ਮਿਥੁਨ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਬਿਹਤਰ, ਦੇਖੋ ਆਪਣੀ ਰਾਸ਼ੀ

Friday, Apr 17, 2026 - 05:10 AM (IST)

ਮਿਥੁਨ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਬਿਹਤਰ, ਦੇਖੋ ਆਪਣੀ ਰਾਸ਼ੀ

ਮੇਖ : ਸਿਤਾਰਾ ਦੁਪਹਿਰ ਤਕ ਅਹਿਤਿਆਤ ਵਾਲਾ, ਕਿਸੇ ’ਤੇ ਜ਼ਿਆਦਾ ਭਰੋਸਾ ਨਾ ਕਰਨਾ ਸਹੀ ਰਹੇਗਾ ਪਰ ਬਾਅਦ ’ਚ ਹਰ ਫ੍ਰੰਟ ’ਤੇ ਕੁਝ ਨਾ ਕੁਝ ਬਿਹਤਰੀ ਹੋਵੇਗੀ।
ਬ੍ਰਿਖ : ਸਿਤਾਰਾ ਦੁਪਹਿਰ ਤਕ ਅਰਥ ਦਸ਼ਾ ਕੰਫ਼ਰਟੇਬਲ ਰੱਖੇਗਾ, ਸਫ਼ਲਤਾ ਸਾਥ ਦੇਵੇਗੀ ਪਰ ਬਾਅਦ ’ਚ ਕਿਸੇ ਪ੍ਰੇਸ਼ਾਨੀ ਦੇ ਜਾਗਣ ਦਾ ਡਰ ਰਹੇਗਾ।
ਮਿਥੁਨ : ਸਿਤਾਰਾ ਦੁਪਹਿਰ ਤਕ ਸਰਕਾਰੀ ਕੰਮ ਸੰਵਾਰਨ ਅਤੇ ਮਾਣ-ਸਨਮਾਨ ਦੇਣ ਵਾਲਾ ਪਰ ਬਾਅਦ ’ਚ ਅਰਥ ਦਸ਼ਾ ਬਿਹਤਰ ਬਣੇਗੀ।
ਕਰਕ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਨੇਕ ਕੰਮਾਂ ’ਚ ਰੂਚੀ, ਅਰਥ ਦਸ਼ਾ ਵੀ ਠੀਕ-ਠਾਕ ਰਹੇਗੀ।
ਸਿੰਘ : ਸਿਤਾਰਾ ਦੁਪਹਿਰ ਤੱਕ ਪੇਟ ’ਚ ਗੜ੍ਹਬੜੀ ਰੱਖ ਸਕਦਾ ਹੈ, ਸੀਮਾ ’ਚ ਖਾਣਾ-ਪੀਣਾ ਕਰੋ ਪਰ ਬਾਅਦ ’ਚ ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ।
ਕੰਨਿਆ : ਸਿਤਾਰਾ ਦੁਪਹਿਰ ਤਕ ਕਾਰੋਬਾਰੀ ਦਸ਼ਾ ਠੀਕ-ਠਾਕ ਰੱਖੇਗਾ ਪਰ ਬਾਅਦ ’ਚ ਜਨਰਲ ਹਾਲਾਤ ਵਿਪਰੀਤ ਬਣਨਗੇ, ਨੁਕਸਾਨ ਦਾ ਵੀ ਡਰ।
ਤੁਲਾ : ਸਿਤਾਰਾ ਦੁਪਹਿਰ ਤਕ ਕਮਜ਼ੋਰ, ਇਸਲਈ ਹਰ ਕਦਮ ਸੋਚ ਸਮਝ ਕੇ ਚੁਕਣਾ ਸਹੀ ਰਹੇਗਾ ਪਰ ਬਾਅਦ ’ਚ ਸਮਾਂ ਬਿਹਤਰ ਬਣੇਗਾ।
ਬ੍ਰਿਸ਼ਚਕ : ਸਿਤਾਰਾ ਦੁਪਹਿਰ ਤਕ ਬਿਹਤਰ, ਸਕੀਮਾਂ ਪ੍ਰੋਗਰਾਮ ਸਿਰੇ ਚੜ੍ਹਨਗੇ ਪਰ ਸਮਾਂ ਬਾਅਦ ’ਚ ਕਿਸੇ ਸਮੱਸਿਆ, ਮੁਸ਼ਕਿਲ ਵਾਲਾ ਬਣੇਗਾ।
ਧਨੁ : ਦੁਪਹਿਰ ਤੱਕ ਸਮਾਂ ਸਫ਼ਲਤਾ ਵਾਲਾ, ਮਾਣ-ਸਨਮਾਨ ਦੀ ਪ੍ਰਾਪਤੀ, ਫ਼ਿਰ ਬਾਅਦ ’ਚ ਕਿਸੇ ਸਮੱਸਿਆ ਦੇ ਹੱਲ ਹੋਣ ਦੀ ਆਸ ਵਧੇਗੀ।
ਮਕਰ : ਦੁਪਹਿਰ ਤੱਕ ਸਮਾਂ ਕੰਮਕਾਜੀ ਵਿਅਸਤਤਾ ਅਤੇ ਭੱਜਦੌੜ ਰੱਖੇਗਾ, ਫਿਰ ਬਾਅਦ ’ਚ ਸਫ਼ਲਤਾ ਦੇ ਰਸਤੇ ਖੁੱਲ੍ਹਣਗੇ।
ਕੁੰਭ : ਸਿਤਾਰਾ ਦੁਪਹਿਰ ਤੱਕ ਆਮਦਨ ਵਾਲਾ, ਕਾਰੋਬਾਰੀ ਮੋਰਚੇ ’ਤੇ ਬਿਹਤਰੀ ਹੋਵੇਗੀ, ਫਿਰ ਬਾਅਦ ’ਚ ਆਪ ਹਿੰਮਤੀ ਉਤਸ਼ਾਹੀ ਰਹੋਗੇ।
ਮੀਨ : ਸਿਤਾਰਾ ਕਾਰੋਬਾਰੀ ਕੰਮਾਂ ਲਈ ਬਿਹਤਰ, ਕੰਮਕਾਜੀ ਪਲਾਨਿੰਗ-ਪ੍ਰੋਗਰਾਮਿੰਗ ਵੀ ਲਾਭ ਦੇਵੇਗੀ, ਕੋਈ ਵਿਗੜਿਆ ਕੰਮ ਵੀ ਬਣੇਗਾ।


