ਮੇਖ ਰਾਸ਼ੀ ਵਾਲਿਆਂ ਦਾ ਸਿਤਾਰਾ ਆਮਦਨ ਲਈ ਚੰਗਾ, ਦੇਖੋ ਆਪਣੀ ਰਾਸ਼ੀ

Sunday, Jul 12, 2026 - 04:06 AM (IST)

ਮੇਖ ਰਾਸ਼ੀ ਵਾਲਿਆਂ ਦਾ ਸਿਤਾਰਾ ਆਮਦਨ ਲਈ ਚੰਗਾ, ਦੇਖੋ ਆਪਣੀ ਰਾਸ਼ੀ

ਮੇਖ : ਸਿਤਾਰਾ ਸ਼ਾਮ ਤੱਕ ਆਮਦਨ ਲਈ ਚੰਗਾ, ਕਾਰੋਬਾਰੀ ਟੂਰਿੰਗ ਲਾਭ ਦੇਵੇਗੀ, ਕੰਮਕਾਜੀ ਪਲਾਨਿੰਗ ਵੀ ਸਿਰੇ ਚੜ੍ਹੇਗੀ ਫਿਰ ਬਾਅਦ ’ਚ ਸਮਾਂ ਭੱਜਦੌੜ ਕਰਵਾਉਣ ਵਾਲਾ।
ਬ੍ਰਿਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ ਇਰਾਦਿਆਂ ’ਚ ਸਫਲਤਾ ਮਿਲੇਗੀ, ਤਬੀਅਤ ’ਚ ਜ਼ਿੰਦਾਦਿਲੀ ਅਤੇ ਰੰਗੀਨੀ ਬਣੀ ਰਹੇਗੀ।
ਮਿਥੁਨ : ਸ਼ਾਮ ਤੱਕ ਖਰਚਿਆਂ ਦਾ ਜ਼ੋਰ, ਜਿਹੜੇ ਖਰਚਿਆਂ ਨੂੰ ਟਾਲ ਸਕੋ, ਟਾਲ ਦੇਣਾ ਸਹੀ ਰਹੇਗਾ, ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।
ਕਰਕ : ਸ਼ਾਮ ਤੱਕ ਸਮਾਂ ਟੀਚਿੰਗ, ਕੋਚਿੰਗ, ਹੋਟਲਿੰਗ, ਲਿਕਰ, ਪ੍ਰਿੰਟਿੰਗ, ਪਬਲੀਸ਼ਿੰਗ ਦੇ ਕੰਮ ਨਾਲ  ਜੁੜੇ ਲੋਕਾਂ ਲਈ ਬਿਹਤਰ ਪਰ ਬਾਅਦ ’ਚ ਸਮਾਂ ਕਮਜ਼ੋਰ ਬਣੇਗਾ।
ਸਿੰਘ : ਸ਼ਾਮ ਤੱਕ ਅਫਸਰਾਂ ਦਾ ਰੁਖ ਸਾਫਟ ਅਤੇ ਹੈਲਪਿੰਗ ਰਹੇਗਾ, ਸਫਲਤਾ ਸਾਥ ਦੇਵੇਗੀ, ਸ਼ਤਰੂ ਆਪ ਦੀ ਪਕੜ ਹੇਠ ਰਹਿਣਗੇ।
ਕੰਨਿਆ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਮਾਣ-ਸਨਮਾਨ ਦੀ ਪ੍ਰਾਪਤੀ, ਸਫਲਤਾ ਵੀ ਸਾਥ ਦੇਵੇਗੀ, ਸ਼ਤਰੂ ਆਪ ਦੀ ਪਕੜ ਹੇਠ ਰਹਿਣਗੇ।
ਤੁਲਾ : ਸਿਤਾਰਾ ਸ਼ਾਮ ਤੱਕ ਸਿਹਤ ਖਾਸ ਕਰ ਕੇ ਪੇਟ ਲਈ ਸੰਭਾਲ ਰੱਖਣ ਵਾਲਾ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਾ ਕਰੋ ਪਰ ਬਾਅਦ ’ਚ ਜਨਰਲ ਹਾਲਾਤ  ਸੁਧਰਨਗੇ।
ਬ੍ਰਿਸ਼ਚਕ : ਸਿਤਾਰਾ ਸ਼ਾਮ ਤੱਕ ਬਿਹਤਰ, ਕੰਮਕਾਜੀ ਕੰਮਾਂ ’ਚ ਸਫਲਤਾ ਮਿਲੇਗੀ, ਫਿਰ ਬਾਅਦ ’ਚ ਸਮਾਂ ਕਮਜ਼ੋਰ ਬਣੇਗਾ।
ਧਨ : ਸਿਤਾਰਾ ਸ਼ਾਮ ਤੱਕ ਨੁਕਸਾਨ ਪ੍ਰੇਸ਼ਾਨੀ ਵਾਲਾ ਆਪਣੇ-ਆਪ ਨੂੰ ਪੰਗਿਆਂ ਤੋਂ ਬਚਾ ਕੇ ਰੱਖੋ ਪਰ ਬਾਅਦ ’ਚ ਹਰ ਮੋਰਚੇ ’ਤੇ ਸਫਲਤਾ ਮਿਲੇਗੀ।
ਮਕਰ : ਸਿਤਾਰਾ ਸ਼ਾਮ ਤੱਕ ਬਿਹਤਰ, ਸਫਲਤਾ ਦੇਣ ਵਾਲਾ ਅਤੇ ਮਨੋਬਲ ਨੂੰ ਹਾਵੀ ਰੱਖਣ ਵਾਲਾ, ਫਿਰ ਬਾਅਦ ’ਚ ਵਿਪਰੀਤ ਹਾਲਾਤ ਬਣਨਗੇ।
ਕੁੰਭ : ਸ਼ਾਮ ਤੱਕ ਪ੍ਰਾਪਰਟੀ  ਦੇ ਕਿਸੇ ਕੰਮ ਲਈ ਆਪ ਦੇ ਯਤਨ ਚੰਗਾ ਨਤੀਜਾ ਦੇਣਗੇ, ਫਿਰ ਬਾਅਦ ’ਚ ਵੀ ਕਦਮ ਬੜ੍ਹਤ ਵੱਲ ਰਹੇਗਾ।
ਮੀਨ : ਸਿਤਾਰਾ ਸ਼ਾਮ ਤੱਕ ਬਿਹਤਰ, ਕੰਮਕਾਜੀ ਭੱਜਦੌੜ ਅਤੇ ਵਿਅਸਤਤਾ ਬਣੀ ਰਹੇਗੀ, ਫਿਰ ਬਾਅਦ ’ਚ ਹਰ ਮੋਰਚੇ ’ਤੇ ਸਫਲਤਾ ਮਿਲੇਗੀ।

