ਬ੍ਰਿਸ਼ਚਕ ਰਾਸ਼ੀ ਵਾਲਿਆਂ ਦੀ ਵਪਾਰ ਦਸ਼ਾ ਚੰਗੀ, ਦੇਖੋ ਆਪਣੀ ਰਾਸ਼ੀ

Friday, Dec 05, 2025 - 04:01 AM (IST)

ਬ੍ਰਿਸ਼ਚਕ ਰਾਸ਼ੀ ਵਾਲਿਆਂ ਦੀ ਵਪਾਰ ਦਸ਼ਾ ਚੰਗੀ, ਦੇਖੋ ਆਪਣੀ ਰਾਸ਼ੀ

ਮੇਖ ਰਾਸ਼ੀ ਵਾਲਿਆਂ ਦਾ ਸਿਤਾਰਾ-ਵਪਾਰ ਕਾਰੋਬਾਰ ’ਚ ਲਾਭ ਵਾਲਾ ਤੇ ਮਕਰ ਰਾਸ਼ੀ ਵਾਲਿਆਂ ਦਾ ਧਾਰਮਿਕ ਕੰਮਾਂ ’ਚ ਧਿਆਨ
ਮੇਖ : ਸਿਤਾਰਾ-ਵਪਾਰ ਕਾਰੋਬਾਰ ’ਚ ਲਾਭ ਦੇਣ, ਅਰਥ ਦਸ਼ਾ ਕੰਫ਼ਰਟੇਬਲ ਰੱਖਣ ਵਾਲਾ, ਕਾਰੋਬਾਰੀ ਪਲਾਨਿੰਗ-ਪ੍ਰੋਗਰਾਮਿੰਗ, ਟੂਰਿੰਗ ਵੀ ਫਰੂਟਫੁੱਲ ਰਹੇਗੀ।
ਬ੍ਰਿਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਸਫ਼ਲਤਾ ਮਿਲੇਗੀ, ਮਨ ਸੈਰ ਸਫ਼ਰ ਲਈ ਰਾਜ਼ੀ ਰਹੇਗਾ।
ਮਿਥੁਨ : ਸਿਤਾਰਾ ਉਲਝਣਾਂ, ਝਮੇਲਿਆਂ, ਪੇਚੀਦਗੀਆਂ ਵਾਲਾ, ਦੂਜਿਆਂ ਦੇ ਝਾਂਸਿਆਂ, ਫਰੇਬਾਂ ’ਚ ਫ਼ਸਣ ਤੋਂ ਵੀ ਬਚੋ, ਸਫ਼ਰ ਵੀ ਟਾਲ ਦਿਓ।
ਕਰਕ : ਟੀਚਿੰਗ, ਕੋਚਿੰਗ, ਬੁੱਕ ਪਬਲੀਸ਼ਿੰਗ, ਟੂਰਿਜ਼ਮ, ਕੰਸਲਟੈਂਸੀ, ਲਿਕਰ, ਹੋਟਲਿੰਗ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਸਿੰਘ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਆਪ ਦੀ ਪੈਠ ਵਧੇਗੀ, ਆਪ ਦੇ ਯਤਨ ਸਿਰੇ ਚੜ੍ਹਨਗੇ, ਵੱਡੇ ਲੋਕ ਆਪ ਦਾ ਲਿਹਾਜ਼ ਕਰਨਗੇ।
ਕੰਨਿਆ : ਯਤਨ ਅਤੇ ਭੱਜਦੌੜ ਕਰ ਕੇ ਆਪ ਆਪਣੀ ਸਕੀਮ, ਪਲਾਨਿੰਗ, ਪ੍ਰੋਗਰਾਮਿੰਗ ਨੂੰ ਉਸ ਦੇ ਟਾਰਗੈੱਟ ਵੱਲ ਅੱਗੇ ਵਧਾਉਣ ’ਚ ਸਫ਼ਲ ਹੋਵੋਗੇ।
ਤੁਲਾ : ਪੇਟ ਬਾਰੇ ਲਾਪਰਵਾਹ ਨਾ ਰਹਿਣਾ ਸਹੀ ਰਹੇਗਾ, ਕਿਸੇ ’ਤੇ ਜ਼ਰੂਰਤ ਤੋਂ ਜ਼ਿਆਦਾ ਭਰੋਸਾ ਕਰਨਾ ਵੀ ਕਿਸੇ ਸਮੇਂ ਮਹਿੰਗਾ ਪੈ ਸਕਦਾ ਹੈ।
ਬ੍ਰਿਸ਼ਚਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਦੋਵੇਂ ਪਤੀ-ਪਤਨੀ ਇਕ ਦੂਜੇ ਦੇ ਪ੍ਰਤੀ ਸਾਫ਼ਟ-ਕੰਸੀਡ੍ਰੇਟ ਰਹਿਣਗੇ।
ਧਨੁ : ਨਾ ਤਾਂ ਕਿਸੇ ਦੇ ਝਾਂਸੇ ’ਚ ਫਸੋ ਅਤੇ ਨਾ ਹੀ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ ਪਰ ਜਨਰਲ ਤੌਰ ’ਤੇ ਹਾਲਾਤ ਅਨੁਕੂਲ ਚਲਣਗੇ।
ਮਕਰ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਪਲਾਨਿੰਗ-ਪ੍ਰੋਗਰਾਮਿੰਗ ਦੇ ਰਸਤੇ ’ਚ ਆਉਣ ਵਾਲੀਆਂ ਰੁਕਾਵਟਾਂ ’ਤੇ ਆਪ ਕੰਟ੍ਰੋਲ ਪਾ ਸਕੋਗੇ।
ਕੁੰਭ : ਜ਼ਮੀਨੀ ਕੰਮਾਂ ਲਈ ਆਪ ਦੇ ਯਤਨ ਚੰਗਾ ਨਤੀਜਾ ਦੇਣਗੇ, ਵੱਡੇ ਲੋਕ ਆਪ ਦੀ ਗੱਲ ਧਿਆਨ ਨਾਲ ਸੁਣਨਗੇ, ਸ਼ਤਰੂ ਕਮਜ਼ੋਰ ਰਹਿਣਗੇ।
ਮੀਨ : ਸਟ੍ਰਾਂਗ ਸਿਤਾਰਾ ਆਪ ਨੂੰ ਹਿੰਮਤੀ-ਉਤਸ਼ਾਹੀ-ਵਿਅਸਤ ਅਤੇ ਕੰਮਕਾਜੀ ਤੌਰ ’ਤੇ ਐਕਟਿਵ ਰੱਖੇਗਾ, ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ।

