ਧਨੁ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਰਹੇਗੀ ਚੰਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
Sunday, Apr 12, 2026 - 03:53 AM (IST)
ਮੇਖ : ਕਿਸੇ ਅਫਸਰ ਦੇ ਸਾਫਟ ਸੁਪਰੋਟਿਵ ਰੁਖ ਕਰਕੇ ਆਪ ਦੀ ਕੋਈ ਸਰਕਾਰੀ ਸਮੱਸਿਆ ਸੁਲਝ ਸਕਦੀ ਹੈ, ਸ਼ਤਰੂ ਵੀ ਕਮਜ਼ੋਰ ਰਹਿਣਗੇ।
ਬ੍ਰਿਖ : ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ’ਚ ਕੁਝ ਨਾ ਕੁਝ ਪੇਸ਼ਕਦਮੀ ਹੋਵੇਗੀ, ਇਰਾਦਿਆਂ ’ਚ ਮਜ਼ਬੂਤੀ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ।
ਮਿਥੁਨ : ਪੂਰਾ ਪ੍ਰਹੇਜ਼ ਰੱਖਣ ਦੇ ਬਾਵਜੂਦ ਵੀ ਪੇਟ ’ਚ ਕੁਝ ਨਾ ਕੁਝ ਖਰਾਬੀ ਰਹੇਗੀ, ਇਸ ਲਈ ਸਿਹਤ ਨੂੰ ਸੂਟ ਨਾ ਕਰਨ ਵਾਲੀਆਂ ਵਸਤਾਂ ਦੀ ਵਰਤੋਂ ਘੱਟ ਕਰੋ।
ਕਰਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਅਤੇ ਭੱਜਦੌੜ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਮਿਠਾਸ ਰਹੇਗੀ।
ਸਿੰਘ : ਸਮਾਂ ਟੈਨਸ਼ਨ ਪ੍ਰੇਸ਼ਾਨੀ ਵਾਲਾ ਹੋਵੇਗਾ, ਇਸ ਲਈ ਆਪ ਕਿਸੇ ਵੀ ਕੋਸ਼ਿਸ਼ ਨੂੰ ਅੱਗੇ ਨਾ ਵਧਾ ਸਕੋਗੇ, ਨੁਕਸਾਨ ਦਾ ਵੀ ਡਰ ਰਹੇਗਾ।
ਕੰਨਿਆ : ਜਨਰਲ ਸਿਤਾਰਾ ਸਟਰਾਂਗ ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ ਅਤੇ ਨਾ ਕੁਝ ਬਿਹਤਰੀ ਜ਼ਰੂਰ ਹੋਵੇਗੀ, ਪ੍ਰਭਾਵ-ਦਬਦਬਾ ਵੀ ਬਣਿਆ ਰਹੇਗਾ।
ਤੁਲਾ :ਪ੍ਰਾਪਰਟੀ ਦੇ ਨਾਲ ਜੁੜਿਆ ਕੋਈ ਕੰਮ ਹੱਥ ’ਚ ਲੈਣ ’ਤੇ ਉਸ ’ਚ ਕੁਝ ਨਾ ਕੁਝ ਬਿਹਤਰੀ ਜ਼ਰੂਰ ਹੋਵੇਗੀ, ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਬ੍ਰਿਸ਼ਚਕ : ਜਨਰਲ ਤੌਰ ’ਤੇ ਸਟਰਾਂਗ ਸਿਤਾਰਾ ਆਪ ਨੂੰ ਕੰਮਕਾਜੀ ਤੌਰ ’ਤੇ ਵਿਅਸਤ, ਐਕਟਿਵ ਅਤੇ ਇਫੈਕਟਿਵ ਰੱਖੇਗਾ।
ਧਨੁ : ਵਹੀਕਲਸ ਦੀ ਸੇਲ ਪ੍ਰਹੇਜ਼ ਅਤੇ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ।
ਮਕਰ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਿਹੜੇ ਕੰਮ ਲਈ ਸੋਚ ਵਿਚਾਰ ਕਰੋਗੇ ਉਸ ’ਚ ਕੁਝ ਨਾ ਕੁਝ ਬਿਹਤਰੀ ਜ਼ਰੂਰੀ ਹੋਵੇਗੀ।
ਕੁੰਭ : ਕਿਉਂਕਿ ਸਿਤਾਰਾ ਨੁਕਸਾਨ ਵਾਲਾ ਹੈ, ਇਸ ਲਈ ਲੈਣ-ਦੇਣ ਦੇ ਕੰਮ ਸੁਚੇਤ ਰਹਿ ਕੇ ਕਰੋ, ਤਾਂ ਕਿ ਆਪ ਦੀ ਕੋਈ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ।
ਮੀਨ : ਲੋਹਾ, ਲੋਹਾ ਮਸ਼ੀਨਰੀ ਸਰੀਆ, ਸਟੀਲ, ਫਰਨੀਚਰ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਅੱਜ ਦਾ ਰਾਸ਼ੀਫਲ
12 ਅਪ੍ਰੈਲ 2026,ਐਤਵਾਰ
ਵਿਸਾਖ ਵਦੀ ਤਿੱਥੀ ਦਸਮੀ (11-12 ਮੱਧ ਰਾਤ 1.17 ਤੱਕ) ਅਤੇ ਮਗਰੋਂ ਤਿੱਥੀ ਇਕਾਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੀਨ ’ਚ
ਚੰਦਰਮਾ ਮਕਰ ’ਚ
ਮੰਗਲ ਮੀਨ ’ਚ
ਬੁੱਧ ਮੀਨ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਮੇਖ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਚੇਤ ਪ੍ਰਵਿਸ਼ਟੇ 30 , ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 22 (ਚੇਤ), ਹਿਜਰੀ ਸਾਲ 1447, ਮਹੀਨਾ : ਸ਼ਵਾਲ, ਤਰੀਕ : 23, ਸੂਰਜ ਉਦੇ ਸਵੇਰੇ 6.07 ਵਜੇ, ਸੂਰਜ ਅਸਤ : ਸ਼ਾਮ 6.50 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸ਼੍ਰਵਣ (ਬਾਅਦ ਦੁਪਹਿਰ 3.14 ਤੱਕ) ਅਤੇ ਮਗਰੋਂ ਨਕਸ਼ੱਤਰ ਧਨਿਸ਼ਠਾ, ਯੋਗ : ਸਾਧਿਯ (ਸ਼ਾਮ 6.16 ਤੱਕ) ਅਤੇ ਮਗਰੋਂ ਯੋਗ ਸ਼ੁੱਭ, ਚੰਦਰਮਾ : ਮਕਰ ਰਾਸ਼ੀ ’ਤੇ (12-13 ਮੱਧ ਰਾਤ 3.45 ਤੱਕ) ਅਤੇ ਮਗਰੋਂ ਕੁੰਭ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਸ਼ੁਰੂ ਹੋਵੇਗੀ, (12-13 ਮੱਧ ਰਾਤ 3.45 ’ਤੇ), ਭੱਦਰਾ ਰਹੇਗੀ, (ਦੁਪਹਿਰ12.57 ਤੋਂ 12-13 ਮੱਧ ਰਾਤ 1.17 ਤੱਕ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਮੇਲਾ ਮਾਰਕੰਡ (ਬਿਲਾਸਪੁਰ, ਹਿਮਾਚਲ)
(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ,381 ਮੋਤਾ ਸਿੰਘ ਨਗਰ, ਜਲੰਧਰ)
