ਧਨੁ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਰਹੇਗੀ ਚੰਗੀ, ਤੁਸੀਂ ਵੀ ਜਾਣੋ ਆਪਣੀ ਰਾਸ਼ੀ
Friday, Feb 27, 2026 - 04:49 AM (IST)
ਮੇਖ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਿੰਮਤੀ, ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਵਿਅਸਤ ਅਤੇ ਐਕਟਿਵ ਰੱਖੇਗਾ, ਅਰਥ ਦਸ਼ਾ ਵੀ ਠੀਕ-ਠਾਕ ਰਹੇਗੀ।
ਮਿਥੁਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫ਼ਲਤਾ ਸਾਥ ਦੇਵੇਗੀ, ਤੇਜ ਪ੍ਰਭਾਵ ਬਣਿਆ ਰਹੇਗਾ ਪਰ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖਣਾ ਚਾਹੀਦਾ ਹੈ।
ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਖਰਚਿਆਂ ਵਾਲਾ ਰਹੇਗਾ ਤੇ ਸਿੰਘ ਰਾਸ਼ੀ ਵਾਲਿਆਂ ਨੂੰ ਆਪਣੇ ਕੰਮਾਂ 'ਚ ਭਰਪੂਰ ਲਾਭ ਮਿਲੇਗਾ
ਕਰਕ : ਸਿਤਾਰਾ ਖਰਚਿਆਂ ਨੂੰ ਵਧਾਉਣ ਵਾਲਾ, ਕੰਮਕਾਜੀ ਟੂਰਿੰਗ ਵੀ ਸੂਟ ਨਾ ਕਰੇਗੀ, ਦੂਜਿਆਂ ਦੇ ਝਾਂਸੇ-ਚੱਕਰ ’ਚ ਵੀ ਫ਼ਸਣ ਤੋਂ ਬਚਣਾ ਸਹੀ ਰਹੇਗਾ।
ਸਿੰਘ : ਖੇਤੀ ਉਤਪਾਦਾਂ, ਖੇਤੀ ਉਪਕਰਣਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ, ਗਾਰਮੈਂਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਕੰਨਿਆ : ਕਿਸੇ ਅਫ਼ਸਰ ਦਾ ਸਾਫ਼ਟ ਰੁਖ ਆਪ ਦੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਇੰਸਟਰੂਮੈਂਟਲ ਹੋ ਸਕਦਾ ਹੈ, ਸ਼ਤਰੂ ਕਮਜ਼ੋਰ ਰਹਿਣਗੇ।
ਤੁਲਾ : ਜਨਰਲ ਸਿਤਾਰਾ ਜ਼ੋਰਦਾਰ, ਸਕੀਮਾਂ ਪ੍ਰੋਗਰਾਮਾਂ ਸਿਰੇ ਚੜ੍ਹਣਗੇ, ਕੰਮਕਾਜੀ ਦਸ਼ਾ ਠੀਕ-ਠਾਕ, ਨੇਕ ਕੰਮਾਂ ’ਚ ਧਿਆਨ, ਇਰਾਦਿਆਂ ’ਚ ਮਜ਼ਬੂਤੀ।
ਬ੍ਰਿਸ਼ਚਕ : ਕਿਉਂਕਿ ਸਿਤਾਰਾ ਪੇਟ ਨੂੰ ਅਪਸੈੱਟ ਰੱਖਣ ਵਾਲਾ ਹੈ, ਇਸ ਲਈ ਖਾਣ-ਪੀਣ ’ਚ ਉਨ੍ਹਾਂ ਵਸਤਾਂ ਦੀ ਵਰਤੋਂ ਨਾ ਕਰੋ, ਜਿਹੜੀਆਂ ਆਪ ਦੀ ਤਬੀਅਤ ਨੂੰ ਸੂਟ ਨਾ ਕਰਦੀਆਂ ਹੋਣ।
ਧਨੁ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫ਼ਲਤਾ ਮਿਲੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਮਕਰ : ਸ਼ਤਰੂ ਆਪ ’ਤੇ ਹਾਵੀ ਹੋ ਕੇ ਆਪ ਲਈ ਮੁਸ਼ਕਿਲਾਂ-ਪ੍ਰੇਸ਼ਾਨੀਆਂ ਪੈਦਾ ਕਰ ਸਕਦੇ ਹਨ, ਇਸ ਲਈ ਉਨ੍ਹਾਂ ਪੱਖੋਂ ਸੁਚੇਤ ਰਹਿਣਾ ਸਹੀ ਰਹੇਗਾ।
ਕੁੰਭ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਮਨੋਬਲ ਬਣਿਆ ਰਹੇਗਾ, ਜਨਰਲ ਤੌਰ ’ਤੇ ਆਪ ਹਰ ਫ੍ਰੰਟ ’ਤੇ ਪ੍ਰਭਾਵੀ ਰਹੋਗੇ।
ਮੀਨ : ਜ਼ਮੀਨੀ ਕੰਮਾਂ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਆਪ ਅੱਗੇ ਠਹਿਰਨ ਦੀ ਹਿੰਮਤ ਨਾ ਕਰ ਸਕਣਗੇ।
27 ਫਰਵਰੀ 2026, ਸ਼ੁੱਕਰਵਾਰ
ਫੱਗਣ ਸੁਦੀ ਤਿੱਥੀ ਇਕਾਦਸ਼ੀ (ਰਾਤ 10.33 ਤਕ) ਅਤੇ ਮਗਰੋਂ ਤਿੱਥੀ ਦੁਆਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੁੰਭ ’ਚ
ਚੰਦਰਮਾ ਮਿਥੁਨ ’ਚ
ਮੰਗਲ ਕੁੰਭ ’ਚ
ਬੁੱਧ ਕੁੰਭ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਕੁੰਭ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਫੱਗਣ ਪ੍ਰਵਿਸ਼ਟੇ 16, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 8 (ਫੱਗਣ), ਹਿਜਰੀ ਸਾਲ 1447, ਮਹੀਨਾ : ਰਮਜ਼ਾਨ, ਤਰੀਕ : 9, ਸੂਰਜ ਉਦੇ ਸਵੇਰੇ 7.01 ਵਜੇ, ਸੂਰਜ ਅਸਤ : ਸ਼ਾਮ 6.20 ਵਜੇ (ਜਲੰਧਰ ਟਾਈਮ), ਨਕਸ਼ੱਤਰ : ਆਰਦਰਾ (ਸਵੇਰੇ 10.49 ਤਕ) ਅਤੇ ਮਗਰੋਂ ਨਕਸ਼ੱਤਰ ਪੁਨਰਵਸ, ਯੋਗ : ਆਯੁਸ਼ਮਾਨ (ਸਵੇਰੇ 7.44 ਤਕ) ਅਤੇ ਮਗਰੋਂ ਯੋਗ ਸੌਭਾਗਿਯਾ, ਚੰਦਰਮਾ : ਮਿਥੁਨ ਰਾਸ਼ੀ ’ਤੇ (27-28 ਮੱਧ ਰਾਤ 3.53 ਤਕ) ਅਤੇ ਮਗਰੋਂ ਕਰਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਰਹੇਗੀ (ਪੁਰਵ ਦੁਪਹਿਰ 11.33 ਤੋਂ ਲੈ ਕੇ ਰਾਤ 10.33 ਤਕ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਆ, ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤਕ, ਪੁਰਬ, ਦਿਵਸ ਅਤੇ ਤਿਉਹਾਰ : ਆਮਲਕੀ ਇਕਾਦਸ਼ੀ ਵਰਤ।
(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
