ਕੁੰਭ ਰਾਸ਼ੀ ਵਾਲਿਆਂ ਨੂੰ ਕੋਰਟ ਕਚਹਿਰੀ ਨਾਲ ਜੁੜੇ ਕੰਮਾਂ ''ਚ ਸਫ਼ਲਤਾ ਮਿਲੇਗੀ, ਦੇਖੋ ਆਪਣੀ ਰਾਸ਼ੀ

Friday, Oct 10, 2025 - 04:34 AM (IST)

ਕੁੰਭ ਰਾਸ਼ੀ ਵਾਲਿਆਂ ਨੂੰ ਕੋਰਟ ਕਚਹਿਰੀ ਨਾਲ ਜੁੜੇ ਕੰਮਾਂ ''ਚ ਸਫ਼ਲਤਾ ਮਿਲੇਗੀ, ਦੇਖੋ ਆਪਣੀ ਰਾਸ਼ੀ

ਮੇਖ : ਟੀਚਿੰਗ, ਕੋਚਿੰਗ, ਪਬਲਿਸ਼ਿੰਗ, ਡੈਕੋਰੇਸ਼ਨ, ਟੂਰਿਜ਼ਮ, ਹੋਟਲਿੰਗ, ਲਿਕਰ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕਾਰੋਬਾਰੀ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਬ੍ਰਿਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ, ਯਤਨਾਂ ਪ੍ਰੋਗਰਾਮਾਂ ’ਚ ਸਫ਼ਲਤਾ ਮਿਲੇਗੀ, ਖੁਸ਼ਦਿਲ ਮੂਡ ਕਰਕੇ ਆਪ ਨੂੰ ਹਰ ਕੰਮ ਆਸਾਨ ਦਿਸੇਗਾ।
ਮਿਥੁਨ : ਸਿਤਾਰਾ ਖਰਚਿਆਂ ਨੂੰ ਵਧਾਉਣ ਅਤੇ ਵਿਪਰੀਤ ਹਾਲਾਤ ਬਣਾਉਣ ਵਾਲਾ, ਕਿਸੇ ਦੀ ਜ਼ਿੰਮੇਵਾਰੀ ’ਚ ਨਾ ਫ਼ਸਣਾ ਸਹੀ ਰਹੇਗਾ, ਧਨ ਹਾਨੀ ਦਾ ਵੀ ਡਰ।
ਕਰਕ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਰਥ ਦਸ਼ਾ ਕੰਫ਼ਰਟੇਬਲ ਰੱਖਣ ਵਾਲਾ, ਕਾਰੋਬਾਰੀ ਟੂਰਿੰਗ, ਪ੍ਰੋਗਰਾਮਿੰਗ, ਪਲਾਨਿੰਗ ਵੀ ਲਾਭ ਦੇਵੇਗੀ।
ਸਿੰਘ : ਰਾਜਕੀ ਕੰਮਾਂ ’ਚ ਸਫ਼ਲਤਾ ਮਿਲੇਗੀ, ਵੱਡੇ ਲੋਕ ਮਿਹਰਬਾਨ, ਕੰਸੀਡ੍ਰੇਟ, ਸਾਫ਼ਟ ਰਹਿਣਗੇ ਅਤੇ ਆਪ ਦੇ ਪ੍ਰਤੀ ਹਮਦਰ ਦਾਨਾ ਰੁਖ  ਰਖਣਗੇ।
ਕੰਨਿਆ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ, ਜਨਰਲ ਹਾਲਾਤ ਵੀ ਬਿਹਤਰ ਰਹਿਣਗੇ।
ਤੁਲਾ : ਸਿਤਾਰਾ ਸਿਹਤ ਨੂੰ ਅਪਸੈੱਟ ਰੱਖਣ, ਕਿਸੇ ਝਮੇਲੇ ਨੂੰ ਜਗਾਉਣ ਵਾਲਾ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਠੀਕ-ਠਾਕ ਬਣੇ ਰਹਿਣਗੇ।
ਬ੍ਰਿਸ਼ਚਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫ਼ਲਤਾ ਸਾਥ ਦੇਵੇਗੀ, ਹਰ ਮਾਮਲੇ ਦੇ ਪ੍ਰਤੀ ਦੋਵੇਂ ਪਤੀ-ਪਤਨੀ ਦੀ ਇਕੋ ਜਿਹੀ ਸੋਚ ਅਪਰੋਚ ਰਹੇਗੀ।
ਧਨੁ : ਕਿਸੇ ਪ੍ਰਬਲ ਸ਼ਤਰੂ ਦੇ ਟਕਰਾਵੀ ਮੂਡ ਕਰਕੇ ਮਨ ਡਰਿਆ-ਡਰਿਆ ਅਤੇ ਘਬਰਾਇਆ-ਘਬਰਾਇਆ ਜਿਹਾ ਰਹੇਗਾ, ਸਫ਼ਰ ਟਾਲ ਦਿਓ।
ਮਕਰ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਹਰ ਫ੍ਰੰਟ ’ਤੇ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਮਾਣ-ਸਨਮਾਨ ਦੀ ਪ੍ਰਾਪਤੀ, ਇਰਾਦਿਆਂ ’ਚ ਸਫ਼ਲਤਾ ਮਿਲੇਗੀ।
ਕੁੰਭ : ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ ਸ਼ੁਰੂਆਤੀ ਯਤਨ ਕਰਨ ’ਤੇ ਸਫ਼ਲਤਾ ਮਿਲੇਗੀ, ਵੈਸੇ ਵੀ ਹਰ ਪੱਖੋਂ ਬਿਹਤਰੀ ਹੋਵੇਗੀ।
ਮੀਨ : ਜੇ ਕਿਸੇ ਆਦਮੀ ਦੀ ਮਦਦ ਜਾਂ ਸਹਿਯੋਗ ਲੈਣ ਲਈ ਆਪ ਉਸ ਨੂੰ ਅਪਰੋਚ ਕਰੋਗੇ ਤਾਂ ਉਹ ਧੀਰਜ ਨਾਲ ਆਪ ਦੀ ਗੱਲ ਸੁਣੇਗਾ ਤੇ ਅਟੈਂਡ ਕਰੇਗਾ।

