ਕੰਨਿਆ ਰਾਸ਼ੀ ਵਾਲਿਆਂ ਨੂੰ ਹੋਵੇਗੀ ਮਾਣ-ਸਨਮਾਨ ਦੀ ਪ੍ਰਾਪਤੀ, ਜਾਣੋ ਆਪਣੀ ਰਾਸ਼ੀ ਦਾ ਹਾਲ

Friday, Jan 02, 2026 - 03:28 AM (IST)

ਕੰਨਿਆ ਰਾਸ਼ੀ ਵਾਲਿਆਂ ਨੂੰ ਹੋਵੇਗੀ ਮਾਣ-ਸਨਮਾਨ ਦੀ ਪ੍ਰਾਪਤੀ, ਜਾਣੋ ਆਪਣੀ ਰਾਸ਼ੀ ਦਾ ਹਾਲ

ਮੇਖ : ਵੱਡੇ ਲੋਕਾਂ ਨਾਲ ਮੇਲ ਮਿਲਾਪ ਅਤੇ ਉਨ੍ਹਾਂ ਦੀ ਮਦਦ ਨਾਲ ਆਪ ਨੂੰ ਆਪਣੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਸਫ਼ਲਤਾ ਮਿਲੇਗੀ।
ਬ੍ਰਿਖ : ਖੇਤੀ ਉਤਪਾਦਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ, ਗਾਰਮੈਂਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਮਿਥੁਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫ਼ਲਤਾ ਸਾਥ ਦੇਵੇਗੀ ਪਰ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖਣਾ ਜ਼ਰੂਰੀ।
 ਕਰਕ : ਧਿਆਨ ਰੱਖੋ ਕਿ ਉਲਝਣਾਂ ਕਰ ਕੇ ਆਪ ਦੀ ਬਣੀ ਬਣਾਈ ਕੋਈ ਪ੍ਰੋਗਰਾਮਿੰਗ ਅਤੇ ਪਲਾਨਿੰਗ ਉਖੜ ਵਿਗੜ ਨਾ ਜਾਵੇ, ਨੁਕਸਾਨ ਦਾ ਡਰ।
ਸਿੰਘ : ਸਿਤਾਰਾ ਧਨ ਲਾਭ ਲਈ ਚੰਗਾ, ਕਾਰੋਬਾਰੀ ਟੂਰਿੰਗ ਲਾਭ ਦੇਵੇਗੀ, ਕੰਮਕਾਜੀ ਕੰਮਾਂ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ।
ਕੰਨਿਆ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਸਫ਼ਲਤਾ ਮਿਲੇਗੀ, ਮਾਣ-ਸਨਮਾਨ ਦੀ ਪ੍ਰਾਪਤੀ, ਸ਼ਤਰੂ ਕਮਜ਼ੋਰ ਰਹਿਣਗੇ।
ਤੁਲਾ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ ਵਿਜਈ ਰੱਖੇਗਾ, ਸ਼ੁਭ ਕੰਮਾਂ ’ਚ ਧਿਆਨ।
ਬ੍ਰਿਸ਼ਚਕ : ਸਿਤਾਰਾ ਪੇਟ ਲਈ ਕਮਜ਼ੋਰ, ਨਾ ਤਾਂ ਟੂਰ ਕਰੋ ਅਤੇ ਨਾ ਹੀ ਕਿਸੇ ਹੇਠ ਆਪਣੀ ਕੋਈ ਪੇਮੈਂਟ ਫ਼ਸਣ ਦਿਓ।
ਧਨੁ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫ਼ਲਤਾ ਮਿਲੇਗੀ, ਇੱਜ਼ਤਮਾਣ ਦੀ ਪ੍ਰਾਪਤੀ।
ਮਕਰ : ਸ਼ਤਰੂ ਨੁਕਸਾਨ ਪਹੁੰਚਾਉਣ ਲਈ ਹਰ ਦਾਅ ਖੇਡਣ ਨੂੰ ਤਿਆਰ ਮਿਲਣਗੇ, ਇਸ ਲਈ ਉਸ ਨਾਲ ਨੇੜਤਾ ਨਾ ਰੱਖਣਾ ਸਹੀ ਰਹੇਗਾ।
ਕੁੰਭ : ਸੰਤਾਨ ਸਾਥ ਦੇਵੇਗੀ, ਸੁਪੋਰਟ ਕਰੇਗੀ ਅਤੇ ਉਸ ਦੀ ਮਦਦ ਨਾਲ ਆਪ ਨੂੰ ਆਪਣੀ ਕਿਸੇ ਪ੍ਰਾਬਲਮ ਨੂੰ ਸੁਲਝਾਉਣ ’ਚ ਸਫ਼ਲਤਾ ਮਿਲੇਗੀ।
ਮੀਨ : ਕੋਈ ਅਦਾਲਤੀ ਕੰਮ ਹੱਥ ’ਚ ਲੈਣ ਲਈ ਸਮਾਂ ਚੰਗਾ, ਅਫ਼ਸਰ ਵੀ ਮਿਹਰਬਾਨ ਰਹਿਣਗੇ ਅਤੇ ਆਪ ਦੇ ਪ੍ਰਤੀ ਉਨ੍ਹਾਂ ਦਾ ਰੁਖ ਲਚੀਲਾ ਰਹੇਗਾ।

