ਕਰਕ ਰਾਸ਼ੀ ਵਾਲਿਆਂ ਨੂੰ ਮਾਣ-ਸਨਮਾਣ ਦੀ ਹੋਵੇਗੀ ਪ੍ਰਾਪਤੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
Friday, Feb 20, 2026 - 01:30 AM (IST)
ਮੇਖ : ਕਿਉਂਕਿ ਸਿਤਾਰਾ ਉਲਝਣਾਂ-ਝਮੇਲਿਆਂ ਅਤੇ ਪੇਚੀਦਗੀਆਂ ਵਾਲਾ ਹੈ, ਇਸ ਲਈ ਕੋਈ ਵੀ ਨਵਾਂ ਯਤਨ ਸ਼ੁਰੂ ਨਾ ਕਰੋ, ਕਿਉਂਕਿ ਉਸ ਦੇ ਸਿਰੇ ਚੜ੍ਹਨ ਦੀ ਆਸ ਨਾ ਹੋਵੇਗੀ।
ਬ੍ਰਿਖ : ਟੀਚਿੰਗ, ਕੋਚਿੰਗ, ਇੰਟੀਰੀਅਰ, ਡੈਕੋਰੇਸ਼ਨ, ਮੈਡੀਸਨ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਮਿਥੁਨ : ਸਰਕਾਰੀ-ਗੈਰ ਸਰਕਾਰੀ ਕੰਮਾਂ ’ਚ ਸਫ਼ਲਤਾ ਮਿਲੇਗੀ, ਵੱਡੇ ਲੋਕ ਮਿਹਰਬਾਨ ਰਹਿਣਗੇ ਅਤੇ ਆਪ ਦੀ ਗੱਲ ਧਿਆਨ ਨਾਲ ਸੁਣਨਗੇ।
ਕਰਕ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ, ਮਾਣ-ਸਨਮਾਨ ਦੀ ਪ੍ਰਾਪਤੀ।
ਸਿੰਘ : ਸਿਹਤ ਦੀ ਸੰਭਾਲ ਰੱਖਣਾ ਸਹੀ ਰਹੇਗਾ, ਨਾਪ-ਤੋਲ ਕੇ ਖਾਣਾ-ਪੀਣਾ ਚਾਹੀਦਾ ਹੈ, ਨਾ ਸਫ਼ਰ ਕਰੋ ਅਤੇ ਨਾ ਹੀ ਉਧਾਰੀ ਦੇ ਚੱਕਰ ’ਚ ਫਸੋ।
ਕੰਨਿਆ : ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਕੋਸ਼ਿਸ਼ਾਂ, ਮਨੋਰਥਾਂ ’ਚ ਸਫ਼ਲਤਾ ਮਿਲੇਗੀ, ਫੈਮਿਲੀ ਫ੍ਰੰਟ ’ਤੇ ਤਾਲਮੇਲ ਸਦਭਾਅ ਬਣਿਆ ਰਹੇਗਾ।
ਤੁਲਾ : ਸ਼ਤਰੂ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਹਰ ਦਾਅ ਖੇਡ ਸਕਦੇ ਹਨ, ਇਸ ਲਈ ਉਨ੍ਹਾਂ ਦਾ ਨਾ ਤਾਂ ਲਿਹਾਜ ਕਰੋ ਅਤੇ ਨਾ ਹੀ ਉਨ੍ਹਾਂ ਬਾਰੇ ਸਾਫ਼ਟ ਰੁਖ ਰੱਖੋ।
ਬ੍ਰਿਸ਼ਚਕ : ਸੰਤਾਨ ਸਾਥ ਦੇਵੇਗੀ, ਆਪ ਦੇ ਪ੍ਰਤੀ ਸਾਫ਼ਟ-ਸੁਪੋਰਟਿਵ ਰੁਖ ਰੱਖੇਗੀ, ਯਤਨ ਕਰਨ ’ਤੇ ਆਪ ਦੀ ਪਲਾਨਿੰਗ ਕੁੱਝ ਅੱਗੇ ਵਧੇਗੀ।
ਧਨ : ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ਲਈ ਬਿਹਤਰ ਸਮਾਂ, ਮਾਣ-ਸਨਮਾਨ, ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਮਕਰ : ਕਿਸੇ ਵੱਡੇ ਆਦਮੀ ਦੀ ਮਦਦ ਲੈਣ ਲਈ ਜੇ ਆਪ ਉਸ ਨੂੰ ਅਪਰੋਚ ਕਰੋਗੇ ਤਾਂ ਉਹ ਆਪ ਨੂੰ ਧੀਰਜ ਨਾਲ ਸੁਣੇਗਾ।
