ਕਰਕ ਰਾਸ਼ੀ ਵਾਲਿਆਂ ਨੂੰ ਅਦਾਲਤੀ ਕੰਮ ''ਚ ਮਿਲੇਗੀ ਸਫ਼ਲਤਾ, ਜਾਣੋ ਆਪਣੀ ਰਾਸ਼ੀ ਦਾ ਹਾਲ

Friday, Jul 04, 2025 - 02:56 AM (IST)

ਕਰਕ ਰਾਸ਼ੀ ਵਾਲਿਆਂ ਨੂੰ ਅਦਾਲਤੀ ਕੰਮ ''ਚ ਮਿਲੇਗੀ ਸਫ਼ਲਤਾ, ਜਾਣੋ ਆਪਣੀ ਰਾਸ਼ੀ ਦਾ ਹਾਲ

ਮੇਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੰਤੋਖਜਨਕ, ਸਮਾਂ ਸਫ਼ਲਤਾ ਅਤੇ ਇਜ਼ਤਮਾਣ ਵਾਲਾ, ਫੈਮਿਲੀ ਫ੍ਰੰਟ ’ਤੇ ਤਾਲਮੇਲ ਸਹਿਯੋਗ ਬਣਿਆ ਰਹੇਗਾ।
ਬ੍ਰਿਖ : ਦੁਸ਼ਮਣਾਂ ਦੀਆਂ ਸ਼ਰਾਰਤਾਂ ਅਤੇ ਉਛਲਕੂਦ ਦੀ ਅਣਦੇਖੀ ਨਾ ਕਰਨੀ ਸਹੀ ਰਹੇਗੀ, ਮਨ ਵੀ ਅਸ਼ਾਂਤ, ਪ੍ਰੇਸ਼ਾਨ ਅਤੇ ਡਿਸਟਰਬ ਜਿਹਾ ਰਹੇਗਾ ਪਰ ਮਾਲੀ ਦਸ਼ਾ ਪਹਿਲੇ ਜਿਹੀ ਰਹੇਗੀ।
ਮਿਥੁਨ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਮੋਰਚੇ ’ਤੇ ਦੂਜਿਆ ’ਤੇ ਹਾਵੀ, ਪ੍ਰਭਾਵੀ, ਵਿਜਈ ਰੱਖੇਗਾ ਪਰ ਘਟੀਆ ਲੋਕਾਂ ਤੋਂ ਡਿਸਟੈਂਸ ਰੱਖਣਾ ਠੀਕ ਰਹੇਗਾ।
ਕਰਕ : ਕਿਸੇ ਅਦਾਲਤੀ ਕੰਮ ਨੂੰ ਹੱਥ ’ਚ ਲੈਣ ’ਤੇ ਸਫ਼ਲਤਾ ਮਿਲੇਗੀ, ਪਰ ਰਾਹੂ ਦੀ ਕਮਜ਼ੋਰ ਸਥਿਤੀ ਸਿਹਤ ਨੂੰ ਅਪਸੈੱਟ ਰੱਖਣ ਵਾਲੀ ਹੈ।
ਸਿੰਘ :  ਕਿਸੇ ਵੱਡੇ ਵਿਅਕਤੀ ਦੀ ਮਦਦ ਸਹਿਯੋਗ ਲੈਣ ਲਈ ਜੇਕਰ ਆਪ ਉਸ ਨੂੰ ਅਪਰੋਚ ਕਰੋਗੇ ਤਾਂ ਉਹ ਆਪ ਦੀ ਗੱਲ ਧਿਆਨ ਨਾਲ ਸੁਣੇਗਾ।
ਕੰਨਿਆ : ਟੀਚਿੰਗ, ਕੋਚਿੰਗ, ਟਿਊਸ਼ਨਿੰਗ, ਫੋਟੋਗ੍ਰਾਫੀ, ਟੂਰਿਜ਼ਮ, ਏਅਰ ਟਿਕਟਿੰਗ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਤੁਲਾ : ਮਾਲੀ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਸਫ਼ਲਤਾ ਮਿਲੇਗੀ, ਮਨ ਅਸ਼ਾਂਤ, ਡਿਸਟਰਬ ਜਿਹਾ ਰਹੇਗਾ।
ਬ੍ਰਿਸ਼ਚਕ : ਕੋਈ ਵੀ ਯਤਨ ਹਲਕੇ ਮਨ ਨਾਲ ਸ਼ੁਰੂ ਨਾ ਕਰੋ, ਕਿਉਂਕਿ ਕਮਜ਼ੋਰ ਸਿਤਾਰੇ ਦੇ ਕਾਰਨ ਉਸ ਦੇ ਸਿਰੇ ਚੜ੍ਹਨ ਦੀ ਕੋਈ ਉਮੀਦ ਨਾ ਹੋਵੇਗੀ।
ਧਨ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕਾਰੋਬਾਰੀ ਟੂਰਿੰਗ ਪ੍ਰੋਗਰਾਮਿੰਗ ਫਰੂਟਫੁੱਲ ਰਹੇਗੀ, ਉਂਝ ਜਨਰਲ ਹਾਲਾਤ ਵੀ ਅਨੁਕੂਲ ਚਲਣਗੇ।
ਮਕਰ : ਰਾਜਕੀ ਕੰਮਾਂ ਨੂੰ ਉਸ ਦੇ ਟਾਰਗੈੱਟ ਦੀ ਤਰਫ ਅੱਗੇ ਵਧਾਉਣ ਲਈ ਸਮਾਂ ਚੰਗਾ, ਤੇਜ ਪ੍ਰਭਾਅ ਦਬਦਬਾ ਬਣਿਆ ਰਹੇਗਾ।
ਕੁੰਭ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਇਰਾਦਿਆਂ ’ਚ ਮਜ਼ਬੂਤੀ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਮੀਨ : ਸਿਤਾਰਾ ਸਿਹਤ ਲਈ ਕਮਜ਼ੋਰ, ਆਲਤੂ ਫਾਲਤੂ ਚੀਜ਼ਾਂ ਖਾਣ ਪਾਣ ਤੋਂ ਬਚਣਾ ਚਾਹੀਦਾ ਹੈ, ਮਨ ਵੀ ਪ੍ਰੇਸ਼ਾਨ ਅਪਸੈੱਟ ਰਹੇਗਾ।

