ਮਿਥੁਨ ਰਾਸ਼ੀ ਵਾਲਿਆਂ ਦੀ ਅਰਥ ਤੇ ਕਾਰੋਬਾਰੀ ਦਸ਼ਾ ਚੰਗੀ, ਦੇਖੋ ਆਪਣੀ ਰਾਸ਼ੀ
Wednesday, Jun 03, 2026 - 03:54 AM (IST)
ਮੇਖ : ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ’ਚ ਕੁਝ ਨਾ ਕੁਝ ਪੇਸ਼ਕਦਮੀ ਹੋਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ, ਸ਼ੁਭ ਕੰਮਾਂ ’ਚ ਧਿਆਨ।
ਬ੍ਰਿਖ : ਖਾਣਾ-ਪੀਣਾ ਪਰਹੇਜ਼ ਨਾਲ ਹੀ ਕਰੋ , ਕਿਉਂਕਿ ਪੂਰਾ ਪਰਹੇਜ਼ ਰੱਖਣ ਦੇ ਬਾਵਜੂਦ ਵੀ ਪੇਟ ਕੁਝ ਵਿਗੜਿਆ-ਵਿਗੜਿਆ ਜਿਹਾ ਰਹੇਗਾ।
ਮਿਥੁਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਸਫਲਤਾ ਜ਼ਰੂਰ ਮਿਲੇਗੀ।
ਕਰਕ : ਅਸ਼ਾਂਤ-ਪ੍ਰੇਸ਼ਾਨ ਅਤੇ ਡਿਸਟਰਬ ਮਨ ਕਰ ਕੇ ਆਪ ਕਿਸੇ ਵੀ ਪੱਖ ਨੂੰ ਅੱਗੇ ਵਧਾਉਣ ਦੀ ਹਿੰਮਤ ਨਾ ਰੱਖ ਸਕੋਗੋ।
ਸਿੰਘ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਮੋਰਚੇ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਕੰਨਿਆ : ਕਿਸੇ ਜ਼ਮੀਨੀ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਵੱਡੇ ਲੋਕ ਮਿਹਰਬਾਨ ਅਤੇ ਹੈਲਪਿੰਗ ਰੁਖ ਰੱਖਣਗੇ।
ਤੁਲਾ : ਸਟ੍ਰਾਂਗ ਸਿਤਾਰਾ ਆਪ ਨੂੰ ਹਿੰਮਤੀ-ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਵਿਅਸਤ ਅਤੇ ਐਕਟਿਵ ਰੱਖੇਗਾ।
ਬ੍ਰਿਸ਼ਚਕ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ, ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਇਰਾਦਿਆਂ ’ਚ ਮਜ਼ਬੂਤੀ।
ਧਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ, ਮਨ ਸਫਰ ਲਈ ਰਾਜ਼ੀ ਰਹੇਗਾ।
ਮਕਰ : ਸਿਤਾਰਾ ਨੁਕਸਾਨ ਦੇਣ ਅਤੇ ਆਪ ਦੀ ਕਿਸੇ ਪੇਮੈਂਟ ਨੂੰ ਫਸਾਉਣ ਵਾਲਾ, ਕਾਰੋਬਾਰੀ ਟੂਰਿੰਗ ਵੀ ਬੇਕਾਰ ਰਹੇਗੀ।
ਕੁੰਭ : ਸਿਤਾਰਾ ਟੀਚਿੰਗ, ਕੋਚਿੰਗ, ਟੂਰਿਜ਼ਮ, ਕੰਸਲਟੈਂਸੀ, ਮੈਡੀਸਨ ਦਾ ਕੰਮ ਕਰਨ ਵਾਲਿਆਂ ਨੂੰ ਲਾਭ ਦੇਣ ਵਾਲਾ ਹੋਵੇਗਾ।
ਮੀਨ : ਸਰਕਾਰੀ, ਗੈਰ- ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ ਰਹੇਗਾ, ਵੱਡੇ ਲੋਕ ਆਪ ਦੀ ਗੱਲ-ਆਪ ਦੇ ਪੱਖ ਨੂੰ ਧਿਆਨ ਨਾਲ ਸੁਣਨਗੇ।
ਅੱਜ ਦਾ ਰਾਸ਼ੀਫਲ
3 ਜੂਨ 2026, ਬੁੱਧਵਾਰ
ਦਵੀਤੀਯ (ਅਧਿਕ) ਜੇਠ ਵਦੀ ਤਿੱਥੀ ਤੀਜ (ਰਾਤ 9.22 ਤੱਕ) ਅਤੇ ਮਗਰੋਂ ਤਿੱਥੀ ਚੌਥ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਖ ’ਚ
ਚੰਦਰਮਾ ਧਨ ’ਚ
ਮੰਗਲ ਮੇਖ ’ਚ
ਬੁੱਧ ਮਿਥੁਨ ’ਚ
ਗੁਰੂ ਕਰਕ ’ਚ
ਸ਼ੁੱਕਰ ਮਿਥੁਨ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਜੇਠ ਪ੍ਰਵਿਸ਼ਟੇ 20 , ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 13 (ਜੇਠ), ਹਿਜਰੀ ਸਾਲ 1447, ਮਹੀਨਾ : ਜਿਲਹਿਜ਼, ਤਰੀਕ : 16 , ਸੂਰਜ ਉਦੇ ਸਵੇਰੇ 5.28 ਵਜੇ, ਸੂਰਜ ਅਸਤ : ਸ਼ਾਮ 7.24 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾਖਾੜਾ, (3-4 ਮੱਧ ਰਾਤ 1 ਵਜੇ ਤਕ) ਅਤੇ ਮਗਰੋਂ ਨਕਸ਼ੱਤਰ ਉੱਤਰਾਖਾੜਾ, ਯੋਗ : ਸ਼ੁਭ (ਸਵੇਰੇ 8.08 ਤੱਕ) ਅਤੇ ਮਗਰੋਂ ਯੋਗ ਸ਼ੁਕਲ, ਚੰਦਰਮਾ : ਧਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਰਹੇਗੀ, (ਸਵੇਰੇ 8.12 ਤੋਂ ਰਾਤ 9.22 ਤਕ), ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ, ਦਿਸ਼ਾ ਲਈ ਰਾਹੂਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਸ਼੍ਰੀ ਗਣੇਸ਼ ਚੌਥ ਵਰਤ।
(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
