ਮੀਨ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਰਹੇਗੀ ਚੰਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

Friday, Mar 06, 2026 - 03:10 AM (IST)

ਮੀਨ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਰਹੇਗੀ ਚੰਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

ਮੇਖ : ਵਧਦੇ ਵੈਰ ਵਿਰੋਧ ਕਰ ਕੇ ਆਪ ਦੀਆਂ ਮੁਸ਼ਕਿਲਾਂ-ਪ੍ਰੇਸ਼ਾਨੀਆਂ ਵਧ ਸਕਦੀਆਂ ਹਨ, ਸਫ਼ਰ ਵੀ ਟਾਲ ਦਿਓ, ਕਿਉਂਕਿ ਉਹ ਨੁਕਸਾਨ ਵਾਲਾ ਹੋਵੇਗਾ।
ਬ੍ਰਿਖ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਸੰਤਾਨ ਸਾਥ ਦੇਵੇਗੀ ਅਤੇ ਉਸ ਦੀ ਮਦਦ ਨਾਲ ਆਪ ਦੀ ਕੋਈ ਸਮੱਸਿਆ ਸੁਲਝ ਸਕਦੀ ਹੈ।
ਮਿਥੁਨ : ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਜਿਹੜੀ ਭੱਜਦੌੜ ਕਰੋਗੇ, ਉਸ ਦਾ ਫ਼ੇਵਰੇਵਲ ਨਤੀਜਾ ਮਿਲੇਗਾ, ਵਿਰੋਧੀ ਆਪ ਦੀ ਪਕੜ ਹੇਠ ਰਹਿਣਗੇ।
ਕਰਕ : ਸਟ੍ਰਾਂਗ ਸਿਤਾਰਾ ਆਪ ਨੂੰ ਹਿੰਮਤੀ, ਉਤਸ਼ਾਹੀ, ਕੰਮਕਾਜੀ ਤੌਰ ’ਤੇ ਐਕਟਿਵ ਅਤੇ ਬਿਜ਼ੀ ਰੱਖੇਗਾ, ਮਾਣ-ਸਨਮਾਨ ਦੀ ਪ੍ਰਾਪਤੀ।
ਸਿੰਘ : ਵਪਾਰ ਕਾਰੋਬਾਰ ’ਚ ਲਾਭ, ਕਾਰੋਬਾਰੀ ਟੂਰਿੰਗ ਫਰੂਟਫੁੱਲ, ਯਤਨ ਕਰਨ ’ਤੇ ਕੋਈ ਕੰਮਕਾਜੀ ਮੁਸ਼ਕਿਲ ਵੀ ਰਸਤੇ ’ਚੋਂ ਹਟੇਗੀ।
ਕੰਨਿਆ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ ਜਾਂ ਪ੍ਰੋਗਰਾਮ ਬਣਾਓਗੇ, ਉਸ ’ਚ ਸਫ਼ਲਤਾ ਮਿਲੇਗੀ।
ਤੁਲਾ : ਸਿਤਾਰਾ ਕਿਉਂਕਿ  ਨੁਕਸਾਨ ਦੇਣ ਵਾਲਾ ਹੈ, ਇਸ ਲਈ ਲੈਣ ਦੇਣ ਅਤੇ ਲਿਖਣ-ਪੜ੍ਹਨ ਦਾ ਕੰਮ ਵੀ ਸੁਚੇਤ ਰਹਿ ਕੇ ਕਰਨਾ ਸਹੀ ਰਹੇਗਾ।
ਬ੍ਰਿਸ਼ਚਕ : ਖੇਤੀ ਉਤਪਾਦਾਂ, ਖੇਤੀ ਉਪਕਰਨਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ ਅਤੇ ਗਾਰਮੈਂਟਸ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫ਼ਰਟੇਬਲ ਰਹੇਗੀ।
ਧਨ : ਕਿਸੇ ਅਫ਼ਸਰ ਦੇ ਨਰਮ ਰੁਖ ਕਰ ਕੇ ਆਪ ਦੀ ਪੇਚੀਦਾ ਬਣੀ ਕੋਈ ਮੁਸ਼ਕਿਲ ਹੱਲ ਹੋ ਸਕਦੀ ਹੈ।
ਮਕਰ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਦੇ ਕਿਸੇ ਪ੍ਰੋਗਰਾਮ ਨੂੰ ਉਸ ਦੇ ਟਾਰਗੈੱਟ ਵੱਲ ਲੈ ਜਾਣ ’ਚ ਹੈਲਪਫੁੱਲ ਹੋਵੇਗਾ।
ਕੁੰਭ : ਸਿਤਾਰਾ ਪੇਟ ਲਈ ਕਮਜ਼ੋਰ, ਇਸ ਲਈ ਨਾਪਤੋਲ ਕੇ ਖਾਣਾ-ਪੀਣਾ ਕਰਨਾ ਸਹੀ ਰਹੇਗਾ, ਕਿਸੇ ਦੀ ਜ਼ਿੰਮੇਵਾਰੀ ’ਚ ਵੀ ਨਾ ਫ਼ਸੋ।
ਮੀਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫ਼ਲਤਾ ਮਿਲੇਗੀ, ਮਨ ਸੈਰ ਸਫ਼ਰ ਲਈ ਰਾਜ਼ੀ ਰਹੇਗਾ।

