ਮੇਖ ਰਾਸ਼ੀ ਵਾਲਿਆਂ ਨੂੰ ਮਾਣ-ਸਨਮਾਨ ਦੀ ਪ੍ਰਾਪਤੀ ਤੇ ਕਰਕ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ

Friday, Aug 22, 2025 - 03:11 AM (IST)

ਮੇਖ ਰਾਸ਼ੀ ਵਾਲਿਆਂ ਨੂੰ ਮਾਣ-ਸਨਮਾਨ ਦੀ ਪ੍ਰਾਪਤੀ ਤੇ ਕਰਕ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ

ਮੇਖ : ਜਾਇਦਾਦੀ ਕੰਮਾਂ ਲਈ ਆਪ ਦੀ ਭੱਜਦੌੜ ਬਿਹਤਰ ਨਤੀਜਾ ਦੇਵੇਗੀ, ਸ਼ਤਰੂ ਵੀ ਆਪ ਦੀ ਪਕੜ ਹੇਠ ਰਹਿਣਗੇ, ਮਾਣ-ਸਨਮਾਨ ਦੀ ਪ੍ਰਾਪਤੀ।
ਬ੍ਰਿਖ : ਸਟ੍ਰਾਂਗ ਸਿਤਾਰਾ ਆਪ ਨੂੰ ਹਿੰਮਤੀ, ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਵਿਅਸਤ-ਐਕਟਿਵ ਅਤੇ ਇਫੈਕਟਿਵ ਰੱਖੇਗਾ।
ਮਿਥੁਨ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਕਾਰੋਬਾਰੀ ਤੌਰ ’ਤੇ ਐਕਟਿਵ ਰੱਖਣ ਵਾਲਾ ਪਰ ਘਟੀਆ ਲੋਕਾਂ ਤੋਂ ਫ਼ਾਸਲਾ ਰੱਖੋ।
ਕਰਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫ਼ਲਤਾ ਮਿਲੇਗੀ, ਆਪਣੇ ਚੰਚਲ ਹੁੰਦੇ ਮਨ ’ਤੇ ਜ਼ਬਤ ਰੱਖੋ।
ਸਿੰਘ : ਲੈਣ-ਦੇਣ ਦੇ ਕੰਮਾਂ ’ਚ ਸੁਚੇਤ ਰਹੋ, ਧਿਆਨ ਰੱਖੋ ਕਿ ਕਾਰੋਬਾਰੀ ਕੰਮ ਨਿਪਟਾਉਂਦੇ ਸਮੇਂ ਆਪ ਦੀ ਕੋਈ ਪੇਮੈਂਟ ਕਿਧਰੇ ਫ਼ਸ ਨਾ ਜਾਵੇ।
ਕੰਨਿਆ : ਇੰਪੋਰਟ-ਐਕਸਪੋਰਟ, ਮੈਨ ਪਾਵਰ ਬਾਹਰ ਭਿਜਵਾਉਣ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜਦੌੜ ਚੰਗਾ ਨਤੀਜਾ ਦੇਵੇਗੀ।
ਤੁਲਾ : ਕਿਸੇ ਅਫ਼ਸਰ ਦੇ ਸਾਫਟ ਰੁਖ ਕਰ ਕੇ ਆਪ ਦੀ ਕੋਈ ਸਰਕਾਰੀ ਸਮੱਸਿਆ ਆਸਾਨ ਬਣ ਸਕਦੀ ਹੈ, ਸ਼ਤਰੂ ਕਮਜ਼ੋਰ ਰਹਿਣਗੇ।
ਬ੍ਰਿਸ਼ਚਕ : ਸਟ੍ਰਾਂਗ ਸਿਤਾਰਾ ਆਪ ਨੂੰ ਆਪਣੀ ਪਲਾਨਿੰਗ-ਪ੍ਰੋਗਰਾਮਿੰਗ ਨੂੰ ਅੱਗੇ ਵਧਾਉਣ ’ਚ ਹੈਲਪਫੁੱਲ ਹੋਵੇਗਾ, ਇਰਾਦਿਆਂ ’ਚ ਮਜ਼ਬੂਤੀ।
ਧਨੁ : ਸਿਤਾਰਾ ਪੇਟ ਲਈ ਕਮਜ਼ੋਰ, ਪਾਣੀ ਅਤੇ ਬਾਈ ਵਸਤਾਂ ਦੀ ਵਰਤੋਂ ਪਰਹੇਜ਼ ਨਾਲ ਕਰਨਾ ਸਹੀ ਰਹੇਗਾ।
ਮਕਰ : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੁਖਦ, ਸਫ਼ਲਤਾ ਸਾਥ ਦੇਵੇਗੀ, ਹਰ ਮਾਮਲੇ ਦੇ ਪ੍ਰਤੀ ਦੋਵੇਂ ਪਤੀ-ਪਤਨੀ ਇਕੋ ਜਿਹੀ ਸੋਚ ਰੱਖਣਗੇ।
ਕੁੰਭ : ਲਗਾਤਾਰ ਰਹਿਣ ਵਾਲੇ ਵੈਰ ਵਿਰੋਧ ਕਰ ਕੇ ਮਨ ਅਸ਼ਾਂਤ-ਪ੍ਰੇਸ਼ਾਨ-ਡਿਸਟਰਬ ਜਿਹਾ ਰਹੇਗਾ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਾ ਕਰੋ।
ਮੀਨ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਯਤਨ ਕਰਨ ’ਤੇ ਕੋਈ ਸਕੀਮ-ਪ੍ਰੋਗਰਾਮ ਵੀ ਸਿਰੇ ਚੜ੍ਹ ਸਕਦਾ ਹੈ।