ਅੱਜ ਦਾ ਰਾਸ਼ੀਫਲ
2 ਜਨਵਰੀ 2026, ਸ਼ੁੱਕਰਵਾਰ
ਪੋਹ ਸੁਦੀ ਤਿੱਥੀ ਚੌਦਸ (ਸ਼ਾਮ 6.54 ਤਕ) ਅਤੇ ਮਗਰੋਂ ਤਿੱਥੀ ਪੂਰਨਮਾਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ             ਧਨ ’ਚ 
ਚੰਦਰਮਾ         ਬ੍ਰਿਖ ’ਚ 
ਮੰਗਲ           ਧਨ ’ਚ
ਬੁੱਧ               ਧਨ ’ਚ 
ਗੁਰੂ              ਮਿਥੁਨ ’ਚ 
ਸ਼ੁੱਕਰ            ਧਨ ’ਚ 
ਸ਼ਨੀ             ਮੀਨ ’ਚ
ਰਾਹੂ             ਕੁੰਭ ’ਚ                                                     
ਕੇਤੂ             ਸਿੰਘ ’ਚ  

ਬਿਕ੍ਰਮੀ ਸੰਮਤ :  2082, ਪੋਹ ਪ੍ਰਵਿਸ਼ਟੇ 19, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 12 (ਪੋਹ) ਹਿਜਰੀ ਸਾਲ 1447, ਮਹੀਨਾ : ਰਜਬ, ਤਰੀਕ : 12, ਸੂਰਜ ਉਦੇ ਸਵੇਰੇ 7.31 ਵਜੇ, ਸੂਰਜ ਅਸਤ : ਸ਼ਾਮ 5.33 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮ੍ਰਿਗਸ਼ਿਰ (ਰਾਤ 8.04 ਤਕ) ਅਤੇ ਮਗਰੋਂ ਨਕਸ਼ੱਤਰ ਆਰਦਰਾ, ਯੋਗ : ਸ਼ੁਕਲ (ਦੁਪਹਿਰ 1.07 ਤਕ) ਅਤੇ ਮਗਰੋਂ ਯੋਗ ਬ੍ਰਹਮ, ਚੰਦਰਮਾ : ਬ੍ਰਿਖ ਰਾਸ਼ੀ ’ਤੇ (ਸਵੇਰੇ 9.26 ਤੱਕ) ਅਤੇ ਮਗਰੋਂ ਮਿਥੁਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਰਹੇਗੀ (ਸ਼ਾਮ 6.54 ਤੋਂ ਲੈ ਕੇ 2-3 ਮੱਧ ਰਾਤ 5.14 ਤੱਕ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਆ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ, ਪੁਰਬ, ਦਿਵਸ ਅਤੇ  ਤਿਓਹਾਰ : ਸ਼੍ਰੀ ਸਤਿ ਨਾਰਾਇਣ ਵਰਤ।
 (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
 


author

Inder Prajapati

Content Editor

Related News