ਕੁੰਭ : ਸਿਤਾਰਾ ਧਨ ਲਾਭ ਵਾਲਾ, ਅਰਥ ਦਸ਼ਾ ਵੀ ਕੰਫ਼ਰਟੇਬਲ ਰਹੇਗੀ, ਕਾਰੋਬਾਰੀ ਟੂਰਿੰਗ, ਪਲਾਨਿੰਗ, ਪ੍ਰੋਗਰਾਮਿੰਗ ਫਰੂਟਫੁੱਲ ਰਹੇਗੀ।
ਮੀਨ : ਕਾਰੋਬਾਰੀ ਦਸ਼ਾ ਸੁਖਦ, ਸਫ਼ਲਤਾ ਸਾਥ ਦੇਵੇਗੀ, ਸ਼ਤਰੂ ਕਮਜ਼ੋਰ ਰਹਿਣਗੇ ਪਰ ਠੰਡੀਆਂ ਵਸਤਾਂ ਦੀ ਵਰਤੋਂ ਅਹਿਤਿਆਤ ਨਾਲ ਕਰੋ।
ਅੱਜ ਦਾ ਰਾਸ਼ੀਫਲ
20 ਫਰਵਰੀ 2026, ਸ਼ੁੱਕਰਵਾਰ
ਫੱਗਣ ਸੁਦੀ ਤਿੱਥੀ ਤੀਜ (ਬਾਅਦ ਦੁਪਹਿਰ 2.39 ਤਕ) ਅਤੇ ਮਗਰੋਂ ਤਿੱਥੀ ਚੌਥ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੁੰਭ ’ਚ
ਚੰਦਰਮਾ ਮੀਨ ’ਚ
ਮੰਗਲ ਮਕਰ ’ਚ
ਬੁੱਧ ਕੁੰਭ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਕੁੰਭ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਫੱਗਣ ਪ੍ਰਵਿਸ਼ਟੇ 9, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 1 (ਫੱਗਣ), ਹਿਜਰੀ ਸਾਲ 1447, ਮਹੀਨਾ : ਰਮਜ਼ਾਨ, ਤਰੀਕ : 2, ਸੂਰਜ ਉਦੇ ਸਵੇਰੇ 7.09 ਵਜੇ, ਸੂਰਜ ਅਸਤ : ਸ਼ਾਮ 6.15 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉਤਰਾ ਭਾਦਰਪਦ (ਰਾਤ 8.08 ਤਕ) ਅਤੇ ਮਗਰੋਂ ਨਕਸ਼ੱਤਰ ਰੇਵਤੀ, ਯੋਗ : ਸਾਧਿਯ (ਸ਼ਾਮ 6.23 ਤਕ) ਅਤੇ ਮਗਰੋਂ ਯੋਗ ਸ਼ੁਭ, ਚੰਦਰਮਾ : ਮੀਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਰਾਤ 8.08 ਤੋਂ ਬਾਅਦ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਸ਼ੁਰੂ ਹੋਵੇਗੀ (20-21 ਮੱਧ ਰਾਤ 1.50 ’ਤੇ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਆ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤਕ, ਪੁਰਬ, ਦਿਵਸ ਅਤੇ ਤਿਓਹਾਰ : ਰਾਸ਼ਟਰੀ ਸ਼ਕ ਫੱਗਣ ਮਹੀਨਾ ਸ਼ੁਰੂ।
(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
