ਤੁਲਾ ਰਾਸ਼ੀ ਵਾਲਿਆਂ ਨੂੰ ਕਾਰੋਬਾਰ ''ਚ ਮਿਲੇਗਾ ਲਾਭ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
Friday, Jul 10, 2026 - 03:32 AM (IST)
ਮੇਖ : ਸਿਤਾਰਾ ਕੰਮਕਾਜੀ ਕੰਮਾਂ ਨੂੰ ਬਿਹਤਰ ਰੱਖਣ ਅਤੇ ਸਫ਼ਲਤਾ ਦੇਣ ਵਾਲਾ ਪਰ ਸ਼ਾਮ ਤੱਕ ਪਾਣੀ ਵੀ ਵਰਤੋਂ ਸੀਮਾਂ ’ਚ ਰਹਿ ਕੇ ਹੀ ਕਰਨੀ ਸਹੀ ਰਹੇਗੀ।
ਬ੍ਰਿਖ : ਸਿਤਾਰਾ ਸ਼ਾਮ ਤੱਕ ਖਰਚਿਆਂ ਨੂੰ ਵਧਾਉਣ ਅਤੇ ਅਰਥ ਦਸ਼ਾ ਤੰਗ ਰੱਖਣ ਵਾਲਾ, ਕਿਸੇ ਦੇ ਝਾਂਸੇ ’ਚ ਵੀ ਨਾ ਫ਼ਸੋ ਪਰ ਬਾਅਦ ’ਚ ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ।
ਮਿਥੁਨ : ਸਿਤਾਰਾ ਸ਼ਾਮ ਤੱਕ ਧਨ ਲਾਭ ਵਾਲਾ, ਕਾਰੋਬਾਰੀ ਕੋਸ਼ਿਸ਼ਾਂ ਅਤੇ ਭੱਜਦੌੜ ਵੀ ਚੰਗਾ ਨਤੀਜਾ ਦੇਵੇਗੀ, ਫ਼ਿਰ ਬਾਅਦ ’ਚ ਸਮਾਂ ਕਮਜ਼ੋਰ ਬਣੇਗਾ।
ਕਰਕ : ਸਿਤਾਰਾ ਸ਼ਾਮ ਤੱਕ ਸਫ਼ਲਤਾ ਦੇਣ ਅਤੇ ਇੱਜ਼ਤਮਾਣ ਵਧਾਉਣ ਵਾਲਾ, ਫ਼ਿਰ ਬਾਅਦ ’ਚ ਕਾਰੋਬਾਰੀ ਪਲਾਨਿੰਗ ਬਾਰੇ ਗੱਲਬਾਤ ਕਰਨੀ ਫਰੂਟਫੁੱਲ ਰਹੇਗੀ।
ਸਿੰਘ : ਸ਼ਾਮ ਤੱਕ ਇਰਾਦਿਆਂ ’ਚ ਸਫ਼ਲਤਾ, ਮਨੋਬਲ ਵੀ ਹਾਈ ਰਹੇਗਾ, ਜਨਰਲ ਹਾਲਾਤ ਬਿਹਤਰ ਰਹਿਣਗੇ, ਫ਼ਿਰ ਬਾਅਦ ’ਚ ਆਪ ਦੀ ਪੈਠ ਛਾਪ ਵਧੇਗੀ।
ਕੰਨਿਆ : ਸਿਤਾਰਾ ਸ਼ਾਮ ਤੱਕ ਪੇਟ ਲਈ ਠੀਕ ਨਹੀਂ, ਖਾਣਾ-ਪੀਣਾ ਸੰਭਲ-ਸੰਭਾਲ ਕੇ ਕਰੋ, ਫ਼ਿਰ ਬਾਅਦ ’ਚ ਹਰ ਮੋਰਚੇ ’ਤੇ ਬਿਹਤਰੀ ਹੋਵੇਗੀ।
ਤੁਲਾ : ਸਿਤਾਰਾ ਸ਼ਾਮ ਤੱਕ ਕਾਰੋਬਾਰੀ ਕੰਮਾਂ ਲਈ ਚੰਗਾ, ਯਤਨਾਂ-ਪ੍ਰੋਗਰਾਮਾਂ ’ਚ ਸਫ਼ਲਤਾ ਮਿਲੇਗੀ, ਫ਼ਿਰ ਬਾਅਦ ’ਚ ਸਮਾਂ ਪ੍ਰੇਸ਼ਾਨੀ ਵਾਲਾ ਬਣੇਗਾ।
ਬ੍ਰਿਸ਼ਚਕ : ਸਿਤਾਰਾ ਸ਼ਾਮ ਤੱਕ ਪ੍ਰੇਸ਼ਾਨੀ ਦੇਣ ਅਤੇ ਵਿਪਰੀਤ ਹਾਲਾਤ ਬਣਾਉਣ ਵਾਲਾ, ਫ਼ਿਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।
ਧਨ : ਸਿਤਾਰਾ ਸ਼ਾਮ ਤੱਕ ਬਿਹਤਰ, ਹਰ ਮੋਰਚੇ ’ਤੇ ਸਫ਼ਲਤਾ ਮਿਲੇਗੀ ਪਰ ਬਾਅਦ ’ਚ ਮਨ ’ਚ ਡਰ ਪੈਦਾ ਹੋਵੇਗਾ, ਹਾਨੀ ਪ੍ਰੇਸ਼ਾਨੀ ਵੀ ਰਹੇਗੀ।