6 ਮਾਰਚ 2026, ਸ਼ੁੱਕਰਵਾਰ 
ਚੇਤ ਵਦੀ ਤਿੱਥੀ ਤੀਜ (ਸ਼ਾਮ 5.54 ਤਕ) ਅਤੇ ਮਗਰੋਂ ਤਿੱਥੀ ਚੌਥ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ                ਕੁੰਭ ’ਚ 
ਚੰਦਰਮਾ            ਕੰਨਿਆ ’ਚ 
ਮੰਗਲ               ਕੁੰਭ ’ਚ
ਬੁੱਧ                   ਕੁੰਭ ’ਚ 
ਗੁਰੂ                  ਮਿਥੁਨ ’ਚ 
ਸ਼ੁੱਕਰ                ਮੀਨ ’ਚ 
ਸ਼ਨੀ                 ਮੀਨ ’ਚ
ਰਾਹੂ                 ਕੁੰਭ ’ਚ                                                     
ਕੇਤੂ                  ਸਿੰਘ ’ਚ  

ਬਿਕ੍ਰਮੀ ਸੰਮਤ : 2082, ਫੱਗਣ ਪ੍ਰਵਿਸ਼ਟੇ 23, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 15 (ਫੱਗਣ), ਹਿਜਰੀ ਸਾਲ 1447, ਮਹੀਨਾ : ਰਮਜ਼ਾਨ, ਤਰੀਕ : 16, ਸੂਰਜ ਉਦੇ ਸਵੇਰੇ 6.53 ਵਜੇ, ਸੂਰਜ ਅਸਤ : ਸ਼ਾਮ 6.25 ਵਜੇ (ਜਲੰਧਰ ਟਾਈਮ), ਨਕਸ਼ੱਤਰ : ਹਸਤ (ਸਵੇਰੇ 9.30 ਤਕ) ਅਤੇ ਮਗਰੋਂ ਨਕਸ਼ੱਤਰ ਚਿਤਰਾ, ਯੋਗ : ਗੰਡ (ਸੇਵੇਰ 7.06 ਤਕ) ਅਤੇ ਮਗਰੋਂ ਯੋਗ ਵ੍ਰਿਧੀ, ਚੰਦਰਮਾ : ਕੰਨਿਆ ਰਾਸ਼ੀ ’ਤੇ (ਰਾਤ 10.19 ਤਕ) ਅਤੇ ਮਗਰੋਂ ਤੁਲਾ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਰਹੇਗੀ (ਸਵੇਰੇ 5.29 ਤੋਂ ਲੈ ਕੇ ਸ਼ਾਮ 5.54 ਤਕ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਆ, ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤਕ, ਪੁਰਬ ਦਿਵਸ ਤੇ ਤਿਓਹਾਰ : ਸ਼੍ਰੀ ਗਣੇਸ਼ ਚੌਥ ਵਰਤ।
(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
 


author

Inder Prajapati

Content Editor

Related News