ਮੇਖ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਰਹੇਗੀ ਚੰਗੀ, ਤੁਸੀਂ ਵੀ ਜਾਣੋ ਆਪਣੀ ਰਾਸ਼ੀ ਦਾ ਹਾਲ

Friday, May 29, 2026 - 04:24 AM (IST)

ਮੇਖ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਰਹੇਗੀ ਚੰਗੀ, ਤੁਸੀਂ ਵੀ ਜਾਣੋ ਆਪਣੀ ਰਾਸ਼ੀ ਦਾ ਹਾਲ

ਮੇਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫ਼ਲਤਾ ਸਾਥ ਦੇਵੇਗੀ, ਫ਼ੈਮਿਲੀ ਫ੍ਰੰਟ ’ਤੇ ਤਾਲਮੇਲ ਸਦਭਾਅ ਬਣਿਆ ਰਹੇਗਾ, ਮਨ ਸੈਰ ਸਫ਼ਰ ਲਈ ਰਾਜ਼ੀ ਰਹੇਗਾ।
ਬ੍ਰਿਖ : ਕਿਉਂਕਿ ਜਨਰਲ ਸਿਤਾਰਾ ਕਮਜ਼ੋਰ ਹੈ, ਇਸ ਲਈ ਆਪ ਨੂੰ ਹਰ ਫ੍ਰੰਟ ’ਤੇ ਸੁਚੇਤ ਰਹਿਣਾ ਹੋਵੇਗਾ, ਵੈਰ ਵਿਰੋਧ ਵੀ ਆਪ ਨੂੰ ਪ੍ਰੇਸ਼ਾਨ ਰੱਖੇਗਾ।
ਮਿਥੁਨ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ ਭਜਨ ਕੀਰਤਨ ਸੁਣਨ ’ਚ ਜੀ ਲਗੇਗਾ।
ਕਰਕ : ਜਾਇਦਾਦੀ ਕੰਮਾਂ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ, ਜਨਰਲ ਹਾਲਾਤ ਵੀ ਅਨੁਕੂਲ ਰਹਿਣਗੇ।
ਸਿੰਘ : ਕੰਮਕਾਜੀ ਵਿਅਸਤਤਾ, ਭੱਜਦੌੜ ਰਹੇਗੀ, ਵੈਸੇ ਕੰਮਕਾਜੀ ਤੌਰ ’ਤੇ ਵੀ ਆਪ ਹਾਵੀ ਅਤੇ ਇਫੈਕਟਿਵ ਬਣੇ ਰਹੋਗੇ।
ਕੰਨਿਆ : ਸਿਤਾਰਾ ਧਨ ਲਾਭ ਵਾਲਾ, ਯਤਨ ਕਰਨ ’ਤੇ ਕੋਈ ਕਾਰੋਬਾਰੀ ਰੁਕਾਵਟ ਮੁਸ਼ਕਿਲ ਹਟੇਗੀ, ਜਨਰਲ ਹਾਲਾਤ ਵੀ ਬਿਹਤਰ ਰਹਿਣਗੇ।
ਤੁਲਾ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਮਜ਼ਬੂਤ ਸਿਤਾਰਾ ਆਪ ਨੂੰ ਹਰ ਮੋਰਚੇ ’ਤੇ ਇਫ਼ੈਕਟਿਵ ਰੱਖੇਗਾ ਪਰ ਡਿਗਣ ਫ਼ਿਸਲਣ ਦਾ ਡਰ ਰਹੇਗਾ।
ਬ੍ਰਿਸ਼ਚਕ : ਨੁਕਸਾਨ ਦਾ ਡਰ, ਨਾ ਤਾਂ ਕੋਈ ਕਾਰੋਬਾਰੀ ਟੂਰ ਕਰੋ ਅਤੇ ਨਾ ਹੀ ਸੋਚੇ ਵਿਚਾਰੇ ਬਗੈਰ ਕਿਸੇ ਹੇਠ ਆਪਣੀ ਕੋਈ ਪੇਮੈਂਟ ਫਸਾਓ।
ਧਨ : ਟੀਚਿੰਗ, ਕੋਚਿੰਗ, ਪ੍ਰਿੰਟਿੰਗ, ਪਬਲੀਸ਼ਿੰਗ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ।
ਮਕਰ : ਕਿਸੇ ਅਫ਼ਸਰ ਦੇ ਹਮਦਰਦਾਨਾ ਰੁਖ ਕਰਕੇ ਆਪ ਨੂੰ ਆਪਣੀ ਕਿਸੇ ਪ੍ਰਾਬਲਮ ਨੂੰ ਟੈਕਲ ਕਰਨ ’ਚ ਮਦਦ ਮਿਲੇਗੀ।
ਕੁੰਭ : ਜਨਰਲ ਸਿਤਾਰਾ ਮਜ਼ਬੂਤ, ਜਿਹੜਾ ਆਪ ਦੇ ਕਦਮ ਨੂੰ ਹਰ ਮੋਰਚੇ ’ਤੇ ਬੜ੍ਹਤ ਵੱਲ ਰੱਖੇਗਾ ਪਰ ਤਬੀਅਤ ’ਚ ਤੇਜ਼ੀ।
ਮੀਨ : ਖਾਣਾ-ਪੀਣਾ ਸੀਮਾ ’ਚ ਰਹਿ ਕੇ ਹੀ ਕਰੋ, ਕਿਉਂਕਿ ਪੂਰਾ ਪਰਹੇਜ਼ ਰੱਖਣ ਦੇ ਬਾਵਜੂਦ ਵੀ ਸਿਹਤ ’ਚ ਕੁਝ ਗੜਬੜੀ ਰਹੇਗੀ, ਨੁਕਸਾਨ ਪ੍ਰੇਸ਼ਾਨੀ ਦਾ ਵੀ ਡਰ ਰਹੇਗਾ।