ਅੱਜ ਦਾ ਰਾਸ਼ੀਫਲ
22 ਅਗਸਤ 2025, ਸ਼ੁੱਕਰਵਾਰ

ਭਾਦੋਂ ਵਦੀ ਤਿੱਥੀ ਚੌਦਸ (ਪੁਰਵ ਦੁਪਹਿਰ 11.57 ਤਕ) ਅਤੇ ਮਗਰੋਂ ਤਿੱਥੀ ਮੱਸਿਆ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ               ਸਿੰਘ ’ਚ 
ਚੰਦਰਮਾ           ਕਰਕ ’ਚ 
ਮੰਗਲ             ਕੰਨਿਆ ’ਚ
ਬੁੱਧ                 ਕਰਕ ’ਚ 
ਗੁਰੂ                ਮਿਥੁਨ ’ਚ 
ਸ਼ੁੱਕਰ              ਕਰਕ ’ਚ 
ਸ਼ਨੀ               ਮੀਨ ’ਚ
ਰਾਹੂ               ਕੁੰਭ ’ਚ                                                     
ਕੇਤੂ                ਸਿੰਘ ’ਚ  

ਬਿਕ੍ਰਮੀ ਸੰਮਤ :  2082, ਭਾਦੋਂ  ਪ੍ਰਵਿਸ਼ਟੇ 7, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 31 (ਸਾਉਣ), ਹਿਜਰੀ ਸਾਲ 1447, ਮਹੀਨਾ : ਸਫਰ, ਤਰੀਕ : 27, ਸੂਰਜ ਉਦੇ ਸਵੇਰੇ 6.02 ਵਜੇ, ਸੂਰਜ ਅਸਤ : 6.59 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਸ਼ਲੇਖਾ (22-23 ਮੱਧ ਰਾਤ 12.17 ਤਕ) ਅਤੇ ਮਗਰੋਂ ਨਕਸ਼ੱਤਰ ਮੱਘਾ, ਯੋਗ : ਵਰਿਆਨ (ਬਾਅਦ ਦੁਪਹਿਰ 2.35 ਤਕ) ਅਤੇ ਮਗਰੋਂ ਯੋਗ ਪਰਿਧ, ਚੰਦਰਮਾ : ਕਰਕ ਰਾਸ਼ੀ ’ਤੇ (22-23 ਮੱਧ ਰਾਤ 12.17 ਤਕ ਅਤੇ ਮਗਰੋਂ ਸਿੰਘ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, 22-23 ਮੱਧ ਰਾਤ 12.17 ਤਕ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਅਤੇ ਮਗਰੋਂ ਮੱਘਾ ਨਕਸ਼ੱਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਆ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ, ਪੁਰਬ, ਦਿਵਸ ਅਤੇ  ਤਿਓਹਾਰ : ਸਰਦ- ਰੁੱਤ ਸ਼ੁਰੂ, 22-23 ਅਗਸਤ ਪਿਛੌਰੀ ਮੱਸਿਆ।
(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Inder Prajapati

Content Editor

Related News