ਮਕਰ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਰਹੇਗੀ ਚੰਗੀ, ਦੇਖੋ ਆਪਣੀ ਰਾਸ਼ੀ ਦਾ ਹਾਲ
Wednesday, Jun 17, 2026 - 04:47 AM (IST)
ਮੇਖ : ਕੋਰਟ-ਕਚਹਿਰੀ ’ਚ ਹਾਕਮਾਂ ਦਾ ਰੁਖ ਅਤੇ ਰਵੱਈਆ ਸਾਫਟ ਰਹੇਗਾ ਅਤੇ ਉਹ ਆਪ ਦੇ ਪੱਖ ਦੀ ਗੱਲ ਨੂੰ ਧਿਆਨ ਨਾਲ ਸੁਣਨਗੇ।
ਬ੍ਰਿਖ : ਵੱਡੇ ਲੋਕ ਮਿਹਰਬਾਨ, ਸਾਫਟ- ਸੁਪੋਰਟਿਵ ਰਹਿਣਗੇ, ਸ਼ਤਰੂ ਵੀ ਆਪ ਅੱਗੇ ਟਿਕਣ ਦੀ ਹਿੰਮਤ ਨਾ ਕਰ ਸਕਣਗੇ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ।
ਮਿਥੁਨ : ਡ੍ਰਿੰਕਸ, ਕੈਮੀਕਲਜ਼, ਰੰਗ-ਰੋਗਣ, ਪੈਟ੍ਰੋਲੀਅਮ ਅਤੇ ਸੀ.ਪ੍ਰੋਡਕਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਕਰਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੁਖਦ, ਕੋਸ਼ਿਸ਼ਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਖੁਸ਼ਦਿਲ ਮੂਡ ਕਰ ਕੇ ਆਪ ਨੂੰ ਹਰ ਕੰਮ ਆਸਾਨ ਦਿਸੇਗਾ।
ਸਿੰਘ : ਧਿਆਨ ਰੱਖੋ ਕਿ ਉਲਝਣਾਂ ਕਰ ਕੇ ਆਪ ਦੀ ਕੋਈ ਬਣੀ-ਬਣਾਈ ਪਲਾਨਿੰਗ ਉਖੜ-ਵਿਗੜ ਨਾ ਜਾਵੇ, ਸਫਰ ਵੀ ਨਾ ਕਰਨਾ ਸਹੀ ਰਹੇਗਾ।
ਕੰਨਿਆ : ਸਿਤਾਰਾ ਧਨ ਲਾਭ ਵਾਲਾ, ਕੰਮਕਾਜੀ ਟੂਰਿੰਗ ਵੀ ਲਾਭ ਦੇਵੇਗੀ,ਯਤਨ ਕਰਨ ’ਤੇ ਕੋਈ ਕਾਰੋਬਾਰੀ ਸਮੱਸਿਆ ਰਸਤੇ ’ਚੋਂ ਹਟ ਸਕਦੀ ਹੈ।
ਤੁਲਾ : ਸਰਕਾਰੀ ਅਤੇ ਗੈਰ ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਅਫਸਰਾਂ ਦੇ ਰੁਖ ’ਚ ਲਚਕ ਅਤੇ ਨਰਮੀ ਰਹੇਗੀ, ਇਰਾਦਿਆਂ ’ਚ ਸਫਲਤਾ ਮਿਲੇਗੀ।
ਬ੍ਰਿਸ਼ਚਕ : ਧਾਰਮਿਕ ਕੰਮਾਂ ਨਾਲ ਲਗਾਅ, ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਰੁਚੀ, ਅਰਥ ਦਸ਼ਾ ਵੀ ਬਿਹਤਰ ਰਹੇਗੀ ਪਰ ਡਿੱਗਣ-ਫਿਸਲਣ ਦਾ ਡਰ।
ਧਨ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਨਾਪ ਤੋਲ ਕੇ ਖਾਣਾ-ਪੀਣਾ ਸਹੀ ਰਹੇਗਾ, ਕਿਸੇ ਦੇ ਝਮੇਲੇ ’ਚ ਵੀ ਨਾ ਫਸੋ।
ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਫੈਮਿਲੀ ਫਰੰਟ ’ਤੇ ਮਿਠਾਸ-ਸਦਭਾਅ ਬਣਿਆ ਰਹੇਗਾ।
ਕੁੰਭ : ਕਿਸੇ ਸਟ੍ਰਾਂਗ ਸ਼ਤਰੂ ਦੇ ਟਕਰਾਵੀ ਮੂਡ ਕਰ ਕੇ ਆਪ ਦੀਆਂ ਪ੍ਰੇਸ਼ਾਨੀਆਂ ਵਧਣ ਦਾ ਡਰ, ਮਨ ਵੀ ਅਸ਼ਾਂਤ ਪ੍ਰੇਸ਼ਾਨ ਰਹੇਗਾ।
ਮੀਨ : ਸੰਤਾਨ ਦਾ ਸਹਿਯੋਗੀ ਰੁਖ ਆਪ ਦੀ ਕਿਸੇ ਸਮੱਸਿਆ ਨੂੰ ਸੰਵਾਰਨ ’ਚ ਮਦਦਗਾਰ ਹੋ ਸਕਦਾ ਹੈ, ਮਾਣ-ਸਨਮਾਨ ਦੀ ਪ੍ਰਾਪਤੀ
17 ਜੂਨ 2026, ਬੁੱਧਵਾਰ
ਦਵੀਤੀਯ (ਸ਼ੁੱਧ) ਜੇਠ ਸੁਦੀ ਤਿੱਥੀ ਤੀਜ (ਰਾਤ 9.39 ਤੱਕ) ਅਤੇ ਮਗਰੋਂ ਤਿੱਥੀ ਚੌਥ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਿਥੁਨ ’ਚ
ਚੰਦਰਮਾ ਮਿਥੁਨ ’ਚ
ਮੰਗਲ ਮੇਖ ’ਚ
ਬੁੱਧ ਮਿਥੁਨ ’ਚ
ਗੁਰੂ ਕਰਕ ’ਚ
ਸ਼ੁੱਕਰ ਕਰਕ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਹਾੜ੍ਹ ਪ੍ਰਵਿਸ਼ਟੇ 3 , ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 27 (ਜੇਠ), ਹਿਜਰੀ ਸਾਲ 1447, ਮਹੀਨਾ : ਮੁਹੱਰਮ, ਤਰੀਕ : 1 , ਸੂਰਜ ਉਦੇ ਸਵੇਰੇ 5.27 ਵਜੇ, ਸੂਰਜ ਅਸਤ : ਸ਼ਾਮ 7.30 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਨਰਵਸ (ਦੁਪਹਿਰ 1.37 ਤਕ) ਅਤੇ ਮਗਰੋਂ ਨਕਸ਼ੱਤਰ ਪੁਖ, ਯੋਗ : ਧਰੁਵ (ਦੁੁਪਹਿਰ 1. 37 ਤੱਕ) ਅਤੇ ਮਗਰੋਂ ਯੋਗ ਵਿਆਘਾਤ, ਚੰਦਰਮਾ : ਮਿਥੁਨ ਰਾਸ਼ੀ ’ਤੇ (ਸਵੇਰੇ 8.14 ਤਕ) ਅਤੇ ਮਗਰੋਂ ਕਰਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਓਹਾਰ : ਤੀਜ ਵਰਤ, ਮਹਾਰਾਣਾ ਪ੍ਰਤਾਪ ਜੈਅੰਤੀ, ਹਿਜਰੀ ਸਾਲ (ਮੁਸਲਿਮ) 1448 ਅਤੇ ਹਿਜਰੀ (ਮੁਸਲਿਮ) ਮੁਹੱਰਮ ਮਹੀਨਾ ਸ਼ੁਰੂ।
(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
