ਮੇਖ ਰਾਸ਼ੀ ਵਾਲਿਆਂ ਨੂੰ ਹਰ ਪੱਖੋਂ ਮਿਲੇਗੀ ਸਫਲਤਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

Friday, May 22, 2026 - 04:58 AM (IST)

ਮੇਖ ਰਾਸ਼ੀ ਵਾਲਿਆਂ ਨੂੰ ਹਰ ਪੱਖੋਂ ਮਿਲੇਗੀ ਸਫਲਤਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

ਮੇਖ : ਯਤਨ ਕਰਨ ’ਤੇ ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ਜਾਂ ਪ੍ਰੋਗਰਾਮ ’ਚ ਸਫ਼ਲਤਾ ਮਿਲੇਗੀ, ਸ਼ਤਰੂ ਵੀ ਆਪ ਅੱਗੇ ਟਿਕ ਨਾ ਸਕਣਗੇ।
ਬ੍ਰਿਖ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਿੰਮਤੀ, ਉਤਸ਼ਾਹੀ, ਕੰਮਕਾਜੀ ਤੌਰ ’ਤੇ ਵਿਅਸਤ ਅਤੇ ਐਕਟਿਵ ਰੱਖੇਗਾ, ਤੇਜ ਪ੍ਰਭਾਵ ਬਣਿਆ ਰਹੇਗਾ।
ਮਿਥੁਨ : ਇੰਪੋਰਟ-ਐਕਸਪੋਰਟ, ਸਮੁੰਦਰੀ ਉਤਪਾਦਾਂ, ਇਮੀਗ੍ਰੇਸ਼ਨ ਅਤੇ ਜਨ ਸ਼ਕਤੀ ਬਾਹਰ ਭਿਜਵਾਉਣ ਦਾ ਜਿਹੜੇ ਲੋਕ ਕੰਮ ਧੰਦਾ ਕਰਦੇ ਹਨ, ਉਨ੍ਹਾਂ ਨੂੰ ਭਰਪੂਰ ਲਾਭ ਮਿਲੇਗਾ।
ਕਰਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫ਼ਲਤਾ ਮਿਲੇਗੀ, ਤਬੀਅਤ ’ਚ ਜ਼ਿੰਦਾਦਿਲੀ ਰਹੇਗੀ।
ਸਿੰਘ : ਉਲਝਣਾਂ-ਝਮੇਲਿਆਂ ਅਤੇ ਪੇਚੀਦਗੀਆਂ ਨਾਲ ਨਿਪਟਣਾ ਪੈ ਸਕਦਾ ਹੈ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਕੰਨਿਆ : ਡ੍ਰਿੰਕਸ, ਕੈਮੀਕਲਸ, ਰੰਗ-ਰੋਗਨ, ਪੈਟ੍ਰੋਲੀਅਮ ਅਤੇ ਸੀ. ਪ੍ਰੋਡਕਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਤੁਲਾ : ਕਿਸੇ ਅਫ਼ਸਰ ਦੇ ਸਾਫ਼ਟ ਰੁਖ ਕਰਕੇ ਆਪ ਨੂੰ ਆਪਣੀ ਕਿਸੇ ਪ੍ਰਾਬਲਮ ਨੂੰ ਸੁਲਝਾਉਣ ’ਚ ਸਫ਼ਲਤਾ ਮਿਲੇਗੀ।
ਬ੍ਰਿਸ਼ਚਕ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ-ਕੀਰਤਨ ਸੁਣਨ ’ਚ ਜੀਅ ਲੱਗੇਗਾ।
ਧਨ : ਪੂਰਾ ਪਰਹੇਜ਼ ਰੱਖਣ ਦੇ ਬਾਵਜੂਦ ਵੀ ਆਪ ਦਾ ਪੇਟ ਵਿਗੜਿਆ-ਵਿਗੜਿਆ ਜਿਹਾ ਰਹੇਗਾ, ਇਸ ਲਈ ਲਿਮਟ ’ਚ ਖਾਣਾ-ਪੀਣਾ ਕਰੋ।
ਮਕਰ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਮਨ ਸੈਰ ਸਫ਼ਰ ਲਈ ਰਾਜ਼ੀ ਰਹੇਗਾ, ਦੋਵੇਂ ਪਤੀ-ਪਤਨੀ ਇਕ ਦੂਜੇ ਦੇ ਪ੍ਰਤੀ ਸਾਫ਼ਟ ਰਹਿਣਗੇ।
ਕੁੰਭ : ਦੂਜੇ ਲੋਕ ਆਪ ਨੂੰ ਆਪਣੇ ਪੰਗਿਆਂ-ਝਗੜਿਆਂ ’ਚ ਫ਼ਸਾਉਣ ਲਈ ਕੋਸ਼ਿਸ਼ ਕਰਦੇ ਰਹਿਣਗੇ, ਇਸ ਲਈ ਸੁਚੇਤ ਰਹੋ।
ਮੀਨ : ਸੰਤਾਨ ਦੇ ਸੁਪੋਰਟਿਵ ਰੁਖ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਯਤਨ ਕਰਨ ’ਤੇ ਆਪ ਦਾ ਕੋਈ ਪ੍ਰੋਗਰਾਮ ਸਿਰੇ ਚੜ੍ਹ ਸਕਦਾ ਹੈ।

