ਧਨੁ ਰਾਸ਼ੀ ਵਾਲਿਆਂ ਨੂੰ ਵਪਾਰ ਕਾਰੋਬਾਰ ’ਚ ਲਾਭ, ਜਾਣੋ ਆਪਣੀ ਰਾਸ਼ੀ
Friday, Sep 05, 2025 - 03:37 AM (IST)

ਮੇਖ : ਜਿਹੜੇ ਕੰਮ ਲਈ ਯਤਨ ਕਰੋਗੇ ਜਾਂ ਪ੍ਰੋਗਰਾਮ ਬਣਾਓਗੇ, ਉਸ ’ਚ ਸਫ਼ਲਤਾ ਮਿਲੇਗੀ, ਵਿਰੋਧੀ ਆਪ ਅੱਗੇ ਠਹਿਰਨ ਦੀ ਹਿੰਮਤ ਨਾ ਕਰ ਸਕਣਗੇ।
ਬ੍ਰਿਖ : ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਦੂਜਿਆਂ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਯਤਨ ਕਰਨ ’ਤੇ ਕੰਮਕਾਜੀ ਮੁਸ਼ਕਿਲ ਵੀ ਹਟੇਗੀ।
ਮਿਥੁਨ : ਬੇਤੁਕੇ ਖਾਣ-ਪੀਣ ਤੋਂ ਬਚਣਾ ਚਾਹੀਦਾ ਹੈ, ਕਿਉਂਕਿ ਸਿਤਾਰਾ ਪੇਟ ਨੂੰ ਅਪਸੈੱਟ ਰੱਖਣ ਵਾਲਾ ਹੈ, ਧਿਆਨ ਰੱਖੋ ਕਿ ਆਪ ਦੀ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ।
ਕਰਕ : ਕਾਰੋਬਾਰੀ ਦਸ਼ਾ ਬਿਹਤਰ, ਦੋਵੇਂ ਪਤੀ ਪਤਨੀ ਇਕ ਦੂਜੇ ਦੇ ਪ੍ਰਤੀ ਸਾਫ਼ਟ-ਸੁਪੋਰਟਿਵ ਅਤੇ ਹਮਦਰਦਾਨਾ ਰੁਖ ਰੱਖਣਗੇ, ਸਫ਼ਲਤਾ ਸਾਥ ਦੇਵੇਗੀ।
ਸਿੰਘ : ਮਨ ਅਸ਼ਾਂਤ, ਡਿਸਟਰਬ ਅਤੇ ਪ੍ਰੇਸ਼ਾਨੀ ਵਾਲਾ ਰਹੇਗਾ, ਜਿਹੜੀ ਵੀ ਡੀਲਿੰਗ ਕਰੋ, ਸਾਵਧਾਨ ਰਹਿ ਕੇ ਕਰੋ।
ਕੰਨਿਆ : ਸੰਤਾਨ ਦਾ ਸਹਿਯੋਗੀ ਅਤੇ ਸੁਪੋਰਟਿਵ ਰੁਖ ਆਪ ਦੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਮਦਦਗਾਰ ਹੋ ਸਕਦਾ ਹੈ, ਤੇਜ ਪ੍ਰਭਾਵ ਬਣਿਆ ਰਹੇਗਾ।
ਤੁਲਾ : ਕਿਸੇ ਰੁਕੇ ਪਏ ਪ੍ਰਾਪਰਟੀ ਦੇ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਚੰਗਾ, ਵੈਸੇ ਵੀ ਆਪ ਦਾ ਹਰ ਫ੍ਰੰਟ ’ਤੇ ਕਦਮ ਬੜ੍ਹਤ ਵੱਲ ਰਹੇਗਾ।
ਬ੍ਰਿਸ਼ਚਕ : ਸਟ੍ਰਾਂਗ ਸਿਤਾਰਾ ਆਪ ਨੂੰ ਹਿੰਮਤੀ-ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਵਿਅਸਤ ਅਤੇ ਐਕਟਿਵ ਰੱਖੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਧਨੁ : ਵਪਾਰ ਕਾਰੋਬਾਰ ’ਚ ਲਾਭ, ਕਾਰੋਬਾਰੀ ਮੋਰਚੇ ’ਤੇ ਕਦਮ ਬੜ੍ਹਤ ਵੱਲ ਅਤੇ ਕੋਈ ਰੁਕਾਵਟ ਮੁਸ਼ਕਿਲ ਵੀ ਰਸਤੇ ’ਚੋਂ ਹਟ ਸਕਦੀ ਹੈ।
