ਧਨ ਰਾਸ਼ੀ ਵਾਲਿਆਂ ਦੀ ਅਰਥ ਦਸ਼ਾ ਰਹੇਗੀ ਚੰਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
Monday, Jul 13, 2026 - 04:22 AM (IST)
ਮੇਖ : ਜਨਰਲ ਸਿਤਾਰਾ ਸਟਰਾਂਗ ਜਿਹੜਾ ਆਪ ਨੂੰ ਹਿੰਮਤੀ, ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਵਿਅਸਤ ਅਤੇ ਐਕਟਿਵ ਰੱਖੇਗਾ, ਸ਼ਤਰੂ ਵੀ ਆਪ ਅੱਗੇ ਟਿਕ ਨਾ ਸਕਣਗੇ।
ਬ੍ਰਿਖ : ਖੇਤੀ ਉਤਪਾਦਾਂ, ਖੇਤੀ ਉਪਕਰਣਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ, ਗਾਰਮੈਂਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਮਿਥੁਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ ਪਰ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖੋ।
ਕਰਕ : ਸਿਤਾਰਾ ਨੁਕਸਾਨ ਵਾਲਾ, ਇਸ ਲਈ ਨਾ ਤਾਂ ਕਾਰੋਬਾਰੀ ਟੂਰ ਕਰੋ ਅਤੇ ਨਾ ਹੀ ਕਾਰੋਬਾਰੀ ਕੰਮਾਂ ਨੂੰ ਲਾਪਰਵਾਹੀ ਨਾਲ ਅਟੈਂਡ ਕਰੋ।
ਸਿੰਘ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ, ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਕਾਰੋਬਾਰੀ ਯਤਨ ਵੀ ਚੰਗਾ ਨਤੀਜਾ ਦੇਣਗੇ।
ਕੰਨਿਆ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਅਫਸਰ ਵੀ ਸਾਫਟ, ਸੁਪਰੋਟਿਵ ਅਤੇ ਹਮਦਰਦਾਨਾ ਰੁਖ ਰੱਖਣਗੇ।
ਤੁਲਾ : ਜਨਰਲ ਸਿਤਾਰਾ ਸਟਰਾਂਗ ਜਿਹੜਾ ਹਰ ਮੋਰਚੇ ’ਤੇ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਧਾਰਮਿਕ ਕੰਮਾਂ ’ਚ ਧਿਆਨ।
ਬ੍ਰਿਸ਼ਚਕ : ਸਿਤਾਰਾ ਸਿਹਤ ਲਈ ਕਮਜ਼ੋਰ, ਖਾਣਾ-ਪੀਣਾ ਸੰਭਲ-ਸੰਭਾਲ ਕੇ ਕਰੋ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਤਾਲਮੇਲ ਸਦਭਾਅ ਬਣਿਆ ਰਹੇਗਾ
ਮਕਰ : ਸ਼ਤਰੂ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਸਰਗਰਮ ਰਹਿਣਗੇ, ਇਸ ਲਈ ਉਨ੍ਹਾਂ ਤੋਂ ਫਾਸਲਾ ਬਣਾ ਕੇ ਰੱਖੋ, ਸਫਰ ਵੀ ਨਾ ਕਰੋ।
ਕੁੰਭ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਰੁਚੀ, ਇਰਾਦਿਆਂ ’ਚ ਸਫਲਤਾ ਅਤੇ ਮਜ਼ਬੂਤੀ, ਜਨਰਲ ਹਾਲਾਤ ਅਨੁਕੂਲ ਚੱਲਣਗੇ।
ਮੀਨ : ਅਦਾਲਤੀ ਕੰਮਾਂ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਇੱਜ਼ਤ, ਮਾਣ ਦੀ ਪ੍ਰਾਪਤੀ, ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
13 ਜੁਲਾਈ 2026, ਸੋਮਵਾਰ
ਹਾੜ੍ਹ ਵਦੀ ਤਿੱਥੀ ਚੌਦਸ (ਸ਼ਾਮ 6.50 ਤੱਕ) ਅਤੇ ਮਗਰੋਂ ਤਿੱਥੀ ਮੱਸਿਆ
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਿਥੁਨ ’ਚ
ਚੰਦਰਮਾ ਮਿਥੁਨ ’ਚ
ਮੰਗਲ ਬ੍ਰਿਖ ’ਚ
ਬੁੱਧ ਮਿਥੁਨ ’ਚ
ਗੁਰੂ ਕਰਕ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਹਾੜ੍ਹ ਪ੍ਰਵਿਸ਼ਟੇ 22, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 19 (ਹਾੜ੍ਹ), ਹਿਜਰੀ ਸਾਲ 1448, ਮਹੀਨਾ : ਮੁਹੱਰਮ, ਤਰੀਕ : 27, ਸੂਰਜ ਉਦੇ ਸਵੇਰੇ 5.37 ਵਜੇ, ਸੂਰਜ ਅਸਤ : ਸ਼ਾਮ 7.30 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮ੍ਰਿਗਸ਼ਿਰ (ਸਵੇਰੇ 5.42 ਤੱਕ) ਅਤੇ ਮਗਰੋਂ ਨਕਸ਼ੱਤਰ ਆਰਦਰਾ ਯੋਗ : ਧਰੁਵ (ਸ਼ਾਮ 4.01 ਤੱਕ) ਅਤੇ ਮਗਰੋਂ ਯੋਗ ਵਿਆਘਾਤ ਚੰਦਰਮਾ : ਮਿਥੁਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਰਹੇਗੀ (ਸਵੇਰੇ 8.42 ਤੱਕ), ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ।
(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
