ਮਕਰ ਰਾਸ਼ੀ ਵਾਲਿਆਂ ਦਾ ਸਿਤਾਰਾ ਧਨ ਲਾਭ ਲਈ ਚੰਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
Friday, Nov 28, 2025 - 04:01 AM (IST)
ਮੇਖ : ਵਹੀਕਲਸ ਦੀ ਸੇਲ ਪਰਚੇਜ਼ ਅਤੇ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਕਾਜੀ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਬ੍ਰਿਖ : ਰਾਜਕੀ ਕੰਮਾਂ ਨੂੰ ਹੱਥ ’ਚ ਲੈਣ ’ਤੇ ਕਦਮ ਬੜ੍ਹਤ ਵੱਲ, ਅਫ਼ਸਰ ਵੀ ਸਾਫ਼ਟ-ਹਮਦਰਦਾਨਾ ਅਤੇ ਸੁਪੋਰਟਿਵ ਰੁਖ ਰੱਖਣਗੇ, ਸ਼ਤਰੂ ਕਮਜ਼ੋਰ ਰਹਿਣਗੇ।
ਮਿਥੁਨ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਯਤਨ ਕਰਨ ’ਤੇ ਕੋਈ ਸਕੀਮ-ਪ੍ਰੋਗਰਾਮ ਵੀ ਸਿਰੇ ਚੜ੍ਹ ਸਕਦਾ ਹੈ।
ਕਰਕ : ਸਿਤਾਰਾ ਸਿਹਤ ਨੂੰ ਵਿਗਾੜਣ ਵਾਲਾ, ਇਸ ਲਈ ਖਾਣ-ਪੀਣ ’ਤੇ ਜ਼ਬਤ ਰੱਖਣਾ ਸਹੀ ਰਹੇਗਾ, ਵੈਸੇ ਸ਼ੁੱਭ ਕੰਮਾਂ ’ਚ ਧਿਆਨ।
ਸਿੰਘ : ਕੰਮਕਾਜੀ ਕੰਮਾਂ ਦੀ ਦਸ਼ਾ ਸੰਤੋਖਜਨਕ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ ਪਰ ਘਰੇਲੂ ਮੋਰਚੇ ’ਤੇ ਕੁਝ ਤਣਾਤਣੀ-ਪ੍ਰੇਸ਼ਾਨੀ ਰਹਿਣ ਦਾ ਡਰ।
ਕੰਨਿਆ : ਸ਼ਤਰੂ ਨੁਕਸਾਨ ਪਹੁੰਚਾਉਣ ਲਈ ਹਰ ਦਾਅ ਖੇਡ ਸਕਦੇ ਹਨ, ਇਸ ਲਈ ਉਨ੍ਹਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਹੀਂ ਕਰਨੀ ਚਾਹੀਦੀ।
ਤੁਲਾ : ਯਤਨ ਕਰਨ ਦੀ ਪਲਾਨਿੰਗ-ਪ੍ਰੋਗਰਾਮਿੰਗ ’ਚੋਂ ਕੋਈ ਰੁਕਾਵਟ ਮੁਸ਼ਕਿਲ ਹਟ ਸਕਦੀ ਹੈ, ਧਾਰਮਿਕ ਕੰਮਾਂ ’ਚ ਰੂਚੀ, ਜਨਰਲ ਹਾਲਾਤ ਬਿਹਤਰ।
ਬ੍ਰਿਸ਼ਚਕ : ਕੋਰਟ ਕਚਹਿਰੀ ਦੇ ਕਿਸੇ ਕੰਮ ਲਈ ਕੋਈ ਵੀ ਯਤਨ ਲਾਇਟਲੀ ਨਾ ਕਰੋ, ਵਰਨਾ ਮਨ ਮਰਜ਼ੀ ਦਾ ਨਤੀਜਾ ਨਾ ਮਿਲੇਗੀ।
ਧਨੁ : ਜਨਰਲ ਸਿਤਾਰਾ ਆਪ ਨੂੰ ਕੰਮਕਾਜੀ ਤੌਰ ’ਤੇ ਵਿਅਸਤ ਅਤੇ ਐਕਟਿਵ ਰੱਖੇਗਾ ਪਰ ਘਟੀਆ ਲੋਕਾਂ ਨਾਲ ਨੇੜਤਾ ਨਾ ਰੱਖੋ।