ਅੱਜ ਦਾ ਰਾਸ਼ੀਫਲ

22 ਮਈ 2026, ਸ਼ੁੱਕਰਵਾਰ
ਪ੍ਰਥਮ (ਅਧਿਕ) ਜੇਠ ਸੁਦੀ ਤਿੱਥੀ ਛੱਠ (ਸਵੇਰੇ 6.29 ਤੱਕ) ਅਤੇ ਮਗਰੋਂ ਤਿੱਥੀ ਸਪਤਮੀ (ਜਿਹੜੀ ਕਸ਼ੈਅ ਹੋ ਗਈ ਹੈ)।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ            ਬ੍ਰਿਖ ’ਚ 
ਚੰਦਰਮਾ        ਕਰਕ ’ਚ 
ਮੰਗਲ        ਮੇਖ  ’ਚ
ਬੁੱਧ            ਬ੍ਰਿਖ  ’ਚ 
ਗੁਰੂ            ਮਿਥੁਨ ’ਚ 
ਸ਼ੁੱਕਰ        ਮਿਥੁਨ  ’ਚ 
ਸ਼ਨੀ            ਮੀਨ ’ਚ
ਰਾਹੂ            ਕੁੰਭ ’ਚ                                                     
ਕੇਤੂ            ਸਿੰਘ ’ਚ  

ਬਿਕ੍ਰਮੀ ਸੰਮਤ :  2083, ਜੇਠ ਪ੍ਰਵਿਸ਼ਟੇ 8, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 1 (ਜੇਠ), ਹਿਜਰੀ ਸਾਲ 1447, ਮਹੀਨਾ : ਜਿਲਹਿਜ, ਤਰੀਕ : 4, ਸੂਰਜ ਉਦੇ ਸਵੇਰੇ 5.32 ਵਜੇ, ਸੂਰਜ ਅਸਤ : ਸ਼ਾਮ 7.17 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਸ਼ਲੇਖਾ (22-23 ਮੱਧ ਰਾਤ 2.08 ਤਕ) ਅਤੇ ਮਗਰੋਂ ਨਕਸ਼ੱਤਰ ਮੱਘਾ, ਯੋਗ : ਵ੍ਰਿਧੀ (ਸਵੇਰੇ 8.19 ਤੱਕ) ਅਤੇ ਮਗਰੋਂ ਯੋਗ ਧਰੁਵ, ਚੰਦਰਮਾ : ਕਰਕ ਰਾਸ਼ੀ ’ਤੇ (22-23 ਮੱਧ ਰਾਤ 2.08 ਤਕ) ਅਤੇ ਮਗਰੋਂ ਸਿੰਘ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, 22-23 ਮੱਧ ਰਾਤ 2.08 ਤਕ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਅਤੇ ਮਗਰੋਂ ਮੱਘਾ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਸ਼ੁਰੂ ਹੋਵਗੀ (23 ਮਈ ਸਵੇਰੇ 5.05 ’ਤੇ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਆ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਰਾਸ਼ਟਰੀ ਸ਼ਕ ਜੇਠ ਮਹੀਨਾ ਸ਼ੁਰੂ।
(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Inder Prajapati

Content Editor

Related News