ਅੱਜ ਦਾ ਰਾਸ਼ੀਫਲ
5 ਦਸੰਬਰ 2025, ਸ਼ੁੱਕਰਵਾਰ
ਪੋਹ ਵਦੀ ਤਿੱਥੀ ਏਕਮ (5-6 ਮੱਧ ਰਾਤ 12.56 ਤਕ) ਅਤੇ ਮਗਰੋਂ ਤਿੱਥੀ ਦੂਜ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ            ਬ੍ਰਿਸ਼ਚਕ ’ਚ 
ਚੰਦਰਮਾ        ਬ੍ਰਿਖ ’ਚ 
ਮੰਗਲ          ਬ੍ਰਿਸ਼ਚਕ ’ਚ
ਬੁੱਧ              ਤੁਲਾ ’ਚ 
ਗੁਰੂ            ਕਰਕ ’ਚ 
ਸ਼ੁੱਕਰ          ਬ੍ਰਿਸ਼ਚਕ  ’ਚ 
ਸ਼ਨੀ           ਮੀਨ ’ਚ
ਰਾਹੂ           ਕੁੰਭ ’ਚ                                                     
ਕੇਤੂ            ਸਿੰਘ ’ਚ  

ਬਿਕ੍ਰਮੀ ਸੰਮਤ :  2082, ਮੱਘਰ ਪ੍ਰਵਿਸ਼ਟੇ 20, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 14 (ਮੱਘਰ), ਹਿਜਰੀ ਸਾਲ 1447, ਮਹੀਨਾ : ਜਮਾਦਿ ਉੱਲਸਾਨੀ, ਤਰੀਕ : 14, ਸੂਰਜ ਉਦੇ ਸਵੇਰੇ 7.16 ਵਜੇ, ਸੂਰਜ ਅਸਤ : ਸ਼ਾਮ 5.21 ਵਜੇ (ਜਲੰਧਰ ਟਾਈਮ), ਨਕਸ਼ੱਤਰ : ਰੋਹਿਣੀ (ਪੂਰਵ ਦੁਪਹਿਰ 11.46 ਤਕ) ਅਤੇ ਮਗਰੋਂ ਨਕਸ਼ੱਤਰ ਮ੍ਰਿਗਸ਼ਿਰ, ਯੋਗ : ਸਿੱਧ (ਸਵੇਰੇ 8.08 ਤਕ) ਅਤੇ ਮਗਰੋਂ ਯੋਗ ਸਾਧਿਆ, ਚੰਦਰਮਾ : ਬ੍ਰਿਖ ਰਾਸ਼ੀ ’ਤੇ (ਰਾਤ 10.16 ਤੱਕ) ਅਤੇ ਮਗਰੋਂ ਮਿਥੁਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਆ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ, ਪੁਰਬ, ਦਿਵਸ ਅਤੇ  ਤਿਓਹਾਰ : ਪੋਹ ਵਦੀ ਪੱਖ ਸ਼ੁਰੂ।
 (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
 


author

Inder Prajapati

Content Editor

Related News