ਮਕਰ ਰਾਸ਼ੀ ਵਾਲਿਆਂ ਦੀ ਅਰਥ ਤੇ ਕਾਰੋਬਾਰੀ ਦਸ਼ਾ ਚੰਗੀ, ਦੇਖੋ ਆਪਣੀ ਰਾਸ਼ੀ

Friday, Apr 24, 2026 - 04:26 AM (IST)

ਮਕਰ ਰਾਸ਼ੀ ਵਾਲਿਆਂ ਦੀ ਅਰਥ ਤੇ ਕਾਰੋਬਾਰੀ ਦਸ਼ਾ ਚੰਗੀ, ਦੇਖੋ ਆਪਣੀ ਰਾਸ਼ੀ

ਮੇਖ : ਕੋਰਟ ਕਚਹਿਰੀ ਨਾਲ ਜੁੜੇ ਕੰਮ ਨੂੰ ਹੱਥ ’ਚ ਲੈਣ ’ਤੇ ਸਫ਼ਲਤਾ ਦਾ ਸਕੋਪ ਪੱਕਾ ਨਜ਼ਰ ਆਉਂਦਾ ਹੈ, ਦੁਸ਼ਮਣ ਪ੍ਰਭਾਵਹੀਨ ਰਹਿਣਗੇ।
ਬ੍ਰਿਖ : ਮਿੱਤਰਾਂ-ਸੱਜਣ ਸਾਥੀਆਂ ਨਾਲ ਮੇਲ ਮਿਲਾਪ ਫਰੂਟਫੁੱਲ ਰਹੇਗਾ, ਦੁਸ਼ਮਣ ਚਾਹ ਕੇ ਵੀ ਆਪ ਦਾ ਕੁਝ ਵਿਗਾੜ ਨਾ ਸਕਣਗੇ।
ਮਿਥੁਨ : ਡ੍ਰਿੰਕਸ, ਕੈਮੀਕਲਜ਼, ਰੰਗ-ਰੋਗਨ, ਪੈਟ੍ਰੋਲੀਅਮ ਅਤੇ ਸੀ. ਪ੍ਰੋਡਕਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਕਰਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੁਖਦ, ਖੁਸ਼ਦਿਲ ਮੂਡ ਕਰਕੇ ਆਪ ਨੂੰ ਹਰ ਕੰਮ ਆਸਾਨ ਦਿਸੇਗਾ, ਮਨ ਸਫ਼ਰ ਲਈ ਰਾਜ਼ੀ ਰਹੇਗਾ।
ਸਿੰਘ : ਸਿਤਾਰਾ ਕਿਉਂਕਿ ਪੰਗਿਆਂ ਝਮੇਲਿਆਂ ਅਤੇ ਪੇਚੀਦਗੀਆਂ ਵਾਲਾ ਹੋਵੇਗਾ, ਇਸ ਲਈ ਕਿਸੇ ਵੀ ਕੋਸ਼ਿਸ਼ ਨੂੰ ਹੱਥ ’ਚ ਲੈਣ ਤੋਂ ਬਚਣਾ ਚਾਹੀਦਾ ਹੈ।
ਕੰਨਿਆ : ਮੈਨ ਪਾਵਰ ਬਾਹਰ ਭਿਜਵਾਉਣ ਅਤੇ ਇੰਪੋਰਟ-ਐਕਸਪੋਰਟ ਦਾ ਕੰਮ ਕਰਨ ਵਾਲਿਆਂ ਨੂੰ ਚੰਗਾ ਲਾਭ ਮਿਲੇਗਾ।
ਤੁਲਾ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ਨੂੰ ਅਟੈਂਡ ਕਰਨ ’ਤੇ ਪੱਕੀ ਤੌਰ ’ਤੇ ਸਫ਼ਲਤਾ ਮਿਲੇਗੀ, ਵੱਡੇ ਲੋਕ ਮਿਹਰਬਾਨ ਰਹਿਣਗੇ।
ਬ੍ਰਿਸ਼ਚਕ : ਜਨਰਲ ਸਿਤਾਰਾ ਸਟ੍ਰਾਂਗ, ਯਤਨ ਕਰਨ ’ਤੇ ਕੋਈ ਸਕੀਮ ਪ੍ਰੋਗਰਾਮ ਸਿਰੇ ਚੜ੍ਹੇਗਾ, ਧਾਰਮਿਕ ਸਮਾਜਿਕ ਕੰਮਾਂ ’ਚ ਧਿਆਨ।
ਧਨ : ਸਿਹਤ ਬਾਰੇ ਸੁਚੇਤ ਰਹਿਣਾ ਸਹੀ ਰਹੇਗਾ, ਖਾਣਾ-ਪੀਣਾ ਵੀ ਸੰਜਮ ’ਚ ਕਰਨਾ ਚਾਹੀਦਾ ਹੈ, ਸਫ਼ਰ ਵੀ ਟਾਲ ਦਿਓ।
ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫ਼ਲਤਾ ਸਾਥ ਦੇਵੇਗੀ, ਦੋਵੇਂ ਪਤੀ-ਪਤਨੀ ਇਕ ਦੂਜੇ ਦੇ ਪ੍ਰਤੀ ਕੰਸੀਡਰੇਟ ਰਹਿਣਗੇ।
ਕੁੰਭ : ਕਿਸੇ ਵੱਡੇ ਦੁਸ਼ਮਣ ਨਾਲ ਟਕਰਾਅ ਤੋਂ ਬਚਣਾ ਸਹੀ ਰਹੇਗਾ, ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਤੁਲਿਆ ਹੋਇਆ ਦਿਸੇਗਾ।
ਮੀਨ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਮੋਰਚੇ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਧਾਰਮਿਕ ਕੰਮਾਂ ’ਚ ਧਿਆਨ।