ਮਕਰ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਹਰ ਮੋਰਚੇ ’ਤੇ ਕਦਮ ਬੜ੍ਹਤ ਵੱਲ ਰੱਖਣ ਵਾਲਾ, ਆਪ ਦੀ ਪਲਾਨਿੰਗ ਵੀ ਬਿਹਤਰ ਨਤੀਜਾ ਦੇਵੇਗੀ।
ਕੁੰਭ : ਸਿਤਾਰਾ ਸ਼ਾਮ ਤੱਕ ਆਪ ਨੂੰ ਹਿੰਮਤੀ-ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਵਿਅਸਤ ਰੱਖੇਗਾ, ਫ਼ਿਰ ਬਾਅਦ ’ਚ ਵੀ ਸਮਾਂ ਸਫ਼ਲਤਾ ਵਾਲਾ ਬਣੇਗਾ।
ਮੀਨ : ਸਿਤਾਰਾ ਸ਼ਾਮ ਤੱਕ ਕਾਰੋਬਾਰੀ ਕੰਮਾਂ ਨੂੰ ਸੰਵਾਰਨ ਅਤੇ ਲਾਭ ਦੇਣ ਵਾਲਾ, ਫ਼ਿਰ ਬਾਅਦ ’ਚ ਵੀ ਆਪ ਹਰ ਮੋਰਚੇ ’ਤੇ ਐਕਟਿਵ ਰਹੋਗੇ।
ਅੱਜ ਦਾ ਰਾਸ਼ੀਫਲ
10 ਜੁਲਾਈ 2026, ਸ਼ੁੱਕਰਵਾਰ
ਹਾੜ੍ਹ ਵਦੀ ਤਿੱਥੀ ਦਸਮੀ (ਸਵੇਰੇ 8.17 ਤੱਕ) ਅਤੇ ਮਗਰੋਂ ਤਿੱਥੀ ਇਕਾਦਸ਼ੀ (ਜਿਹੜੀ ਕਸ਼ੈਅ ਹੋ ਗਈ ਹੈ)।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਿਥੁਨ ’ਚ
ਚੰਦਰਮਾ ਮੇਖ ’ਚ
ਮੰਗਲ ਬ੍ਰਿਖ ’ਚ
ਬੁੱਧ ਮਿਥੁਨ ’ਚ
ਗੁਰੂ ਕਰਕ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਹਾੜ੍ਹ ਪ੍ਰਵਿਸ਼ਟੇ 26, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 19 (ਹਾੜ੍ਹ), ਹਿਜਰੀ ਸਾਲ 1448, ਮਹੀਨਾ : ਮੁਹੱਰਮ, ਤਰੀਕ : 24, ਸੂਰਜ ਉਦੇ ਸਵੇਰੇ 5.35 ਵਜੇ, ਸੂਰਜ ਅਸਤ : ਸ਼ਾਮ 7.31 ਵਜੇ (ਜਲੰਧਰ ਟਾਈਮ), ਨਕਸ਼ੱਤਰ : ਭਰਣੀ (ਦੁਪਹਿਰ 1.15 ਤਕ) ਅਤੇ ਮਗਰੋਂ ਨਕਸ਼ੱਤਰ ਕ੍ਰਿਤਿਕਾ, ਯੋਗ : ਧ੍ਰਿਤੀ (ਸਵੇਰੇ 7.15 ਤੱਕ) ਅਤੇ ਮਗਰੋਂ ਯੋਗ ਸ਼ੂਲ, ਚੰਦਰਮਾ : ਮੇਖ ਰਾਸ਼ੀ ’ਤੇ (ਸ਼ਾਮ 6.45 ਤੱਕ) ਅਤੇ ਮਗਰੋਂ ਬ੍ਰਿਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਰਹੇਗੀ (ਸਵੇਰੇ 8.17 ਤੱਕ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਆ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ, ਪੁਰਬ, ਦਿਵਸ ਅਤੇ ਤਿਉਹਾਰ : ਯੋਗਿਨੀ ਇਕਾਦਸ਼ੀ ਵਰਤ (ਸਮਾਰਤ)।
(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ,381 ਮੋਤਾ ਸਿੰਘ ਨਗਰ, ਜਲੰਧਰ)
