ਬ੍ਰਿਸ਼ਚਕ ਰਾਸ਼ੀ ਵਾਲਿਆਂ ਨੂੰ ਕਾਰੋਬਾਰ ''ਚ ਲਾਭ ਮਿਲੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

Friday, Mar 13, 2026 - 04:55 AM (IST)

ਬ੍ਰਿਸ਼ਚਕ ਰਾਸ਼ੀ ਵਾਲਿਆਂ ਨੂੰ ਕਾਰੋਬਾਰ ''ਚ ਲਾਭ ਮਿਲੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

ਮੇਖ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ।
ਬ੍ਰਿਖ : ਸਿਤਾਰਾ ਪੇਟ ਨੂੰ ਵਿਗਾੜਣ ਵਾਲਾ, ਇਸ ਲਈ ਖਾਣ-ਪੀਣ ’ਚ ਉਨ੍ਹਾਂ ਵਸਤਾਂ ਦੀ ਵਰਤੋਂ ਘੱਟ ਕਰੋ, ਜਿਹੜੀਆਂ ਤਬੀਅਤ ਨੂੰ ਸੂਟ ਨਾ ਕਰਦੀਆਂ ਹੋਣ, ਸਫ਼ਰ ਨਾ ਕਰੋ।
ਮਿਥੁਨ : ਕਾਰੋਬਾਰੀ ਕੰਮਾਂ ਨੂੰ ਅਟੈਂਡ ਕਰਨ ਲਈ ਸਮਾਂ ਚੰਗਾ, ਸਮਾਂ ਸਫ਼ਲਤਾ ਅਤੇ ਇੱਜ਼ਤਮਾਣ ਦੇਣ ਵਾਲਾ, ਸਫ਼ਰ ਵੀ ਸਹੀ ਰਹੇਗਾ।
ਕਰਕ : ਅਸ਼ਾਂਤ-ਪ੍ਰੇਸ਼ਾਨ-ਡਿਸਟਰਬ ਮਨ ਕਰ ਕੇ ਆਪ ਕਿਸੇ ਵੀ ਯਤਨ ਨੂੰ ਅੱਗੇ ਨਾ ਵਧਾ ਸਕੋਗੇ, ਦੂਜਿਆਂ ’ਤੇ ਜ਼ਿਆਦਾ ਭਰੋਸਾ ਨਾ ਕਰੋ।
ਸਿੰਘ : ਜਨਰਲ ਸਿਤਾਰਾ ਸਟ੍ਰਾਂਗ, ਉਦੇਸ਼ ਮਨੋਰਥ ਹੱਲ ਹੋਣਗੇ, ਮਨੋਬਲ-ਦਬਦਬਾ ਬਣਿਆ ਰਹੇਗਾ, ਕੰਮਕਾਜੀ ਦਸ਼ਾ ਸੰਤੋਖਜਨਕ।
ਕੰਨਿਆ : ਪ੍ਰਾਪਰਟੀ ਦੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ, ਸ਼ਤਰੂ ਕਮਜ਼ੋਰ ਰਹਿਣਗੇ ਪਰ ਸੁਭਾਅ ’ਚ ਗੁੱਸਾ ਰਹੇਗਾ।
ਤੁਲਾ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਿੰਮਤੀ-ਉਤਸ਼ਾਹੀ-ਕੰਮਕਾਜੀ ਤੌਰ ’ਤੇ ਵਿਅਸਤ ਅਤੇ ਐਕਟਿਵ ਰੱਖੇਗਾ।
ਬ੍ਰਿਸ਼ਚਕ : ਵਪਾਰ ਕਾਰੋਬਾਰ ’ਚ ਲਾਭ, ਕੰਮਕਾਜੀ ਟੂਰਿੰਗ ਵੀ ਚੰਗਾ ਨਤੀਜਾ ਦੇਵੇਗੀ, ਵੈਸੇ ਵੀ ਹਰ ਮੋਰਚੇ ’ਤੇ ਸਫ਼ਲਤਾ ਮਿਲੇਗੀ।
ਧਨੁ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫ਼ਲਤਾ ਸਾਥ ਦੇਵੇਗੀ ਪਰ ਠੰਡੀਆਂ ਵਸਤਾਂ ਦੀ ਵਰਤੋਂ ਪਰਹੇਜ਼ ਨਾਲ ਹੀ ਕਰੋ।
ਮਕਰ : ਸਿਤਾਰਾ ਨੁਕਸਾਨ ਪ੍ਰੇਸ਼ਾਨੀ ਵਾਲਾ ਹੈ, ਕੋਈ ਵੀ ਕੰਮ ਤਿਆਰੀ ਦੇ ਬਗੈਰ ਜਲਦਬਾਜ਼ੀ ’ਚ ਹੱਥ ’ਚ ਨਾ ਲਓ।
ਕੁੰਭ : ਟੀਚਿੰਗ, ਕੋਚਿੰਗ, ਮੈਡੀਸਨ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫ਼ਰਟੇਬਲ ਰਹੇਗੀ।
ਮੀਨ  : ਕਿਸੇ ਅਫ਼ਸਰ ਦੇ ਸਾਫ਼ਟ -ਸੁਪੋਰਟਿਵ ਰੁਖ ਕਰ ਕੇ ਆਪ ਦੀ ਕੋਈ ਸਰਕਾਰੀ ਸਮੱਸਿਆ ਸੁਲਝਣ ਦੇ ਨੇੜੇ ਪਹੁੰਚ ਸਕਦੀ ਹੈ।

