ਮਕਰ ਰਾਸ਼ੀ ਵਾਲਿਆਂ ਦੀ ਕੰਮਕਾਜ ਦੀ ਦਸ਼ਾ ਚੰਗੀ, ਜਾਣੋ ਆਪਣੀ ਰਾਸ਼ੀ

Friday, Oct 03, 2025 - 04:09 AM (IST)

ਮਕਰ ਰਾਸ਼ੀ ਵਾਲਿਆਂ ਦੀ ਕੰਮਕਾਜ ਦੀ ਦਸ਼ਾ ਚੰਗੀ, ਜਾਣੋ ਆਪਣੀ ਰਾਸ਼ੀ

ਮੇਖ : ਕਿਸੇ ਅਫ਼ਸਰ ਦੇ ਸਾਫ਼ਟ-ਸੁਪੋਰਟਿਵ ਰੁਖ ਕਰਕੇ ਆਪ ਨੂੰ ਆਪਣੀ ਕਿਸੇ ਪ੍ਰਾਬਲਮ ਨੂੰ ਸੁਲਝਾਉਣ ’ਚ ਮਦਦ ਮਿਲੇਗੀ।
ਬ੍ਰਿਖ : ਯਤਨ ਕਰਨ ’ਤੇ ਆਪ ਦੀ ਕੋਈ ਪਲਾਨਿੰਗ-ਪ੍ਰੋਗਰਾਮਿੰਗ ਕੁਝ ਅੱਗੇ ਵਧੇਗੀ, ਹਾਈ ਮੋਰੇਲ ਕਰਕੇ ਆਪ ਨੂੰ ਹਰ ਕੰਮ ਆਸਾਨ ਦਿਸੇਗਾ।
ਮਿਥੁਨ : ਪੇਟ ਬਾਰੇ ਲਾਪਰਵਾਹ ਨਾ ਰਹੋ ਅਤੇ ਤਬੀਅਤ ਨੂੰ ਸੂਟ ਨਾ ਕਰਨ ਵਾਲੀਆਂ ਵਸਤਾਂ ਦੀ ਵਰਤੋਂ ਖਾਣ-ਪੀਣ ’ਚ ਯੂਜ਼ ਨਾ ਕਰੋ।
ਕਰਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਮਨ ਬਣਾਓਗੇ, ਉਸ ’ਚ ਸਫ਼ਲਤਾ ਮਿਲੇਗੀ, ਫ਼ੈਮਿਲੀ ਫ੍ਰੰਟ ’ਤੇ ਸਦਭਾਅ ਬਣਿਆ ਰਹੇਗਾ।
ਸਿੰਘ : ਵਿਰੋਧੀਆਂ ਦੀਆਂ ਸ਼ਰਾਰਤਾਂ ਅਤੇ ਉਛਲ-ਕੂਦ ਦੀ ਅਣਦੇਖੀ ਕਰਨੀ ਆਪ ਦੀਆਂ ਮੁਸ਼ਕਿਲਾਂ, ਸਮੱਸਿਆਂ ਨੂੰ ਵਧਾ ਸਕਦੀ ਹੈ, ਮਨ ਵੀ ਪ੍ਰੇਸ਼ਾਨ ਰਹੇਗਾ।
ਕੰਨਿਆ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਇਰਾਦਿਆਂ ’ਚ ਮਜ਼ਬੂਤੀ, ਸਫ਼ਲਤਾ ਮਿਲੇਗੀ ਪਰ ਫ਼ੈਮਿਲੀ ਫ੍ਰੰਟ ’ਤੇ ਕੁਝ ਤਣਾਤਣੀ ਰਹਿਣ ਦਾ ਡਰ।
ਤੁਲਾ : ਭੱਜਦੌੜ ਕਰਨ ’ਤੇ ਆਪ ਪ੍ਰਾਪਰਟੀ ਦੇ ਕਿਸੇ ਕੰਮ ’ਚ ਪੇਸ਼ ਆ ਰਹੀ ਕਿਸੇ ਪ੍ਰਾਬਲਮ ਨੂੰ ਦੂਰ ਕਰਨ ’ਚ ਸਫ਼ਲ ਹੋ ਸਕਦੇ ਹੋ।
ਬ੍ਰਿਸ਼ਚਕ : ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਿੰਮਤੀ, ਉਤਸ਼ਾਹੀ ਅਤੇ ਦੂਜਿਆਂ ’ਤੇ ਹਾਵੀ-ਪ੍ਰਭਾਵੀ ਰੱਖੇਗਾ ਪਰ ਖਰਚਿਆਂ ਦਾ ਜ਼ੋਰ ਰਹੇਗਾ।
ਧਨੁ : ਵ੍ਹੀਕਲਜ਼ ਦੀ ਸੇਲ ਪਰਚੇਜ਼ ਅਤੇ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ।
ਮਕਰ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫ਼ਲਤਾ ਮਿਲੇਗੀ, ਜਨਰਲ ਸਿਤਾਰਾ ਬਿਹਤਰ ਬਣੇਗਾ।
ਕੁੰਭ : ਧਿਆਨ ਰੱਖੋ ਕਿ ਲੈਣ-ਦੇਣ ਦੇ ਕੰਮ ਨਿਪਟਾਉਂਦੇ ਸਮੇਂ ਆਪ ਦੀ ਕੋਈ ਪੇਮੈਂਟ ਕਿਧਰੇ ਫ਼ਸ ਨਾ ਜਾਵੇ, ਖਰਚਿਆਂ ਦਾ ਜ਼ੋਰ।
ਮੀਨ : ਲੋਹਾ, ਲੋਹਾ-ਮਸ਼ੀਨਰੀ, ਲੋਹੇ ਦੇ ਕਲਪੁਰਜ਼ਿਆਂ, ਹਾਰਡ-ਵੇਅਰ, ਸਰੀਆ, ਸਟੀਲ, ਸਟੀਲ ਫ਼ਰਨੀਚਰ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

