਮਿਲਾਪ ਫਰੂਟਫੁੱਲ ਹੋਵੇਗਾ, ਕੰਮਕਾਜੀ ਭੱਜਦੌੜ ਵੀ ਚੰਗਾ ਨਤੀਜਾ ਦੇਵੇਗੀ, ਤੇਜ ਪ੍ਰਭਾਅ-ਦਬਦਬਾ ਬਣਿਆ ਰਹੇਗਾ।
ਮਿਥੁਨ : ਡ੍ਰਿਕੰਸ, ਆਈਸਕ੍ਰੀਮ, ਕੈਮੀਕਲਜ਼, ਪੈਟ੍ਰੋਲੀਅਮ, ਪੈਟ੍ਰੋਲੀਅਮ ਅਤੇ ਸੀ ਪ੍ਰੋਡਕਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਕਰਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਸਫ਼ਲਤਾ ਮਿਲੇਗੀ, ਖੁਸ਼ਦਿਲ ਮੂਡ ਕਰ ਕੇ ਆਪ ਨੂੰ ਹਰ ਕੰਮ ਆਸਾਨ ਦਿਸੇਗਾ।
ਸਿੰਘ : ਸਿਤਾਰਾ ਖਰਚਿਆਂ ਨੂੰ ਵਧਾਉਣ ਵਾਲਾ,ਪਰ ਜ਼ਿਆਦਾਤਰ ਖਰਚ ਜਾਇਜ਼ ਕੰਮਾਂ ’ਤੇ ਹੀ ਹੋਵੇਗਾ, ਸਫ਼ਰ ਵੀ ਨਾ ਕਰੋ, ਕਿਉਂਕਿ ਉਹ ਪ੍ਰੇਸ਼ਾਨੀ ਵਾਲਾ ਹੋਵੇਗਾ।
ਕੰਨਿਆ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਯਤਨ ਅਤੇ ਭੱਜਦੌੜ ਕਰਨ ’ਤੇ ਕਾਰੋਬਾਰੀ ਪਲਾਨਿੰਗ-ਪ੍ਰੋਗਰਾਮਿੰਗ ਸਫ਼ਲ ਹੋਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਤੁਲਾ : ਸਰਕਾਰੀ,ਗੈਰ- ਸਰਕਾਰੀ ਕੰਮਾਂ ’ਚ ਸਫ਼ਲਤਾ ਮਿਲੇਗੀ, ਵੱਡੇ ਲੋਕ ਮਿਹਰਬਾਨ ਰਹਿਣਗੇ ਅਤੇ ਉਨ੍ਹਾਂ ਦਾ ਰੁਖ ਹੈਲਪਿੰਗ ਅਤੇ ਸੁਪੋਰਟਿਵ ਰਹੇਗਾ।
ਬ੍ਰਿਸ਼ਚਕ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ-ਕੀਰਤਨ ਸੁਣਨ ’ਚ ਜੀਅ ਲਗੇਗਾ।
ਧਨ : ਸਿਤਾਰਾ ਸਿਹਤ ਨੂੰ ਅਪਸੈੱਟ ਰੱਖਣ ਅਤੇ ਮਨ ਨੂੰ ਪ੍ਰੇਸ਼ਾਨ ਰੱਖਣ ਵਾਲਾ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਸਫ਼ਲਤਾ ਮਿਲੇਗੀ, ਫ਼ੈਮਿਲੀ ਫ੍ਰੰਟ ’ਤੇ ਤਾਲਮੇਲ ਰਹੇਗਾ।
ਕੁੰਭ : ਕਿਸੇ ਸਟ੍ਰਾਂਗ ਸ਼ਤਰੂ ਕਰ ਕੇ ਆਪ ਦੀਆਂ ਪ੍ਰੇਸ਼ਾਨੀਆਂ ਵਧ ਸਕਦੀਆਂ ਹਨ, ਇਸ ਲਈ ਉਨ੍ਹਾਂ ਨਾਲ ਨੇੜਤਾ ਨਾ ਰੱਖਣਾ ਸਹੀ ਰਹੇਗਾ।
ਮੀਨ :  ਸੰਤਾਨ ਸਾਥ ਦੇਵੇਗੀ ਅਤੇ ਹਰ ਫ੍ਰੰਟ ’ਤੇ ਸਫ਼ਲਤਾ ਮਿਲੇਗੀ, ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਰੁਚੀ, ਅਰਥ ਦਸ਼ਾ ਵੀ ਠੀਕ-ਠਾਕ ਰਹੇਗੀ।

27 ਜੂਨ 2025, ਸ਼ੁੱਕਰਵਾਰ
ਹਾੜ੍ਹ ਸੁਦੀ ਤਿੱਥੀ ਦੂਜ (ਪੁਰਵ ਦੁਪਹਿਰ 11.20 ਤੱਕ) ਅਤੇ ਮਗਰੋਂ ਤਿੱਥੀ ਤੀਜ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ                ਮਿਥੁਨ ’ਚ 
ਚੰਦਰਮਾ            ਕਰਕ ’ਚ 
ਮੰਗਲ              ਸਿੰਘ ’ਚ
ਬੁੱਧ                 ਕਰਕ ’ਚ 
ਗੁਰੂ                ਮਿਥੁਨ ’ਚ 
ਸ਼ੁੱਕਰ              ਮੇਖ ’ਚ 
ਸ਼ਨੀ               ਮੀਨ ’ਚ
ਰਾਹੂ               ਕੁੰਭ ’ਚ
ਕੇਤੂ               ਸਿੰਘ ’ਚ  

ਬਿਕ੍ਰਮੀ ਸੰਮਤ :  2082, ਹਾੜ੍ਹ  ਪ੍ਰਵਿਸ਼ਟੇ 13, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 6 (ਹਾੜ੍ਹ), ਹਿਜਰੀ ਸਾਲ 1447, ਮਹੀਨਾ : ਮੁਹੱਰਮ , ਤਰੀਕ : 1, ਸੂਰਜ ਉਦੇ ਸਵੇਰੇ 5.29 ਵਜੇ, ਸੂਰਜ ਅਸਤ : ਸ਼ਾਮ 7.32 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਨਰਵਸੁ (ਸਵੇਰੇ 7.22 ਤਕ) ਅਤੇ ਮਗਰੋਂ ਨਕਸ਼ੱਤਰ ਪੁਖ, ਯੋਗ : ਵਿਆਘਾਤ (ਰਾਤ 9.10ਤਕ) ਅਤੇ ਮਗਰੋਂ ਯੋਗ ਹਰਸ਼ਣ, ਚੰਦਰਮਾ : ਕਰਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਪੱਛਣ ਅਤੇ ਨੇਰਿਤਿਆ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਰੱਥ ਯਾਤਰਾ ਉਤਸਵ (ਸ਼੍ਰੀ ਜਗਨਨਾਥ ਪੁਰੀ, ਓਡਿਸ਼ਾ), ਹਿਜਰੀ ਸਾਲ 1447 ਅਤੇ ਮੁਹੱਰਮ (ਮੁਸਲਿਮ) ਮਹੀਨਾ ਸ਼ੁਰੂ।
(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
 


author

Inder Prajapati

Content Editor

Related News