ਕਰਕ ਰਾਸ਼ੀ ਵਾਲਿਆਂ ਨੂੰ ਕਾਰੋਬਾਰ ''ਚ ਹੋਵੇਗਾ ਲਾਭ, ਜਾਣੋ ਆਪਣੀ ਰਾਸ਼ੀ
Saturday, Jul 11, 2026 - 04:03 AM (IST)
ਮੇਖ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਬੁੱਕ ਪਬਲੀਸ਼ਿੰਗ, ਫੋਟੋ-ਵੀਡੀਓਗ੍ਰਾਫੀ, ਲਿਕਰ, ਹੋਟਲਿੰਗ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਬ੍ਰਿਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਖੁਸ਼ਦਿਲ ਮੂਡ ਕਰ ਕੇ ਆਪ ਨੂੰ ਹਰ ਕੰਮ ਆਸਾਨ ਨਜ਼ਰ ਆਵੇਗਾ, ਮਨ ਸਫ਼ਰ ਲਈ ਵੀ ਰਾਜ਼ੀ ਰਹੇਗਾ।
ਮਿਥੁਨ : ਧਿਆਨ ਰੱਖੋ ਕਿ ਉਲਝਣਾਂ ਕਰ ਕੇ ਆਪ ਦੀ ਸਾਰੀ ਪਲਾਨਿੰਗ ਉਖੜ-ਵਿਗੜ ਨਾ ਜਾਵੇ, ਆਪਣੇ ਆਪ ਨੂੰ ਦੂਜਿਆਂ ਦੇ ਝਮੇਲਿਆਂ ਤੋਂ ਵੀ ਬਚਾ ਕੇ ਰੱਖੋ।
ਕਰਕ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕਾਰੋਬਾਰੀ ਟੂਰਿੰਗ ਵੀ ਲਾਭ ਦੇਵੇਗੀ, ਆਪ ਦੀਆਂ ਕਾਰੋਬਾਰੀ ਕੋਸ਼ਿਸ਼ਾਂ ਬਿਹਤਰ ਨਤੀਜਾ ਦੇਣਗੀਆਂ।
ਸਿੰਘ : ਰਾਜ ਦਰਬਾਰ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲ ਸਕਦਾ ਹੈ, ਸ਼ਤਰੂ ਵੀ ਆਪ ਦੀ ਪਕੜ ਹੇਠ ਰਹਿਣਗੇ।
ਕੰਨਿਆ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ-ਕੀਰਤਨ ਸੁਣਨ ’ਚ ਜੀਅ ਲੱਗੇਗਾ।
ਤੁਲਾ : ਸਿਤਾਰਾ ਸਿਹਤ ਲਈ ਕਮਜ਼ੋਰ, ਇਸਲਈ ਖਾਣ-ਪੀਣ ’ਚ ਉਨ੍ਹਾਂ ਵਸਤਾਂ ਦੀ ਵਰਤੋਂ ਨਾ ਕਰੋ ਜਿਹੜੀਆਂ ਸਿਹਤ ਨੂੰ ਸੂਟ ਨਾ ਕਰਦੀਆਂ ਹੋਣ।
ਬ੍ਰਿਸ਼ਚਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫ਼ਲਤਾ ਸਾਥ ਦੇਵੇਗੀ, ਹਰ ਮਾਮਲੇ ਦੇ ਪ੍ਰਤੀ ਦੋਵੇਂ ਪਤੀ-ਪਤਨੀ ਦੀ ਇਕੋ ਜਿਹੀ ਸੋਚ ਰਹੇਗੀ।
ਧਨ : ਕਿਸੇ ਸਟ੍ਰਾਂਗ ਸ਼ਤਰੂ ਦਾ ਟਕਰਾਵੀ ਮੂਡ ਆਪ ਦੇ ਲਈ ਪ੍ਰੇਸ਼ਾਨੀਆਂ ਪੈਦਾ ਕਰਨ ਵਾਲਾ ਹੋ ਸਕਦਾ ਹੈ, ਅਹਿਤਿਆਤ ਵਰਤੋ।
ਮਕਰ : ਸੰਤਾਨ ਦਾ ਸੁਪੋਰਟਿਵ ਰੁਖ ਆਪ ਦੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਹੈਲਪਫੁੱਲ ਹੋ ਸਕਦਾ ਹੈ, ਅਰਥ ਦਸ਼ਾ ਵੀ ਬਿਹਤਰ ਰਹੇਗੀ।
ਕੁੰਭ : ਕਿਸੇ ਜਾਇਦਾਦੀ ਕੰਮ ਲਈ ਆਪ ਦੇ ਯਤਨ ਚੰਗਾ ਨਤੀਜਾ ਦੇਣਗੇ ਪਰ ਸੁਭਾਅ ’ਚ ਗੁੱਸਾ ਰਹੇਗਾ।
ਮੀਨ : ਮਿਤਰਾਂ ਦਾ ਸਹਿਯੋਗ, ਆਪ ਦੇ ਕਿਸੇ ਉਲਝੇ ਕੰਮ ਨੂੰ ਸੰਵਾਰਨ ’ਚ ਹੈਲਪਫੁੱਲ ਹੋਵੇਗਾ, ਸ਼ਤਰੂ ਵੀ ਕਮਜ਼ੋਰ ਰਹੇਗਾ।
11 ਜੁਲਾਈ 2026, ਸ਼ਨੀਵਾਰ
ਹਾੜ੍ਹ ਵਦੀ ਤਿੱਥੀ ਦੁਆਦਸ਼ੀ (11-12 ਮੱਧ ਰਾਤ 2.05 ਤਕ) ਅਤੇ ਮਗਰੋਂ ਤਿੱਥੀ ਤਰੋਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਿਥੁਨ ’ਚ
ਚੰਦਰਮਾ ਬ੍ਰਿਖ ’ਚ
ਮੰਗਲ ਬ੍ਰਿਖ ’ਚ
ਬੁੱਧ ਮਿਥੁਨ ’ਚ
ਗੁਰੂ ਕਰਕ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਹਾੜ੍ਹ ਪ੍ਰਵਿਸ਼ਟੇ 27, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 20 (ਹਾੜ੍ਹ), ਹਿਜਰੀ ਸਾਲ 1448, ਮਹੀਨਾ : ਮੁਹੱਰਮ, ਤਰੀਕ : 25, ਸੂਰਜ ਉਦੇ ਸਵੇਰੇ 5.36 ਵਜੇ, ਸੂਰਜ ਅਸਤ : ਸ਼ਾਮ 7.31 ਵਜੇ (ਜਲੰਧਰ ਟਾਈਮ), ਨਕਸ਼ੱਤਰ : ਕ੍ਰਿਤਿਕਾ (ਪੁਰਵ ਦੁਪਹਿਰ 11.04 ਤਕ) ਅਤੇ ਮਗਰੋਂ ਨਕਸ਼ੱਤਰ ਰੋਹਿਣੀ, ਯੋਗ : ਗੰਡ (11-12 ਮੱਧ ਰਾਤ 12.06 ਤੱਕ) ਅਤੇ ਮਗਰੋਂ ਯੋਗ ਵ੍ਰਿਧੀ, ਚੰਦਰਮਾ : ਬ੍ਰਿਖ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ, ਪੁਰਬ, ਦਿਵਸ ਅਤੇ ਤਿਉਹਾਰ : ਵਿਸ਼ਵ ਅਬਾਦੀ ਦਿਵਸ।
(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
