ਤੁਲਾ ਰਾਸ਼ੀ ਵਾਲਿਆਂ ਦੀ ਅਰਥ ਦਸ਼ਾ ਰਹੇਗੀ ਚੰਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
Friday, May 01, 2026 - 03:51 AM (IST)
ਮੇਖ : ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫ਼ਲਤਾ ਮਿਲੇਗੀ, ਫ਼ੈਮਿਲੀ ਫ੍ਰੰਟ ’ਤੇ ਤਾਲਮੇਲ-ਸਹਿਯੋਗ ਰਹੇਗਾ।
ਬ੍ਰਿਖ : ਵਿਰੋਧੀਆਂ ਤੋਂ ਫ਼ਾਸਲਾ ਬਣਾ ਕੇ ਰੱਖੋ, ਕਿਉਂਕਿ ਉਹ ਨੁਕਸਾਨ ਪਹੁੰਚਾਉਣ ਲਈ ਬਹਾਨੇ ਭਾਲਦੇ ਰਹਿਣਗੇ, ਸਫ਼ਰ ਵੀ ਨਾ ਕਰੋ।
ਮਿਥੁਨ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਹਰ ਫ੍ਰੰਟ ’ਤੇ ਕਦਮ ਬੜ੍ਹਤ ਵੱਲ ਰੱਖੇਗਾ, ਮਾਣ-ਸਨਮਾਨ ਦੀ ਪ੍ਰਾਪਤੀ, ਦੁਸ਼ਮਣ ਕਮਜ਼ੋਰ ਰਹਿਣਗੇ।
ਕਰਕ : ਕੋਰਟ-ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਚੰਗਾ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਸਿੰਘ : ਕਿਸੇ ਸੱਜਣ ਸਾਥੀ ਤੋਂ ਮਦਦ ਲੈਣ ਲਈ ਜੇਕਰ ਆਪ ਉਸ ਨੂੰ ਅਪਰੋਚ ਕਰੋਗੇ, ਤਾਂ ਉਹ ਆਪ ਦੀ ਗੱਲ ਧਿਆਨ ਨਾਲ ਸੁਣੇਗਾ।
ਕੰਨਿਆ : ਟੀਚਿੰਗ, ਕੋਚਿੰਗ, ਟਿਊਸ਼ਨਿੰਗ, ਟੂਰਿਜ਼ਮ, ਕੰਸਲਟੈਂਸੀ, ਪਬਲੀਸ਼ਿੰਗ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਤੁਲਾ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਬਿਹਤਰੀ ਜ਼ਰੂਰ ਹੋਵੇਗੀ।
ਬ੍ਰਿਸ਼ਚਕ : ਸਮਾਂ ਕਿਉਂਕਿ ਕੰਪਲੀਕੇਸ਼ਨ ਰੱਖਣ ਵਾਲਾ ਹੈ, ਇਸ ਲਈ ਕੋਈ ਵੀ ਨਵਾਂ ਪ੍ਰੋਗਰਾਮ ਹੱਥ ’ਚ ਲੈਣ ਤੋਂ ਬਚਣਾ ਸਹੀ ਰਹੇਗਾ।
ਧਨ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ ਅਤੇ ਅਰਥ ਦਸ਼ਾ ਕੰਫ਼ਰਟੇਬਲ ਰੱਖਣ ਵਾਲਾ, ਮਾਣ-ਸਨਮਾਨ ਦੀ ਪ੍ਰਾਪਤੀ।
ਮਕਰ : ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ, ਵੱਡੇ ਲੋਕ ਮਿਹਰਬਾਨ ਰਹਿਣਗੇ, ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ।
ਕੁੰਭ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ।
ਮੀਨ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਨਾਪ ਤੋਲ ਕੇ ਖਾਣਾ-ਪੀਣਾ ਕਰਨਾ ਸਹੀ ਰਹੇਗਾ ਪਰ ਜਨਰਲ ਹਾਲਾਤ ਅਨੁਕੂਲ ਚਲਣਗੇ।
ਅੱਜ ਦਾ ਰਾਸ਼ੀਫਲ
1 ਮਈ 2026, ਸ਼ੁੱਕਰਵਾਰ
ਵਿਸਾਖ ਸੁਦੀ ਤਿੱਥੀ ਪੁੰਨਿਆ (ਰਾਤ 10.53 ਤੱਕ) ਅਤੇ ਮਗਰੋਂ ਤਿੱਥੀ ਏਕਮ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੇਖ ’ਚ
ਚੰਦਰਮਾ ਤੁਲਾ ’ਚ
ਮੰਗਲ ਮੀਨ ’ਚ
ਬੁੱਧ ਮੇਖ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਬ੍ਰਿਖ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਵਿਸਾਖ ਪ੍ਰਵਿਸ਼ਟੇ 18, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 11 (ਵਿਸਾਖ), ਹਿਜਰੀ ਸਾਲ 1447, ਮਹੀਨਾ : ਜ਼ਿਲਕਾਦ, ਤਰੀਕ : 13, ਸੂਰਜ ਉਦੇ ਸਵੇਰੇ 5.47 ਵਜੇ, ਸੂਰਜ ਅਸਤ : ਸ਼ਾਮ 7.03 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸੁਆਤੀ (1 ਮਈ ਦਿਨ ਰਾਤ ਅਤੇ 2 ਨੂੰ ਸਵੇਰੇ 4.36 ਤਕ) ਅਤੇ ਮਗਰੋਂ ਨਕਸ਼ੱਤਰ ਵਿਸਾਖਾ, ਯੋਗ : ਸਿੱਧੀ (ਰਾਤ 9.13 ਤੱਕ) ਅਤੇ ਮਗਰੋਂ ਯੋਗ ਵਿਅਤੀਪਾਤ, ਚੰਦਰਮਾ : ਤੁਲਾ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਰਹੇਗੀ (ਸਵੇਰੇ 10.03 ਤਕ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਆ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਵਿਸਾਖ ਪੁੰਨਿਆ, ਵਿਸਾਖ ਸਨਾਨ ਸਮਾਪਤ, ਸ਼੍ਰੀ ਸਤਿ ਨਾਰਾਇਣ ਵਰਤ, ਮਹਾਰਿਸ਼ੀ ਭ੍ਰਿਗੁ ਜਯੰਤੀ, ਬੁੱਧ ਪੁੰਨਿਆ, ਬੁੱਧ ਜਯੰਤੀ, ਸ਼੍ਰੀ ਕੁਰਮ ਜਯੰਤੀ, ਮਈ ਦਿਵਸ, ਮਜ਼ਦੂਰ ਦਿਵਸ।
(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
