ਧਨ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਦੇਖੋ ਆਪਣੀ ਰਾਸ਼ੀ
Friday, Feb 13, 2026 - 04:09 AM (IST)
ਮੇਖ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ-ਕੀਰਤਨ ਸੁਣਨ ’ਚ ਜੀਅ ਲੱਗੇਗਾ, ਅਰਥ ਦਸ਼ਾ ਵੀ ਸੁਧਰੇਗੀ।
ਬ੍ਰਿਖ : ਸਿਹਤ ’ਚ ਗੜਬੜੀ ਰਹਿਣ ਦਾ ਡਰ, ਇਸ ਲਈ ਖਾਣਾ-ਪੀਣਾ ਸੁਚੇਤ ਰਹਿ ਹੀ ਕਰਨਾ ਸਹੀ ਰਹੇਗਾ ਪਰ ਜਨਰਲ ਹਾਲਾਤ ਠੀਕ ਰਹਿਣਗੇ, ਸ਼ੁੱਭ ਕੰਮਾਂ ’ਚ ਧਿਆਨ।
ਮਿਥੁਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੰਤੋਖਜਨਕ, ਯਤਨਾਂ-ਪ੍ਰੋਗਰਾਮਾਂ ’ਚ ਸਫ਼ਲਤਾ ਮਿਲੇਗੀ, ਫ਼ੈਮਿਲੀ ਫ੍ਰੰਟ ’ਤੇ ਤਾਲਮੇਲ, ਸਦਭਾਅ ਰਹੇਗਾ।
ਕਰਕ : ਦੁਸ਼ਮਣਾਂ ਦੀਆਂ ਸ਼ਰਾਰਤਾਂ-ਹਰਕਤਾਂ ’ਤੇ ਨਜ਼ਰ ਰੱਖਣਾ ਸਹੀ ਰਹੇਗਾ, ਸਫ਼ਰ ਵੀ ਨਹੀਂ ਕਰਨਾ ਚਾਹੀਦਾ, ਮਨ ਵੀ ਬੇਚੈਨ ਅਤੇ ਅਸ਼ਾਂਤ ਜਿਹਾ ਰਹੇਗਾ।
ਸਿੰਘ : ਸੰਤਾਨ ਸਾਥ ਦੇਵੇਗੀ, ਸੁਪੋਰਟ ਕਰੇਗੀ ਅਤੇ ਆਪ ਦੀ ਲੰਬੇ ਸਮੇਂ ਤੋਂ ਚਲੀ ਆ ਰਹੀ ਕਿਸੀ ਸਮੱਸਿਆ ਨੂੰ ਸੁਲਝਾਉਣ ’ਚ ਮਦਦ-ਸਹਿਯੋਗ ਕਰੇਗੀ।
ਕੰਨਿਆ : ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਚੰਗਾ, ਵੱਡੇ ਲੋਕ ਮਿਹਰਬਾਨ ਅਤੇ ਸਹਿਯੋਗ ਕਰਨਗੇ।
ਤੁਲਾ : ਵੱਡੇ ਲੋਕਾਂ ਨਾਲ ਮੇਲ ਮਿਲਾਪ ਫਰੂਟਫੁੱਲ, ਸ਼ਤਰੂ ਵੀ ਆਪ ਅੱਗੇ ਟਿਕ ਨਾ ਸਕਣਗੇ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਬ੍ਰਿਸ਼ਚਕ : ਟੀਚਿੰਗ-ਕੋਚਿੰਗ, ਮੈਡੀਸਨ, ਇੰਟੀਰੀਅਰ-ਡੈਕੋਰੇਸ਼ਨ, ਪਬਲੀਸ਼ਿੰਗ, ਟੂਰਿਜ਼ਮ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ ਇਰਾਦਿਆਂ ’ਚ ਸਫ਼ਲਤਾ ਮਿਲੇਗੀ ਪਰ ਮੌਸਮ ਦੇ ਐਕਸਪਜ਼ਰ ਤੋਂ ਆਪਣਾ ਬਚਾਅ ਰੱਖਣਾ ਜ਼ਰੂਰੀ।