ਮਕਰ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ ’ਚ ਸਫ਼ਲਤਾ ਮਿਲੇਗੀ ਪਰ ਡਿਗਣ-ਫਿਸਲਣ ਦਾ ਡਰ ਬਣਿਆ ਰਹੇਗਾ।
ਕੁੰਭ : ਕਿਉਂਕਿ ਸਿਤਾਰਾ ਕਮਜ਼ੋਰ ਹੈ, ਇਸ ਲਈ ਲੈਣ-ਦੇਣ ਅਤੇ ਲਿਖਣ-ਪੜ੍ਹਨ ਦੇ ਕੰਮ ਸਾਵਧਾਨ ਰਹਿ ਕੇ ਕਰੋ, ਨੁਕਸਾਨ ਦਾ ਵੀ ਡਰ।
ਮੀਨ : ਲੋਹਾ, ਲੋਹਾ ਮਸ਼ੀਨਰੀ, ਲੋਹੇ ਦੇ ਕੁਲ-ਪੁਰਜ਼ਿਆਂ, ਹਾਰਡ ਵੇਅਰ ਦਾ ਕੰਮ ਕਰਨ ਵਾਲਿਆਂ ਨੂੰ ਉਨ੍ਹਾਂ ਦੀ ਕੰਮਕਾਜੀ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ।
5 ਸਤੰਬਰ 2025, ਸ਼ੁੱਕਰਵਾਰ
ਭਾਦੋਂ ਸੁਦੀ ਤਿੱਥੀ ਤਰੋਦਸ਼ੀ (5-6 ਮੱਧ ਰਾਤ 3.14 ਤਕ) ਅਤੇ ਮਗਰੋਂ ਤਿੱਥੀ ਚੌਦਸ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਮਕਰ ’ਚ
ਮੰਗਲ ਕੰਨਿਆ ’ਚ
ਬੁੱਧ ਸਿੰਘ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਕਰਕ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਭਾਦੋਂ ਪ੍ਰਵਿਸ਼ਟੇ 21, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 14 (ਭਾਦੋਂ), ਹਿਜਰੀ ਸਾਲ 1447, ਮਹੀਨਾ : ਰਬਿ-ਉਲ-ਅੱਵਲ, ਤਰੀਕ : 12, ਸੂਰਜ ਉਦੇ ਸਵੇਰੇ 6.10 ਵਜੇ, ਸੂਰਜ ਅਸਤ : ਸ਼ਾਮ 6.42 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸ਼੍ਰਵਣ (ਰਾਤ 11.39 ਤਕ) ਅਤੇ ਮਗਰੋਂ ਨਕਸ਼ੱਤਰ ਧਨਿਸ਼ਠਾ, ਯੋਗ : ਸ਼ੋਭਨ (ਦੁਪਹਿਰ 1.53 ਤਕ) ਅਤੇ ਮਗਰੋਂ ਯੋਗ ਅਤਿਗੰਡ, ਚੰਦਰਮਾ : ਮਕਰ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਆ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਪ੍ਰਦੋਸ਼ ਵਰਤ, ਟੀਚਰਸ ਡੇਅ, ਈਦੁਲ ਮਿਲਾਦ (ਮੁਸਲਿਮ), ਆਚਾਰਿਆ ਸ਼੍ਰੀ ਭਿਕਸ਼ੂ ਨਿਰਵਾਣ ਦਿਵਸ (ਜੈਨ)।
(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)