ਬ੍ਰਿਖ ਰਾਸ਼ੀ ਵਾਲਿਆਂ ਦਾ ਸਿਤਾਰਾ ਵਪਾਰ-ਕਾਰੋਬਾਰ ''ਚ ਲਾਭ ਵਾਲਾ, ਜਾਣੋ ਆਪਣੀ ਰਾਸ਼ੀ

Friday, Mar 20, 2026 - 03:48 AM (IST)

ਬ੍ਰਿਖ ਰਾਸ਼ੀ ਵਾਲਿਆਂ ਦਾ ਸਿਤਾਰਾ ਵਪਾਰ-ਕਾਰੋਬਾਰ ''ਚ ਲਾਭ ਵਾਲਾ, ਜਾਣੋ ਆਪਣੀ ਰਾਸ਼ੀ

ਮੇਖ : ਸਿਤਾਰਾ ਕਿਉਂਕਿ ਨੁਕਸਾਨ ਵਾਲਾ ਹੈ, ਇਸ ਲਈ ਨਾ ਤਾਂ ਲਿਖਣ-ਪੜ੍ਹਨ ਦੇ ਕਿਸੇ ਕੰਮ ਨੂੰ ਜਲਦਬਾਜ਼ੀ ’ਚ ਨਿਪਟਾਓ ਅਤੇ ਨਾ ਹੀ ਦੂਜਿਆਂ ’ਤੇ ਜ਼ਿਆਦਾ ਭਰੋਸਾ ਕਰੋ।
ਬ੍ਰਿਖ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕਾਰੋਬਾਰੀ ਪਲਾਨਿੰਗ, ਪ੍ਰੋਗਰਾਮਿੰਗ, ਟੂਰਿੰਗ ਲਾਭ ਦੇਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਮਿਥੁਨ : ਰਾਜਕੀ ਕੰਮਾਂ ਲਈ ਭੱਜਦੌੜ ਕਰਨ ’ਤੇ ਕੋਈ ਪਾਜ਼ੇਟਿਵ ਨਤੀਜਾ ਮਿਲਣ ਦੀ ਆਸ, ਦੁਸ਼ਮਣ ਵੀ ਆਪ ਦੇ ਅੱਗੇ ਠਹਿਰ ਨਾ ਸਕਣਗੇ।
ਕਰਕ : ਯਤਨ ਕਰਨ ’ਤੇ ਪਲਾਨਿੰਗ, ਪ੍ਰੋਗਰਾਮਿੰਗ ਕੁਝ ਅੱਗੇ ਵਧ ਸਕਦੀ ਹੈ, ਇਰਾਦਿਆਂ ’ਚ ਮਜ਼ਬੂਤੀ, ਤੇਜ ਪ੍ਰਭਾਵ ਬਣਿਆ ਰਹੇਗਾ।
ਸਿੰਘ : ਖਾਣਾ-ਪੀਣਾ ਸੰਭਲ-ਸੰਭਾਲ ਕੇ ਕਰਨਾ ਜ਼ਰੂਰੀ ਹੋਵੇਗਾ, ਕਿਉਂਕਿ ਪੂਰਾ ਪਰਹੇਜ਼ ਰੱਖਣ ਦੇ ਬਾਵਜੂਦ ਵੀ ਪੇਟ ਵਿਗੜਿਆ ਜਿਹਾ ਰਹੇਗਾ।
ਕੰਨਿਆ : ਅਰਥ ਅਤੇ ਕਾਰੋਬਾਰੀ ਦਸ਼ਾ ਬਿਹਤਰ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਸਫ਼ਲਤਾ ਮਿਲੇਗੀ।
ਤੁਲਾ : ਅਸ਼ਾਂਤ-ਪ੍ਰੇਸ਼ਾਨ ਅਤੇ ਡਿਸਟਰਬ ਮਨ ਕਰਕੇ ਕਿਸੇ ਵੀ ਨਵੇਂ ਯਤਨ ਨੂੰ ਹੱਥ ’ਚ ਲੈਣ ਲਈ ਮਨ ਰਾਜ਼ੀ ਨਾ ਹੋਵੇਗਾ।
ਬ੍ਰਿਸ਼ਚਕ : ਕਿਸੇ ਧਾਰਮਿਕ ਪ੍ਰੋਗਰਾਮ ਨੂੰ ਹੱਥ ’ਚ ਲੈਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ ਵਾਰਤਾ, ਭਜਨ-ਕੀਰਤਨ ਸੁਣਨ ’ਚ ਜੀਅ ਲੱਗੇਗਾ।
ਧਨ : ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਚੰਗਾ, ਅਫ਼ਸਰ ਮਿਹਰਬਾਨ ਰਹਿਣਗੇ।
ਮਕਰ : ਸਟ੍ਰਾਂਗ ਸਿਤਾਰਾ ਆਪ ਨੂੰ ਹਿੰਮਤੀ-ਉਤਸ਼ਾਹੀ ਅਤੇ ਕੰਮਕਾਜ ਤੌਰ ’ਤੇ ਵਿਅਸਤ ਅਤੇ ਐਕਟਿਵ ਰੱਖੇਗਾ, ਦੁਸ਼ਮਣ ਕਮਜ਼ੋਰ ਰਹਿਣਗੇ।
ਕੁੰਭ : ਟੀਚਿੰਗ, ਕੋਚਿੰਗ, ਬੁੱਕ ਪਬਲੀਸ਼ਿੰਗ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਮੀਨ  : ਵਪਾਰਕ ਕੰਮਕਾਜ ਦੀ ਦਸ਼ਾ ਚੰਗੀ, ਸਫ਼ਲਤਾ ਸਾਥ ਦੇਵੇਗੀ, ਯਤਨ ਕਰਨ ’ਤੇ ਕੋਈ ਕੰਮਕਾਜੀ ਰੁਕਾਵਟ ਮੁਸ਼ਕਿਲ ਹਟੇਗੀ।

