ਕੁੰਭ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
Friday, Sep 19, 2025 - 05:02 AM (IST)

ਮੇਖ : ਜਨਰਲ ਸਿਤਾਰਾ ਸਟ੍ਰਾਂਗ, ਮਨੋਬਲ ਪ੍ਰਤਿਸ਼ਠਾ ਬਣੀ ਰਹੇਗੀ, ਸਕੀਮਾਂ ਪ੍ਰੋਗਰਾਮਾਂ ਸਿਰੇ ਚੜ੍ਹਣਗੇ, ਜਨਰਲ ਕੰਮਾਂ ’ਚ ਕਦਮ ਬੜ੍ਹਤ ਵੱਲ।
ਬ੍ਰਿਖ : ਕੋਰਟ ਕਚਹਿਰੀ ਦਾ ਕੰਮ ਹੱਥ ’ਚ ਲੈਣ ’ਤੇ ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਤੇਜ ਪ੍ਰਭਾਅ ਬਣਿਆ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਮਿਥੁਨ : ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਿੰਮਤੀ, ਉਤਸ਼ਾਹੀ ਵਿਅਸਤ ਅਤੇ ਐਕਟਿਵ ਰੱਖੇਗਾ, ਮਾਣ-ਸਨਮਾਨ ਦੀ ਪ੍ਰਾਪਤੀ।
ਕਰਕ : ਸਿਤਾਰਾ ਧਨ ਲਾਭ ਵਾਲਾ, ਕਾਰੋਬਾਰੀ ਕੰਮਾਂ ’ਚ ਆਪ ਦੇ ਯਤਨ ਚੰਗਾ ਨਤੀਜਾ ਦੇਣਗੇ, ਕਾਰੋਬਾਰੀ ਟੂਰਿੰਗ ਪਲਾਨ ਕਰਨਾ ਵੀ ਸਹੀ ਰਹੇਗਾ।
ਸਿੰਘ : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੰਤੋਖਜਨਕ, ਮਨ ਸੈਰ ਸਫਰ ਲਈ ਰਾਜ਼ੀ ਰਹੇਗਾ, ਸਫਲਤਾ ਸਾਥ ਦੇਵੇਗੀ ਪਰ ਤਬੀਅਤ ’ਚ ਤੇਜ਼ੀ।
ਕੰਨਿਆ : ਸਿਤਾਰਾ ਉਲਝਣਾਂ, ਪੇਚੀਦਗੀਆਂ ਵਾਲਾ ਜਿਸ ਕਰਕੇ ਆਪ ਦਾ ਕੋਈ ਵੀ ਕੰਮ ਆਪਣੀ ਮੰਜ਼ਿਲ ਵੱਲ ਅੱਗੇ ਨਾ ਵਧੇਗਾ।
ਤੁਲਾ : ਸਿਤਾਰਾ ਕਾਰੋਬਾਰੀ ਕੰਮਾਂ ਨੂੰ ਸੰਵਾਰਨ, ਫਾਇਨਾਂਸ਼ੀਅਲ ਦਸ਼ਾ ਕੰਫਰਟੇਬਲ ਰੱਖਣ ਵਾਲਾ, ਕੰਮਕਾਜੀ ਟੂਰਿੰਗ ਵੀ ਲਾਭ ਵਾਲੀ ਰਹੇਗੀ।
ਬ੍ਰਿਸ਼ਚਕ : ਸਰਕਾਰੀ ਅਤੇ ਗੈਰ ਸਰਕਾਰੀ ਕੰਮਾਂ ਲਈ ਸਿਤਾਰਾ ਮਜ਼ਬੂਤ, ਵੱਡੇ ਲੋਕ ਵੀ ਸਾਫਟ-ਸੁਪੋਰਟਿਵ ਅਤੇ ਹਮਦਰਦਾਨਾ ਰੁਖ ਰੱਖਣਗੇ।
ਧਨੁ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਰੁਚੀ, ਇਰਾਦਿਆਂ ’ਚ ਮਜ਼ਬੂਤੀ, ਜਨਰਲ ਕੰਮਾਂ ਲਈ ਵੀ ਸਿਤਾਰਾ ਚੰਗਾ।
ਮਕਰ : ਸਿਤਾਰਾ ਸਿਹਤ ਲਈ ਅਹਿਤਿਆਤ ਵਾਲਾ, ਅਰਥ ਦਸ਼ਾ ਠੀਕ-ਠਾਕ ਰਹੇਗੀ, ਨੇਕ ਕੰਮਾਂ ’ਚ ਧਿਆਨ ਰਹੇਗਾ।
