ਕੁੰਭ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ, ਦੇਖੋ ਕੀ ਕਹਿੰਦੀ ਹੈ ਤੁਹਾਡੀ ਰਾਸ਼ੀ
Friday, Apr 10, 2026 - 04:43 AM (IST)
ਮੇਖ : ਜਨਰਲ ਸਿਤਾਰਾ ਬਿਹਤਰ, ਹਰ ਮੋਰਚੇ ’ਤੇ ਸਫਲਤਾ ਮਿਲੇਗੀ ਅਤੇ ਕਦਮ ਬੜ੍ਹਤ ਵੱਲ ਰਹੇਗਾ, ਸ਼ੁੱਭ ਕੰਮਾਂ ’ਚ ਧਿਆਨ।
ਬ੍ਰਿਖ : ਸਿਤਾਰਾ ਸ਼ਾਮ ਤੱਕ ਪੇਟ ’ਚ ਗੜਬੜੀ ਰੱਖਣ ਵਾਲਾ, ਕਿਸੇ ਦੀ ਜ਼ਿੰਮੇਵਾਰੀ ’ਚ ਵੀ ਫਸਣ ਤੋਂ ਬਚਣਾ ਚਾਹੀਦਾ ਹੈ ਪਰ ਬਾਅਦ ’ਚ ਸਮਾਂ ਸਫਲਤਾ ਵਾਲਾ ਬਣੇਗਾ।
ਮਿਥੁਨ : ਸਿਤਾਰਾ ਸ਼ਾਮ ਤੱਕ ਕਾਰੋਬਾਰੀ ਕੰਮਾਂ ਨੂੰ ਸੰਵਾਰੀ ਰੱਖੇਗਾ, ਕੋਸ਼ਿਸ਼ਾਂ ’ਚ ਸਫਲਤਾ ਮਿਲੇਗੀ ਪਰ ਬਾਅਦ ’ਚ ਸਮਾਂ ਪ੍ਰੇਸ਼ਾਨੀ ਵਾਲਾ ਰਹੇਗਾ।
ਕਰਕ : ਸਿਤਾਰਾ ਸ਼ਾਮ ਤੱਕ ਉਲਝਣਾਂ ਮੁਸ਼ਕਿਲਾਂ ਅਤੇ ਆਪ ਦੇ ਕਦਮ ਨੂੰ ਉਲਝਾਈ ਰੱਖਣ ਵਾਲਾ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ।
ਸਿੰਘ : ਸਿਤਾਰਾ ਸ਼ਾਮ ਤੱਕ ਚੰਗਾ,ਆਪ ਪਲਾਨਿੰਗ ਬਿਹਤਰ ਨਤੀਜਾ ਦੇਵੇਗੀ ਪਰ ਬਾਅਦ ’ਚ ਆਪਣੇ ਆਪ ਨੂੰ ਪੰਗਿਆਂ ਤੋਂ ਬਚਾ ਕੇ ਰੱਖੋ।
ਕੰਨਿਆ : ਸਿਤਾਰਾ ਸ਼ਾਮ ਤੱਕ ਪਲਾਨਿੰਗ-ਪ੍ਰੋਗਰਾਮਿੰਗ ਨੂੰ ਸਫਲਤਾ ਦੇ ਰਸਤੇ ’ਤੇ ਰੱਖਣ ਵਾਲਾ ਪਰ ਬਾਅਦ ਦੁਸ਼ਮਣਾਂ ’ਤੇ ਆਪ ਦੀ ਪਕੜ ਮਜ਼ਬੂਤ ਬਣੇਗੀ।
ਤੁਲਾ : ਸਿਤਾਰਾ ਸ਼ਾਮ ਤੱਕ ਕੰਮਕਾਜੀ ਸਾਥੀਆਂ ਨਾਲ ਤਾਲਮੇਲ ਰੱਖਣ ਵਾਲਾ, ਜਦਕਿ ਬਾਅਦ ’ਚ ਆਪ ਹਰ ਮੋਰਚੇ ’ਤੇ ਪ੍ਰਭਾਵੀ ਰਹੋਗੇ।
ਬ੍ਰਿਸ਼ਚਕ : ਸਿਤਾਰਾ ਸ਼ਾਮ ਤੱਕ ਆਮਦਨ ਲਈ ਚੰਗਾ, ਕਾਰੋਬਾਰੀ ਭੱਜਦੌੜ ਵੀ ਚੰਗਾ ਨਤੀਜਾ ਦੇਵੇਗੀ, ਫਿਰ ਬਾਅਦ ’ਚ ਆਪ ਦੀ ਪੈਠ ਬਣੀ ਰਹੇਗੀ।
ਧਨੁ : ਸਿਤਾਰਾ ਵਪਾਰਕ ਕੰਮਾਂ ਨੂੰ ਸੰਵਾਰਨ, ਸਫਲਤਾ ਦੇਣ ਵਾਲਾ, ਕੰਮਕਾਜੀ ਟੂਰਿੰਗ ਵੀ ਫਰੂਟ-ਫੁਲ ਰਹੇਗੀ।
