ਕੁੰਭ ਰਾਸ਼ੀ ਵਾਲਿਆਂ ਨੂੰ ਆਪਣੇ ਕੰਮਾਂ ''ਚ ਮਿਲੇਗੀ ਸਫਲਤਾ, ਦੇਖੋ ਆਪਣੀ ਰਾਸ਼ੀ
Friday, Mar 27, 2026 - 03:42 AM (IST)
ਮੇਖ : ਸਵੇਰ ਤਕ ਕੰਮਕਾਜੀ ਭੱਜਦੌੜ ਰਹਿ ਸਕਦੀ ਹੈ, ਫ਼ਿਰ ਬਾਅਦ ’ਚ ਸਮਾਂ ਕੋਰਟ ਕਚਹਿਰੀ ਦੇ ਕਿਸੇ ਕੰਮ ਨੂੰ ਹੱਥ ’ਚ ਲੈਣ ਲਈ ਚੰਗਾ ਹੋਵੇਗਾ।
ਬ੍ਰਿਖ : ਸਵੇਰ ਤੱਕ ਕਾਰੋਬਾਰੀ ਕੋਸ਼ਿਸ਼ਾਂ ਚੰਗੀ ਰਿਟਰਨ ਦੇਣਗੀਆਂ ਫ਼ਿਰ ਬਾਅਦ ’ਚ ਵੱਡੇ ਲੋਕਾਂ ਨਾਲ ਮੇਲ ਮਿਲਾਪ ਫਰੂਟਫੁੱਲ ਹੋਵੇਗਾ।
ਮਿਥੁਨ : ਡ੍ਰਿੰਕਸ, ਕੈਮੀਕਲਜ਼, ਰੰਗ-ਰੋਗਨ, ਥਿੰਦੀਆਂ ਵਸਤਾਂ, ਪੈਟ੍ਰੋਲੀਅਮ ਅਤੇ ਸੀ. ਪ੍ਰੋਡਕਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲੇਗਾ।
ਕਰਕ : ਸਵੇਰ ਤੱਕ ਸਮਾਂ ਅਹਿਤਿਆਤ ਵਾਲਾ, ਨੁਕਸਾਨ ਦਾ ਡਰ ਪਰ ਬਾਅਦ ’ਚ ਕੰਮਕਾਜੀ ਦਸ਼ਾ ਬਿਹਤਰ ਹੋਵੇਗੀ, ਯਤਨਾਂ-ਪ੍ਰੋਗਰਾਮਾਂ ’ਚ ਸਫ਼ਲਤਾ ਮਿਲੇਗੀ।
ਸਿੰਘ : ਸਵੇਰ ਤੱਕ ਅਰਥ ਦਸ਼ਾ ਠੀਕ-ਠਾਕ ਪਰ ਬਾਅਦ ’ਚ ਉਲਝਣਾਂ-ਮੁਸ਼ਕਿਲਾਂ ਨਾਲ ਆਪ ਨੂੰ ਨਿਪਟਣਾ ਪੈ ਸਕਦਾ ਹੈ।
ਕੰਨਿਆ : ਸਵੇਰ ਤੱਕ ਸਮਾਂ ਸਫ਼ਲਤਾ ਅਤੇ ਇੱਜ਼ਤਮਾਣ ਵਾਲਾ, ਫ਼ਿਰ ਬਾਅਦ ’ਚ ਸਮਾਂ ਕਾਰੋਬਾਰੀ ਕੰਮਾਂ ਲਈ ਬਿਹਤਰ ਬਣੇਗਾ।
ਤੁਲਾ : ਸਵੇਰ ਤੱਕ ਕੰਮਕਾਜੀ ਵਿਅਸਤਤਾ ਰਹੇਗੀ, ਫ਼ਿਰ ਬਾਅਦ ’ਚ ਰਾਜਕੀ ਕੰਮਾਂ ’ਚ ਆਪ ਦਾ ਪੱਖ ਮਜ਼ਬੂਤ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਬ੍ਰਿਸ਼ਚਕ : ਸਵੇਰ ਤੱਕ ਸਮਾਂ ਪੇਟ ਲਈ ਠੀਕ ਨਹੀਂ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ, ਧਾਰਮਿਕ ਕੰਮਾਂ ’ਚ ਧਿਆਨ।
ਧਨ : ਸਵੇਰ ਤੱਕ ਸਮਾਂ ਬਿਹਤਰ, ਸਫ਼ਲਤਾ ਸਾਥ ਦੇਵੇਗੀ ਪਰ ਬਾਅਦ ’ਚ ਸਮਾਂ ਸਿਹਤ ਲਈ ਕਮਜ਼ੋਰ ਬਣੇਗਾ, ਫ਼ਿਕਰ ਪ੍ਰੇਸ਼ਾਨੀ ਰਹੇਗੀ।