 ਅੱਜ ਦਾ ਰਾਸ਼ੀਫਲ

3 ਅਕਤੂਬਰ 2025, ਸ਼ੁੱਕਰਵਾਰ 
ਅੱਸੂ ਸੁਦੀ ਤਿੱਥੀ ਇਕਾਦਸ਼ੀ (ਸ਼ਾਮ 6.34 ਤਕ) ਅਤੇ ਮਗਰੋਂ ਤਿਥੀ ਦੁਆਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ    ਕੰਨਿਆ ’ਚ 
ਚੰਦਰਮਾ    ਮਕਰ ’ਚ 
ਮੰਗਲ    ਤੁਲਾ ’ਚ
 ਬੁੱਧ      ਤੁਲਾ ’ਚ 
 ਗੁਰੂ      ਮਿਥੁਨ ’ਚ 
 ਸ਼ੁੱਕਰ      ਸਿੰਘ  ’ਚ 
 ਸ਼ਨੀ    ਮੀਨ ’ਚ
 ਰਾਹੂ     ਕੁੰਭ ’ਚ                                                     
 ਕੇਤੂ     ਸਿੰਘ ’ਚ  

ਬਿਕ੍ਰਮੀ ਸੰਮਤ :  2082, ਅੱਸੂ ਪ੍ਰਵਿਸ਼ਟੇ 18, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 11 (ਅੱਸੂ), ਹਿਜਰੀ ਸਾਲ 1447, ਮਹੀਨਾ : ਰਬਿ-ਉਲਸਾਨੀ, ਤਰੀਕ : 10 , ਸੂਰਜ ਉਦੇ ਸਵੇਰੇ 6.27 ਵਜੇ, ਸੂਰਜ ਅਸਤ : ਸ਼ਾਮ 6.06 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸ਼੍ਰਵਣ (ਸਵੇਰੇ 9.35 ਤਕ) ਅਤੇ ਮਗਰੋਂ ਨਕਸ਼ੱਤਰ ਧਨਿਸ਼ਠਾ, ਯੋਗ : ਧ੍ਰਿਤੀ (ਰਾਤ 9.46 ਤਕ) ਅਤੇ ਮਗਰੋਂ ਯੋਗ ਸ਼ੂਲ, ਚੰਦਰਮਾ : ਮਕਰ ਰਾਸ਼ੀ ’ਤੇ (ਰਾਤ 9.28 ਤਕ) ਅਤੇ ਮਗਰੋਂ ਕੁੰਭ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਸ਼ੁਰੂ ਹੋਵੇਗੀ (ਰਾਤ 9. 23 ’ਤੇ), ਭਦਰਾ ਰਹੇਗੀ (ਸਵੇਰੇ 6. 53 ਤੋਂ ਲੈ ਕੇ ਸ਼ਾਮ 6. 34 ਤਕ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਆ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਪਾਪਾਕੁੰਸ਼ਾ ਇਕਾਦਸ਼ੀ ਵਰਤ, ਭਰਤ ਮਿਲਾਪ।
(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
 


author

Inder Prajapati

Content Editor

Related News