ਅੱਜ ਦਾ ਰਾਸ਼ੀਫਲ

29 ਮਈ 2026, ਸ਼ੁੱਕਰਵਾਰ
ਪ੍ਰਥਮ (ਅਧਿਕ) ਜੇਠ ਸੁਦੀ ਤਿੱਥੀ ਤਰੋਦਸ਼ੀ (ਸਵੇਰੇ 9.51 ਤੱਕ) ਅਤੇ ਮਗਰੋਂ ਤਿੱਥੀ ਚੌਦਸ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ            ਬ੍ਰਿਖ 'ਚ
ਬੁੱਧ            ਬ੍ਰਿਖ 'ਚ
ਸ਼ਨੀ            ਮੀਨ 'ਚ
ਚੰਦਰਮਾ        ਤੁਲਾ 'ਚ
ਗੁਰੂ            ਮਿਥੁਨ 'ਚ
ਰਾਹੂ            ਕੁੰਭ 'ਚ
ਮੰਗਲ        ਮੇਖ 'ਚ
ਸ਼ੁੱਕਰ        ਮਿਥੁਨ 'ਚ
ਕੇਤੂ            ਸਿੰਘ 'ਚ

ਬਿਕ੍ਰਮੀ ਸੰਮਤ : 2083, ਜੇਠ ਪ੍ਰਵਿਸ਼ਟੇ 15, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 8 (ਜੇਠ), ਹਿਜਰੀ ਸਾਲ 1447, ਮਹੀਨਾ : ਜਿਲਹਿਜ਼, ਤਰੀਕ : 11, ਸੂਰਜ ਉਦੇ ਸਵੇਰੇ 5.29 ਵਜੇ, ਸੂਰਜ ਅਸਤ: ਸ਼ਾਮ 7.21 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸਵਾਤੀ (ਸਵੇਰੇ 10.38 ਤਕ) ਅਤੇ ਮਗਰੋਂ ਨਕਸ਼ੱਤਰ ਵਿਸ਼ਾਖਾ, ਯੋਗ : ਪਰਿਧ (29-30 ਮੱਧ ਰਾਤ 4.36 ਤੱਕ) ਅਤੇ ਮਗਰੋਂ ਯੋਗ ਸ਼ਿਵ, ਚੰਦਰਮਾ : ਤੁਲਾ ਰਾਸ਼ੀ 'ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਆ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ।
(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
 


author

Inder Prajapati

Content Editor

Related News