ਅੱਜ ਦਾ ਰਾਸ਼ੀਫਲ

24 ਅਪ੍ਰੈਲ 2026, ਸ਼ੁੱਕਰਵਾਰ
ਵਿਸਾਖ ਸੁਦੀ ਤਿੱਥੀ ਅਸ਼ਟਮੀ (ਸ਼ਾਮ 7.22 ਤਕ) ਅਤੇ ਮਗਰੋਂ ਤਿੱਥੀ ਨੌਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ            ਮੇਖ ’ਚ 
ਚੰਦਰਮਾ        ਕਰਕ ’ਚ 
ਮੰਗਲ        ਮੀਨ ’ਚ
ਬੁੱਧ            ਮੀਨ  ’ਚ 
ਗੁਰੂ             ਮਿਥੁਨ ’ਚ 
ਸ਼ੁੱਕਰ        ਬ੍ਰਿਖ  ’ਚ 
ਸ਼ਨੀ            ਮੀਨ ’ਚ
ਰਾਹੂ            ਕੁੰਭ ’ਚ
ਕੇਤੂ             ਸਿੰਘ ’ਚ  

ਬਿਕ੍ਰਮੀ ਸੰਮਤ : 2083, ਵਿਸਾਖ ਪ੍ਰਵਿਸ਼ਟੇ 11, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 4 (ਵਿਸਾਖ), ਹਿਜਰੀ ਸਾਲ 1447, ਮਹੀਨਾ : ਜ਼ਿਲਕਾਦ, ਤਰੀਕ : 6, ਸੂਰਜ ਉਦੇ ਸਵੇਰੇ 5.54 ਵਜੇ, ਸੂਰਜ ਅਸਤ : ਸ਼ਾਮ 6.58 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਖ (ਰਾਤ 8.15 ਤਕ) ਅਤੇ ਮਗਰੋਂ ਨਕਸ਼ੱਤਰ ਅਸ਼ਲੇਖਾ, ਯੋਗ : ਸ਼ੂਲ (24-25 ਮੱਧ ਰਾਤ 1.25 ਤਕ) ਅਤੇ ਮਗਰੋਂ ਯੋਗ ਗੰਡ, ਚੰਦਰਮਾ : ਕਰਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਰਹੇਗੀ (ਸਵੇਰੇ 8.06 ਤਕ), ਰਾਤ 8.15 ਤੋਂ ਬਾਅਦ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਆ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤਕ, ਪੁਰਬ, ਦਿਵਸ ਅਤੇ ਤਿਓਹਾਰ : ਸ਼੍ਰੀ ਦੁਰਗਾ ਅਸ਼ਟਮੀ, ਸ਼੍ਰੀ ਬਗਲਾ ਮੁਖੀ ਜਯੰਤੀ।

(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
 


author

Inder Prajapati

Content Editor

Related News