ਅੱਜ ਦਾ ਰਾਸ਼ੀਫਲ
17 ਅਪ੍ਰੈਲ 2026, ਸ਼ੁੱਕਰਵਾਰ
ਵਿਸਾਖ ਵਦੀ ਤਿੱਥੀ ਮੱਸਿਆ (ਸ਼ਾਮ 5.22 ਤੱਕ) ਅਤੇ ਮਗਰੋਂ ਤਿੱਥੀ ਏਕਮ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ            ਮੇਖ ’ਚ 
ਚੰਦਰਮਾ         ਮੀਨ ’ਚ 
ਮੰਗਲ         ਮੀਨ ’ਚ
ਬੁੱਧ                ਮੀਨ  ’ਚ 
ਗੁਰੂ               ਮਿਥੁਨ ’ਚ 
ਸ਼ੁੱਕਰ              ਮੇਖ  ’ਚ 
ਸ਼ਨੀ               ਮੀਨ ’ਚ
ਰਾਹੂ               ਕੁੰਭ ’ਚ                                                     
ਕੇਤੂ               ਸਿੰਘ ’ਚ  

ਬਿਕ੍ਰਮੀ ਸੰਮਤ :  2083, ਵਿਸਾਖ ਪ੍ਰਵਿਸ਼ਟੇ 4, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 27 (ਚੇਤ), ਹਿਜਰੀ ਸਾਲ 1447, ਮਹੀਨਾ : ਸ਼ਵਾਲ, ਤਰੀਕ : 28 , ਸੂਰਜ ਉਦੇ ਸਵੇਰੇ 6.02 ਵਜੇ, ਸੂਰਜ ਅਸਤ : ਸ਼ਾਮ 6.53 ਵਜੇ (ਜਲੰਧਰ ਟਾਈਮ), ਨਕਸ਼ੱਤਰ : ਰੇਵਤੀ (ਦੁਪਹਿਰ 12.03 ਤਕ) ਅਤੇ ਮਗਰੋਂ ਨਕਸ਼ੱਤਰ ਅਸ਼ਵਨੀ, ਯੋਗ : ਵਿਧ੍ਰਿਤੀ (ਸਵੇਰੇ 7.22 ਤੱਕ) ਅਤੇ ਮਗਰੋਂ ਯੋਗ ਵਿਸ਼ਕੁੰਭ, ਚੰਦਰਮਾ : ਮੀਨ ਰਾਸ਼ੀ ’ਤੇ  (ਦੁਪਹਿਰ 12.03 ਤਕ) ਅਤੇ ਮਗਰੋਂ ਮੇਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਲੱਗੀ ਰਹੇਗੀ (ਦੁਪਹਿਰ 12.03 ਤਕ), ਦੁਪਹਿਰ 12.03 ਤਕ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਅਤੇ ਮਗਰੋਂ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਆ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤਕ, ਪੁਰਬ, ਦਿਵਸ ਅਤੇ ਤਿਉਹਾਰ : ਵਿਸਾਖ ਮੱਸਿਆ, ਮੇਲਾ ਪਿੰਜੌਰ (ਹਰਿਆਣਾ), ਸ਼੍ਰੀ ਸ਼ੁਕ ਦੇਵ ਜੈਅੰਤੀ। 
 (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Inder Prajapati

Content Editor

Related News