ਮਕਰ : ਸਿਤਾਰਾ ਧਨ ਲਾਭ ਲਈ ਚੰਗਾ ਹੈ ਪਰ ਕੋਈ ਵੀ ਕੰਮ ਬੇ-ਧਿਆਨੀ ਨਾਲ ਨਹੀਂ ਕਰਨਾ ਚਾਹੀਦਾ, ਅਹਿਤਿਆਤ ਰੱਖੋ।
ਕੁੰਭ : ਕਾਰੋਬਾਰੀ ਕੰਮਾਂ ਲਈ ਆਪ ਦੀ ਭੱਜਦੌੜ, ਪਾਜ਼ੇਟਿਵ ਨਤੀਜਾ ਦੇਵੇਗੀ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ।
ਮੀਨ : ਕਿਉਂਕਿ ਜਨਰਲ ਸਿਤਾਰਾ ਕਮਜ਼ੋਰ ਹੈ, ਇਸ ਲਈ ਨਾ ਤਾਂ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ ਅਤੇ ਨਾ ਹੀ ਕੋਈ ਯਤਨ ਲਾਪਰਵਾਹੀ ਨਾਲ ਨਿਪਟਾਓ।
ਅੱਜ ਦਾ ਰਾਸ਼ੀਫਲ
28 ਨਵੰਬਰ 2025, ਸ਼ੁੱਕਰਵਾਰ
ਮੱਘਰ ਸੁਦੀ ਤਿੱਥੀ ਅਸ਼ਟਮੀ (28-29 ਮੱੱਧ ਰਾਤ 12.16 ਤਕ) ਅਤੇ ਮਗਰੋਂ ਤਿੱਥੀ ਨੌਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਸ਼ਚਕ ’ਚ
ਚੰਦਰਮਾ ਕੁੰਭ ’ਚ
ਮੰਗਲ ਬ੍ਰਿਸ਼ਚਕ ’ਚ
ਬੁੱਧ ਤੁਲਾ ’ਚ
ਗੁਰੂ ਕਰਕ ’ਚ
ਸ਼ੁੱਕਰ ਬ੍ਰਿਸ਼ਚਕ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਮੱਘਰ ਪ੍ਰਵਿਸ਼ਟੇ 13, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 7 (ਮੱਘਰ), ਹਿਜਰੀ ਸਾਲ 1447, ਮਹੀਨਾ : ਜਮਾਦਿ ਉੱਲਸਾਨੀ, ਤਰੀਕ : 7, ਸੂਰਜ ਉਦੇ ਸਵੇਰੇ 7.10 ਵਜੇ, ਸੂਰਜ ਅਸਤ : ਸ਼ਾਮ 5.21 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸ਼ਤਭਿਖਾ (28-29 ਮੱਧ ਰਾਤ 2.50 ਤਕ) ਅਤੇ ਮਗਰੋਂ ਨਕਸ਼ੱਤਰ ਪੁਰਵਾਖਾੜਾ, ਯੋਗ : ਵਿਆਘਾਤ (ਪੁਰਵ ਦੁਪਹਿਰ 11.05 ਤਕ) ਅਤੇ ਮਗਰੋਂ ਯੋਗ ਹਰਸ਼ਣ, ਚੰਦਰਮਾ : ਕੁੰਭ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਭਦਰਾ ਰਹੇਗੀ (ਦੁਪਹਿਰ 12.24 ਤੱਕ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਆ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਸ਼੍ਰੀ ਦੁਰਗਾ ਅਸ਼ਟਮੀ।
(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