ਕੁੰਭ : ਕਾਰੋਬਾਰੀ ਕੰਮਾਂ ਦੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਡਿੱਗਣ-ਫਿਸਲਣ ਦਾ ਡਰ ਵੀ ਰਹੇਗਾ।
ਮੀਨ : ਸ਼ਤਰੂ ਨੁਕਸਾਨ ਪਹੁੰਚਾਉਣ ਲਈ ਹਰ ਦਾਅ ਖੇਡ ਸਕਦੇ ਹਨ, ਇਸ ਲਈ ਉਨ੍ਹਾਂ ’ਤੇ ਕਦੇ ਵੀ ਭਰੋਸਾ ਨਾ ਕਰੋ।
19 ਸਤੰਬਰ 2025, ਸ਼ੁੱਕਰਵਾਰ
ਅੱਸੂ ਵਦੀ ਤਿੱਥੀ ਤਰੋਦਸ਼ੀ (ਰਾਤ 11.38 ਤੱਕ) ਅਤੇ ਮਗਰੋਂ ਿਤੱਥੀ ਚੌਦਸ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੰਨਿਆ ’ਚ
ਚੰਦਰਮਾ ਕਰਕ ’ਚ
ਕੰਨਿਆ ਤੁਲਾ ’ਚ
ਬੁੱਧ ਕੰਨਿਆ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਅੱਸੂ ਪ੍ਰਵਿਸ਼ਟੇ 4, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 26 (ਭਾਦੋਂ), ਹਿਜਰੀ ਸਾਲ 1447, ਮਹੀਨਾ : ਰਬਿ-ਉਲ-ਅੱਵਲ, ਤਰੀਕ : 26, ਸੂਰਜ ਉਦੇ ਸਵੇਰੇ 6.18 ਵਜੇ, ਸੂਰਜ ਅਸਤ : ਸ਼ਾਮ 6.24 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਸ਼ਲੇਖਾ (ਸਵੇਰੇ 7.06 ਤੱਕ) ਅਤੇ ਮਗਰੋਂ ਮੱਘਾ, ਯੋਗ : ਸਿੱਧ (ਰਾਤ 8.41 ਤੱਕ) ਅਤੇ ਮਗਰੋਂ ਯੋਗ ਸਾਧਿਯ ਚੰਦਰਮਾ : ਕਰਕ ਰਾਸ਼ੀ ’ਤੇ (ਸਵੇਰੇ 7.06 ਤੱਕ) ਅਤੇ ਮਗਰੋਂ ਸਿੰਘ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਸਵੇਰੇ 7.06 ਤੱਕ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਅਤੇ ਮਗਰੋਂ ਮੱਘਾ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਸ਼ੁਰੂ ਹੋਵੇਗੀ (ਰਾਤ 11.38 ਤੱਕ), ਦਿਸ਼ਾ ਸ਼ੂਲ : ਪੱਛਮ ਅਤੇ ਨੇਰੇਤਿਯ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ :ਤਿੱਥੀ ਤਰੋਦਸ਼ੀ ਦਾ ਸਰਾਧ, ਮੱਘਾ ਸਰਾਧ, ਪ੍ਰਦੋਸ਼ ਵਰਤ, ਮਾਸਿਕ ਸ਼ਿਵਰਾਤਰੀ ਵਰਤ।
(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)