ਅੱਜ ਦਾ ਰਾਸ਼ੀਫਲ
10 ਅਕਤੂਬਰ 2025, ਸ਼ੁੱਕਰਵਾਰ

ਕੱਤਕ ਵਦੀ ਤਿੱਥੀ ਚੌਥ (ਰਾਤ 7.39 ਤਕ) ਅਤੇ ਮਗਰੋਂ ਤਿੱਥੀ ਪੰਚਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ            ਕੰਨਿਆ ’ਚ 
ਚੰਦਰਮਾ        ਬ੍ਰਿਖ ’ਚ 
ਮੰਗਲ          ਤੁਲਾ ’ਚ
ਬੁੱਧ              ਤੁਲਾ ’ਚ 
ਗੁਰੂ             ਮਿਥੁਨ ’ਚ 
ਸ਼ੁੱਕਰ          ਕੰਨਿਆ  ’ਚ 
ਸ਼ਨੀ           ਮੀਨ ’ਚ
ਰਾਹੂ           ਕੁੰਭ ’ਚ                                                     
ਕੇਤੂ           ਸਿੰਘ ’ਚ  

ਬਿਕ੍ਰਮੀ ਸੰਮਤ :  2082, ਅੱਸੂ ਪ੍ਰਵਿਸ਼ਟੇ 25, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 18 (ਅੱਸੂ), ਹਿਜਰੀ ਸਾਲ 1447, ਮਹੀਨਾ : ਰਬਿ-ਉਲਸਾਨੀ, ਤਰੀਕ : 17, ਸੂਰਜ ਉਦੇ ਸਵੇਰੇ 6.31 ਵਜੇ, ਸੂਰਜ ਅਸਤ : ਸ਼ਾਮ 5.58 ਵਜੇ (ਜਲੰਧਰ ਟਾਈਮ), ਨਕਸ਼ੱਤਰ : ਕ੍ਰਿਤਿਕਾ (ਸ਼ਾਮ 5.32 ਤਕ) ਅਤੇ ਮਗਰੋਂ ਨਕਸ਼ੱਤਰ ਰੋਹਿਣੀ, ਯੋਗ : ਸਿੱਧੀ (ਸ਼ਾਮ 5.42 ਤਕ) ਅਤੇ ਮਗਰੋਂ ਯੋਗ ਵਿਅਤੀਪਾਤ, ਚੰਦਰਮਾ : ਬ੍ਰਿਖ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਆ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤਕ, ਪੁਰਬ, ਦਿਵਸ ਅਤੇ ਤਿਓਹਾਰ : ਸ਼੍ਰੀ ਗਣੇਸ਼ ਚੌਥ ਵਰਤ, ਕਰਵਾਚੌਥ ਵਰਤ, ਕਰਕਚੌਥ, ਵਿਸ਼ਵ ਮਾਣਕ ਦਿਵਸ।
(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Inder Prajapati

Content Editor

Related News