ਮਕਰ : ਸਿਤਾਰਾ ਸ਼ਾਮ ਤੱਕ ਨੁਕਸਾਨ ਪ੍ਰੇਸ਼ਾਨੀ ਦੇਣ ਵਾਲਾ, ਸਫਰ ਵੀ ਨੁਕਸਾਨ ਵਾਲਾ, ਫਿਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।
ਕੁੰਭ : ਸਿਤਾਰਾ ਸ਼ਾਮ ਤੱਕ ਕਾਰੋਬਾਰੀ ਕੰਮਾਂ ਲਈ ਚੰਗਾ, ਕਾਰੋਬਾਰੀ ਟੂਰਿੰਗ ਲਾਭ ਦੇਵੇਗੀ ਪਰ ਬਾਅਦ ’ਚ ਸਮਾਂ ਖਰਚਿਆਂ ਵਾਲਾ।
ਮੀਨ : ਸਿਤਾਰਾ ਸ਼ਾਮ ਤੱਕ ਕੰਮਾਂ ਲਈ ਬਿਹਤਰ, ਫਿਰ ਬਾਅਦ ’ਚ ਸਮਾਂ ਕੰਮਕਾਜੀ ਕੰਮਾਂ ਲਈ ਬਿਹਤਰ ਬਣੇਗਾ।
ਅੱਜ ਦਾ ਰਾਸ਼ੀਫਲ
10 ਅਪ੍ਰੈਲ 2026, ਸ਼ੁੱਕਰਵਾਰ
ਵਿਸਾਖ ਵਦੀ ਤਿੱਥੀ ਅਸ਼ਟਮੀ (ਰਾਤ 11.16 ਤੱਕ) ਅਤੇ ਮਗਰੋਂ ਤਿੱਥੀ ਨੌਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੀਨ 'ਚ
ਬੁੱਧ ਕੁੰਭ 'ਚ
ਸ਼ਨੀ ਮੀਨ 'ਚ
ਚੰਦਰਮਾ ਧਨ 'ਚ
ਗੁਰੂ ਮਿਥੁਨ 'ਚ
ਰਾਹੂ ਕੁੰਭ 'ਚ
ਮੰਗਲ ਮੀਨ 'ਚ
ਸ਼ੁੱਕਰ ਮੇਖ 'ਚ
ਕੇਤੂ ਸਿੰਘ 'ਚ
ਬਿਕ੍ਰਮੀ ਸੰਮਤ : 2083 ਚੇਤ ਪ੍ਰਵਿਸ਼ਟੇ 28, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 20 (ਚੇਤ), ਹਿਜਰੀ ਸਾਲ 1447, ਮਹੀਨਾ : ਸ਼ਵਾਲ, ਤਰੀਕ : 21, ਸੂਰਜ ਉਦੇ ਸਵੇਰੇ 6.10 ਵਜੇ, ਸੂਰਜ ਅਸਤ : ਸ਼ਾਮ 6.49 ਵਜੇ
(ਜਲੰਧਰ ਟਾਈਮ), ਨਕਸ਼ੱਤਰ: ਪੁਰਵਾ ਖਾੜਾ ( ਪੂਰਵ ਦੁਪਹਿਰ 11.28 ਤੱਕ) ਅਤੇ ਮਗਰੋਂ ਨਕਸ਼ੱਤਰ ਉਤਰਾ ਖਾੜਾ, ਯੋਗ : ਸ਼ਿਵ (ਸ਼ਾਮ 6.31 ਤੱਕ) ਅਤੇ ਮਗਰੋਂ ਯੋਗ ਸਿੱਧ, ਚੰਦਰਮਾ : ਧਨ ਰਾਸ਼ੀ 'ਤੇ (ਸ਼ਾਮ 6.04 ਤੱਕ) ਅਤੇ ਮਗਰੋਂ ਮਕਰ ਰਾਸ਼ੀ 'ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ।
(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ,381 ਮੋਤਾ ਸਿੰਘ ਨਗਰ, ਜਲੰਧਰ)
