ਤੁਲਾ ਰਾਸੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਰਹੇਗੀ ਚੰਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
Friday, Apr 03, 2026 - 04:09 AM (IST)
ਮੇਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੰਤੋਖਜਨਕ, ਯਤਨਾਂ ਪ੍ਰੋਗਰਾਮਾਂ ’ਚ ਸਫ਼ਲਤਾ ਮਿਲੇਗੀ, ਫ਼ੈਮਿਲੀ ਫ੍ਰੰਟ ’ਤੇ ਤਾਲਮੇਲ ਸਦਭਾਅ ਬਣਿਆ ਰਹੇਗਾ।
ਬ੍ਰਿਖ : ਦੁਸ਼ਮਣਾਂ ਦੀਆਂ ਸ਼ਰਾਰਤਾਂ-ਹਰਕਤਾਂ ’ਤੇ ਨਜ਼ਰ ਰੱਖਣੀ ਸਹੀ ਰਹੇਗੀ, ਸਫ਼ਰ ਦਾ ਪ੍ਰੋਗਰਾਮ ਵੀ ਨਹੀਂ ਬਣਾਉਣਾ ਚਾਹੀਦਾ ਪਰ ਜਨਰਲ ਹਾਲਾਤ ਅਨੁਕੂਲ ਚਲਣਗੇ।
ਮਿਥੁਨ : ਯਤਨ ਕਰਨ ’ਤੇ ਪਲਾਨਿੰਗ-ਪ੍ਰੋਗਰਾਮਿੰਗ ’ਚ ਕੁਝ ਪੇਸ਼ਕਦਮੀ ਜ਼ਰੂਰ ਹੋ ਸਕਦੀ ਹੈ, ਕਾਰੋਬਾਰੀ ਦਸ਼ਾ ਵੀ ਸੰਤੋਖਜਨਕ।
ਕਰਕ : ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਬਿਹਤਰ, ਮਾਣ-ਸਨਮਾਨ ਦੀ ਪ੍ਰਾਪਤੀ, ਸ਼ਤਰੂ ਕਮਜ਼ੋਰ ਰਹਿਣਗੇ।
ਸਿੰਘ : ਵੱਡੇ ਲੋਕਾਂ ਨਾਲ ਮੇਲ-ਜੋਲ ਫਰੂਟਫੁੱਲ, ਆਪ ਦੀ ਕੋਸ਼ਿਸ਼ ਅਤੇ ਭੱਜਦੌੜ ਚੰਗਾ ਨਤੀਜਾ ਦੇਵੇਗੀ, ਤੇਜ ਪ੍ਰਭਾਵ ਬਣਿਆ ਰਹੇਗਾ।
ਕੰਨਿਆ : ਟੀਚਿੰਗ, ਕੋਚਿੰਗ, ਫ਼ੋਟੋਗ੍ਰਾਫ਼ੀ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਤੁਲਾ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫ਼ਲਤਾ ਸਾਥ ਦੇਵੇਗੀ ਪਰ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖਣਾ ਜ਼ਰੂਰੀ।
ਬ੍ਰਿਸ਼ਚਕ : ਧਿਆਨ ਰੱਖੋ ਕਿ ਉਲਝਣਾਂ ਕਰਕੇ ਆਪ ਦੀ ਸਾਰੀ ਪਲਾਨਿੰਗ ਉਖੜ ਵਿਗੜ ਨਾ ਜਾਵੇ, ਨੁਕਸਾਨ ਦਾ ਵੀ ਡਰ।
ਧਨ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕਾਰੋਬਾਰੀ ਟੂਰਿੰਗ ਪ੍ਰੋਗਰਾਮਿੰਗ ਵੀ ਚੰਗਾ ਨਤੀਜਾ ਦੇਵੇਗੀ।
ਮਕਰ : ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਵੱਡੇ ਲੋਕ ਆਪ ਦੇ ਪ੍ਰਤੀ ਸਾਫ਼ਟ ਕੰਸੀਡ੍ਰੇਟ-ਸੁਪਰੋਟਿਵ ਰਹਿਣਗੇ।
ਕੁੰਭ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ, ਆਪ ਦੇ ਕਦਮ ਨੂੰ ਹਰ ਮੋਰਚੇ ’ਤੇ ਬੜ੍ਹਤ ਵੱਲ ਰੱਖੇਗਾ, ਇੱਜ਼ਤਮਾਣ ਦੀ ਪ੍ਰਾਪਤੀ।
ਮੀਨ : ਸਿਹਤ ਲਈ ਸਿਤਾਰਾ ਕਮਜ਼ੋਰ, ਇਸ ਲਈ ਖਾਣਾ-ਪੀਣਾ ਸੰਭਲ-ਸੰਭਾਲ ਕੇ ਕਰਨਾ ਚਾਹੀਦਾ ਹੈ, ਸਫ਼ਰ ਵੀ ਟਾਲ ਦੇਣਾ ਚਾਹੀਦਾ ਹੈ।
ਅੱਜ ਦਾ ਰਾਸ਼ੀਫਲ
3 ਅਪ੍ਰੈਲ 2026, ਸ਼ੁੱਕਰਵਾਰ
ਵਿਸਾਖ ਵਦੀ ਤਿੱਥੀ ਏਕਮ (ਸਵੇਰੇ 8.43 ਤਕ) ਅਤੇ ਮਗਰੋਂ ਤਿਥੀ ਦੂਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੀਨ ’ਚ
ਚੰਦਰਮਾ ਕੰਨਿਆ ’ਚ
ਮੰਗਲ ਮੀਨ ’ਚ
ਬੁੱਧ ਕੁੰਭ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਮੇਖ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਚੇਤ ਪ੍ਰਵਿਸ਼ਟੇ 21, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 13 (ਚੇਤ), ਹਿਜਰੀ ਸਾਲ 1447, ਮਹੀਨਾ : ਸ਼ਵਾਲ, ਤਰੀਕ : 14, ਸੂਰਜ ਉਦੇ ਸਵੇਰੇ 6.18 ਵਜੇ, ਸੂਰਜ ਅਸਤ : ਸ਼ਾਮ 6.44 ਵਜੇ (ਜਲੰਧਰ ਟਾਈਮ), ਨਕਸ਼ੱਤਰ : ਚਿਤਰਾ (ਸ਼ਾਮ 7.25 ਤਕ) ਅਤੇ ਮਗਰੋਂ ਨਕਸ਼ੱਤਰ ਸਵਾਤੀ, ਯੋਗ : ਵਿਆਘਾਤ (ਦੁਪਹਿਰ 2.09 ਤਕ) ਅਤੇ ਮਗਰੋਂ ਯੋਗ ਹਰਸ਼ਣ, ਚੰਦਰਮਾ : ਕੰਨਿਆ ਰਾਸ਼ੀ ’ਤੇ (ਸਵੇਰੇ 6.29 ਤਕ) ਅਤੇ ਮਗਰੋਂ ਤੁਲਾ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਆ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ, ਪੁਰਬ ਦਿਵਸ ਅਤੇ ਤਿਓਹਾਰ : ਵਿਸਾਖ ਵਦੀ ਪੱਖ ਸ਼ੁਰੂ, ਗੁੱਡ ਫਰਾਈਡੇਅ (ਕ੍ਰਿਸ਼ਚੀਅਨ)।
(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