ਮਕਰ : ਸਵੇਰ ਤੱਕ ਸਮਾਂ ਕਮਜ਼ੋਰ, ਟੈਨਸ਼ਨ ਪ੍ਰੇਸ਼ਾਨੀ ਰਹੇਗੀ ਪਰ ਬਾਅਦ ’ਚ ਸਮਾਂ ਬਿਹਤਰ ਬਣੇਗਾ, ਕਾਰੋਬਾਰੀ ਦਸ਼ਾ ਸੁਧਰੇਗੀ।
ਕੁੰਭ : ਸਵੇਰ ਤੱਕ ਸਮਾਂ ਬਿਹਤਰ, ਇਰਾਦਿਆਂ ’ਚ ਸਫ਼ਲਤਾ ਮਿਲੇਗੀ ਪਰ ਬਾਅਦ ’ਚ ਕਿਸੇ ਸਟ੍ਰਾਂਗ ਸ਼ਤਰੂ ਨਾਲ ਟਕਰਾਅ ਦਾ ਖਤਰਾ ਵਧੇਗਾ।
ਮੀਨ : ਸਿਤਾਰਾ ਸਵੇਰ ਤੱਕ ਹਰ ਮੋਰਚੇ ’ਤੇ ਆਪ ਨੂੰ ਇਫੈਕਟਿਵ ਰੱਖੇਗਾ, ਫ਼ਿਰ ਬਾਅਦ ’ਚ ਆਪ ਦੀ ਪਲਾਨਿੰਗ ਪ੍ਰੋਗਰਾਮਿੰਗ ਚੰਗਾ ਨਤੀਜਾ ਦੇਵੇਗੀ।
ਅੱਜ ਦਾ ਰਾਸ਼ੀਫਲ
27 ਮਾਰਚ 2026, ਸ਼ੁੱਕਰਵਾਰ
ਚੇਤ ਸੁਦੀ ਤਿੱਥੀ ਨੌਮੀ (ਸਵੇਰੇ 10.08ਤਕ) ਅਤੇ ਮਗਰੋਂ ਤਿਥੀ ਦਸਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੀਨ ’ਚ
ਚੰਦਰਮਾ ਮਿਥੁਨ ’ਚ
ਮੰਗਲ ਕੁੰਭ ’ਚ
ਬੁੱਧ ਕੁੰਭ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਮੇਖ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਚੇਤ ਪ੍ਰਵਿਸ਼ਟੇ 14, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 6 (ਚੇਤ), ਹਿਜਰੀ ਸਾਲ 1447, ਮਹੀਨਾ : ਸ਼ਵਾਲ, ਤਰੀਕ : 7, ਸੂਰਜ ਉਦੇ ਸਵੇਰੇ 6.27 ਵਜੇ, ਸੂਰਜ ਅਸਤ : ਸ਼ਾਮ 6.40 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਨਰਵਸ (ਬਾਅਦ ਦੁਪਹਿਰ 3.24 ਤਕ) ਅਤੇ ਮਗਰੋਂ ਨਕਸ਼ੱਤਰ ਪੱਖ, ਯੋਗ : ਅਤਿਗੰਡ (ਰਾਤ 10.10 ਤੱਕ) ਅਤੇ ਮਗਰੋਂ ਯੋਗ ਸੁਕਰਮਾ, ਚੰਦਰਮਾ : ਮਿਥੁਨ ਰਾਸ਼ੀ ’ਤੇ (ਸਵੇਰੇ 9.36 ਤਕ) ਅਤੇ ਮਗਰੋਂ ਕਰਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਆ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤਕ, ਪੁਰਬ, ਦਿਵਸ ਅਤੇ ਤਿਓਹਾਰ : ਸ਼੍ਰੀ ਦੁਰਗਾ ਨੌਮੀ, ਨਵਰਾਤਰਾ ਸਮਾਪਤ।
(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