4 ਜੁਲਾਈ 2025, ਸ਼ੁੱਕਰਵਾਰ
ਹਾੜ੍ਹ ਸੁਦੀ ਤਿੱਥੀ ਨੌਮੀ (ਸ਼ਾਮ 4.32 ਤੱਕ) ਅਤੇ ਮਗਰੋਂ ਤਿੱਥੀ ਦਸਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ                  ਮਿਥੁਨ ’ਚ 
ਚੰਦਰਮਾ              ਤੁਲਾ ’ਚ 
ਮੰਗਲ                ਸਿੰਘ ’ਚ
ਬੁੱਧ                    ਕਰਕ ’ਚ 
ਗੁਰੂ                   ਮਿਥੁਨ ’ਚ 
ਸ਼ੁੱਕਰ                ਬ੍ਰਿਖ ’ਚ 
ਸ਼ਨੀ                 ਮੀਨ ’ਚ
ਰਾਹੂ                 ਕੁੰਭ ’ਚ                                                     
ਕੇਤੂ                  ਸਿੰਘ ’ਚ  

ਬਿਕ੍ਰਮੀ ਸੰਮਤ :  2082, ਹਾੜ੍ਹ  ਪ੍ਰਵਿਸ਼ਟੇ 20, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 13 (ਹਾੜ੍ਹ), ਹਿਜਰੀ ਸਾਲ 1447, ਮਹੀਨਾ : ਮੁਹੱਰਮ, ਤਰੀਕ : 8, ਸੂਰਜ ਉਦੇ ਸਵੇਰੇ 5.32 ਵਜੇ, ਸੂਰਜ ਅਸਤ : ਸ਼ਾਮ 7.32 ਵਜੇ (ਜਲੰਧਰ ਟਾਈਮ), ਨਕਸ਼ੱਤਰ : ਚਿਤਰਾ (ਸ਼ਾਮ 4.50 ਤਕ) ਅਤੇ ਮਗਰੋਂ ਨਕਸ਼ੱਤਰ ਸਵਾਤੀ, ਯੋਗ : ਸ਼ਿਵ (ਸ਼ਾਮ 7.36 ਤਕ) ਅਤੇ ਮਗਰੋਂ ਯੋਗ ਸਿੱਧ, ਚੰਦਰਮਾ : ਤੁਲਾ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਆ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਭਡਲੀ ਨੌਮੀ, ਹਾੜ੍ਹ ਗੁਪਤ ਨਵਰਾਤਰੇ ਸਮਾਪਤ, ਮੇਲਾ ਸ਼ਰੀਕ ਭਵਾਨੀ (ਕਸ਼ਮੀਰ)।
(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
 


author

Inder Prajapati

Content Editor

Related News