ਅੱਜ ਦਾ ਰਾਸ਼ੀਫਲ
13 ਮਾਰਚ 2026, ਸ਼ੁੱਕਰਵਾਰ

ਚੇਤ ਵਦੀ ਤਿੱਥੀ ਦਸਮੀ (ਪੂਰਾ ਦਿਨ ਰਾਤ)। 
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ              ਕੁੰਭ 'ਚ
ਚੰਦਰਮਾ            ਧਨ 'ਚ
ਮੰਗਲ            ਕੁੰਭ 'ਚ
ਬੁੱਧ                ਕੁੰਭ 'ਚ
ਗੁਰੂ                ਮਿਥੁਨ 'ਚ
ਸ਼ੁੱਕਰ            ਮੀਨ 'ਚ
ਸ਼ਨੀ                ਮੀਨ 'ਚ
ਰਾਹੂ                ਕੁੰਭ 'ਚ
ਕੇਤੂ                ਸਿੰਘ 'ਚ

ਬਿਕ੍ਰਮੀ ਸੰਮਤ: 2082, ਫੱਗਣ ਪ੍ਰਵਿਸ਼ਟੇ 30, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 22 (ਫੱਗਣ), ਹਿਜਰੀ ਸਾਲ 1447, ਮਹੀਨਾ : ਰਮਜ਼ਾਨ, ਤਰੀਕ : 23, ਸੂਰਜ ਉਦੇ ਸਵੇਰੇ 6.45 ਵਜੇ, ਸੂਰਜ ਅਸਤ: ਸ਼ਾਮ 6.30 ਵਜੇ (ਜਲੰਧਰ ਟਾਈਮ), ਨਕਸ਼ੱਤਰ: ਪੁਰਵਾਖਾੜਾ (13-14 ਮੱਧ ਰਾਤ 3.03 ਤਕ) ਅਤੇ ਮਗਰੋਂ ਨਕਸ਼ੱਤਰ ਉਤਰਾਖਾੜਾ, ਯੋਗ : ਵਿਅਤੀਪਾਤ (ਸਵੇਰੇ 10.32 ਤਕ) ਅਤੇ ਮਗਰੋਂ ਯੋਗ ਵਰਿਆਨ, ਚੰਦਰਮਾ: ਧਨ ਰਾਸ਼ੀ 'ਤੇ (ਪੂਰਾ ਦਿਨ ਰਾਤ), ਭਦਰਾ ਸ਼ੁਰੂ ਹੋਵੇਗੀ (ਸ਼ਾਮ 7.15 'ਤੇ) ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਆ, ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤਕ)
(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ,381 ਮੋਤਾ ਸਿੰਘ ਨਗਰ, ਜਲੰਧਰ)
 


author

Inder Prajapati

Content Editor

Related News