ਮਕਰ : ਸਿਤਾਰਾ ਉਲਝਣਾਂ-ਝਮੇਲਿਆਂ-ਪੇਚੀਦਗੀਆਂ ਵਾਲਾ, ਇਸਲਈ ਆਪਣੇ ਆਪ ਨੂੰ ਪੰਗਿਆਂ ਅਤੇ ਦੂਜਿਆਂ ਦੇ ਝਗੜਿਆਂ ਤੋਂ ਬਚਾ ਕੇ ਰੱਖੋ।
ਕੁੰਭ : ਸਿਤਾਰਾ ਧਨ ਲਾਭ ਵਾਲਾ, ਕਾਰੋਬਾਰੀ ਟੂਰਿੰਗ-ਪਲਾਨਿੰਗ-ਪ੍ਰੋਗਰਾਮਿੰਗ ਲਾਭ ਦੇਵੇਗੀ, ਯਤਨ ਕਰਨ ’ਤੇ ਕੰਮਕਾਜੀ ਰੁਕਾਵਟ ਮੁਸ਼ਕਿਲ ਹਟੇਗੀ।
ਮੀਨ : ਰਾਜ ਦਰਬਾਰ ’ਚ ਜਾਣ ’ਤੇ ਸਫ਼ਲਤਾ ਮਿਲੇਗੀ, ਮਾਣ-ਸਨਮਾਨ ਦੀ ਪ੍ਰਾਪਤੀ, ਸ਼ਤਰੂ ਕਮਜ਼ੋਰ-ਤੇਜਹੀਣ ਰਹਿਣਗੇ।
ਅੱਜ ਦਾ ਰਾਸ਼ੀਫਲ
13 ਫਰਵਰੀ 2026, ਸ਼ੁੱਕਰਵਾਰ
ਫੱਗਣ ਵਦੀ ਤਿੱਥੀ ਇਕਾਦਸ਼ੀ (ਦੁਪਹਿਰ 2.26 ਤਕ) ਅਤੇ ਮਗਰੋਂ ਤਿੱਥੀ ਦੁਆਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੁੰਭ 'ਚ
ਬੁੱਧ ਕੁੰਭ 'ਚ
ਸ਼ਨੀ ਮੀਨ 'ਚ
ਚੰਦਰਮਾ ਧਨ 'ਚ
ਗੁਰੂ ਮਿਥੁਨ 'ਚ
ਰਾਹੂ ਕੁੰਭ 'ਚ
ਮੰਗਲ ਮਕਰ 'ਚ
ਸ਼ੁੱਕਰ ਕੁੰਭ 'ਚ
ਕੇਤੂ ਸਿੰਘ 'ਚ
ਬਿਕ੍ਰਮੀ ਸੰਮਤ : 2082, ਫੱਗਣ ਪ੍ਰਵਿਸ਼ਟੇ 2, ਰਾਸ਼ਟਰੀ ਸ਼ਕ ਸੰਮਤ : 1947,ਮਿਤੀ: 24 (ਮਾਘ), ਹਿਜਰੀ ਸਾਲ 1447, ਮਹੀਨਾ : ਸ਼ਾਬਾਨ, ਤਰੀਕ : 24, ਸੂਰਜ ਉਦੇ ਸਵੇਰੇ 7.15 ਵਜੇ, ਸੂਰਜ ਅਸਤ : ਸ਼ਾਮ 6.09 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮੁਲਾ (ਸ਼ਾਮ 4.13 ਤਕ) ਅਤੇ ਮਗਰੋਂ ਨਕਸ਼ੱਤਰ ਪੁਰਵਾਖਾੜਾ, ਯੋਗ : ਵਜਰ (13-14 ਮੱਧ ਰਾਤ 3.24 ਤਕ) ਅਤੇ ਮਗਰੋਂ ਯੋਗ ਸਿੱਧੀ, ਚੰਦਰਮਾ : ਧਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਸ਼ਾਮ 4.13 ਤੱਕ ਜੰਮੇ ਬੱਚੇ ਨੂੰ ਮੁਲਾ ਨਕਸ਼ੱਤਰ ਦੀ ਪੂਜਾ ਲੱਗੇਗੀ, ਦਿਸ਼ਾ ਬੂਲ: ਪੱਛਮ ਅਤੇ ਨੇਰਿਤਿਆ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਵਿਜਯ ਇਕਾਦਸ਼ੀ ਵਰਤ।
(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