12 ਜੁਲਾਈ 2026, ਐਤਵਾਰ
ਹਾੜ੍ਹ ਵਦੀ ਤਿੱਥੀ ਤਰੋਦਸ਼ੀ (ਰਾਤ 10.31 ਤੱਕ) ਅਤੇ ਮਗਰੋਂ ਤਿੱਥੀ ਚੌਦਸ
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ        ਮਿਥੁਨ ’ਚ 
ਚੰਦਰਮਾ    ਬ੍ਰਿਖ ’ਚ 
ਮੰਗਲ    ਬ੍ਰਿਖ  ’ਚ
ਬੁੱਧ        ਮਿਥੁਨ  ’ਚ 
ਗੁਰੂ        ਕਰਕ ’ਚ 
ਸ਼ੁੱਕਰ    ਸਿੰਘ  ’ਚ 
ਸ਼ਨੀ        ਮੀਨ ’ਚ
ਰਾਹੂ        ਕੁੰਭ ’ਚ                                                     
ਕੇਤੂ         ਸਿੰਘ ’ਚ  

ਬਿਕ੍ਰਮੀ ਸੰਮਤ : 2083, ਹਾੜ੍ਹ ਪ੍ਰਵਿਸ਼ਟੇ 28, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 21 (ਹਾੜ੍ਹ), ਹਿਜਰੀ ਸਾਲ 1448, ਮਹੀਨਾ : ਮੁਹੱਰਮ, ਤਰੀਕ : 26, ਸੂਰਜ ਉਦੇ ਸਵੇਰੇ 5.36 ਵਜੇ, ਸੂਰਜ ਅਸਤ : ਸ਼ਾਮ 7.30 ਵਜੇ (ਜਲੰਧਰ ਟਾਈਮ), ਨਕਸ਼ੱਤਰ : ਰੋਹਿਣੀ (ਸਵੇਰੇ 8.29 ਤੱਕ) ਅਤੇ ਮਗਰੋਂ ਨਕਸ਼ੱਤਰ ਮ੍ਰਿਗਸ਼ਿਰ, ਯੋਗ : ਵ੍ਰਿਧੀ (ਰਾਤ 8.06 ਤੱਕ) ਅਤੇ ਮਗਰੋਂ ਯੋਗ ਧਰੁਵ, ਚੰਦਰਮਾ : ਬ੍ਰਿਖ ਰਾਸ਼ੀ ’ਤੇ ( ਸ਼ਾਮ 7.07 ਤੱਕ) ਅਤੇ ਮਗਰੋਂ ਮਿਥੁਨ ਰਾਸ਼ੀ  ’ਤੇ ਪ੍ਰਵੇਸ਼ ਕਰੇਗਾ। ਭਦਰਾ ਸ਼ੁਰੂ ਹੋਵੇਗੀ( ਰਾਤ10.31 ’ਤੇ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ, ਪੁਰਬ, ਦਿਵਸ ਅਤੇ ਤਿਉਹਾਰ : ਪ੍ਰਦੋਸ਼ ਵਰਤ, ਮਾਸਿਕ ਸ਼ਿਵਰਾਤਰੀ ਵਰਤ।
 (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
 


author

Inder Prajapati

Content Editor

Related News