ਅੱਜ ਦਾ ਰਾਸ਼ੀਫਲ
20 ਮਾਰਚ 2026, ਸ਼ੁੱਕਰਵਾਰ

ਚੇਤ ਸੁਦੀ ਤਿੱਥੀ ਦੂਜ (20-21 ਮੱਧ ਰਾਤ 2.31 ਤਕ) ਅਤੇ ਮਗਰੋਂ ਤਿੱਥੀ ਤੀਜ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ            ਮੀਨ 'ਚ
ਬੁੱਧ            ਕੁੰਭ 'ਚ
ਸ਼ਨੀ            ਮੀਨ 'ਚ
ਚੰਦਰਮਾ        ਮੀਨ 'ਚ
ਗੁਰੂ            ਮਿਥੁਨ 'ਚ
ਰਾਹੂ            ਕੁੰਭ 'ਚ
ਮੰਗਲ        ਕੁੰਭ 'ਚ
ਸ਼ੁੱਕਰ        ਮੀਨ 'ਚ
ਕੇਤੂ            ਸਿੰਘ ’ਚ

ਬਿਕ੍ਰਮੀ ਸੰਮਤ : 2083,ਚੇਤ ਪ੍ਰਵਿਸ਼ਟੇ 7, ਰਾਸ਼ਟਰੀ ਸ਼ਕ ਸੰਮਤ : 1947 ਮਿਤੀ : 29 (ਫੱਗਣ), ਹਿਜਰੀ ਸਾਲ 1447, ਮਹੀਨਾ : ਰਮਜ਼ਾਨ, ਤਰੀਕ : 30, ਸੂਰਜ ਉਦੇ ਸਵੇਰੇ 6.36 ਵਜੇ, ਸੂਰਜ ਅਸਤ: ਸ਼ਾਮ 6.35 ਵਜੇ (ਜਲੰਧਰ ਟਾਈਮ), ਨਕਸ਼ੱਤਰ: ਰੋਵਤੀ (20-21 ਮੱਧ ਰਾਤ 2.28 ਤਕ) ਅਤੇ ਮਗਰੋਂ ਨਕਸ਼ੱਤਰ ਅਸ਼ਵਨੀ, ਯੋਗ : ਬ੍ਰਹਮ (ਰਾਤ 10.15 ਤਕ) ਅਤੇ ’ਤੇ ਮਗਰੋਂ ਯੋਗ ਏਂਦਰ, ਚੰਦਰਮਾ : ਮੀਨ ਰਾਸ਼ੀ 'ਤੇ (20 21 ਮੱਧ ਰਾਤ 2.28 ਤਕ) ਅਤੇ ਮਗਰੋਂ ਮੇਖ ਰਾਸ਼ੀ ਪ੍ਰਵੇਸ਼ ਕਰੇਗਾ, ਪੰਚਕ ਲੱਗੀ ਰਹੇਗੀ (20-21 ਮੱਧ ਰਾਤ 2.28 ਤਕ), 20-21 ਮੱਧ ਰਾਤ 2.28 ਤਕ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਅਤੇ ਮਗਰੋਂ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੁਲ: ਪੱਛਮ ਅਤੇ ਨੇਰਿਤਿਆ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤਕ, ਪੁਰਬ, ਦਿਵਸ ਅਤੇ ਤਿਓਹਾਰ : ਚੰਦਰ ਦਰਸ਼ਨ, ਉਤਰ ਗੋਲ ਸ਼ੁਰੂ, ਮਹਾ ਵਿਸ਼ਵ ਦਿਵਸ, ਜਮਾਤੁਲ ਵਿਦਾ (ਮੁਸਲਿਮ)।
(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Inder Prajapati

Content Editor

Related News